Thursday, April 25, 2024

ਵਾਹਿਗੁਰੂ

spot_img
spot_img

ਰਾਣਾ ਗੁਰਜੀਤ ਸਿੰਘ ਵਲੋਂ ਕਪੂਰਥਲਾ ’ਚ ਮੰਡੀ ਬੋਰਡ ਵਲੋਂ ਬਣਾਈਆਂ ਸੜਕਾਂ ਦੀ ਗੁਣਵੱਤਾ ਸਬੰਧੀ ਜਾਂਚ ਦੇ ਹੁਕਮ

- Advertisement -

ਯੈੱਸ ਪੰਜਾਬ
ਕਪੂਰਥਲਾ, 30 ਨਵੰਬਰ, 2021 –
ਪੰਜਾਬ ਦੇ ਤਕਨੀਕੀ ਸਿੱਖਿਆ, ਬਾਗਬਾਨੀ ਤੇ ਜਲ ਸੰਭਾਲ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਪੂਰਥਲਾ ਜਿਲ੍ਹੇ ਵਿਚ ਮੰਡੀ ਬੋਰਡ ਵਲੋਂ ਬਣਾਈਆਂ ਸੜਕਾਂ ਦੀ ਗੁਣਵੱਤਾ ਸਬੰਧੀ ਜਾਂਚ ਦੇ ਹੁਕਮ ਦਿੱਤੇ ਹਨ।

ਉਨ੍ਹਾਂ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੂੰ ਕਿਹਾ ਹੈ ਕਿ ਉਹ ਮੰਡੀ ਬੋਰਡ ਵਲੋਂ ਬਣਾਈਆਂ ਸੜਕਾਂ ਦੀ ਗੁਣਵੱਤਾ ਸਬੰਧੀ ਜਾਂਚ ਕਮੇਟੀ ਗਠਿਤ ਕਰਨ ਅਤੇ ਵਿਸਥਾਰਿਤ ਰਿਪੋਰਟ ਹਫਤੇ ਦਿਨਾਂ ਅੰਦਰ ਸੌਂਪੀ ਜਾਵੇ।

ਅੱਜ ਇੱਥੇ ਆਈ.ਕੇ. ਗੁਜ਼ਰਾਲ ਤਕਨੀਕੀ ਯੂਨੀਵਰਸਿਟੀ ਵਿਖੇ ਜਿਲ੍ਹੇ ਅੰਦਰ ਚੱਲ ਰਹੇ ਵਿਕਾਸ ਕੰਮਾਂ ਤੇ ਲੋਕ ਭਲਾਈ ਦੀਆਂ ਸਕੀਮਾਂ ਨੂੰ ਹੇਠਲੇ ਪੱਧਰ ’ਤੇ ਲਾਗੂ ਕਰਨ ਸਬੰਧੀ ਗਤੀਵਿਧੀਆਂ ਦਾ ਜਾਇਜ਼ਾ ਲੈਣ ਸਬੰਧੀ ਉਹ ਡਿਪਟੀ ਕਮਿਸ਼ਨਰ, ਵਧੀਕ ਡਿਪਟੀ ਕਮਿਸ਼ਨਰਾਂ ਤੇ ਸਮਹ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਸਨ।

ਕੈਬਨਿਟ ਮੰਤਰੀ ਨੇ ਜਨਤਕ ਪੈਸੇ ਦੀ ਦੁਰਵਰਤੋਂ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਤੱਕ ਪੁੱਜਦਾ ਨਾ ਕਰਨ ਵਾਲੇ ਅਧਿਕਾਰੀਆਂ ਨੂੰ ਸਖਤ ਤਾੜਨਾ ਕੀਤੀ ਕਿ ‘ ਭਿ੍ਰਸ਼ਟਾਚਾਰ ਤੇ ਸਰਕਾਰੀ ਡਿਊਟੀ ਪ੍ਰਤੀ ਅਣਗਹਿਲੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਟੈਕਸ ਕਰਤਾਵਾਂ ਦੇ ਪੈਸੇ ਦੀ ਸਹੀ ਵਰਤੋਂ ਯਕੀਨੀ ਬਣਾਈ ਜਾਵੇ।

ਕੈਬਨਿਟ ਮੰਤਰੀ ਨੇ ਪਾਵਰਕਾਮ ਦੇ ਅਧਿਕਾਰੀਆਂ ਨੂੰ ਕਿਹਾ ਕਿ ਬਿਜਲੀ ਦੇ ਟਰਾਂਸਫਾਰਮਰਾਂ ਨੂੰ ਅਪਗ੍ਰੇਡ ਕਰਨ ਦੇ ਕੰਮ ਵਿਚ ਤੇਜੀ ਲਿਆਂਦੀ ਜਾਵੇ ਤਾਂ ਜੋ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਹੋ ਸਕੇ। ਇਸ ਤੋਂ ਇਲਾਵਾ ਉਨ੍ਹਾਂ ਨਗਰ ਨਿਗਮ ਕਪੂਰਥਲਾ ਵਲੋਂ 10000 ਐਲ.ਈ.ਡੀ. ਲਾਇਟਾਂ ਲਾਉਣ ਦੇ ਕੰਮ ਨੂੰ ਵੀ ਤੇਜੀ ਨਾਲ ਪੂਰਾ ਕਰਨ ਦੇ ਹੁਕਮ ਦਿੱਤੇ।

ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਖੇ ਚੱਲ ਰਹੇ ਵਿਕਾਸ ਕੰਮਾਂ ਵਿਚ ਦੇਰੀ ਦਾ ਗੰਭੀਰ ਨੋਟਿਸ ਲੈਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਬੰਧਿਤ ਠੇਕੇਦਾਰ ਨੂੰ ਬਲੈਕ ਲਿਸਟ ਕੀਤਾ ਜਾਵੇ।

ਉਨ੍ਹਾਂ ਪੰਜਾਬ ਸਰਕਾਰ ਵਲੋਂ ਛੱਪੜਾਂ ਨੂੰ ਥਾਪਰ ਮਾਡਲ ’ਤੇ ਵਿਕਸਤ ਕਰਕੇ ਪਾਣੀ ਨੂੰ ਸਿੰਚਾਈ ਲਈ ਵਰਤਣ ਸਬੰਧੀ ਕਪੂਰਥਲਾ ਹਲਕੇ ਦੇ 23 ਪਿੰਡਾਂ ਅੰਦਰ ਚੱਲ ਰਹੇ ਕੰਮ ਦਾ ਵੀ ਨਿਰੀਖਣ ਕੀਤਾ। ਇਸ ਤਹਿਤ ਪੰਜਾਬ ਸਰਕਾਰ ਵਲੋਂ ਕਪੂਰਥਲਾ ਹਲਕੇ ਲਈ 8 ਕਰੋੜ ਰੁਪੈ ਦੀ ਵਿਸ਼ੇਸ਼ ਗਰਾਂਟ ਜਾਰੀ ਕੀਤੀ ਗਈ ਸੀ।

ਕਾਂਜਲੀ ਵੈਟਲੈਂਡ ਵਿਖੇ ਪੰਜਾਬ ਸਰਕਾਰ ਵਲੋਂ 4.5 ਕਰੋੜ ਰੁਪੈ ਦੇ ਕੰਮਾਂ ਸਬੰਧੀ ਕੈਬਨਿਟ ਮੰਤਰੀ ਵਲੋਂ ਤੀਜੀ ਧਿਰ ਵਲੋਂ ਆਡਿਟ ਕਰਵਾਉਣ ਲਈ ਕਿਹਾ ਗਿਆ। ਉਨ੍ਹਾਂ ਨਾਲ ਹੀ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ ਰਜਿਸਟਰਾਰ ਜਸਪ੍ਰੀਤ ਸਿੰਘ ਨੂੰ ਕਿਹਾ ਕਿ ਉਹ ਯੂਨੀਵਰਸਿਟੀ ਵਲੋਂ ਵੈਟਲੈਂਡ ਵਿਖੇ ਹਾਈਥਿੰਸ ਬੂਟੀ ਦੇ ਪੱਕੇ ਹੱਲ ਲਈ ਫਲੋਟਿੰਗ ਬੈਲਟਾਂ ਲਾਉਣ ਸਬੰਧੀ ਪ੍ਰਾਜੈਕਟ ਦੀ ਰੂਪ ਰੇਖਾ ਤਿਆਰ ਕਰਨ।

ਉਨ੍ਹਾਂ ਡਿਪਟੀ ਕਮਿਸ਼ਨਰ , ਵਧੀਕ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਉਹ ਨਿੱਜੀ ਤੌਰ ’ਤੇ ਵਿਕਾਸ ਕੰਮਾਂ ਦੀ ਨਿਗਰਾਨੀ ਕਰਨ ਤਾਂ ਜੋ ਇਨ੍ਹਾਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਨਾਲ-ਨਾਲ ਗੁਣਵੱਤਾ ਨੂੰ ਬਣਾਈ ਰੱਖਿਆ ਜਾ ਸਕੇ।

ਇਸ਼ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਐਸ.ਪੀ. ਆਂਗਰਾ, ਐਸ.ਡੀ.ਐਮ. ਡਾ. ਜੈਇੰਦਰ ਸਿੰਘ, ਤਾਰਾ ਸਿੰਘ, ਵਿਸ਼ਾਲ ਸੋਨੀ ਤੇ ਸਮੂਹ ਵਭਾਗਾਂ ਦੇ ਉੱਚ ਅਧਿਕਾਰੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,177FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...