Friday, March 29, 2024

ਵਾਹਿਗੁਰੂ

spot_img
spot_img

ਰਾਣਾ ਸੋਢੀ ਨੇ ਪੰਜਾਬ ਯੂਨੀਵਰਸਿਟੀ ਕੰਸਟੀਚੁਐਂਟ ਕਾਲਜ ਗੁਰੂ ਹਰਸਹਾਏ ਵਿਖ਼ੇ ਸ਼ਹੀਦ ਊਧਮ ਸਿੰਘ ਦੇ ਬੁੱਤ ਤੋਂ ਪਰਦਾ ਹਟਾਉਣ ਦੀ ਰਸਮ ਅਦਾ ਕੀਤੀ

- Advertisement -

ਯੈੱਸ ਪੰਜਾਬ
ਗੁਰੂਹਰਸਹਾਏ/ਫਿਰੋਜ਼ਪੁਰ, 31 ਜੁਲਾਈ, 2021 –
ਕੈਬਨਿਟ ਮੰਤਰੀ ਖੇਡਾਂ, ਯੁਵਕ ਸੇਵਾਵਾਂ ਤੇ ਪਰਵਾਸੀ ਭਾਰਤੀ ਮਾਮਲੇ ਮੰਤਰੀ ਪੰਜਾਬ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਪਿੰਡ ਮੋਹਨ ਕੇ ਹਿਠਾੜ ਗੁਰੂਹਰਸਹਾਏ ਵਿਖੇ ਸ਼ਹੀਦ ਊਧਮ ਸਿੰਘ ਪੰਜਾਬ ਯੂਨੀਵਰਸਿਟੀ ਕੰਸਟੀਚਿਊਟ ਵਿਖੇ ਲਗਾਏ ਗਏ ਬੁੱਤ ਤੋਂ ਪਰਦਾ ਚੁੱਕਣ ਦੀ ਰਸਮ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਮੌਕੇ ਕੀਤੀ ਗਈ। ਇਸ ਦੌਰਾਨ ਬਾਜੇ ਕੇ ਡੇਰਾ ਬਾਬਾ ਰਾਮ ਥੰਮਣ ਦੇ ਸੇਵਕ ਬਾਬਾ ਹਰਮੇਸ ਦਾਸ ਜੀ ਨੇ ਅਰਦਾਸ ਕੀਤੀ।

ਰਾਣਾ ਗੁਰਮੀਤ ਸਿੰਘ ਸੋਢੀ ਨੇ ਪ੍ਰੈਸ ਤੇ ਹਲਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਇਹੋ ਜਿਹੇ ਸ਼ਹੀਦਾਂ ਦੀਆ ਕੁਰਬਾਨੀਆ ਸਦਕਾ ਹੀ ਅਸੀਂ ਅੱਜ ਆਜ਼ਾਦ ਫਿਜ਼ਾ ਦਾ ਆਨੰਦ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਮਨ ਦੀ ਇੱਛਾ ਸੀ ਕਿ ਗੁਰੂਹਰਸਹਾਏ ਵਿਖੇ ਇੱਕ ਕਾਲਜ ਸਥਾਪਿਤ ਕੀਤਾ ਜਾਵੇ ਤੇ ਇਸ ਇੱਛਾ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਪੂਰਾ ਕੀਤਾ ਗਿਆ ਸੀ ਤੇ ਪਿੰਡ ਵਾਸੀਆ ਵੱਲੋਂ ਵੀ ਇੱਥੇ ਕਾਲਜ ਬਣਾਉਣ ਲਈ ਜਮੀਨ ਦਿੱਤੀ ਗਈ।

ਉਨ੍ਹਾਂ ਕਿਹਾ ਕਿ ਹੁਣ ਉਨ੍ਹਾਂ ਦੀ ਸਰਕਾਰ ਮੌਕੇ ਹੀ ਇਸ ਕਾਲਜ ਵਿਖੇ ਉਨ੍ਹਾਂ ਨੂੰ ਸ਼ਹੀਦ ਊਧਮ ਸਿੰਘ ਦੀ ਪ੍ਰਤਿਭਾ ਲਗਾਉਣ ਦਾ ਮੌਕਾ ਮਿਲਿਆ ਹੈ ਤੇ ਇਸ ਪ੍ਰਤਿਭਾ ਦੇ ਕਾਲਜ ਵਿੱਚ ਲੱਗਣ ਨਾਲ ਆਉਣ ਵਾਲੀਆਂ ਪੀੜੀਆਂ ਨੂੰ ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਦਾ ਪਤਾ ਲੱਗੇਗਾ।

ਉਨ੍ਹਾਂ ਕਿਹਾ ਕਿ ਮੈਨੂੰ ਮਾਣ ਹੈ ਕਿ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਮੈਨੂੰ ਉਨ੍ਰਾਂ ਦੀ ਪ੍ਰਤਿਭਾ ਤੋਂ ਪਰਦਾ ਚੁੱਕਣ ਦੀ ਰਸਮ ਅਦਾ ਕੌਰਨ ਦਾ ਮੌਕਾ ਮਿਲਿਆ ਹੈ।

ਉਨ੍ਹਾਂ ਦੱਸਿਆ ਕਿ ਮਾਈਕਲ ਓਡਵਾਇਰ ਵੱਲੋਂ ਸੰਨ 1919 ਦੀ ਵਿਸਾਖੀ ਵਾਲੇ ਦਿਨ ਨਿਹੱਥੇ ਅਤੇ ਬੇਕਸੂਰ ਪੰਜਾਬੀਆਂ ਨੂੰ ਜਾਨੋਂ ਮਾਰ ਦੇਣ ਦੀ ਕਾਰਵਾਈ ਦਾ ਬਦਲਾ ਲੈਣ ਦੀ ਚਿੰਗਾਰੀ ਸ਼ਹੀਦ ਊਧਮ ਸਿੰਘ ਨੇ ਆਪਣੇ ਮਨ ਵਿੱਚੋਂ 20 ਸਾਲਾਂ ਤਕ ਬੁਝਣ ਨਹੀਂ ਦਿੱਤੀ ਤੇ ਜਲਿਆਂਵਾਲਾ ਬਾਗ ਦੇ ਸਾਕੇ ਦਾ ਬਦਲਾ ਊਧਮ ਸਿੰਘ ਨੇ 13 ਮਾਰਚ 1940 ਵਿੱਚ ਮਾਈਕਲ ਓਡਵਾਇਰ ਨੂੰ ਗੋਲੀ ਮਾਰ ਕੇ ਲਿਆ ਸੀ ਅਤੇ 31 ਜੁਲਾਈ 1940 ਨੂੰ ਊਧਮ ਸਿੰਘ ਨੂੰ ਲੰਡਨ ਦੀ ਜੇਲ੍ਹ ਵਿਖੇ ਫਾਂਸੀ ਦਿੱਤੀ ਗਈ।

ਉਨ੍ਹਾਂ ਅੱਗੇ ਕਿਹਾ ਕਿ ਸਾਡੀ ਨੌਜਵਾਨ ਪੀੜੀ ਸ਼ਹੀਦਾ ਦੀਆ ਕੁਰਬਾਨੀਆਂ ਨੂੰ ਅਜਾਈ ਨਾ ਜਾਣ ਦੇਣ ਤੇ ਇੱਕ ਚੰਗੇ ਨਾਗਰਿਕ ਬਣ ਕੇ ਸਮਾਜ ਦੀਆਂ ਨੀਹਾਂ ਨੂੰ ਮਜਬੂਤ ਕਰਕੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ। ਉਨ੍ਹਾਂ ਕਿਹਾ ਕਿ ਤੁਹਾਡੀ ਬਦੌਲਤ ਹੀ ਮੈਂ ਐੱਮ.ਐੱਲ.ਏ ਤੇ ਮੰਤਰੀ ਬਣਿਆ ਹਾਂ ਤੇ ਮੇਰੀ ਹਮੇਸ਼ਾ ਇਹ ਕੋਸ਼ਿਸ਼ ਰਹੀ ਹੈ ਕਿ ਮੈਂ ਹਲਕੇ ਦੇ ਵਿਕਾਸ ਵਿੱਚ ਕੋਈ ਕਸਰ ਨਾ ਰਹਿਣ ਦੇਵਾ।

ਜਿਸ ਨੂੰ ਮੁੱਖ ਰੱਖਦੇ ਹੋਏ ਹਲਕੇ ਦੀਆਂ ਸੜਕਾਂ, ਪਾਰਕਾਂ ਤੇ ਚੌਂਕਾ ਦਾ ਸੁੰਦਰੀਕਰਨ ਕਰਕੇ ਐੱਲ.ਈ.ਡੀ. ਲਾਈਟਾਂ ਲਗਵਾਈਆ ਗਈਆਂ ਹਨ। ਇਸ ਮੌਕੇ ਇਕਬਾਲ ਸਿੰਘ ਪਾਲਾ ਬੱਟੀ ਕੰਬੋਜ ਮਹਾਂਸਭਾ ਫਿਰੋਜ਼ਪੁਰ ਦੇ ਜ਼ਿਲ੍ਹਾ ਪ੍ਰਧਾਨ ਨੇ ਸ਼ਹੀਦ ਊਧਮ ਸਿੰਘ ਦੇ ਜੀਵਨ ਤੇ ਸਹਾਦਤ ਸਬੰਧੀ ਸਮੂਹ ਹਾਜ਼ਰੀਨ ਨੂੰ ਜਾਣੂੰ ਕਰਵਾਇਆ।

ਇਸ ਤੋਂ ਬਾਅਦ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਐੱਫ.ਐੱਫ ਰੋਡ ਤੋਂ ਮਿੱਡਾ ਵਿਖੇ ਬਣਨ ਵਾਲੀ ਸੜਕ ਦੇ ਨਵੀਨੀਕਰਨ ਦਾ ਨੀਂਹ ਪੱਥਰ ਵੀ ਰੱਖਿਆ ਗਿਆ। ਇਸ ਦੌਰਾਨ ਰਾਣਾ ਗੁਰਮੀਤ ਸਿੰਘ ਸੋਢੀ ਨੇ ਦੱਸਿਆ ਕਿ ਇਹ ਸੜਕ ਕੁੱਲ 134 ਲੱਖ ਰੁਪਏ ਦੀ ਲਾਗਤ ਨਾਲ ਬਣੇਗੀ ਅਤੇ 2450 ਮੀਟਰ ਲੰਬੀ ਅਤੇ 18 ਫੁੱਟ ਚੌੜੀ ਹੋਵੇਗੀ। ਉਨ੍ਹਾਂ ਕਿਹਾ ਕਿ ਹਲਕਾ ਨਿਵਾਸੀਆਂ ਨਿਵਾਸੀਆਂ ਨੂੰ ਇਸ ਸੜਕ ਦੇ ਬਣਨ ਨਾਲ ਕਾਫੀ ਫਾਇਦਾ ਹੋਵੇਗਾ ਤੇ ਸਾਫ ਸੁੱਥਰੀ ਤੇ ਵਧੀਆ ਸੜਕ ਦੇ ਬਣਨ ਨਾਲ ਦੁਰਘਟਨਾਵਾਂ ਦਾ ਵੀ ਖਤਰਾ ਟਲ ਜਾਵੇਗਾ।

ਇੱਥੇ ਥਾਰਾ ਸਿੰਘ ਵਾਲਾ ਮੋੜ ਦੇ ਲੋਕਾਂ ਵੱਲੋਂ ਦੁਕਾਨਾਂ ਦੇ ਦੋਹਾਂ ਪਾਸਿਆਂ ਤੇ ਲਾਕਟਾਈਲ ਲਗਵਾਉਣ ਦੀ ਮੰਗ ਤੇ ਪੀ.ਡਬਲਯੂ.ਡੀ. ਦੇ ਕੰਟਰੈਕਟਰ ਗੌਤਮ ਕਲੂਚਾ ਨੇ ਦੱਸਿਆ ਕਿ ਇਸ ਲਾਕਟਾਈਲ ਲਗਵਾਉਣ ਤੇ ਲਗਭਗ 20 ਲੱਖ ਰੁਪਏ ਖਰਚ ਆਵੇਗਾ ਤਾਂ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਲਾਕਟਾਈਲ ਲਗਵਾ ਦਿੱਤੀ ਜਾਵੇ ਤੇ ਪੈਸਾ ਉਹ ਦੇ ਦੇਣਗੇ।

ਇਸ ਮੌਕੇ ਕਾਂਗਰਸੀ ਆਗੂ ਨਸੀਬ ਸਿੰਘ, ਪੀਏ. ਅਮ੍ਰਿਤਪਾਲ ਸਿੰਘ, ਓ.ਐੱਸ.ਡੀ ਵਿੱਕੀ, ਰਵੀ ਚਾਵਲਾ ਚੇਅਰਮੈਨ ਮਾਰਕਿਟ ਕਮੇਟੀ ਮਮਦੋਟ, ਵੇਦ ਪ੍ਰਕਾਸ਼ ਚੇਅਰਮੈਨ ਮਾਰਕਿਟ ਕਮੇਟੀ, ਰਵੀ ਸ਼ਰਮਾ ਆੜ੍ਹਤੀਆ ਐਸ਼ੋਸੀਏਸ਼ਨ ਪ੍ਰਧਾਨ ਗੁਰੂਹਰਸਹਾਏ, ਹੰਸ ਰਾਜ ਬੱਟੀ, ਕਸ਼ਮੀਰ ਲਾਲ ਸਮੇਤ ਵੱਡੀ ਗਿਣਤੀ ਵਿੱਚ ਹਲਕਾ ਨਿਵਾਸੀ ਤੇ ਕਾਂਗਰਸੀ ਆਗੂ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...