Thursday, April 18, 2024

ਵਾਹਿਗੁਰੂ

spot_img
spot_img

ਰਾਣਾ ਸੋਢੀ ਵੱਲੋਂ ਪਰਵਾਸੀ ਭਾਰਤੀਆਂ ਦੇ ਕੇਸਾਂ ਦੇ ਨਿਬੇੜੇ ਲਈ ਵੈੱਬਸਾਈਟ ਲਾਂਚ, ਕਿਤੋਂ ਵੀ ਦਰਜ ਕਰਵਾਈ ਜਾ ਸਕੇਗੀ ਸ਼ਿਕਾਇਤ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 2 ਮਾਰਚ, 2021 –
ਪੰਜਾਬ ਸਰਕਾਰ ਨੇ ਵਿਦੇਸ਼ਾਂ ਵਿੱਚ ਵਸੇ ਪੰਜਾਬੀਆਂ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੇ ਪਰਿਵਾਰਕ, ਸੰਪਤੀ ਨਾਲ ਸਬੰਧਤ ਅਤੇ ਹੋਰਨਾਂ ਮਾਮਲਿਆਂ ਦੇ ਨਿਪਟਾਰੇ ਲਈ ਵੈੱਬਸਾਈਟ ਦੀ ਸ਼ੁਰੂਆਤ ਕੀਤੀ ਹੈ। ਪੰਜਾਬ ਸਟੇਟ ਪਰਵਾਸੀ ਭਾਰਤੀ ਕਮਿਸ਼ਨ ਦੀ ਇਸ ਵੈੱਬਸਾਈਟ www.nricommissionpunjab.com ਨੂੰ ਅੱਜ ਪੰਜਾਬ ਦੇ ਪਰਵਾਸੀ ਭਾਰਤੀਆਂ, ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਮਿੰਨੀ ਸਕੱਤਰੇਤ ਸਥਿਤ ਕਮਿਸ਼ਨ ਦੇ ਦਫ਼ਤਰ ਵਿਖੇ ਸੰਖੇਪ ਸਮਾਗਮ ਦੌਰਾਨ ਲਾਂਚ ਕੀਤਾ।

ਰਾਣਾ ਸੋਢੀ ਨੇ ਦੱਸਿਆ ਕਿ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ ਦੀਆਂ ਇਮੀਗ੍ਰੇਸ਼ਨ, ਰਾਸ਼ਟਰੀਅਤਾ, ਵਿਆਹ, ਮਾਤਾ-ਪਿਤਾ ਦਰਮਿਆਨ ਬੱਚਿਆਂ ਸਬੰਧੀ ਝਗੜੇ, ਪਤੀ-ਪਤਨੀ ਦੀ ਦੇਖ-ਰੇਖ, ਵਿਆਹ ਸਬੰਧੀ ਸੰਪਤੀ ਦੀ ਵੰਡ, ਦੇਸ਼ ਤੋਂ ਬਾਹਰ ਬੱਚਾ ਗੋਦ ਲੈਣਾ, ਵਾਰਸ, ਗ਼ੈਰਕਾਨੂੰਨੀ ਪਰਵਾਸ, ਨੌਕਰੀ ਸਬੰਧੀ ਮਾੜੇ ਹਾਲਾਤ, ਭਾਰਤੀ ਜਾਇਦਾਦ ਦੀ ਕਿਰਾਏਦਾਰੀ, ਸਰੋਗੇਸੀ ਪ੍ਰਬੰਧ ਅਤੇ ਹੋਰਨਾਂ ਮੁੱਦਿਆਂ ਦੇ ਹੱਲ ਲਈ ਪੰਜਾਬ ਰਾਜ ਐਨ.ਆਰ.ਆਈ ਕਮਿਸ਼ਨ ਦਾ ਗਠਨ ਸਾਲ 2011 ਵਿੱਚ ਕੀਤਾ ਗਿਆ ਸੀ ਪਰ ਪਰਵਾਸੀ ਭਾਰਤੀਆਂ ਦੇ ਮਸਲਿਆਂ ਦੇ ਹੱਲ ਲਈ ਲੋੜੀਂਦੇ ਦਸਤਾਵੇਜ਼ਾਂ ਅਤੇ ਸੂਚਨਾ ਦੇ ਅਦਾਨ-ਪ੍ਰਦਾਨ ਦੀ ਘਾਟ ਰੜਕ ਰਹੀ ਸੀ ਜਿਸ ਨੂੰ ਪੂਰਾ ਕਰਨ ਲਈ ਇਹ ਵੈੱਬਸਾਈਟ ਲਾਂਚ ਕੀਤੀ ਗਈ ਹੈ।

ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਨੇ ਦੱਸਿਆ ਕਿ ਇਸ ਵੈੱਬਸਾਈਟ www.nricommissionpunjab.com ਰਾਹੀਂ ਦੁਨੀਆਂ ਦੇ ਕਿਸੇ ਵੀ ਕੋਨੇ ਵਿੱਚ ਬੈਠੇ ਪਰਵਾਸੀ ਭਾਰਤੀ ਕੁੱਝ ਜ਼ਰੂਰੀ ਦਸਤਾਵੇਜ਼ਾਂ ਸਮੇਤ ਆਪਣੀ ਸ਼ਿਕਾਇਤ ਦਰਜ ਕਰਵਾ ਸਕਣਗੇ। ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਨੂੰ ਵੈੱਬਸਾਈਟ `ਤੇ ਆਪਣੀ ਮੁਸ਼ਕਲ ਨਾਲ ਸਬੰਧਤ ਚੈਕਲਿਸਟ ਅਨੁਸਾਰ ਆਪਣੀ ਸ਼ਿਕਾਇਤ ਦਰਜ ਕਰਾਉਣੀ ਹੋਵੇਗੀ। ਸ਼ਿਕਾਇਤ ਦਰਜ ਹੋਣ ਉਪਰੰਤ ਸ਼ਿਕਾਇਤਕਰਤਾ ਨੂੰ ਭਵਿੱਖ ਵਿੱਚ ਅਗਲੇਰੀ ਜਾਣਕਾਰੀ ਜਾਂ ਕਾਰਵਾਈ ਲਈ ਵਿਲੱਖਣ ਨੰਬਰ ਦਿੱਤਾ ਜਾਵੇਗਾ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਚੇਅਰਮੈਨ ਜਸਟਿਸ (ਸੇਵਾ ਮੁਕਤ) ਸ਼ੇਖਰ ਕੁਮਾਰ ਧਵਨ ਨੇ ਦੱਸਿਆ ਕਿ ਸ਼ਿਕਾਇਤਕਰਤਾ ਪੰਜਾਬ ਰਾਜ ਦਾ ਮੂਲ ਨਿਵਾਸੀ ਹੋਣਾ ਚਾਹੀਦਾ ਹੈ ਜਾਂ ਸ਼ਿਕਾਇਤ ਦੀ ਘਟਨਾ ਪੰਜਾਬ ਨਾਲ ਸਬੰਧਤ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤ ਹਿੰਦੀ, ਪੰਜਾਬੀ ਜਾਂ ਅੰਗਰੇਜ਼ੀ ਵਿੱਚ ਦਰਜ ਕਰਵਾਈ ਜਾ ਸਕਦੀ ਹੈ।

ਜਸਟਿਸ ਧਵਨ ਨੇ ਦੱਸਿਆ ਕਿ ਵੈੱਬਸਾਈਟ ‘ਤੇ ਸ਼ਿਕਾਇਤਕਰਤਾ ਨੂੰ ਵੱਖ-ਵੱਖ ਕਿਸਮਾਂ ਦੇ ਕੇਸਾਂ ਲਈ ਸ਼ਿਕਾਇਤ ਦਰਜ ਕਰਨ ਅਤੇ ਉਨ੍ਹਾਂ ਨਾਲ ਦਾਖ਼ਲ ਕੀਤੇ ਜਾਣ ਵਾਲੇ ਲੋੜੀਂਦੇ ਦਸਤਾਵੇਜ਼ਾਂ ਦਾ ਮੁਕੰਮਲ ਵੇਰਵਾ ਦਿੱਤਾ ਗਿਆ ਹੈ। ਸ਼ਿਕਾਇਤਕਰਤਾ ਨੂੰ ਆਪਣੀ ਸ਼ਿਕਾਇਤ ਅਪਲੋਡ ਕਰਨ ਅਤੇ ਦਸਤਾਵੇਜ਼ ਦਾਖ਼ਲ ਕਰਨ ਲਈ ਕਦਮ-ਦਰ-ਕਦਮ ਨਿਰਦੇਸ਼ ਦਿੱਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਪਰਵਾਸੀ ਭਾਰਤੀ ਕਿਸੇ ਮਾਮਲੇ ਸਬੰਧੀ ਆਏ ਫ਼ੈਸਲੇ ਦੀ ਕਾਪੀ ਵੀ ਵੈੱਬਸਾਈਟ ਤੋਂ ਡਾਊਨਲੋਡ ਕਰ ਸਕਣਗੇ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਅਖ਼ਬਾਰ, ਟੀ.ਵੀ. ਚੈਨਲ, ਰੇਡੀਓ ਆਦਿ ਤੋਂ ਪ੍ਰਾਪਤ ਖ਼ਬਰ ਜ਼ਰੀਏ ਜ਼ਾਹਰ ਕੀਤੀਆਂ ਗਈਆਂ ਪਰਵਾਸੀ ਭਾਰਤੀਆਂ ਦੀਆਂ ਮੁਸ਼ਕਲਾਂ ਦਾ ਵੀ ਕਮਿਸ਼ਨ ਨਿਰੰਤਰ ਨੋਟਿਸ ਲੈਂਦਾ ਰਿਹਾ ਹੈ।

ਇਸੇ ਦੌਰਾਨ ਰਾਣਾ ਸੋਢੀ ਨੇ ਕਮਿਸ਼ਨ ਦੇ ਮੈਂਬਰਾਂ ਲਈ ਤਿਆਰ ਦੋ ਕਮਰੇ ਵੀ ਕਮਿਸ਼ਨ ਦੇ ਸਪੁਰਦ ਕੀਤੇ। ਇਸ ਮੌਕੇ ਐਨ.ਆਰ.ਆਈ. ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਕਿਰਪਾ ਸ਼ੰਕਰ ਸਰੋਜ, ਏ.ਡੀ.ਜੀ.ਪੀ. (ਐਨ.ਆਰ.ਆਈਜ਼) ਸ੍ਰੀ ਏ.ਐਸ. ਰਾਏ, ਕਮਿਸ਼ਨ ਦੇ ਮੈਂਬਰ ਸ੍ਰੀ ਐਮ.ਪੀ. ਸਿੰਘ (ਆਈ.ਏ.ਐਸ. ਸੇਵਾ ਮੁਕਤ), ਸ੍ਰੀ ਐਚ.ਐਸ. ਢਿੱਲੋਂ (ਆਈ.ਪੀ.ਐਸ. ਸੇਵਾ ਮੁਕਤ), ਸ੍ਰੀ ਗੁਰਜੀਤ ਸਿੰਘ ਲਹਿਲ ਅਤੇ ਸ੍ਰੀ ਸਵਿੰਦਰ ਸਿੰਘ ਸਿੱਧੂ ਆਦਿ ਹਾਜ਼ਰ ਸਨ।

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,202FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...