Tuesday, March 19, 2024

ਵਾਹਿਗੁਰੂ

spot_img
spot_img

ਰਾਹੁਲ ਤੇ ਸੋਨੀਆ ਗਾਂਧੀ ਨੇ ਮੁੱਖ ਮੰਤਰੀ ਚੰਨੀ ਖ਼ਿਲਾਫ਼ ਸ਼ਿਕਾਇਤ ਮਿਲਣ ‘ਤੇ ਕਿਉਂ ਨਹੀਂ ਕੀਤੀ ਕਾਰਵਾਈ? : ਰਾਘਵ ਚੱਢਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 23 ਜਨਵਰੀ, 2022 –
ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਕਾਂਗਰਸ ਦੀ ਲੀਡਰਸ਼ਿਪ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ‘ਤੇ ਸਵਾਲ ਉਠਾਉਂਦੇ ਹੋਏ ਕਿਹਾ ਹੈ ਕਿ ਜਦੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਰੇਤ ਮਾਫ਼ੀਆ ਚਲਾਉਣ ਦੇ ਲਈ ਚਰਨਜੀਤ ਸਿੰਘ ਚੰਨੀ ਦੇ ਖਿਲਾਫ ਲਿਖਤੀ ਸ਼ਿਕਾਇਤ ਕੀਤੀ ਸੀ ਤਾਂ ਉਸ ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਕੀਤੀ? ਚੱਢਾ ਨੇ ਕਿਹਾ ਕਿ ਕਾਂਗਰਸ ਲੀਡਰਸ਼ਿਪ ਨੇ ਚੰਨੀ ‘ਤੇ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਨੂੰ ਮੁੱਖ ਮੰਤਰੀ ਬਣਾ ਦਿੱਤਾ।

ਚੱਢਾ ਨੇ ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਸਵਾਲ ਕੀਤਾ ਕਿ ਜਦੋਂ ਉਨ੍ਹਾਂ ਨੂੰ ਪਤਾ ਲੱਗ ਗਿਆ ਸੀ ਕਿ ਚੰਨੀ ਰੇਤ ਮਾਫ਼ੀਆ ਨਾਲ ਜੁੜੇ ਹੋਏ ਹਨ ਤਾਂ ਉਨ੍ਹਾਂ ਨੂੰ ਮੁੱਖ ਮੰਤਰੀ ਕਿਉਂ ਬਣਾਇਆ ਗਿਆ?

ਮੁੱਖ ਮੰਤਰੀ ਬਨਣ ਤੋਂ ਬਾਅਦ ਵੀ ਜਦੋਂ ਚੰਨੀ ਦੇ ਰਿਸ਼ਤੇਦਾਰਾਂ ‘ਤੇ ਈਡੀ ਦੇ ਛਾਪੇ ‘ਚ ਕਰੋੜਾਂ ਰੁਪਏ ਅਤੇ ਕਈ ਬੇਨਾਮੀ ਜਾਇਦਾਦ ਦੇ ਕਾਗਜ਼ ਮਿਲੇ ਤਾਂ ਚੰਨੀ ਨੂੰ ਪਾਰਟੀ ‘ਚੋਂ ਮੁਅੱਤਲ ਕਿਉਂ ਨਹੀਂ ਕੀਤਾ ਗਿਆ? ਉਨ੍ਹਾਂ ਸਵਾਲ ਉਠਾਇਆ ਕਿ ਕੀ ਰੇਤ ਮਾਫ਼ੀਆ ਦਾ ਪੈਸਾ ਕਾਂਗਰਸ ਲੀਡਰਸ਼ਿਪ ਤੱਕ ਵੀ ਪਹੁੰਚ ਰਿਹਾ ਹੈ, ਇਸੀ ਕਰਕੇ ਕਾਂਗਰਸ ਲੀਡਰਸ਼ਿਪ ਮੁੱਖ ਮੰਤਰੀ ਚੰਨੀ ਖਿਲਾਫ ਕਾਰਵਾਈ ਕਰਨ ਤੋਂ ਗੁਰੇਜ਼ ਕਰ ਰਹੀ ਹੈ?

ਚੱਢਾ ਨੇ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਜਦੋਂ ਉਹ ਮੁੱਖ ਮੰਤਰੀ ਸਨ ਤਾਂ ਉਨ੍ਹਾਂ ਨੇ ਚਮਕੌਰ ਸਾਹਿਬ ‘ਚ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ ‘ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਤਤਕਾਲੀ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ ਲਿਖ਼ਤੀ ਤੌਰ ‘ਤੇ ਸ਼ਿਕਾਇਤ ਕੀਤੀ ਸੀ | , ਪਰ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੇ ਰੇਤ ਮਾਫ਼ੀਆ ਲਈ ਚੰਨੀ ਵਿਰੁੱਧ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਨੂੰ ਇਸਦਾ ਇਨਾਮ ਦੇਕੇ ਮੁੱਖ ਮੰਤਰੀ ਬਣਾ ਦਿੱਤਾ।

ਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਪੰਜਾਬ ਵਿੱਚ ਹੋ ਰਹੇ ਰੇਤ ਮਾਫ਼ੀਆ, ਡਰੱਗ ਮਾਫ਼ੀਆ ਅਤੇ ਹੋਰ ਮਾਫ਼ੀਆ ਦੀ ਚਿੰਤਾ ਹੁੰਦੀ ਤਾਂ ਉਹ ਰੇਤ ਮਾਫ਼ੀਆ ਨੂੰ ਚਲਾਉਣ ਵਾਲੇ ਚਰਨਜੀਤ ਸਿੰਘ ਚੰਨੀ ਨੂੰ ਕਦੇ ਵੀ ਪੰਜਾਬ ਦਾ ਮੁੱਖ ਮੰਤਰੀ ਨਾ ਬਣਾਉਂਦੀ।

ਅਕਾਲੀ ਆਗੂ ਵਿਕਰਮ ਸਿੰਘ ਮਜੀਠੀਆ ਵੱਲੋਂ ਮੁੱਖ ਮੰਤਰੀ ਚੰਨੀ ‘ਤੇ ਲਾਏ ਗਏ ਗੰਭੀਰ ਦੋਸ਼ਾਂ ‘ਤੇ ਚੱਢਾ ਨੇ ਕਿਹਾ ਕਿ ਮਜੀਠੀਆ ਨੇ ਕਿਹਾ ਹੈ ਕਿ ਚੰਨੀ, ਉਸ ਦੇ ਰਿਸ਼ਤੇਦਾਰ ਹਨੀ ਐਂਡ ਮਨੀ (ਪੈਸਾ) ਦਾ ਇੱਕ ‘ਨੇਕਸਸ’ ਚਲ ਰਿਹਾ ਹੈ ਅਤੇ ਰੇਤ ਮਾਫ਼ੀਆ ਦਾ ਕਰੋੜਾਂ ਰੁਪਏ ਦਾ ਧੰਦਾ ਹੋ ਰਿਹਾ ਹੈ।

ਮਜੀਠੀਆ ਨੇ ਇਹ ਵੀ ਦੋਸ਼ ਲਾਇਆ ਕਿ ਮੁੱਖ ਮੰਤਰੀ ਚੰਨੀ ਦੇ ਰਿਸ਼ਤੇਦਾਰਾਂ ਨੇ ਜੰਗਲਾਤ ਵਿਭਾਗ, ਜਿੱਥੇ ਖ਼ੁਦਾਈ ਨਹੀਂ ਹੋ ਸਕਦੀ, ਮਾਈਨਿੰਗ ਕਰਵਾਈ ਅਤੇ ਪੈਸੇ ਬਟੋਰੇ। ਮਜੀਠੀਆ ਨੇ ਚੰਨੀ ‘ਤੇ 111 ਦਿਨਾਂ ‘ਚ 1111 ਕਰੋੜ ਰੁਪਏ ਕਮਾਉਣ ਦਾ ਦੋਸ਼ ਲਗਾਇਆ। ਚੱਢਾ ਨੇ ਮੁੱਖ ਮੰਤਰੀ ਚੰਨੀ ਨੂੰ ਸਵਾਲ ਕਰਦੇ ਹੋਏ ਕਿਹਾ ਕਿ ਕੀ ਹੁਣ ਚੰਨੀ ਵੀ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਵਾਂਗ ਬਿਕਰਮ ਮਜੀਠੀਆ ‘ਤੇ ਮਾਣਹਾਨੀ ਦਾ ਮੁਕੱਦਮਾਂ ਦਰਜ ਕਰਨਗੇ?

ਚੱਢਾ ਨੇ ਕਿਹਾ ਕਿ ਅਸੀਂ ਕੁਝ ਹਫਤੇ ਪਹਿਲਾਂ ਹੀ ਮੀਡੀਆ ਦੇ ਕੈਮਰਿਆਂ ਸਾਹਮਣੇ ਮੁੱਖ ਮੰਤਰੀ ਚੰਨੀ ਦੇ ਵਿਧਾਨ ਸਭਾ ਹਲਕੇ ਚਮਕੌਰ ਸਾਹਿਬ ‘ਚ ਹੋ ਰਹੇ ਰੇਤ ਮਾਫ਼ੀਆ ਦਾ ਪਰਦਾਫ਼ਾਸ਼ ਕੀਤਾ ਸੀ ਅਤੇ ਪੰਜਾਬ ਦੇ ਲੋਕਾਂ ਨੂੰ ਦੱਸਿਆ ਸੀ ਕਿ ਮੁੱਖ ਮੰਤਰੀ ਚੰਨੀ ਅਤੇ ਉਹਨਾਂ ਦੇ ਰਿਸ਼ਤੇਦਾਰਾਂ ਰਾਹੀਂ ਇੱਥੇ ਰੇਤ ਮਾਫੀਆ ਦਾ ਕਾਰੋਬਾਰ ਚਲਾਇਆ ਜਾ ਰਿਹਾ ਹੈ। ਈਡੀ ਦੀ ਛਾਪੇਮਾਰੀ ‘ਚ ਮੁੱਖ ਮੰਤਰੀ ਦੇ ਭਤੀਜੇ ਦੇ ਘਰੋਂ ਕਰੋੜਾਂ ਰੁਪਏ ਦੀ ਬਰਾਮਦਗੀ ਸਾਡੀ ਗੱਲ ਸਹੀ ਸਾਬਤ ਹੋਈ।

ਚੱਢਾ ਨੇ ਹੈਰਾਨੀ ਜ਼ਾਹਰ ਕੀਤੀ ਕਿ ਉਨ੍ਹਾਂ ਦੇ ਸਿਰਫ਼ ਇੱਕ ਭਤੀਜੇ ਤੋਂ 11 ਕਰੋੜ ਰੁਪਏ ਮਿਲੇ ਹਨ। ਪਤਾ ਨਹੀਂ ਮੁੱਖ ਮੰਤਰੀ ਦੇ ਅਜਿਹੇ ਹੋਰ ਕਿੰਨੇ ਰਿਸ਼ਤੇਦਾਰ ਹਨ। ਜੇਕਰ ਮੁੱਖ ਮੰਤਰੀ ਚੰਨੀ ‘ਤੇ ਰੇਡ ਪਏ ਤਾਂ ਅੰਦਾਜਾ ਲਗਾਉਣਾ ਮੁਸ਼ਕਲ ਹੈ ਕਿ ਕਿੰਨੇ ਰੁਪਏ ਮਿਲਣਗੇ! ਚੱਢਾ ਨੇ ਕਿਹਾ ਕਿ ਜਦੋਂ ਚੰਨੀ ਨੇ 111 ਦਿਨਾਂ ‘ਚ ਇੰਨੇ ਕਰੋੜ ਬਣਾਏ, ਜੇਕਰ ਉਹ 5 ਸਾਲ ਪੰਜਾਬ ਦੇ ਮੁੱਖ ਮੰਤਰੀ ਰਹਿੰਦੇ ਤਾਂ ਫਿਰ ਕਿੰਨੇ ਪੈਸੇ ਬਣਾਉਂਦੇ! ਚੱਢਾ ਨੇ ਕਿਹਾ ਕਿ ਅੱਜ ਕੱਲ੍ਹ ਪੰਜਾਬ ਵਿੱਚ ਇੱਕ ਨਵਾਂ ਨਾਅਰਾ ਚੱਲ ਰਿਹਾ ਹੈ, ”ਗਲੀ ਗਲੀ ਵਿੱਚ ਸ਼ੋਰ ਹੈ, ਚੰਨੀ ਰੇਤ ਚੋਰ ਹੈ’।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਦੁਆਰਾ ਮੋਤੀ ਨਗਰ ਵੱਲੋਂ ਦਿੱਲੀ ਫਤਿਹ ਦਿਹਾੜਾ ਮਨਾਇਆ ਗਿਆ

ਯੈੱਸ ਪੰਜਾਬ ਨਵੀਂ ਦਿੱਲੀ, 15 ਮਾਰਚ, 2024 ਸਿੱਖ ਜਰਨੈਲਾਂ ਵੱਲੋਂ 15 ਮਾਰਚ 1783 ਨੂੰ ਕੀਤੀ ਗਈ ਦਿੱਲੀ ਫਤਿਹ ਨੁੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮੋਤੀ ਨਗਰ ਵੱਲੋਂ ਦਿੱਲੀ ਫਤਿਹ ਦਿਹਾੜਾ...

ਖ਼ਡੂਰ ਸਾਹਿਬ ਤੋਂ ਅਕਾਲੀ ਦਲ ਪੀਰਮੁਹੰਮਦ, ਵਲਟੋਹਾ ਜਾਂ ਭਾਈ ਮਨਜੀਤ ਸਿੰਘ ਨੂੰ ਉਮੀਦਵਾਰ ਬਣਾਵੇ: ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ

ਯੈੱਸ ਪੰਜਾਬ 14 ਮਾਰਚ, 2024 ਪੰਥਕ ਹਲਕੇ ਖਡੂਰ ਸਾਹਿਬ ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਆਪਣਾ ਦਾਅਵਾ ਅਕਾਲੀ ਲੀਡਰਸ਼ਿਪ ਅੱਗੇ ਰੱਖਿਆ---ਕਰਨੈਲ ਸਿੰਘ ਪੀਰਮੁਹੰਮਦ , ਵਿਰਸਾ ਸਿੰਘ ਵਲਟੋਹਾ ਜਾ ਭਾਈ ਮਨਜੀਤ...

ਮਨੋਰੰਜਨ

ਰੈਪਰ ਮੈਂਡੀਜ਼ ਦਾ ਨਵਾਂ ਟਰੈਕ “ਅੱਜ ਦੀ ਘੜੀ” ਰਿਲੀਜ਼

ਯੈੱਸ ਪੰਜਾਬ ਮਾਰਚ 16, 2024 VYRL ਹਰਿਆਣਵੀ ਮੈਂਡੀਜ਼ ਦੁਆਰਾ "ਅੱਜ ਦੀ ਘੜੀ" ਦੀ ਆਗਾਮੀ ਰਿਲੀਜ਼ ਦੀ ਘੋਸ਼ਣਾ ਕਰਨ ਲਈ ਬਹੁਤ ਖੁਸ਼ ਹੈ, ਜੋ ਕਿ ਸਮਕਾਲੀ ਸ਼ਹਿਰੀ ਹਰਿਆਣਵੀ ਰੈਪ ਅਤੇ ਕਲਾਸਿਕ ਲੋਕ ਧੁਨ ਦਾ ਸਦੀਵੀ ਤੱਤ ਹੈ। ਇਹ...

ਅੰਮ੍ਰਿਤਸਰ ਵਿੱਚ ਸੱਤ ਦਿਨ- ਸੱਤ ਵੱਡੇ ਕਲਾਕਾਰ ਕਰਨਗੇ ਲੋਕਾਂ ਦਾ ਮਨੋਰੰਜਨ

ਯੈੱਸ ਪੰਜਾਬ ਅੰਮ੍ਰਿਤਸਰ, 17 ਫਰਵਰੀ, 2024 ਪੰਜਾਬ ਸਰਕਾਰ ਵੱਲੋਂ ਰਾਜ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਸ਼ਵ ਭਰ ਵਿੱਚ ਪ੍ਰਸਿੱਧ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੰਮ੍ਰਿਤਸਰ ਨੂੰ ਰੰਗਲਾ ਪੰਜਾਬ ਮੇਲੇ ਲਈ ਚੁਣਿਆ ਗਿਆ ਹੈ ,...

ਬਾਲੀਵੁੱਡ ਗਾਇਕ ਸੁਖ਼ਵਿੰਦਰ ਸਿੰਘ ਦਾ ਚੰਡੀਗੜ੍ਹ ਵਿੱਚ ‘ਲਾਈਵ ਸ਼ੋਅ’ 24 ਫ਼ਰਵਰੀ ਨੂੰ

ਯੈੱਸ ਪੰਜਾਬ 15 ਫਰਵਰੀ, 2024 ਸਿਧਾਰਥ ਐਂਟਰਟੇਨਰਜ਼ ਅਤੇ ਹਿੰਦੁਸਤਾਨ ਹੋਲਡਿੰਗਜ਼, ਹਾਰਮੋਨੀ ਇੰਡੀਆ ਟਿਊਨਜ਼ ਦੇ ਸਹਿਯੋਗ ਨਾਲ, ਧੀਰ ਕੌਂਸਟ ਅਤੇ ਵਾਮਨ ਗਰੁੱਪ ਦੁਆਰਾ ਪੇਸ਼ ਕੀਤੇ ਜਾਣ ਵਾਲੇ ਗਾਇਕ ਸੁਖਵਿੰਦਰ ਸਿੰਘ ਮਿਊਜ਼ਿਕ ਮੈਜ਼ਿਕ ਲਾਈਵ ਕੰਸਰਟ ਦੀ ਘੋਸ਼ਣਾ ਕਰਨ...

ਸੋਸ਼ਲ ਮੀਡੀਆ

223,283FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...