Thursday, March 28, 2024

ਵਾਹਿਗੁਰੂ

spot_img
spot_img

ਰਾਣਾ ਸੋਢੀ ਨੂੰ ਵੀ ਮਿਲ ਸਕਦੀ ਸੀ ਟਿਕਟ? ਕਾਂਗਰਸ ਨੇ ਮੰਤਰੀਆਂ ਸਣੇ ਸਾਰੇ ਸਾਬਕਾ ਮੰਤਰੀਆਂ ਨੂੰ ਦਿੱਤੀਆਂ ਟਿਕਟਾਂ

- Advertisement -

ਯੈੱਸ ਪੰਜਾਬ
ਜਲੰਧਰ, 15 ਜਨਵਰੀ, 2022:
ਕਾਂਗਰਸ ਪਾਰਟੀ ਨੇ ਚੰਨੀ ਸਰਕਾਰ ਦੇ ਸਾਰੇ ਮੰਤਰੀਆਂ ਨੂੰ ਹੀ ਟਿਕਟਾਂ ਨਹੀਂ ਦਿੱਤੀਆਂ ਸਗੋਂ ਕੈਪਟਨ ਸਰਕਾਰ ਵਿੱਚ ਮੰਤਰੀ ਰਹੇ ਉਨ੍ਹਾਂ ਚਾਰਾਂ ਸਾਬਕਾ ਮੰਤਰੀਆਂ ਨੂੰ ਵੀ ਟਿਕਟਾਂ ਦੇ ਦਿੱਤੀਆਂ ਹਨ ਜਿਨ੍ਹਾਂ ਨੂੰ ਚੰਨੀ ਸਰਕਾਰ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਸੀ।

ਕੈਪਟਨ ਸਰਕਾਰ ਦੇ ਕੇਵਲ ਦੋ ਚਿਹਰਿਆਂ ਨੂੰ ਟਿਕਟਾਂ ਨਹੀਂ ਮਿਲੀਆਂ ਕਿਉਂਕਿ ਇਹ ਦੋਵੇਂ ਚਿਹਰੇ ਆਪ ਹੀ ਕਾਂਗਰਸ ਤੋਂ ਕਿਨਾਰਾ ਕਰ ਗਏ ਸਨ। ਇਕ ਹਨ ਖ਼ੁਦ ਕੈਪਟਨ ਅਮਰਿੰਦਰ ਸਿੰਘ, ਜਿਨ੍ਹਾਂ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਲਾਂਭੇ ਕੀਤੇ ਜਾਣ ਮਗਰੋਂ ਆਪਣਾ ਨਵਾਂ ਸਿਆਸੀ ਮੰਚ ਪੰਜਾਬ ਲੋਕ ਕਾਂਗਰਸ ਪਾਰਟੀ ਬਣਾ ਲਈ ਅਤੇ ਦੂਜੇ ਹਨ ਉਨ੍ਹਾਂ ਦੇ ਨਜ਼ਦੀਕੀ ਸਾਥੀ ਅਤੇ ਉਨ੍ਹਾਂ ਦੇ ਮੰਤਰੀ ਮੰਡਲ ਵਿੱਚ ਮੰਤਰੀ ਰਹੇ ਰਾਣਾ ਗੁਰਮੀਤ ਸਿੰਘ ਸੋਢੀ।

ਪਾਰਟੀ ਨੇ ਅਜੇ ਕੈਪਟਨ ਅਮਰਿੰਦਰ ਸਿੰਘ ਦੇ ਹਲਕੇ ਪਟਿਆਲਾ ਸ਼ਹਿਰੀ ਅਤੇ ਰਾਣਾ ਗੁਰਮੀਤ ਸਿੰਘ ਸੋਢੀ ਦੇ ਹਲਕੇ ਗੁਰੂ ਹਰਸਹਾਏ ਤੋਂ ਅਜੇ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਹੈ।

ਪਾਰਟੀ ਨੇ ਮੁੱਖ ਮੰਤਰੀ ਚੰਨੀ ਨੂੰ ਉਨ੍ਹਾਂ ਦੇ ਹਲਕਾ ਚਮਕੌਰ ਸਾਹਿਬ ਤੋਂ, ਉਪ ਮੁੱਖ ਮੰਤਰੀ ਸ੍ਰੀ ਉ.ਪੀ.ਸੋਨੀ ਨੂੰ ਅੰਮ੍ਰਿਤਸਰ ਕੇਂਦਰੀ, ਸ: ਸੁਖ਼ਜਿੰਦਰ ਸਿੰਘ ਰੰਧਾਵਾ ਨੂੂੰ ਉਨ੍ਹਾਂ ਦੇ ਹਲਕਾ ਡੇਰਾ ਬਾਬਾ ਨਾਨਕ, ਸ: ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੂੂੰ ਫ਼ਤਹਿਗੜ੍ਹ ਚੂੜੀਆਂ ਤੋਂ, ਸ੍ਰੀਮਤੀ ਅਰੁਣਾ ਚੌਧਰੀ ਨੂੰ ਦੀਨਾਨਗਰ ਤੋਂ, ਡਾ: ਰਾਜ ਕੁਮਾਰ ਵੇਰਕਾ ਨੂੰ ਅੰਮ੍ਰਿਤਸਰ ਪੱਛਮੀ ਤੋਂ, ਸ: ਸੁਖ਼ਬਿੰਦਰ ਸਿੰਘ ਸੁੱਖ ਸਰਕਾਰੀਆ ਨੂੰ ਰਾਜਾਸਾਂਸੀ ਤੋਂ, ਰਾਣਾ ਗੁਰਜੀਤ ਸਿੰਘ ਨੂੂੰ ਕਪੂਰਥਲਾ ਤੋਂ, ਸ: ਪਰਗਟ ਸਿੰਘ ਨੂੰ ਜਲੰਧਰ ਕੈਂਟ ਤੋਂ, ਸ: ਸੰਗਤ ਸਿੰਘ ਗਿਲਜੀਆਂ ਤੋਂ ਉੜਮੁੜ, ਸ:ਰਣਦੀਪ ਸਿੰਘ ਨਾਭਾ ਨੂੰ ਅਮਲੋਹ ਤੋਂ, ਸ: ਗੁਰਕੀਰਤ ਸਿੰਘ ਕੋਟਲੀ ਨੂੰ ਖੰਨਾ ਤੋਂ, ਸ੍ਰੀ ਭਾਰਤ ਭੂਸ਼ਣ ਆਸ਼ੂ ਨੂੰ ਲੁਧਿਆਣਾ ਪੱਛਮੀ ਤੋਂ, ਸ੍ਰੀ ਰਾਜਾ ਵੜਿੰਗ ਨੂੰ ਗਿੱਦੜਬਾਹਾ ਤੋਂ, ਸ: ਮਨਪ੍ਰੀਤ ਸਿੰਘ ਬਾਦਲ ਨੂੰ ਬਠਿੰਡਾ ਸ਼ਹਿਰੀ ਤੋਂ, ਸ੍ਰੀਮਤੀ ਰਜ਼ੀਆ ਸੁਲਤਾਨਾ ਨੂੰ ਮਲੇਰਕੋਟਲਾ ਤੋਂ, ਸ੍ਰੀ ਵਿਜੇ ਇੰਦਰ ਸਿੰਗਲਾ ਨੂੰ ਸੰਗਰੂਰ ਤੋਂ ਟਿਕਟ ਦਿੱਤੀ ਹੈ।

ਇਕ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਇਸ ਵਾਰ ਆਪ ਚੋਣ ਲੜਨ ਦੇ ਚਾਹਵਾਨ ਨਹੀਂ ਸਨ ਇਸ ਲਈ ਉਨ੍ਹਾਂ ਦੇ ਹਲਕੇ ਪਟਿਆਲਾ ਦਿਹਾਤੀ ਤੋਂ ਉਨ੍ਹਾਂ ਦੇ ਬੇਟੇ ਸ੍ਰੀ ਮੋਹਿਤ ਮਹਿੰਦਰਾ ਨੂੰ ਟਿਕਟ ਦਿੱਤੀ ਗਈ ਹੈ।

ਇਨ੍ਹਾਂ ਵਿੱਚੋਂ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਦੇ ਦੋ ਹਲਕਿਆਂ ਤੋਂ ਚੋਣ ਲੜਨ ਦੀ ਚਰਚਾ ਨੂੰ ਵੀ ਅੱਜ ਵਿਰਾਮ ਲੱਗਿਆ ਹੈ ਕਿਉਂਕਿ ਪਹਿਲਾਂ ਇਹ ਅਟਕਲਾਂ ਚੱਲ ਰਹੀਆਂ ਸਨ ਕਿ ਉਹ ਚਮਕੌਰ ਸਾਹਿਬ ਦੇ ਨਾਲ ਨਾਲ ਆਦਮਪੁਰ ਤੋਂ ਵੀ ਚੋਣ ਲੜ ਸਕਦੇ ਹਨ।

ਇਸ ਸੂਚੀ ਵਿੱਚ ਸਾਰੇ ਮੰਤਰੀਆਂ ਨੂੰ ਉਨ੍ਹਾਂ ਦੇ ਆਪਣੇ ਹਲਕਿਆਂ ਤੋਂ ਹੀ ਟਿਕਟਾਂ ਦਿੱਤੀਆਂ ਗਈਆਂ ਹਨ। ਉਦਤ ਵਿੱਚੋਂ ਸ: ਤ੍ਰਿਪਤ ਰਜਿੰਦਰ ਸਿੰਘ ਬਾਜਵਾ ਇਸ ਵਾਰ ਬਟਾਲਾ ਤੋਂ ਚੋਣ ਲੜਨ ਦੇ ਚਾਹਵਾਨ ਸਨ ਪਰ ਉਨ੍ਹਾਂ ਦੀ ਇਹ ਇੱਛਾ ਪੂਰੀ ਨਹੀਂ ਹੋਈ।

ਉਕਤ ਤੋਂ ਇਲਾਵਾ ਕਾਂਗਰਸ ਹਾਈਕਮਾਨ ਦਾ ਇਹ ਫ਼ੈਸਲਾ ਬੜਾ ਕਮਾਲ ਰਿਹਾ ਹੈ ਕਿ ਕੈਪਟਨ ਸਰਕਾਰ ਵਿੱਚ ਰਹੇ ਪਰ ਚੰਨੀ ਸਰਕਾਰ ਵਿੱਚ ਸ਼ਾਮਲ ਨਾ ਕੀਤੇ ਗਏ ਪੰਜਾਂ ਵਿੱਚੋਂ ਚਾਰ ਮੰਤਰੀਆਂ ਨੂੰ ਵੀ ਉਨ੍ਹਾਂ ਦੇ ਹਲਕਿਆਂ ਵਿੱਚੋਂ ਟਿਕਟਾਂ ਦੇ ਦਿੱਤੀਆਂ ਗਈਆਂ। ਸ੍ਰੀ ਸੁੰਦਰ ਸ਼ਾਮ ਅਰੋੜਾ ਨੂੂੰ ਹੁਸ਼ਿਆਰਪੁਰ ਤੋਂ, ਸ: ਬਲਬੀਰ ਸਿੰਘ ਸਿੱਧੂ ਨੂੰ ਮੋਹਾਲੀ ਤੋਂ, ਸ: ਸਾਧੂ ਸਿੰਘ ਧਰਮਸੋਤ ਨੂੰ ਨਾਭਾ ਤੋਂ ਅਤੇ ਸ: ਗੁਰਪ੍ਰੀਤ ਸਿੰਘ ਕਾਂਗੜ ਨੂੰ ਰਾਮਪੁਰਾ ਫ਼ੂਲ ਤੋਂ ਟਿਕਟ ਦਿੱਤੀ ਗਈ ਹੈ।

ਰਾਣਾ ਸੋਢੀ ਜੋ ਹੁਣ ਭਾਜਪਾ ਵਿੱਚ ਸ਼ਾਮਲ ਹੋ ਚੁੱਕੇ ਹਨ, ਬਾਰੇ ਇਹ ਸਪਸ਼ਟ ਨਹੀਂ ਹੈ ਕਿ ਉਹ ਆਪਣੀ ਟਿਕਟ ਕੱਟੇ ਜਾਣ ਦੇ ਖ਼ਦਸ਼ੇ ਦੇ ਚੱਲਦਿਆਂ ਕਾਂਗਰਸ ਛੱਡ ਕੇ ਭਾਜਪਾ ਵਿੱਚ ਗਏ ਜਾਂ ਫ਼ਿਰ ਇਸ ਫ਼ੈਸਲੇ ਮਗਰ ਕੁਝ ਹੋਰ ਕਾਰਨ ਰਹੇ ਪਰ ਕਾਂਗਰਸ ਵੱਲੋਂ ਟਿਕਟਾਂ ਦੀ ਵੰਡ ਵਿੱਚ ਸਾਬਕਾ ਮੰਤਰੀਆਂ ਪ੍ਰਤੀ ਅਪਣਾਈ ਗਈ ਪਹੁੰਚ ਨੂੰ ਵੇਖ਼ਦਿਆਂ ਇੰਜ ਜਾਪਦਾ ਹੈ ਕਿ ਜੇ ਰਾਣਾ ਸੋਢੀ ਦੇ ਕੋਈ ਹੋਰ ਕਾਰਨ ਨਾ ਹੋਣ, ਤਾਂ ਕਾਂਗਰਸ ਦੀ ਟਿਕਟ ਉਨ੍ਹਾਂ ਨੂੂੰ ਵੀ ਮਿਲ ਹੀ ਜਾਂਦੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

10ਵਾਂ ਵਿਰਸਾ ਸੰਭਾਲ ਹੋਲਾ-ਮਹੱਲਾ ਗੱਤਕਾ ਕੱਪ ਸ੍ਰੀ ਅਨੰਦਪੁਰ ਸਾਹਿਬ ਵਿਖੇ 25 ਮਾਰਚ ਨੂੰ: ਗਰੇਵਾਲ

ਯੈੱਸ ਪੰਜਾਬ ਚੰਡੀਗੜ੍ਹ 23 ਮਾਰਚ, 2024 ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ (ਇਸਮਾ) ਦੇ ਸਹਿਯੋਗ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ 25 ਮਾਰਚ ਨੂੰ ਸ਼ਾਮ 3 ਵਜੇ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,258FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...