Friday, April 26, 2024

ਵਾਹਿਗੁਰੂ

spot_img
spot_img

ਰਾਣਾ ਗੁਰਜੀਤ ਸਿੰਘ ਵੱਲੋਂ ਕਪੂਰਥਲਾ ਵਾਸੀਆਂ ਨੂੰ ਅੱਗੇ ਆ ਕੇ ਟੀਕਾਕਰਣ ਕਰਵਾਉਣ ਦੀ ਅਪੀਲ

- Advertisement -

ਯੈੱਸ ਪੰਜਾਬ
ਕਪੂਰਥਲਾ,9 ਅਪ੍ਰੈਲ, 2021 –
ਕਪੂਰਥਲਾ ਤੋਂ ਕਾਂਗਰਸ ਦੇ ਸੀਨੀਅਰ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਮੁਫਤ ਟੀਕਾਕਰਨ ਦਾ ਵੱਧ ਤੋਂ ਵੱਧ ਲਾਭ ਲੈਣ ਤਾਂ ਜੋ ਇਸ ਮਹਾਂਮਾਰੀ ਨੂੰ ਰੋਕਣ ਵਿਚ ਮਦਦ ਮਿਲ ਸਕੇ।

ਅੱਜ ਇੱਥੇ ਸਥਾਨਕ ਨਗਰ ਨਿਗਮ ਦੇ ਦਫਤਰ ਵਿਖੇ ਕੋਵਿਡ ਵੈਕਸੀਨੇਸ਼ਨ ਮੁਹਿੰਮ ਦੀ ਸ਼ੁਰੂਆਤ ਮੌਕੇ ਉਨਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਇਸ ਮਹਾਂਮਾਰੀ ਨੂੰ ਨੱਥ ਪਾਈ ਜਾ ਸਕਦੀ ਹੈ। ਉਨਾਂ ਕਿਹਾ ਕਿ ਕਰੋਨਾ ਦੀ ਲਹਿਰ ਦੇ ਦੁਬਾਰਾ ਤੇਜ਼ੀ ਫੜਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਚੁੱਕੇ ਗਏ ਇਹਤਿਆਤੀ ਕਦਮਾਂ ਨੂੰ ਜ਼ਮੀਨੀ ਪੱਧਰ ਤੇ ਇੰਨ ਬਿੰਨ ਲਾਗੂ ਕਰਨ ਲਈ ਲੋਕਾਂ ਦਾ ਸਹਿਯੋਗ ਸਭ ਤੋਂ ਅਹਿਮ ਹੈ।

ਉਨਾਂ ਨੇ ਸਮਾਜ ਵਿਚ ਵੈਕਸੀਨ ਨੂੰ ਲੈ ਕੇ ਪਾਏ ਜਾ ਰਹੇ ਕਿਸੇ ਵੀ ਸ਼ੰਕੇ ਨੂੰ ਮੁੱਢੋਂ ਰੱਦ ਕਰਦਿਆਂ ਕਿਹਾ ਕਿ ਉਹ ਅਤੇ ਉਨਾਂ ਦੇ ਸਾਰੇ ਪਰਿਵਾਰ ਵਲੋਂ ਵੈਕਸੀਨ ਲਗਾਈ ਗਈ ਹੈ ਅਤੇ ਜ਼ਿਲ੍ਹਾ ਕਪੂਰਥਲਾ ਵਿਚ ਹੁਣ ਤੱਕ ਵੈਕਸੀਨ ਲਗਾਉਣ ਵਾਲੇ 46 ਹਜ਼ਾਰ ਲੋਕ ਪੂਰੀ ਤਰ੍ਹਾਂ ਸੁਰੱਖਿਅਤ ਹਨ ਅਤੇ ਕਿਸੇ ਨੂੰ ਵੀ ਸਰੀਰਕ ਤੌਰ ਤੇ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਿਆ।

ਉਨਾਂ ਕਿਹਾ ਕਿ ਸਮੂਹ ਕਾਂਗਰਸੀ ਕੌਂਸਲਰ ਅਤੇ ਆਗੂ ਟੀਕਾਕਰਨ ਲਈ ਲੋਕਾਂ ਨੂੰ ਪ੍ਰੇਰਿਤ ਕਰਨ ਤਾਂ ਜੋ ਕਪੂਰਥਲਾ ਸ਼ਹਿਰ ਵਿਚ ਟੀਕਾਕਰਨ ਤੇਜ਼ੀ ਨਾਲ ਮੁਕੰਮਲ ਕੀਤਾ ਜਾ ਸਕੇ।

ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਨੂਪ ਕੱਲਣ, ਨਗਰ ਸੁਧਾਰ ਟਰੱਸਟ ਦੇ ਪ੍ਰਧਾਨ ਮਨੋਜ ਭਸੀਨ,ਕੌਸਲਰ ਵਿਕਾਸ ਸ਼ਰਮਾ,ਨਰਿੰਦਰ ਮਨਸੂ, ਦੇਸ਼ ਬੰਧੂ, ਵੀਨਾ ਸਲਵਾਨ, ਜ਼ਿਲ੍ਹਾ ਟੀਕਾਕਰਨ ਅਫਸਰ ਰਣਦੀਪ ਸਿੰਘ ਅਤੇ ਹੋਰ ਵੀ ਹਾਜ਼ਰ ਸਨ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,177FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...