Friday, March 29, 2024

ਵਾਹਿਗੁਰੂ

spot_img
spot_img

ਰਾਣਾ ਗੁਰਜੀਤ ਸਿੰਘ ’ਤੇ ਡੀ.ਸੀ.ਨੇ ਸਿੱਧਵਾਂ ਦੋਨਾ ਵਿਖ਼ੇ 7.5 ਕਰੋੜਦੀ ਲਾਗਤ ਵਾਲਾ 66 ਕੇ.ਵੀ. ਸਬ-ਸਟੇਸ਼ਨ ਲੋਕਾਂ ਨੂੰ ਸਮਰਪਿਤ ਕੀਤਾ

- Advertisement -

ਕਪੂਰਥਲਾ, 16 ਫਰਵਰੀ, 2020:
ਬਿਜਲੀ ਸਪਲਾਈ ਨੂੰ ਹੋਰ ਬਿਹਤਰ ਬਣਾਉਣ ਦੇ ਮਕਸਦ ਨਾਲ ਵਿਧਾਇਕ ਰਾਣਾ ਗੁਰਜੀਤ ਸਿੰਘ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਵੱਲੋਂ ਅੱਜ ਸਿੱਧਵਾਂ ਦੋਨਾ ਵਿਖੇ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ 7.50 ਕਰੋੜ ਰੁਪਏ ਦੀ ਲਾਗਤ ਵਾਲਾ 66 ਕੇ. ਵੀ ਸਬ-ਸਟੇਸ਼ਨ ਉਦਘਾਟਨ ਤੋਂ ਬਾਅਦ ਲੋਕਾਂ ਨੂੰ ਸਮਰਪਿਤ ਕੀਤਾ ਗਿਆ।

ਇਸ ਮੌਕੇ ਸੰਬੋਧਨ ਕਰਦਿਆਂ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਨਿਰਵਿਘਨ ਅਤੇ ਬਿਹਤਰੀਨ ਬਿਜਲੀ ਸਪਲਾਈ ਦੇਣ ਲਈ ਪੂਰੀ ਤਰਾਂ ਵਚਨਬੱਧ ਹੈ। ਉਨਾਂ ਕਿਹਾ ਕਿ ਇਸ ਤਹਿਤ ਜਿਥੇ ਬਹੁਤ ਸਾਰੇ ਨਵੇਂ ਬਿਜਲੀ ਗਿ੍ਰਡ ਬਣਾਏ ਗਏ ਹਨ, ਉਥੇ ਬਿਜਲੀ ਸਪਲਾਈ ਦੇ ਬੁਨਿਆਦੀ ਢਾਂਚੇ ਨੂੰ ਵੀ ਸੁਧਾਰਿਆ ਗਿਆ ਹੈ।

ਉਨਾਂ ਕਿਹਾ ਕਿ ਹੁਣ ਇਸ ਇਲਾਕੇ ਦੇ 9 ਪਿੰਡਾਂ ਦੇ ਬਿਜਲੀ ਖਪਤਕਾਰਾਂ ਨੂੰ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਮਿਲਣੀ ਸ਼ੁਰੂ ਹੋ ਜਾਵੇਗੀ। ਉਨਾਂ ਪਿੰਡ ਦੀ ਪੰਚਾਇਤ, ਸਮੂਹ ਨਗਰ ਨਿਵਾਸੀਆਂ ਅਤੇ ਐਨ. ਆਰ. ਆਈਜ਼ ਨੂੰ ਨਵੇਂ ਬਣੇ ਬਿਜਲੀ ਘਰ ਦੀ ਵਧਾਈ ਦਿੱਤੀ, ਜਿਨਾਂ ਦੇ ਸਹਿਯੋਗ ਸਦਕਾ ਇਹ ਕੰਮ ਨੇਪਰੇ ਚੜਿਆ ਹੈ।

ਉਨਾਂ ਇਸ ਕੰਮ ਨੂੰ ਰਿਕਾਰਡ ਸਮੇਂ ਵਿਚ ਮੁਕੰਮਲ ਕਰਨ ਲਈ ਪਾਵਰਕਾਮ ਦੇ ਅਧਿਕਾਰੀਆਂ ਦੀ ਵੀ ਭਰਪੂਰ ਸ਼ਲਾਘਾ ਕੀਤੀ। ਉਨਾਂ ਕਿਹਾ ਕਿ ਸਿੱਧਵਾਂ ਦੋਨਾ ਨੂੰ ਨਮੂਨੇ ਦਾ ਪਿੰਡ ਬਣਾਉਣ ਵਿਚ ਇਥੋਂ ਦੇ ਐਨ. ਆਰ. ਆਈ ਭਰਾਵਾਂ ਦਾ ਬੇਹੱਦ ਯੋਗਦਾਨ ਹੈ। ਉਨਾਂ ਕਿਹਾ ਕਿ ਜਲਦ ਹੀ ਇਸ ਇਲਾਕੇ ਦੀਆਂ ਸੜਕਾਂ ਦਾ ਵੀ ਕਾਇਆ ਕਲਪ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਇਸ ਮੌਕੇ ਕਿਹਾ ਕਿ ਇਸ ਸਬ-ਸਟੇਸ਼ਨ ਦੇ ਬਣਨ ਨਾਲ ਜਿਥੇ ਬਿਜਲੀ ਸਪਲਾਈ ਵਿਚ ਬੇਹੱਦ ਸੁਧਾਰ ਹੋਵੇਗਾ, ਉਥੇ ਪਹਿਲਾਂ ਤੋਂ ਚੱਲ ਰਹੇ ਓਵਰਲੋਡ ਬਿਜਲੀ ਗਿ੍ਰਡਾਂ ’ਤੇ ਵੀ ਲੋਡ ਘਟੇਗਾ। ਉਨਾਂ ਕਿਹਾ ਕਿ ਇਸ ਗਿ੍ਰਡ ਦੇ ਚਾਲੂ ਹੋਣ ਨਾਲ ਅੱਜ ਇਸ ਇਲਾਕੇ ਦੀ ਨਿਰਵਿਘਨ ਬਿਜਲੀ ਸਪਲਾਈ ਸਬੰਧੀ ਵੱਡੀ ਸਮੱਸਿਆ ਹੱਲ ਹੋ ਗਈ ਹੈ। ਉਨਾਂ ਕਿਹਾ ਕਿ ਜ਼ਿਲਾ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਸ ਮੌਕੇ ਚੀਫ ਇੰਜੀਨੀਅਰ ਸ੍ਰੀ ਗੋਪਾਲ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਪਾਵਰਕਾਮ ਦੇ ਚੇਅਰਮੈਨ ਇੰਜੀ: ਬਲਦੇਵ ਸਿੰਘ ਸਰਾਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਿਹਤਰੀਨ ਬਿਜਲੀ ਸਪਲਾਈ ਲਈ ਵੱਡੇ ਕਦਮ ਚੁੱਕੇ ਗਏ ਹਨ।

ਉਨਾਂ ਕਿਹਾ ਕਿ ਇਸ ਤਹਿਤ ਬਿਜਲੀ ਚੋਰੀ ਨੂੰ ਰੋਕਣ ਲਈ ਵੱਡੀ ਮੁਹਿੰਮ ਚਲਾਈ ਗਈ ਹੈ ਅਤੇ ਰਿਹਾਇਸ਼ੀ ਮੀਟਰਾਂ ’ਤੇ ਚਲਾਏ ਜਾ ਰਹੇ ਹੋਟਲਾਂ, ਗੈਸਟ ਹਾੳੂਸਾਂ ਅਤੇ ਹੋਰਨਾਂ ਕਮਰਸ਼ੀਅਲ ਅਦਾਰਿਆਂ ’ਤੇ ਨਕੇਲ ਕੱਸੀ ਜਾ ਰਹੀ ਹੈ। ਉਨਾਂ ਬਿਜਲੀ ਖਪਤਕਾਰਾਂ ਨੂੰ ਅਪੀਲ ਕੀਤੀ ਕਿ ਉਹ ਪ੍ਰੇਸ਼ਾਨੀ ਤੋਂ ਬਚਣ ਲਈ ਆਪਣੇ ਬਿਜਲੀ ਦੇ ਬਿੱਲਾਂ ਦੀ ਅਦਾਇਗੀ ਸਮੇਂ ਸਿਰ ਕਰਨ।

ਨਿਗਰਾਨ ਇੰਜੀਨੀਅਰ ਸ. ਇੰਦਰਪਾਲ ਸਿੰਘ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ। ਉਨਾਂ ਦੱਸਿਆ ਕਿ ਸਿੱਧਵਾਂ ਦੋਨਾ ਦੇ ਇਸ 66 ਕੇ. ਵੀ ਸਬ-ਸਟੇਸ਼ਨ ਵਿਚ 12.5 ਐਮ. ਵੀ. ਏ ਟ੍ਰਾਂਸਫਾਰਮਰ ਲੱਗਾ ਹੈ ਅਤੇ ਇਸ ਤੋਂ 8 ਕੇ. ਵੀ ਫੀਡਰ ਨਿਕਲਣੇ ਹਨ।

ਇਸ ਮੌਕੇ ਐਕਸੀਅਨ ਅਸ਼ਵਨੀ ਕੁਮਾਰ, ਐਸ. ਡੀ. ਓ ਗੁਰਨਾਮ ਸਿੰਘ ਬਾਜਵਾ, ਜੇ. ਈ ਗੁਰਿੰਦਰ ਸਿੰਘ, ਪਰਵੀਨ ਕੁਮਾਰ ਤੇ ਜਸਪਾਲ ਸਿੰਘ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮਨੋਜ ਭਸੀਨ, ਅਮਰਜੀਤ ਸਿੰਘ ਸੈਦੋਵਾਲ, ਵਿਸ਼ਾਲ ਸੋਨੀ, ਗੁਰਦੀਪ ਸਿੰਘ ਬਿਸ਼ਨਪੁਰ, ਅਮਨਦੀਪ ਸਿੰਘ ਗੋਰਾ ਗਿੱਲ, ਨਰਿੰਦਰ ਸਿੰਘ ਮੰਨਸੂ, ਤਰਲੋਚਨ ਸਿੰਘ ਧਿੰਜਣ, ਸੁਖਵਿੰਦਰ ਸਿੰਘ ਨੇਕੀ, ਜਸਵਿੰਦਰ ਸਿੰਘ ਸਰਪੰਚ, ਬਲਬੀਰ ਸਿੰਘ ਬੱਲੀ, ਮਨਿੰਦਰ ਸਿੰਘ ਮੰਨਾ, ਸਰਵਨ ਸਿੰਘ, ਗੁਰਨਾਮ ਸਿੰਘ ਸਿੱਧੂ, ਅਮਰੀਕ ਸਿੰਘ ਹੇਅਰ, ਬਹਾਦਰ ਸਿੰਘ ਸਿੱਧੂ, ਗੁਰਮੀਤ ਸਿੰਘ ਯੂ. ਕੇ, ਪੰਚ ਗੁਰਪਾਲ ਸਿੰਘ, ਸੁਰਿੰਦਰ ਸਿੰਘ, ਸਰਵਣ ਸਿੰਘ ਤੇ ਮਮਤਾ ਰਾਣੀ, ਮਾਸਟਰ ਵਿਜੇ ਕੁਮਾਰ, ਤਜਿੰਦਰ ਪਾਲ ਸਿੰਘ ਢਿੱਲੋਂ, ਸੁਖਦੇਵ ਸਿੰਘ ਸਿੱਧੂ, ਕੁਲਵੰਤ ਰਾਏ ਭੱਲਾ, ਰਖਵੀਰ ਸਿੰਘ, ਜਸਵੀਰ ਸਿੰਘ ਸਿੱਧੂ, ਬਹਾਦਰ ਸਿੰਘ ਯੂੱ ਕੇ, ਅਵਤਾਰ ਸਿੰਘ ਵਿਰਦੀ, ਮੁਸ਼ਤਾਕ ਮੁਹੰਮਦ, ਲਾਭ ਚੰਦ ਨੰਬਰਵਾਰ, ਸਰਦੂਲ ਸਿੰਘ ਸਿਆਲਾਂ, ਬਲਵਿੰਦਰ ਸਿੰਘ ਰਾਣਾ ਕਾਹਲਵਾਂ, ਹਰਭਜਨ ਸਿੰਘ ਭਲਾਈਪੁਰ।

ਮਨਜੀਤ ਸਿੰਘ ਭੰਡਾਲ, ਬਲਦੇਵ ਸਿੰਘ ਦੇਬੀ, ਅਸ਼ਵਨੀ ਕੁਮਾਰ, ਰਘੁਬੀਰ ਪੰਲੀ, ਡਾ. ਪ੍ਰੇਮ ਲਆਲ ਗਿੱਲ, ਰਛਪਾਲ ਸਿੰਘ ਭਾਣੋਲੰਗਾ, ਨੰਬਰਦਾਰ ਰਵਿੰਦਰ ਸਿੰਘ, ਸੁਖਵਿੰਦਰ ਸਿੰਘ ਪੰਚ, ਗੁਰਜੀਤ ਸਿੱਧੂ, ਗੁਰਮੇਲ ਸਿੰਘ ਗਿੱਲ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,256FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...