Friday, April 19, 2024

ਵਾਹਿਗੁਰੂ

spot_img
spot_img

ਰਾਹੁਲ ਤੇ ਪ੍ਰਿਅੰਕਾਂ ਦੀ ਫ਼ੇਰੀ ਮਗਰੋਂ ਜੰਤਰ ਮੰਤਰ ਤੇ ਧਰਨਾ ਦੇ ਰਹੇ ਬਿੱਟੂ, ਔਜਲਾ ਤੇ ਡਿੰਪਾ ਸਣੇ ਹੋਰ ਕਾਂਗਰਸ ਆਗੂ ਗ੍ਰਿਫ਼ਤਾਰ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, ਜਨਵਰੀ 15, 2021:
ਪਿਛਲੇ 40 ਦਿਨਾਂ ਤੋਂ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਜੰਤਰ-ਮੰਤਰ ਵਿਖ਼ੇ ਧਰਨੇ ’ਤੇ ਬੈਠੇ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ, ਵਿਧਾਇਕਾਂ ਅਤੇ ਕੁਝ ਹੋਰ ਆਗੂਆਂ ਨੂੰ ਅੱਜ ਦਿੱਲੀ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ।

ਇਹ ਕਾਰਵਾਈ ਅੱਜ ਜੰਤਰ ਮੰਤਰ ਵਿਖ਼ੇ ਸ੍ਰੀ ਰਾਹੁਲ ਗਾਂਧੀ ਅਤੇ ਸ੍ਰੀਮਤੀ ਪ੍ਰਿਅੰਕਾ ਗਾਂਧੀ ਦੀ ਫ਼ੇਰੀ ਤੋਂ ਬਾਅਦ ਕੀਤੀ ਗਈ।

ਜ਼ਿਕਰਯੋਗ ਹੈ ਕਿ ਲੁਧਿਆਣਾ ਤੋਂ ਸੰਸਦ ਮੈਂਬਰ ਸ: ਰਵਨੀਤ ਸਿੰਘ ਬਿੱਟੂ, ਅੰਮ੍ਰਿਤਸਰ ਤੋਂ ਸੰਸਦ ਮੈਂਬਰ ਸ: ਗੁਰਜੀਤ ਸਿੰਘ ਔਜਲਾ, ਖ਼ਡੂਰ ਸਾਹਿਬ ਤੋਂ ਸੰਸਦ ਮੈਂਬਰ ਸ: ਜਸਬੀਰ ਸਿੰਘ ਗਿੱਲ ਡਿੰਪਾ, ਵਿਧਾਇਕ ਸ: ਕੁਲਬੀਰ ਸਿੰਘ ਜ਼ੀਰਾ ਅਤੇ ਕੁਝ ਹੋਰ ਆਗੂ ਖ਼ੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਅਤੇ ਕਿਸਾਨ ਸੰਘਰਸ਼ ਦੇ ਹੱਕ ਵਿੱਚ ਜੰਤਰ ਮੰਤਰ ’ਤੇ ਲਗਾਤਾਰ ਧਰਨਾ ਦੇੇ ਰਹੇ ਸਨ।

ਪਤਾ ਲੱਗਾ ਹੈ ਕਿ ਅੱਜ ਉਕਤ ਚਾਰਾਂ ਆਗੂਆਂ ਸਣੇ ਹੋਰ ਆਗੂਆਂ ਨੂੰ ਦਿੱਲੀ ਪੁਲਿਸ ਵੱਲੋਂ ਚੁੱਕ ਕੇ ਇਕ ਬੱਸ ਵਿੱਚ ਪਾ ਲਿਆ ਗਿਆ। ਇਹ ਵੀ ਪਤਾ ਲੱਗਾ ਹੈ ਕਿ ਇਨ੍ਹਾਂ ਵੱਲੋਂ ਜੰਤਰ ਮੰਤਰ ਵਿਖ਼ੇ ਲਗਾਇਆ ਗਿਆ ਟੈਂਟ ਉਖ਼ਾੜ ਦਿੱਤਾ ਗਿਆ ਹੈ।

ਦੂਜੇ ਪਾਸੇ ਖ਼ਬਰ ਇਹ ਵੀ ਹੈ ਕਿ ਸ੍ਰੀ ਰਾਹੁਲ ਗਾਂਧੀ ਅਤੇ ਸ੍ਰੀਮਤੀ ਪ੍ਰਿੰਅਕਾ ਗਾਂਧੀ ਦੀ ਜੰਤਰ ਮੰਤਰ ਫ਼ੇਰੀ ਮਗਰੋਂ ਸਰਕਾਰ ਨੇ ਇਸ ਰੋਡ ’ਤੇ ਪਿਛਲੇ 40 ਦਿਨਾਂ ਤੋਂ ਬੰਦ ਟਰੈਫ਼ਿਕ ਨੂੰ ਖੋਲ੍ਹ ਦਿੱਤਾ ਜਿਸ ਦਾ ਵਿਰੋਧ ਕਰਨ ਲਈ ਕਾਂਗਰਸ ਆਗੂ ਸੜਕ ’ਤੇ ਜਾ ਕੇ ਧਰਨਾ ਦੇਣ ਲੱਗੇ। ਇਸੇ ਦੌਰਾਨ ਕਿਸਾਨਾਂ ਨੂੰ ਸੜਕ ਤੋਂ ਚੁੱਕ ਲਿਆ ਗਿਆ ਅਤੇ ਨਾਅਰੇ ਮਾਰਦੇ ਆਗੂਆਂ ਨੂੰ ਬੱਸ ਵਿੱਚ ਬਿਠਾ ਲਿਆ ਗਿਆ।

ਇਸ ਮੌਕੇ ਬੋਲਦਿਆਂ ਸ: ਬਿੱਟੂ ਨੇ ਕਿਹਾ ਕਿ ਉਨ੍ਹਾਂ ਨੂੰ ਨਹੀਂ ਪਤਾ ਕਿ ਉਨ੍ਹਾਂ ਨੂੰ ਪੁਲਿਸ ਵੱਲੋਂ ਕਿੱਥੇ ਲਿਜਾਇਆ ਜਾ ਰਿਹਾ ਹੈ। ਸ: ਔਜਲਾ ਨੇ ਕਿਹਾ ਕਿ ਉਨ੍ਹਾਂ ਨੂੰ ਦਿੱਲੀ ਪੁਲਿਸ ਵੱਲੋਂ ਛੱਡੇ ਜਾਣ ਮਗਰੋਂ ਧਰਨਾ ਫ਼ਿਰ ਜੰਤਰ ਮੰਤਰ ਵਿਖ਼ੇ ਹੀ ਸ਼ੁਰੂ ਕੀਤਾ ਜਾਵੇਗਾ।

ਸ: ਬਿੱਟੂ ਨੇ ਦੋਸ਼ ਲਗਾਇਆ ਕਿ ਸ੍ਰੀ ਰਾਹੁਲ ਗਾਂਧੀ ਅਤੇ ਸ੍ਰੀਮਤੀ ਪ੍ਰਿਅੰਕਾ ਗਾਂਧੀ ਦੇ ਜਾਣ ਮਗਰੋਂ ਪੁਲਿਸ ਵੱਲੋਂ ਉਨ੍ਹਾਂ ਨਾਲ ਦੁਰਵਿਹਾਰ ਕੀਤਾ ਗਿਆ ਅਤੇ ਉਨ੍ਹਾਂ ਦੀ ਦੁਰਦਸ਼ਾ ਕੀਤੀ ਗਈ। ਉਨ੍ਹਾਂ ਕਿਹਾ ਕਿ ਜਦ ਵੀ ਸਰਕਾਰ ਡਰ ਜਾਂਦੀ ਹੈ ਤਾਂ ਉਹ ਉਨ੍ਹਾਂ ਦੇ ਖਿਲਾਫ਼ ਪੁਲਿਸ ਨੂੰ ਅੱਗੇ ਕਰਕੇ ਧੱਕੇਸ਼ਾਹੀ ’ਤੇ ਆ ਜਾਂਦੀ ਹੈ। ਉਹਨਾਂ ਕਿਹਾ ਕਿ ਸਰਕਾਰ ਘਬਰਾਈ ਹੋਈ ਹੈ।

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,199FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...