Friday, April 26, 2024

ਵਾਹਿਗੁਰੂ

spot_img
spot_img

ਰਾਮ ਬਾਗ ਵਿੱਚੋਂ ਨਾਜਾਇਜ਼ ਕਬਜ਼ ਹਟਾਉਣ ਲਈ ਅੰਮ੍ਰਿਤਸਰ ਵਿਕਾਸ ਮੰਚ ਨੇ ‘ਆਪ’ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦਾ ਦਖ਼ਲ ਮੰਗਿਆ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 23 ਜੂਨ, 2022:
ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਰਕਾਰੀ ਜਾਇਦਾਦਾਂ ਦੇ ਨਜਾਇਜ਼ ਕਬਜਿਆਂ ਨੂੰ ਛਡਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਕੇਵਲ ਆਮ ਲੋਕਾਂ ਤੀਕ ਸੀਮਤ ਹੈ।

ਇਹ ਵੱਡੇ ਲੋਕਾਂ ਨੂੰ ਅਜੇ ਤੀਕ ਹੱਥ ਹੱਥ ਨਹੀਂ ਪਾ ਰਹੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਇ ਪ੍ਰੈਸ ਨੂੰ ਜਾਰੀ ਬਿਆਨ ਵਿਚ ਅੰਮ੍ਰਿਤਸਰ ਵਿਕਾਸ ਮੰਚ(ਰਜਿ.) ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਕਿਹਾ ਕਿ ਉਨ੍ਹਾਂ ਮਹਾਰਾਜਾ ਰਣਜੀਤ ਸਿੰਘ ਦੀ ਗਰਮੀਆਂ ਦੀ ਰਾਜਧਾਨੀ ਇਤਿਹਾਸਕ ਰਾਮ ਬਾਗ ਨੂੰ ਵੀ ਨਜਾਇਜ ਕਬਜਿਆਂ ਤੋਂ ਛੁਟਕਾਰਾ ਦਿਵਾਉਣ ਲਈ 7 ਮਈ 2022 ਨੂੰ ਇਕ ਈ ਮੇਲ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਪ੍ਰਿੰਸੀਪਲ ਸਕੱਤਰ ਸਥਾਨਕ ਸਰਕਾਰ ਸ੍ਰੀ ਵਿਵੇਕ ਪ੍ਰਤਾਪ ਸਿੰਘ ਆਈ ਏ ਐਸ, ਮੇਅਰ ਸ. ਕਰਮਜੀਤ ਸਿੰਘ ਰਿੰਟੂ , ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਭੇਜੀ ਸੀ ਕਿ ਭਾਰਤ ਦੇ ਰਾਸ਼ਟਰਪਤੀ ਅਤੇ ਪੰਜਾਬ ਦੇ ਗਵਰਨਰ ਦਰਮਿਆਨ 4 ਦਸੰਬਰ 2018 ਨੂੰ ਹੋਏ ਸਮਝੋਤੇ ਅਧੀਨ ਇਸ ਬਾਗ ਵਿਚੋਂ ਮਹਾਰਾਜਾ ਰਣਜੀਤ ਸਿੰਘ ਵਲੋਂ ਉਸਾਰੀਆਂ ਇਮਾਰਤਾਂ ਨੂੰ ਛੱਡ ਕਿ ਬਾਕੀ ਉਸਾਰੀਆਂ ਜਿਨ੍ਹਾਂ ਵਿਚ ਨਗਰ ਨਿਗਮ ਦਾ ਐਸ.ਡੀ. ਓ. ਦਫ਼ਤਰ, ਖਾਣ ਪੀਣ ਵਾਲਾ ਖੋਖਾ, ਲਾਅਨ ਟੈਨਿਸ ਤੇ ਸਕੇਟਿੰਗ ਰਿੰਕ ਆਦਿ ਸ਼ਾਮਲ ਹਨ ਢਾਹੁੰਣੀਆਂ ਹਨ , ਜੋ ਨਹੀਂ ਢਾਈਆਂ ਗਈਆਂ।ਬਾਗ਼ ਅੰਦਰ ਸ਼ਰਾਬ ਦੀ ਵਰਤੋਂ ਕਰਨ ਅਤੇ ਹੋਰ ਵਪਾਰਕ ਕੰਮ ਕਰਨ ਦੀ ਮਨਾਹੀ ਕੀਤੀ ਗਈ ਹੈ ਜੋ ਅਜੇ ਵੀ ਜਾਰੀ ਹੈ।

ਸਮਝੌਤੇ ਵਿਚ ਬਾਗ਼ ਅੰਦਰ ਚਾਰ ਪਹੀਆ ਗੱਡੀਆਂ ਤੇ ਭਾਰੀ ਗੱਡੀਆਂ ਦੇ ਦਾਖ਼ਲੇ ਦੀ ਮਨਾਹੀ ਕੀਤੀ ਗਈ ਹੈ, ਜਿਸ ਦੀ ਵੀ ਪਾਲਣਾ ਨਹੀਂ ਹੋ ਰਹੀ।ਜਿੱਥੋਂ ਤੀਕ ਕਲੱਬਾਂ ਦੀ ਲੀਜ਼ ਦਾ ਸਬੰਧ ਹੈ, ਇਸ ਬਾਰੇ ਕਿਹਾ ਗਿਆ ਹੈ ਕਿ ਜੇ ਕਲੱਬਾਂ ਵਾਲੇ ਨਜਾਇਜ਼ ਉਸਾਰੀਆਂ ਢਾਹ ਦੇਂਦੇ ਹਨ ਤੇ ਸ਼ਰਾਬ ਦੀ ਵਰਤੋਂ ਨਹੀਂ ਕਰਦੇ ਤਾਂ ਇਨ੍ਹਾਂ ਦੀ ਲੀਜ਼ ਵੱਧ ਤੋਂ ਵੱਧ ਪੰਜ ਸਾਲ ਵਧਾਈ ਜਾਵੇਗੀ।

ਇਸ ਸਮੇਂ ਦੌਰਾਨ ਨਗਰ ਨਿਗਮ ਕਲੱਬਾਂ ਨੂੰ ਪੜਾਅਵਾਰ ਇੱਥੋਂ ਕਿਸੇ ਹੋਰ ਢੁਕਵੀਂ ਜਗਾਹ ਜਿੱਥੇ ਉਹ ਠੀਕ ਸਮਝੇ ਤਬਦੀਲ ਕਰੇਗਾ ਤੇ ਸਮੁਚੇ ਸਮਾਰਕ ਦਾ ਕਬਜਾ ਚੰਗੇ ਪ੍ਰਬੰਧ ਲਈ ਪੁਰਾਤਿਤਵ ਵਿਭਾਗ ਨੂੰ ਦੇ ਦੇਵੇਗਾ।ਇਸ ਸਬੰਧੀ ਵੀ ਕੁਝ ਨਹੀਂ ਕੀਤਾ ਗਿਆ।ਸਮਾਰਟ ਪਾਰਕ ਦੀਆਂ ਹਦਾਇਤਾਂ ਅਨੁਸਾਰ ਇੱਕ ਏਕੜ ਰਕਬੇ ਵਾਸਤੇ 2 ਮਾਲੀ ਚਾਹੀਦੇ ਹਨ।ਇਸ ਤਰ੍ਹਾਂ 88 ਏਕੜ ਦੇ ਰਾਮ ਬਾਗ ਵਾਸਤੇ 176 ਮਾਲੀ ਚਾਹੀਦੇ ਹਨ ਪ੍ਰੰਤੂ ਮੌਜੂਦਾ ਕੇਵਲ 5-6 ਮਾਲੀ ਹੀ ਕੰਮ ਕਰ ਰਹੇ ਹਨ।

ਇਸ ਸਮਝੌਤੇ ਨੂੰ ਹੋਇਆਂ ਤਕਰੀਬਨ 4 ਸਾਲ ਹੋ ਗਏ ਹਨ ਲੇਕਿਨ ਨਗਰ ਨਿਗਮ,ਅੰਮ੍ਰਿਤਸਰ ਨੇ ਬਣਦੀ ਕਾਰਵਾਈ ਨਹੀਂ ਕੀਤੀ।ਇਸ ਤਰ੍ਹਾਂ ਇਹ ਅਧਿਕਾਰੀ ਭਾਰਤ ਦੇ ਰਾਸ਼ਟਰਪਤੀ ਅਤੇ ਗਵਰਨਰ ਪੰਜਾਬ ਦੇ ਹੁਕਮਾਂ ਨੂੰ ਟਿੱਚ ਸਮਝ ਰਹੇ ਹਨ। ਮੰਚ ਆਗੂ ਨੇ ਸਾਬਕਾ ਆਈ ਪੀ ਐਸ ਤੇ ਮੌਜੂਦਾ ਵਧਾਇਕ ਡਾ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਦਖਲ ਮੰਗਿਆ, ਜਿਨ੍ਹਾਂ ਦੇ ਇਲਾਕੇ ਵਿਚ ਇਹ ਬਾਗ਼ ਆਉਂਦਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,174FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...