Thursday, April 25, 2024

ਵਾਹਿਗੁਰੂ

spot_img
spot_img

ਰਾਹੁਲ ਗਾਂਧੀ ਵੱਲੋਂ ਪੰਜਾਬ ’ਚ ਟਰੈਕਟਰ ਰੈਲੀ ਕੱਢਣ ਦਾ ਪ੍ਰੋਗਰਾਮ ਘਟੀਆ ਪਬਲੀਸਿਟੀ ਸਟੰਟ: ਡਾ. ਦਲਜੀਤ ਸਿੰਘ ਚੀਮਾ

- Advertisement -

ਚੰਡੀਗੜ੍ਹ, 30 ਸਤੰਬਰ, 2020:

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਦੇ ਆਗੂ ਸ੍ਰੀ ਰਾਹੁਲ ਗਾਂਧੀ ਨੂੰ ਆਖਿਆ ਕਿ ਉਹ ਪੰਜਾਬ ਦੇ ਕਿਸਾਨਾਂ ਨੂੰ ਦੱਸਣ ਕਿ ਉਹਨਾਂ ਨੇ ਏ ਪੀ ਐਮ ਸੀ ਐਕਟ ਖਤਮ ਕਰਨ ਦੀ ਹਮਾਇਤ ਕਿਉਂ ਕੀਤੀ ਤੇ ਦੱਸਣ ਕਿ ਜਦੋਂ ਕਿਸਾਨ ਵਿਰੋਧੀ ਤਿੰਨ ਖੇਤੀਬਾੜੀ ਬਿੱਲ ਸੰਸਦ ਵਿਚ ਪੇਸ਼ ਕੀਤੇ ਗਏ ਸੀ ਤਾਂ ਉਹਨਾਂ ਨੇ ਇਹਨਾਂ ਦਾ ਵਿਰੋਧ ਕਿਉਂ ਨਹੀਂ ਕੀਤਾ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਬੁਲਾਰੇ ਡਾ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਕਾਂਗਰਸ ਹਰ ਮੁਹਾਜ਼ ‘ਤੇ ਫੇਲ੍ਹ ਹੋ ਗਈ ਹੈ ਤੇ 2017 ਵਿਚ ਸੂਬੇ ਦੇ ਏ ਪੀ ਐਮ ਸੀ ਐਕਟ ਵਿਚ ਸੋਧ ਕਰ ਕੇ ਕਿਸਾਨਾਂ ਨੂੰ ਧੋਖਾ ਦੇਣ ਮਗਰੋਂ ਹੁਣ ਘਟੀਆ ਪਬਲੀਸਿਟੀ ਸਟੰਟ ਕਰ ਕੇ ਕਿਸਾਨਾਂ ਦੀ ਹਮਦਰਦੀ ਹਾਸਲ ਕਰਨਾ ਚਾਹੁੰਦੀ ਹੈ।

ਉਹਨਾਂ ਕਿਹਾ ਕਿ ਰਾਹੁਲ ਗਾਂਧੀ ਨੂੰ ਪੰਜਾਬ ਵਿਚ ਟਰੈਕਟਰ ‘ਤੇ ਬਿਠਾਉਣਾ ਹਰੋ ਕੁਝ ਨਹੀਂ ਬਲਕਿ ਫੋਟੋ ਸੈਸ਼ਨ ਦਾ ਤਰੀਕਾ ਹੈ ਜਿਸਦਾ ਮਕਸਦ ਕਿਸਾਨਾਂ ਨੂੰ ਮੂਰਖ ਬਣਾਉਣਾ ਹੈ।

ਉਹਨਾਂ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਕਿਸਾਨ ਵਿਰੋਧੀ ਸਟੈਂਡ ਲਏ ਹਨ ਭਾਵੇਂ ਪਾਰਟੀ ਦੇ 2019 ਦੇ ਚੋਣ ਮਨੋਰਥ ਪੱਤਰ ਦੀ ਗੱਲ ਹੋਵੇ ਜਿਸ ਵਿਚ ਏ ਪੀ ਐਮ ਸੀ ਐਕਟ ਖਤਮ ਕਰਨ ਦੀ ਗੱਲ ਕੀਤੀ ਗਈ ਸੀ ਜਾਂ ਫਿਰ ਪੰਜਾਬ ਦੇ ਦੇ ਏ ਪੀ ਐਮ ਸੀ ਐਕਟ ਦੀ ਗੱਲ ਜਿਸ ਵਿਚ 2017 ਵਿਚ ਸੋਧ ਕਰ ਕੇ ਉਹੀ ਮੱਦਾਂ ਸ਼ਾਮਲ ਕੀਤੀਆਂ ਗਈਆਂ ਜੋ ਹੁਣ ਹਾਲ ਹੀ ਵਿਚ ਪਾਸ ਹੋਏ ਤਿੰਨ ਖੇਤੀਬਾੜੀ ਐਕਟਾਂ ਵਿਚ ਸ਼ਾਮਲ ਹਨ।

ਅਕਾਲੀ ਆਗੂ ਨੇ ਕਿਹਾ ਕਿ ਪੰਜਾਬ ਆਉਣ ਤੋਂ ਪਹਿਲਾਂ ਰਾਹੁਲ ਗਾਂਧੀ ਨੂੰ ਆਪਣਾ ਪੱਖ ਸਪਸ਼ਟ ਕਰਨਾ ਚਾਹੀਦਾ ਹੈ ਤੇ ਪੰਜਾਬ ਦੇ ਕਿਸਾਨਾਂ ਨੂੰ ਦੱਸਣਾ ਚਾਹੀਦਾ ਹੈ ਕਿ ਜਦੋਂ ਤਿੰਨ ਖੇਤੀਬਾੜੀ ਬਿੱਲ ਸੰਸਦ ਵਿਚ ਪੇਸ਼ ਕੀਤੇ ਗਏ, ਉਸ ਵੇਲੇ ਉਹ ਕਿਥੇ ਸਨ।

ਉਹਨਾਂ ਕਿਹਾ ਕਿ ਰਾਹੁਲ ਗਾਂਧੀ ਨੂੰ ਇਹ ਵੀ ਸਪਸ਼ਟ ਕਰਨਾ ਚਾਹੀਦਾ ਹੈ ਕਿਉਂ ਸੰਸਦ ਵਿਚ ਬਿੱਲਾਂ ਦੇ ਖਿਲਾਫ ਕਾਂਗਰਸ ਪਾਰਟੀ ਦਾ ਇਕ ਵੀ ਚੋਟੀ ਦਾ ਆਗੂ ਕਿਉਂ ਨਹੀਂ ਬੋਲਿਆ ਅਤੇ ਪਾਰਟੀ ਨੇ ਬਿੱਲਾਂ ਖਿਲਾਫ ਵੋਟਾਂ ਪਾਉਣ ਵਾਸਤੇ ਆਪਣੇ ਸੰਸਦ ਮੈਂਬਰਾਂ ਨੂੰ ਵਿਪ੍ਹ ਜਾਰੀ ਕਿਉਂ ਨਹੀਂ ਕੀਤੀ।

ਉਹਨਾਂ ਕਿਹਾ ਕਿ ਰਾਹੁਲ ਗਾਂਧੀ ਤੇ ਕਾਂਗਰਸ ਪਾਰਟੀ ਨੂੰ ਦੋਗਲੀ ਖੇਡ ਨਹੀਂ ਖੇਡਣੀ ਚਾਹੀਦੀ ਤੇ ਕਿਸਾਨਾਂ ਨੂੰ ਧੋਖਾ ਦੇਣ ਦਾ ਯਤਨ ਨਹੀਂ ਕਰਨਾ ਚਾਹੀਦਾ। ਉਹਨਾਂ ਕਿਹਾ ਕਿ ਰਾਹੁਲ ਗਾਂਧੀ ਕਿਸਾਨਾਂ ਨੂੰ ਦੱਸਣ ਕਿ ਕਿਉਂ ਕਾਂਗਰਸ ਪਾਰਟੀ ਨੇ ਮਹਾਰਾਸ਼ਟਰ ਵਿਚ ਊਧਵ ਠਾਕਰੇ ਦੀ ਅਗਵਾਈ ਵਾਲੀ ਸ਼ਿਵ ਸੈਨਾ ਸਰਕਾਰ ਤੋਂ ਹਮਾਇਤ ਵਾਪਸ ਨਹੀਂ ਲਈ ਜਦਕਿ ਸ਼ਿਵ ਸੈਨਾ ਨੇ ਸੰਸਦ ਵਿਚ ਬਿੱਲਾਂ ਦੀ ਹਮਾਇਤ ਕੀਤੀ ਸੀ।

ਉਹਨਾਂ ਕਿਹਾ ਕਿ ਰਾਹੁਲ ਗਾਂਧੀ ਕਿਸਾਨਾਂ ਨੂੰ ਇਹ ਵੀ ਦੱਸਣ ਕਿ ਸ਼ਿਵ ਸੈਨਾ ਵੱਲੋਂ ਕਿਸਾਨ ਵਿਰੋਧੀ ਸਟੈਂਡ ਲੈਣ ਤੋਂ ਬਾਅਦ ਵੀ ਕਾਂਗਰਸ ਨੇ ਉਸ ਨਾਲ ਗਠਜੋੜ ਕਾਇਮ ਰੱਖਿਆ ਹੋਇਆ ਹੈ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,180FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...