Saturday, April 20, 2024

ਵਾਹਿਗੁਰੂ

spot_img
spot_img

ਰਾਹੁਲ ਗਾਂਧੀ ਟਰੈਕਟਰ ’ਤੇ ਸਵਾਰ ਹੋ ਕੇ ਜਾਣਾ ਚਾਹੁੰਦੇ ਸਨ ਸੰਸਦ, ਰੋਕੇ ਗਏ; ਬਾਜਵਾ, ਬਿੱਟੂ ਤੇ ਹੁੱਡਾ ਵੀ ਹੋਏ ਟਰੈਕਟਰ ’ਤੇ ਸਵਾਰ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 26 ਜੁਲਾਈ, 2021:
ਖ਼ੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਅੱਜ ਟਰੈਕਟਰ ’ਤੇ ਸਵਾਰ ਹੋ ਕੇ ਸੰਸਦ ਲਈ ਨਿਕਲੇ।

ਸ੍ਰੀ ਰਾਹੁਲ ਗਾਂਧੀ ਨੂੰ ਸੰਸਦ ਭਵਨ ਦੇ ਅੰਦਰ ਤਕ ਟਰੈਕਟਰ ਲਿਜਾਣ ਦੀ ਇਜਾਜ਼ਤ ਨਹੀਂ ਮਿਲੀ ਕਿਉਂਕਿ ਸੰਸਦ ਭਵਨ ਦੇ ਅੰਦਰ ਕੇਵਲ ‘ਪਾਸ’ ਪ੍ਰਾਪਤ ਵਾਹਨ ਹੀ ਪ੍ਰਵੇਸ਼ ਕਰ ਸਕਦੇ ਹਨ।

ਇਸੇ ਦੌਰਾਨ ਦਿੱਲੀ ਪੁਲਿਸ ਨੇ ਕਾਂਗਰਸ ਆਗੂ ਰਣਦੀਪ ਸਿੰਘ ਸੂਰਜੇਵਾਲਾ ਅਤੇ ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਸ੍ਰੀਨਿਵਾਸ ਬੀ.ਵੀ. ਸਣੇ ਕੁਝ ਹੋਰ ਆਗੂਆਂ ਨੂੰ ਧਾਰਾ 144 ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਹਿਰਾਸਤ ਵਿੱਚ ਲੈਲਿਆ ਅਤੇ ਉਨ੍ਹਾਂ ਨੂੰ ਕਿਸੇ ਥਾਣੇ ਵਿੱਚ ਲਿਜਾਇਆ ਗਿਆ ਹੈ।

ਸ੍ਰੀ ਰਾਹੁਲ ਗਾਂਧੀ ਖ਼ੁਦ ਟਰੈਕਟਰ ਚਲਾ ਰਹੇ ਸਨ ਜਦਕਿ ਉਨ੍ਹਾਂ ਦੇ ਨਾਲ ਪੰਜਾਬ ਤੋਂ ਰਾਜ ਸਭਾ ਮੈਂਬਰ ਸ: ਪ੍ਰਤਾਪ ਸਿੰਘ ਬਾਜਵਾ, ਲੋਕ ਸਭਾ ਮੈਂਬਰ ਸ: ਰਵਨੀਤ ਸਿੰਘ ਬਿੱਟੂ ਅਤੇ ਡਾ: ਅਮਰ ਸਿੰਘ ਅਤੇ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਸ:ਗੁਰਜੀਤ ਸਿੰਘ ਔਜਲਾ ਤੋਂ ਇਲਾਵਾ ਹਰਿਆਣਾ ਤੋਂ ਸੰਸਦ ਮੈਂਬਰ ਸ੍ਰੀ ਦੀਪਿੰਦਰ ਸਿੰਘ ਹੁੱਡਾ ਵੀ ਸਵਾਰ ਸਨ।

ਟਰੈਕਟਰ ਤੇ ਬੈਠੇ ਲੋਕਾਂ ਨੇ ਤਿਰੰਗੇ ਫ਼ੜੇ ਹੋਏ ਸਨ ਅਤੇ ਟਰੈਕਟਰ ਦੇ ਅੱਗੇ ਲੱਗੇ ਇਕ ਕਾਲੇ ਬੋਰਡ ’ਤੇ ਲਿਖ਼ਿਆ ਸੀ ‘ਕਿਸਾਨ ਵਿਰੋਧੀ ਤਿੰਨੇ ਕਾਲੇ ਕਾਨੂੂੰਨ ਵਾਪਸ ਲਓ, ਵਾਪਸ ਲਓ।’ ਇਸ ਤੋਂ ਇਲਾਵਾ ਕਾਂਗਰਸ ਸੰਸਦ ਮੈਂਬਰਾਂ ਨੇ ਵੀ ਖ਼ੇਤੀ ਕਾਨੂੰਨਾਂ ਦਾ ਵਿਰੋਧ ਜਤਾਉਂਦੀਆਂ ਤਖ਼ਤੀਆਂ ਫ਼ੜੀਆਂ ਹੋਈਆਂ ਸਨ।

ਸ੍ਰੀ ਰਾਹੁਲ ਗਾਂਧੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਹਨਾਂ ਵੱਲੋਂ ਟਰੈਕਟਰ ’ਤੇ ਸਵਾਰ ਹੋ ਕੇ ਆਉਣਾ ਕਿਸਾਨਾਂ ਦਾ ਸੰਦੇਸ਼ ਪੁਚਾਉਣ ਵਾਲੀ ਗੱਲ ਹੈ। ਉਹਨਾਂ ਆਖ਼ਿਆ ਕਿ ਸਰਕਾਰ ਕਿਸਾਨੀ ਮੁੱਦਿਆਂ ’ਤੇ ਚਰਚਾ ਨਹੀਂ ਕਰਨਾ ਚਾਹੁੰਦੀ ਅਤੇ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਵਿੱਚ ਲੱਗੀ ਹੋਈ ਹੈ। ਇਸੇ ਲਈ ਅਸੀਂ ਇਸ ਤਰੀਕੇ ਨਾਲ ਇੱਥੇ ਆਏ ਹਾਂ।

ਕਾਂਗਰਸ ਆਗੂ ਨੇ ਕਿਹਾ ਕਿ ਸਰਕਾਰ ਨੂੰ ਕਾਲੇ ਖ਼ੇਤੀ ਕਾਨੂੂੰਨ ਵਾਪਿਸ ਲੈਣੇ ਹੀ ਪੈਣਗੇ। ਇਹ ਕਾਨੂੰਨ ਚੰਦ ਵਪਾਰਕ ਘਰਾਣਿਆਂ ਦੇ ਫ਼ਾਇਦੇ ਲਈ ਬਣਾਏ ਗਏ ਹਨ ਅਤੇ ਇਹ ਗੱਲ ਸਾਰਾ ਦੇਸ਼ ਜਾਣਦਾ ਹੈ।

ਜ਼ਿਕਰਯੋਗ ਹੈ ਕਿ ਜਦ ਤੋਂ ਸੰਸਦ ਦਾ ਮੌਨਸੂਨ ਇਜਲਾਸ ਸ਼ੁਰੂ ਹੋਇਆ ਹੈ ਤਦ ਤੋਂ ਹੀ ਵਿਰੋਧੀ ਪਾਰਟੀਆਂ ਕਿਸਾਨ ਮੁੱਦਿਆਂ ’ਤੇ ਚਰਚਾ ਦੀ ਮੰਗ ਕਰਦਿਆਂ ਸਦਨ ਦੀ ਕਾਰਵਾਈ ਨਹੀਂ ਚੱਲਣ ਦੇ ਰਹੀਆਂ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...