Tuesday, April 16, 2024

ਵਾਹਿਗੁਰੂ

spot_img
spot_img

ਰਾਸ਼ਟਰੀ ਏਕਤਾ ਕੌਂਸਲ ਦੇ ਪੁਨਰਗਠਨ ਲਈ ਰਾਸ਼ਟਪਤੀ ਨੂੰ ਭੇਜਿਆ ਪੱਤਰ, ਪੰਜਾਬ ਦੇ ‘ਸੋਸ਼ਲ ਐਕਟਿਵਿਸਟਾਂ’ ਨੇ ਸ਼ੁਰੂ ਕੀਤੀ ਮੁਹਿੰਮ

- Advertisement -

ਯੈੱਸ ਪੰਜਾਬ
ਲੁਧਿਆਣਾ, ਫਰਵਰੀ 24, 2021:
ਪੰਜਾਬ ਦੇ ਸ਼ੋਸਲ ਐਕਟਿਵਿਸਟਾਂ ਜਸਕੀਰਤ ਸਿੰਘ, ਕੁਲਦੀਪ ਸਿੰਘ ਖਹਿਰਾ, ਐਡਵੋਕੇਟ ਹਾਕਮ ਸਿੰਘ ਅਤੇ ਪਰਵਿੰਦਰ ਸਿੰਘ ਕਿੱਤਣਾ ਨੇ ਦੇਸ਼ ਦੇ ਰਾਸ਼ਟਰਪਤੀ ਨੂੰ ਪੱਤਰ ਭੇਜ ਕੇ ਰਾਸ਼ਟਰੀ ਏਕਤਾ ਕੌਂਸਲ ਦਾ ਪੁਨਰਗਠਨ ਕਰਕੇ ਇਸਦੀ ਮੀਟਿੰਗ ਬੁਲਾਉਣ ਲਈ ਸਰਕਾਰ ਨੂੰ ਅਪੀਲ ਕਰਨ ਦੀ ਮੰਗ ਕੀਤੀ ਹੈ।ਪੱਤਰ ਵਿੱਚ ਦੱਸਿਆ ਗਿਆ ਹੈ ਕਿ ਰਾਸ਼ਟਰੀ ਏਕਤਾ ਕੌਂਸਲ ਦਾ ਗਠਨ ਪੰਡਿਤ ਜਵਾਹਰ ਲਾਲ ਨਹਿਰੂ ਨੇ ਕੀਤਾ ਸੀ ਜਿਸਦਾ ਉਦੇਸ਼ ਦੇਸ਼ ਵਿੱਚ ਫਿਰਕਾਪ੍ਰਸਤੀ, ਜਾਤੀਵਾਦ, ਖੇਤਰਵਾਦ ਅਤੇ ਹੋਰ ਅਜਿਹੀਆਂ ਸਮੱਸਿਆਵਾਂ ਨਾਲ ਨਜਿੱਠਣਾ ਸੀ।

1962 ਵਿੱਚ ਕੌਂਸਲ ਦੀ ਪਹਿਲੀ ਮੀਟਿੰਗ ਹੋਈ ਸੀ ਤੇ ਆਖਰੀ ਤਿੰਨ ਮੀਟਿੰਗਾਂ 2008, 2011 ਅਤੇ 2013 ਵਿੱਚ ਹੋਈਆਂ ਸਨ। 2013 ਦੀ ਮੀਟਿੰਗ ਵਿੱਚ ਭਾਰਤੀ ਜਨਤਾ ਪਾਰਟੀ ਦੇ ਮੁਖੀ ਵਜੋਂ ਸ਼ਾਮਲ ਹੋਏ ਸ੍ਰੀ ਰਾਜਨਾਥ ਸਿੰਘ ਨੇ ਕਿਹਾ ਸੀ, “ਰਾਸ਼ਟਰੀ ਏਕਤਾ ਕੌਂਸਲ ਦੀਆਂ ਮੀਟਿੰਗਾਂ ਬਹੁਤ ਅਹਿਮ ਹੁੰਦੀਆਂ ਹਨ ਤੇ ਸਾਰਾ ਦੇਸ਼ ਇਹਨਾਂ ਵੱਲ ਦੇਖਦਾ ਹੈ ਪਰ ਸਰਕਾਰ ਇਹਨਾਂ ਪ੍ਰਤੀ ਇੰਨੀ ਗੰਭੀਰ ਨਹੀਂ ਹੈ ਜਿੰਨਾ ਹੋਣਾ ਚਾਹੀਦਾ ਹੈ।”

ਲੇਕਿਨ ਜਦੋਂ ਤੋਂ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣੀ ਹੈ ਇਸ ਵਲੋਂ ਰਾਸ਼ਟਰੀ ਏਕਤਾ ਕੌਂਸਲ ਬਾਰੇ ਕੋਈ ਗੱਲ ਹੀ ਨਹੀਂ ਕੀਤੀ ਗਈ।

ਰਾਸ਼ਟਰੀ ਏਕਤਾ ਕੌਂਸਲ ਨੇ ਸ਼ੁਰੂਆਤ ਵਿੱਚ ਆਪਣੇ ਉਦੇਸ਼ ਦੱਸਦਿਆਂ ਐਲਾਨ ਕੀਤਾ ਸੀ ਕਿ “ਸਾਡੇ ਰਾਸ਼ਟਰੀ ਜੀਵਨ ਦੀ ਬੁਨਿਆਦ ਸਾਂਝੀ ਨਾਗਰਿਕਤਾ, ਵਿਭਿੰਨਤਾ ਵਿੱਚ ਏਕਤਾ, ਧਰਮਾਂ ਦੀ ਅਜ਼ਾਦੀ, ਧਰਮ ਨਿਰਪੱਖਤਾ, ਬਰਾਬਰੀ, ਨਿਆਂ-ਸਮਾਜਿਕ-ਆਰਥਿਕ ਅਤੇ ਰਾਜਨੀਤਿਕ ਅਤੇ ਸਾਰੇ ਭਾਈਚਾਰਿਆਂ ਵਿੱਚ ਭਾਈਚਾਰਾ ਹੈ। ਨੈਸ਼ਨਲ ਏਕੀਕਰਣ ਪ੍ਰੀਸ਼ਦ ਇਨ੍ਹਾਂ ਕਦਰਾਂ ਕੀਮਤਾਂ ‘ਤੇ ਆਪਣੇ ਵਿਸ਼ਵਾਸ਼ ਨੂੰ ਦੁਹਰਾਉਂਦੀ ਹੈ ਅਤੇ ਆਪਣੀ ਪ੍ਰਾਪਤੀ ਲਈ ਆਪਣੇ ਆਪ ਨੂੰ ਸਮਰਪਿਤ ਕਰਦੀ ਹੈ।

ਕੌਂਸਲ ਇਸ ਗੱਲ ‘ਤੇ ਜ਼ੋਰ ਦੇਣਾ ਚਾਹੁੰਦਾ ਹੈ ਕਿ ਇਹ ਕਾਰਜ ਇਕੱਲੇ ਸਰਕਾਰਾਂ ਦਾ ਨਹੀਂ ਹੈ ਹਾਲਾਂਕਿ ਸਰਕਾਰਾਂ ਨੂੰ ਏਕੀਕਰਨ ਦੀਆਂ ਤਾਕਤਾਂ ਨੂੰ ਮਜ਼ਬੂਤ ਕਰਨ ਅਤੇ ਇਸ ਕੌਂਸਲ ਦੀਆਂ ਸਿਫਾਰਸ਼ਾਂ ਨੂੰ ਜਲਦੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵਿੱਚ ਪ੍ਰਮੁੱਖ ਭੂਮਿਕਾ ਨਿਭਾਉਣੀ ਹੈ। ਇਹ ਕੰਮ ਸਾਰੇ ਨਾਗਰਿਕਾਂ-ਸਿਆਸਤਦਾਨਾਂ, ਵਿਦਵਾਨਾਂ, ਕਲਾਕਾਰਾਂ, ਲੇਖਕਾਂ, ਅਧਿਆਪਕਾਂ, ਮਾਪਿਆਂ ਅਤੇ ਵਿਦਿਆਰਥੀਆਂ, ਬੁੱਧੀਜੀਵੀਆਂ ਕਾਰੋਬਾਰੀਆਂ ਅਤੇ ਟਰੇਡ ਯੂਨੀਅਨ ਦੇ ਨੇਤਾਵਾਂ ਦੀ ਸਮੂਹਕ ਜ਼ਿੰਮੇਵਾਰੀ ਹੈ।”

ਦੇਸ਼ ਦੇ ਰਾਸ਼ਟਰਪਤੀ ਨੂੰ ਭੇਜੇ ਪੱਤਰ ਵਿੱਚ ਇਹ ਵੀ ਜਿਕਰ ਕੀਤਾ ਗਿਆ ਹੈ ਕਿ ਗ੍ਰਹਿ ਮੰਤਰਾਲੇ ਨੇ ਸੂਚਨਾ ਅਧਿਕਾਰ ਕਨੂੰਨ ਤਹਿਤ 2018 ਵਿੱਚ ਦੱਸਿਆ ਸੀ ਕਿ ਰਾਸ਼ਟਰੀ ਏਕਤਾ ਕੌਂਸਲ ਦਾ ਪੁਨਰਗਠਨ ਸਰਕਾਰ ਦੇ ਵਿਚਾਰ ਅਧੀਨ ਹੈ।

ਤਿੰਨ ਸਾਲ ਤੋਂ ਜ਼ਿਆਦਾ ਸਮੇਂ ਬਾਅਦ 12 ਫਰਵਰੀ 2021 ਨੂੰ ਗ੍ਰਹਿ ਮੰਤਰਾਲੇ ਨੇ ਇੱਕ ਵਾਰ ਫੇਰ ਲਿਖਤੀ ਰੂਪ ਵਿੱਚ ਦੱਸਿਆ ਹੈ ਕਿ 2013 ਤੋਂ ਬਾਅਦ ਕੌਂਸਲ ਦੀ ਕੋਈ ਮੀਟਿੰਗ ਨਹੀਂ ਹੋਈ ਤੇ ਇਸਦਾ ਪੁਨਰਗਠਨ ਸਰਕਾਰ ਦੇ ਵਿਚਾਰ ਅਧੀਨ ਹੈ। ਸ਼ੋਸਲ ਐਕਟਿਵਿਸਟਾਂ ਦਾ ਕਹਿਣਾ ਹੈ ਕਿ ਹੁਣ ਜਦੋਂ ਰਾਸ਼ਟਰੀ ਏਕਤਾ ਦੀ ਦੇਸ਼ ਨੂੰ ਬਹੁਤ ਜ਼ਿਆਦਾ ਲੋੜ ਹੈ ਤਾਂ ਸਰਕਾਰ ਪਿਛਲੇ ਸੱਤ ਸਾਲਾਂ ਵਿੱਚ ਰਾਸ਼ਟਰੀ ਏਕਤਾ ਕੌਂਸਲ ਦੇ ਪੁਨਰਗਠਨ ਬਾਰੇ ਸਿਰਫ ਵਿਚਾਰ ਹੀ ਕਰ ਰਹੀ ਹੈ।

ਐਕਟਿਵਿਸਟ ਕੁਲਦੀਪ ਸਿੰਘ ਖਹਿਰਾ ਦੇ ਦੱਸਣ ਅਨੁਸਾਰ ਇਹ ਪੱਤਰ ਉਪ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਲੋਕ ਸਭਾ ਤੇ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ, ਸਾਰੇ ਰਾਜਾਂ ਦੇ ਮੁੱਖ ਮੰਤਰੀਆਂ, ਸਾਰੀਆਂ ਰਾਸ਼ਟਰੀ ਰਾਜਸੀ ਪਾਰਟੀਆਂ, ਸਾਰੀਆਂ ਖੇਤਰੀ ਰਾਜਸੀ ਪਾਰਟੀਆਂ, 11 ਰਾਸ਼ਟਰੀ ਕਮਿਸ਼ਨਾਂ, 22 ਮੀਡੀਆ ਅਦਾਰਿਆਂ, 15 ਵਪਾਰਕ ਅਦਾਰਿਆਂ, 27 ਦੇਸ਼ ਦੀਆਂ ਨਾਮਵਰ ਹਸਤੀਆਂ, ਜਿਹਨਾਂ ਵਿੱਚ ਕਲਾਕਾਰ ਤੇ ਪੱਤਰਕਾਰ ਆਦਿ ਸ਼ਾਮਲ ਹਨ, ਤੋਂ ਇਲਾਵਾ ਪੰਜਾਬ ਦੇ ਸਾਰੇ ਪਾਰਲੀਮੈਂਟ ਮੈਂਬਰਾਂ ਨੂੰ ਵੀ ਭੇਜਿਆ ਗਿਆ ਹੈ।

- Advertisement -

ਸਿੱਖ ਜਗ਼ਤ

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਢੀਡਸਾ ਗਰੁੱਪ ਦੇ ਨਰਾਜ ਆਗੂਆ ਨੇ ਬਣਾਈ ਨਵੀ ਪਾਰਟੀ, ਬੇਗਮਪੁਰਾ ਖਾਲਸਾ ਰਾਜ ਪਾਰਟੀ ਦਾ ਐਲਾਨ ਤਖਤ ਸ੍ਰੀ ਕੇਸ਼ਗੜ ਸਾਹਿਬ ਵਿਖੇ ਹੋਇਆ

ਯੈੱਸ ਪੰਜਾਬ 14 ਅਪ੍ਰੈਲ, 2024 ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਸਾਬਕਾ ਕੇਦਰੀ ਮੰਤਰੀ ਸੁਖਦੇਵ ਸਿੰਘ ਢੀਡਸਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,206FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...