Saturday, April 27, 2024

ਵਾਹਿਗੁਰੂ

spot_img
spot_img

ਰਾਹੁਲ ਗਾਂਧੀ ਸਣੇ ਕਈ ਆਗੂ ਹਿਰਾਸਤ ਵਿੱਚ; ਦਿੱਲੀ ਵਿੱਚ ਮਹਿੰਗਾਈ ਖਿਲਾਫ਼ ਪ੍ਰਦਰਸ਼ਨ ਤੋਂ ਪਹਿਲਾਂ ਕੀ ਬੋਲੇ ਕਾਂਗਰਸ ਨੇਤਾ?

- Advertisement -

ਯੈੱਸ ਪੰਜਾਬ
ਚੰਡੀਗੜ੍ਹ, 5 ਅਗਸਤ, 2022:
ਦਿੱਲੀ ਵਿਚ ਸ਼ੁੱਕਰਵਾਰ ਨੂੰ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਦੇ ਪ੍ਰਦਰਸ਼ਨ ਦੌਰਾਨ ਅੱਜ ਪੁਲਿਸ ਨੇ ਰਾਹੁਲ ਗਾਂਧੀ ਸਣੇ ਕਈ ਸੀਨੀਅਰ ਕਾਂਗਰਸ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ।

ਮਹਿੰਗਾਈ ਖਿਲਾਫ਼ ਪ੍ਰਦਰਸ਼ਨ ਕਰ ਰਹੇ ਕਾਂਗਰਸ ਦੇ ਸੰਸਦ ਮੈਂਬਰਾਂ ਨੂੰ ਵਿਜੇ ਚੌਂਕ ’ਤੇ ਉਸ ਵੇਲੇ ਰੋਕ ਲਿਆ ਗਿਆ ਜਦ ਉਹ ਸੰਸਦ ਭਵਨ ਤੋਂ ਰਾਸ਼ਟਰਪਤੀ ਭਵਨ ਵੱਲ ਮਾਰਚ ਕਰ ਰਹੇ ਸਨ।

ਜ਼ਿਕਰਯੋਗ ਹੈ ਕਿ ਕਾਂਗਰਸ ਨੇ ਸ਼ੁੱਕਰਵਾਰ ਲਈ ਦੇਸ਼ ਭਰ ਵਿੱਚ ਕੇਂਦਰ ਦੀਆਂ ਨੀਤੀਆਂ ਕਾਰਨ ਲਗਾਤਾਰ ਵਧ ਰਹੀ ਮਹਿੰਗਾਈ ਦੇ ਖਿਲਾਫ਼ ਪ੍ਰਦਰਸ਼ਨ ਦਾ ਸੱਦਾ ਦਿਤਾ ਹੋਇਆ ਹੈ ਜਿਸ ਤਹਿਤ ਨਾ ਕੇਵਲ ਦਿੱਲੀ ਵਿੱਚ ਸਗੋਂ ਸੂਬਿਆਂ ਵਿੱਚ ਵੀ ਮਹਿੰਗਾਈ ਦੇ ਖਿਲਾਫ਼ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

ਇਸ ਮੌਕੇ ਗੱਲਬਾਤ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਸਾਰੇ ਕਾਂਗਰਸ ਸੰਸਦ ਮੈਂਬਰ ਰਾਸ਼ਟਰਪਤੀ ਭਵਨ ਵੱਲ ਮਾਰਚ ਕਰ ਰਹੇ ਸਨ ਤਾਂ ਜੋ ਲੱਕਤੋੜ ਮਹਿੰਗਾਈ ਦਾ ਮਾਮਲਾ ਉਨ੍ਹਾਂਦੇ ਧਿਆਨ ਵਿੱਚ ਲਿਆਂਦਾ ਜਾ ਸਕੇ ਪਰ ਪੁਲਿਸ ਉਨ੍ਹਾਂ ਨੂੂੰ ਅੱਗੇ ਜਾਣ ਨਹੀਂ ਦੇ ਰਹੀ।

ਇਸ ਤੋਂ ਪਹਿਲਾਂ ਅੱਜ ਸਵਰੇ, ਰਾਹੁਲ ਗਾਂਧੀ ਨੇ ਇਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਆਖ਼ਿਆ ਕਿ ਦੇਸ਼ ਇਸ ਵੇਲੇ ਲੋਕਤੰਤਰ ਦੇ ਘਾਣ ਦਾ ਗਵਾਹ ਹੈ ਅਤੇ ਜੋ ਵੀ ਦੇਸ਼ ਅੰਦਰ ਚੱਲ ਰਹੀ ਡਿਕਟੇਟਰਸ਼ਿਪ ਦੇ ਵਿਰੋਧ ਵਿੱਚ ਨਿੱਤਰਦਾ ਹੈ ਉਸ ’ਤੇ ਹਰ ਤਰ੍ਹਾਂ ਦੇ ਤਿੱਖੇ ਹਮਲੇ ਕੀਤੇ ਜਾਂਦੇ ਹਨ। ਇਹ ਡਿਕਟੇਟਰਸ਼ਿਪ ਦਾ ਯੁਗ ਹੈ ਜਿਸਨੇ ਮਗਰਲੇ 8 ਸਾਲਾਂ ਵਿੱਚ ਉਹ ਸਭ ਕੁਝ ਤਬਾਹ ਕਰ ਦਿੱਤਾ ਹੈ ਜੋ ਪਿਛਲੇ 70 ਸਾਲਾਂ ਵਿੱਚ ਬਣਾਇਆ ਗਿਆ ਸੀ।

ਰਾਹੁਲ ਗਾਂਧੀ ਨੇ ਦੋਸ਼ ਲਗਾਇਆ ਕਿ ਜੁਡੀਸ਼ਰੀ, ਮੀਡੀਆ ਆਦਿ ਸਾਰੀਆਂ ਸੰਸਥਾਵਾਂ ਆਰ.ਐਸ.ਐਸ. ਰਾਹੀਂ ਕੰਟਰੋਲ ਕੀਤੀਆਂ ਜਾ ਰਹੀਆਂ ਹਨ ਅਤੇ ਉਹੀ ਦੇਸ਼ ਦੇ ਸਾਰੇ ਵਿੱਤੀ ਸੰਸਥਾਨਾਂ ’ਤੇ ਕਾਬਜ਼ ਹੋ ਗਏ ਹਨ।

ਰਾਹੁਲ ਗਾਂਧੀ ਨੇ ਕਿਹਾ ਕਿ ‘ਮੈਂ ਆਪਣਾ ਕੰਮ ਕਰਦਾ ਰਹਾਂਗਾ ਅਤੇ ਮੇਰੇ ’ਤੇ ਹਮਲੇ ਵੀ ਹੋਰ ਤਿੱਖੇ ਹੋਣਗੇ। ਜਿਹੜਾ ਧਮਕਾਉਂਦਾ ਹੁੰਦਾ ਹੈ, ਮਤਲਬ ਉਹ ਡਰ ਰਿਹਾ ਹੁੰਦਾ ਹੈ। ਉਹ ਦੇਸ਼ ਵਿੱਚ ਅੱਜ ਦੇ ਹਾਲਾਤ ਤੋਂ ਡਰੇ ਹੋਏ ਹਨ ਕਿਉਂਕਿ ਉਹ ਕੀਤਾ ਵਾਅਦੇ ਪੂਰੇ ਕਰਨ ਵਿੱਚ ਸਫ਼ਲ ਨਹੀਂ ਹੋਏ। ਉਹ ਝੂਠੇ ਹਨ। ਉਹ ਦਿਨ ਵਿੱਚ 24 ਘੰਟੇ ਝੂਠ ਬੋਲਦੇ ਹਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...