Friday, April 26, 2024

ਵਾਹਿਗੁਰੂ

spot_img
spot_img

ਰਾਣਾ ਸੋਢੀ ਵਲੋਂ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ’ਚ 4.50 ਕਰੋੜ ਦੀ ਲਾਗਤ ਨਾਲ ਨਵੇਂ ਬਣਨ ਵਾਲੇ ਐਸਟ੍ਰੋਟਰਫ਼ ਪ੍ਰੋਜੈਕਟ ਦਾ ਉਦਘਾਟਨ

- Advertisement -

ਯੈੱਸ ਪੰਜਾਬ
ਜਲੰਧਰ, 12 ਜੂਨ, 2021 –
ਸੂਬੇ ਵਿੱਚ ਹਾਕੀ ਖੇਡ ਨੂੰ ਹੋਰ ਪ੍ਰਫੁਲਿਤ ਕਰਨ ਦੇ ਮੱਦੇਨਜ਼ਰ ਖੇਡ, ਅਤੇ ਯੁਵਕ ਮਾਮਲੇ ਮੰਤਰੀ ਪੰਜਾਬ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਅੱਜ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ 4.50 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਬਣਨ ਵਾਲੇ ਐਸਟ੍ਰੋਟਰਫ਼ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ।

ਇਸ ਮੌਕੇ ਖੇਡ ਅਤੇ ਯੁਵਕ ਮਾਮਲੇ ਮੰਤਰੀ ਜਿਨਾਂ ਦੇ ਨਾਲ ਵਿਧਾਇਕ ਜਲੰਧਰ ਪੱਛਮੀ ਸ੍ਰੀ ਸੁਸ਼ੀਲ ਕੁਮਾਰ ਰਿੰਕੂ ਅਤੇ ਮੇਅਰ ਸ੍ਰੀ ਜ਼ਗਦੀਸ਼ ਰਾਜ ਰਾਜਾ ਵੀ ਮੌਜੂਦ ਸਨ, ਨੇ ਐਲਾਨ ਕੀਤਾ ਕਿ ਇਸ ਐਸਟ੍ਰੋਟਰਫ਼ ਪ੍ਰੋਜੈਕਟ ਦੇ ਮੁਕੰਮਲ ਹੋਣ ਉਪਰੰਤ ਇਥੇ ਪਹਿਲੇ ਪ੍ਰੋ-ਹਾਕੀ ਲੀਗ ਮੁਕਾਬਲੇ ਕਰਵਾਏ ਜਾਣਗੇ।

 

ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਜਲੰਧਰ ਵਿਖੇ ਇਕ ਹੋਰ ਹਾਕੀ ਸਟੇਡੀਅਮ ਜਿਸ ਵਿੱਚ ਐਸਟ੍ਰੋਟਰਫ਼, ਫਲੱਡ ਲਿਟ ਅਤੇ ਹੋਰ ਬੁਨਿਆਦੀ ਢਾਂਚਾ ਮੌਜੂਦ ਹੋਵੇਗਾ ਵੀ ਵਿਕਸਿਤ ਕੀਤਾ ਜਾਵੇਗਾ।

ਇਸ ਅਹਿਮ ਪ੍ਰੋਜੈਕਟ ਦੀ ਸ਼ੁਰੂਆਤ ਕਰਦਿਆਂ ਰਾਣਾ ਗੁਰਮੀਤ ਸੋਢੀ ਨੇ ਕਿਹਾ ਕਿ ਸੱਤ ਮਹੀਨਿਆਂ ਦੇ ਵਿੱਚ-ਵਿੱਚ ਐਸਟ੍ਰੋਟਰਫ਼ ਪ੍ਰੋਜੈਕਟ ਮੁਕੰਮਲ ਹੋਣ ਉਪਰੰਤ ਇਥੇ ਹਾਕੀ ਖਿਡਾਰੀ ਅਤਿ ਆਧੁਨਿਕ ਖੇਡ ਸਹੂਲਤਾਂ ਪ੍ਰਾਪਤ ਕਰ ਸਕਣਗੇ।

ਉਨ੍ਹਾਂ ਕਿਹਾ ਕਿ ਇਹ ਟਰਫ਼ ਯੂ.ਐਸ.ਏ. ਅਧਾਰਤ ਫੀਲਡ ਟਰਫ਼ ਕੰਪਨੀ ਵਲੋਂ ਤਿਆਰ ਕੀਤਾ ਜਾ ਰਿਹਾ, ਜਿਸ ਨੂੰ ਹੈਦਰਾਬਾਦ ਦੀ ਗਰੇਟ ਸਪੋਰਟ ਟੈਕ ਵਲੋਂ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਟੇਡੀਅਮ ਵਿਖੇ ਟਿਊਬਵੈਲ ਦੇ ਨਾਲ-ਨਾਲ ਇਕ ਸਪਰਿੰਕਲਰ ਪ੍ਰਣਾਲੀ ਵੀ ਹੋਵੇਗੀ।

Êਪੰਜਾਬ ਸਰਕਾਰ ਦੀ ਹਾਕੀ ਨੂੰ ਸੂਬੇ ਵਿੱਚ ਹੇਠਲੇ ਪੱਧਰ ਤੱਕ ਪ੍ਰਫੁਲਿਤ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਵਲੋਂ ਉਲੰਪੀਅਨ ਅਤੇ ਦਰੋਣਾਚਾਰੀਆ ਐਵਾਰਡੀ ਰਜਿੰਦਰ ਸਿੰਘ ਜੂਨੀਅਰ ਨੂੰ ਚੀਫ ਹਾਕੀ ਕੋਚ ਵੀ ਨਿਯੁਕਤ ਕੀਤਾ ਗਿਆ।

ਉਨ੍ਹਾਂ ਵਲੋਂ ਇਸ ਮੌਕੇ ਰਾਜਿੰਦਰ ਸਿੰਘ ਜੂਨੀਅਰ ਨੂੰ ਨਿਯੁਕਤੀ ਪੱਤਰ ਸੌਪਦਿਆਂ ਉਨ੍ਹਾਂ ਨੂੰ ਦਿੱਤੇ ਗਏ ਟੀਚੇ ਨੂੰ ਪ੍ਰਾਪਤ ਕਰਨ ਲਈ ਪੂਰਨ ਸਹਿਯੋਗ ਅਤੇ ਮਦਦ ਦਾ ਭਰੋਸਾ ਦੁਆਇਆ ਗਿਆ।

ਇਸ ਮੌਕੇ ਪ੍ਰੋ-ਹਾਕੀ ਲੀਗ਼ ਦਾ ਪੋਸਟਰ ਅਤੇ ਟੀ-ਸ਼ਰਟ ਜਾਰੀ ਕਰਦਿਆਂ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਇਹ ਲੀਗ਼ ਸੁਰਜੀਤ ਹਾਕੀ ਸੁਸਾਇਟੀ ਵਲੋਂ ਵੱਖ-ਵੱਖ ਕੈਟਾਗਰੀਆਂ ਦੀਆਂ 20 ਟੀਮਾਂ ਦੀ ਸ਼ਮੂਲੀਅਤ ਨਾਲ ਕਰਵਾਈ ਜਾਵੇਗੀ। ਉਨ੍ਹਾ ਕਿਹਾ ਕਿ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੂਬੇ ਦੇ ਖੇਡ ਵਿਭਾਗ ਵਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ ਦੇ ਖਿਡਾਰੀਆਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਨਾਲ-ਨਾਲ ਪੁਰਸਕਾਰ ਦੀ ਰਾਸ਼ੀ ਵਿੱਚ ਵੀ ਵਾਧਾ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ ਦੀਆਂ ਖੇਡਾਂ ਵਿੱਚ ਖਿਡਾਰੀਆਂ ਨੂੰ ਮਜ਼ਬੂਤ ਸਥਿਤੀ ਹਾਸਿਲ ਕਰਨ ਦੇ ਯੋਗ ਬਣਾਉਣ ਲਈ ਸੂਬਾ ਸਰਕਾਰ ਸੂਬੇ ਵਿੱਚ ਖੇਡਾਂ ਦਾ ਅਤਿ ਆਧੁਨਿਕ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਇਸ ਮੌਕੇ ਉਪ ਮੰਡਲ ਮੈਜਿਸਟਰੇਟ ਜੈ ਇੰਦਰ ਸਿੰਘ, ਸਕੱਤਰ ਸੁਰਜੀਤ ਹਾਕੀ ਸੁਸਾਇਟੀ ਇਕਬਾਲ ਸਿੰਘ ਸੰਧੂ, ਸੁਰਿੰਦਰ ਭਾਪਾ, ਸਵਿਮਿੰਗ ਕੋਚ ਉਮੇਸ਼ ਸ਼ਰਮਾ, ਏ.ਡੀ.ਸੀ.ਪੀ. ਜਗਜੀਤ ਸਰੋਆ ਅਤੇ ਹੋਰ ਵੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...