Friday, April 19, 2024

ਵਾਹਿਗੁਰੂ

spot_img
spot_img

ਰਾਣਾ ਸੋਢੀ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਤੋਹਫ਼ਾ: ਫਿਰੋਜ਼ਪੁਰ ’ਚ 5.5 ਕਰੋੜ ਦੀ ਲਾਗਤ ਨਾਲ ਵਿਛੇਗੀ ਹਾਕੀ ਐਸਟਰੋਟਰਫ਼

- Advertisement -

ਚੰਡੀਗੜ੍ਹ, 28 ਸਤੰਬਰ, 2020:

ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸੋਮਵਾਰ ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 113ਵੇਂ ਜਨਮ ਦਿਨ ਮੌਕੇ ਹਾਕੀ ਪ੍ਰੇਮੀਆਂ ਨੂੰ ਤੋਹਫ਼ਾ ਦਿੰਦਿਆਂ ਫ਼ਿਰੋਜ਼ਪੁਰ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿੱਚ ਹਾਕੀ ਐਸਟੋਟਰਫ਼ ਵਿਛਾਉਣ ਦਾ ਐਲਾਨ ਕੀਤਾ।

ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਜਾਣਕਾਰੀ ਦਿੰਦਿਆਂ ਰਾਣਾ ਸੋਢੀ ਨੇ ਦੱਸਿਆ ਕਿ ਦੇਸ਼ ਦੇ ਨੌਜਵਾਨਾਂ ਲਈ ਸਭ ਤੋਂ ਵੱਡੇ ਪ੍ਰੇਰਨਾਸਰੋਤ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਨੌਜਵਾਨਾਂ ਲਈ ਇਹ ਬਹੁਤ ਵੱਡਾ ਤੋਹਫ਼ਾ ਹੈ ਕਿ ਕੌਮਾਂਤਰੀ ਹਾਕੀ ਮੁਕਾਬਲਿਆਂ ਦੀ ਬਹੁਤ ਜ਼ਰੂਰੀ ਐਸਟੋਟਰਫ ਨੂੰ ਫ਼ਿਰੋਜ਼ਪੁਰ ਵਿਖੇ ਲਗਾਉਣ ਦਾ ਫ਼ੈਸਲਾ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸਾਢੇ ਪੰਜ ਕਰੋੜ ਦੀ ਲਾਗਤ ਨਾਲ ਵਿਛਾਈ ਜਾਣ ਵਾਲੀ ਇਸ ਐਸਟੋਟਰਫ਼ ਨਾਲ ਫ਼ਿਰੋਜ਼ਪੁਰ ਸਣੇ ਹਾਕੀ ਦੇ ਗੜ੍ਹ ਮੰਨੇ ਜਾਂਦੇ ਇਸ ਸ਼ਹਿਰ ਅਤੇ ਨੇੜਲੇ ਸ਼ਹਿਰਾਂ ਫ਼ਰੀਦਕੋਟ, ਮੋਗਾ ਤੇ ਤਰਨ ਤਾਰਨ ਨੂੰ ਵੀ ਵੱਡਾ ਫ਼ਾਇਦਾ ਹੋਵੇਗਾ।

ਖੇਡ ਮੰਤਰੀ ਨੇ ਅੱਗੇ ਦੱਸਿਆ ਕਿ ਐਸਟੋਟਰਫ਼ ਵਿਛਾਉਣ ਉਪਰੰਤ ਹਰ ਸਾਲ ਸ਼ਹੀਦ ਭਗਤ ਸਿੰਘ ਹਾਕੀ ਕੱਪ ਕਰਵਾਇਆ ਜਾਵੇਗਾ ਜਿਸ ਵਿੱਚ ਦੇਸ਼ ਦੇ ਨਾਮੀ ਖਿਡਾਰੀ ਹਿੱਸਾ ਲਿਆ ਕਰਨਗੇ।

ਜ਼ਿਕਰਯੋਗ ਹੈ ਕਿ ਫ਼ਿਰੋਜ਼ਪੁਰ ਸ਼ਹਿਰ ਦੇ ਇੱਕੋ ਪਰਿਵਾਰ ਨੇ ਮਹਾਨ ਹਾਕੀ ਉਲੰਪੀਅਨ (ਹਰਮੀਤ ਸਿੰਘ, ਅਜੀਤ ਸਿੰਘ ਤੇ ਗਗਨ ਅਜੀਤ ਸਿੰਘ) ਸਣੇ ਸੈਂਕੜੇ ਹਾਕੀ ਖਿਡਾਰੀ ਪੈਦਾ ਕੀਤੇ ਹਨ। ਫ਼ਰੀਦਕੋਟ ਨੇ ਸੈਣੀ ਭੈਣਾਂ, ਰਜਿੰਦਰ ਸਿੰਘ ਸੀਨੀਅਰ, ਚੰਦ ਸਿੰਘ ਤੇ ਰੁਪਿੰਦਰਪਾਲ ਸਿੰਘ ਵਰਗੇ ਵੱਡੇ ਖਿਡਾਰੀ ਪੈਦਾ ਕੀਤੇ ਹਨ। ਇਸ ਤੋਂ ਇਲਾਵਾ ਮੋਗਾ ਤੇ ਤਰਨ ਤਾਰਨ ਜ਼ਿਲ੍ਹਿਆਂ ਦੀ ਵੀ ਭਾਰਤੀ ਹਾਕੀ ਨੂੰ ਵੱਡੀ ਦੇਣ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਅਤੇ ਖਿਡਾਰੀਆਂ ਦੇ ਵਿਕਾਸ ਲਈ ਹਰ ਸੰਭਵ ਯਤਨ ਕਰ ਰਹੀ ਹੈ।

ਰਾਜ ਸਰਕਾਰ ਦੀ ਖੇਡ ਨੀਤੀ ਇਸ ਦਿਸ਼ਾ ਵੱਲ ਇਕ ਸਹੀ ਕਦਮ ਹੈ ਕਿਉਂਕਿ ਇਹ ਕੌਮੀ ਅਤੇ ਕੌਮਾਂਤਰੀ ਖੇਡ ਟੂਰਨਾਮੈਂਟਾਂ ਲਈ ਚੈਂਪੀਅਨ ਪੈਦਾ ਕਰਨ ਵੱਲ ਸੇਧਤ ਹੈ ਅਤੇ ਨਾ ਸਿਰਫ਼ ਨੌਕਰੀਆਂ ਮੁਹੱਈਆ ਕਰਵਾਉਂਦੀ ਹੈ ਅਤੇ ਵੱਖ-ਵੱਖ ਕੌਮੀ ਤੇ ਅੰਤਰਰਾਸ਼ਟਰੀ ਟੂਰਨਾਮੈਂਟਾਂ ਦੀ ਇਨਾਮੀ ਰਾਸ਼ੀ ਨੂੰ ਵਧਾਉਣ ‘ਤੇ ਜ਼ੋਰ ਦਿੰਦੀ ਹੈ, ਸਗੋਂ ਪੰਜਾਬ ਵਿੱਚ ਮਜ਼ਬੂਤ ਅਤੇ ਉੱਚ ਪੱਧਰੀ ਖੇਡ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾਉਣ ‘ਤੇ ਵੀ ਜ਼ੋਰ ਦਿੰਦੀ ਹੈ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...