Tuesday, October 1, 2024
spot_img
spot_img
spot_img
spot_img
spot_img

ਰਾਸ਼ਨ ਡਿਪੂ ਹੋਲਡਰਾਂ ਨੂੰ 45 ਕਰੋੜ ਰੁਪਏ ਦੀ ਮਾਰਜਿਨ ਮਨੀ ਜਲਦ ਜਾਰੀ ਹੋਵੇਗੀ: ਲਾਲ ਚੰਦ ਕਟਾਰੂਚੱਕ

ਯੈੱਸ ਪੰਜਾਬ
ਚੰਡੀਗੜ੍ਹ, 12 ਜੁਲਾਈ, 2024

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਡਿਪੂ ਹੋਲਡਰਾਂ ਅਤੇ ਸੂਬੇ ਦੀ ਆਰਥਿਕਤਾ ਵਿੱਚ ਸ਼ਾਮਲ ਸਾਰੇ ਹਿੱਸੇਦਾਰਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਡਿਪੂ ਹੋਲਡਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਸਮੁੱਚੀ ਵਚਨਬੱਧਤਾ ਦੇ ਹਿੱਸੇ ਵਜੋਂ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਡਿਪੂ ਹੋਲਡਰਾਂ ਨੂੰ ਅਦਾ ਕੀਤੇ ਜਾਣ ਵਾਲੇ ਕਮਿਸ਼ਨ ਦੀ ਬਕਾਇਆ 45 ਕਰੋੜ ਰੁਪਏ ਦੀ ਮਾਰਜਨ ਮਨੀ ਅਗਲੇ ਹਫਤੇ ਤੱਕ ਸਿੱਧੇ ਡਿਪੂ ਹੋਲਡਰਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰ ਦਿੱਤੀ ਜਾਵੇਗੀ।

ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪਹਿਲਾਂ ਹੀ ਪਿਛਲੇ ਇੱਕ ਸਾਲ ਅੰਦਰ ਐਨ.ਐਫ.ਐਸ.ਏ. ਤਹਿਤ ਕੀਤੀ ਗਈ ਵੰਡ ਅਧੀਨ ਐਫ.ਪੀ.ਐਸ. ਡੀਲਰਾਂ ਨੂੰ ਮਾਰਜਿਨ ਮਨੀ/ਕਮਿਸ਼ਨ ਦੇ 61.45 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਮੌਜੂਦਾ ਰਾਸ਼ੀ ਜਾਰੀ ਹੋਣ ਨਾਲ ਡਿਪੂ ਹੋਲਡਰਾਂ ਨੂੰ ਕਮਿਸ਼ਨ/ਮਾਰਜਿਨ ਮਨੀ ਦਾ ਹੁਣ ਤੱਕ ਦਾ ਬਕਾਇਆ ਭੁਗਤਾਨ ਮੁਕੰਮਲ ਹੋ ਜਾਵੇਗਾ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਰਾਜ ਸਰਕਾਰ ਵਾਜਬ ਮੁੱਲ ਦੀਆਂ ਦੁਕਾਨਾਂ
(ਐਫ.ਪੀ.ਐਸ.) ਦੇ ਡੀਲਰਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਐਨ.ਐਫ.ਐਸ.ਏ. ਅਧੀਨ ਕਣਕ ਦੀ ਸੁਚੱਜੀ ਵੰਡ ਲਈ ਹਰੇਕ ਐਫ.ਪੀ.ਐਸ. ‘ਤੇ ਇੱਕ ਸਮਰਪਿਤ ਈਪੋਸ ਮਸ਼ੀਨ ਪਹਿਲਾਂ ਹੀ ਮੁਹੱਈਆ ਕਰਵਾਈ ਗਈ ਹੈ।

ਉਨ੍ਹਾਂ ਦੱਸਿਆ ਕਿ 14000 ਇਲੈਕਟ੍ਰਾਨਿਕ ਭਾਰ ਤੋਲਣ ਵਾਲੀਆਂ ਮਸ਼ੀਨਾਂ ਲਈ ਵਰਕ ਆਰਡਰ ਵੀ ਜਾਰੀ ਕਰ ਦਿੱਤਾ ਗਿਆ ਹੈ ਅਤੇ ਆਉਣ ਵਾਲੇ 4 ਹਫਤਿਆਂ ਵਿੱਚ ਸਾਰੀਆਂ ਉਚਿਤ ਮੁੱਲ ਦੀਆਂ ਦੁਕਾਨਾਂ ਨੂੰ ਇਲੈਕਟ੍ਰਾਨਿਕ ਭਾਰ ਤੋਲਣ ਵਾਲੀਆਂ ਮਸ਼ੀਨ ਨਾਲ ਲੈਸ ਕਰ ਦਿੱਤਾ ਜਾਵੇਗਾ। ਸ਼੍ਰੀ ਕਟਾਰੂਚੱਕ ਨੇ ਵਾਜਬ ਮੁੱਲ ਦੀਆਂ ਦੁਕਾਨਾਂ ਦੇ ਡੀਲਰਾਂ ਨੂੰ ਲਾਭਪਾਤਰੀਆਂ ਲਈ ਅਨਾਜ ਦੀ ਨਿਰਵਿਘਨ ਵੰਡ ਨੂੰ ਯਕੀਨੀ ਬਣਾਉਣ ਲਈ ਕਿਹਾ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ