Friday, April 26, 2024

ਵਾਹਿਗੁਰੂ

spot_img
spot_img

ਰਿਸ਼ਤੇਦਾਰ ਕੋਲੋਂ ਕਰੋੜਾਂ ਰੁਪਏ ਦੀ ਬਰਾਮਦਗੀ ਨੇ ਚੰਨੀ ਦਾ ਆਮ ਆਦਮੀ ਹੋਣ ਦਾ ਮਖੌਟਾ ਉਤਾਰਿਆ: ਪਰਮਿੰਦਰ ਸਿੰਘ ਢੀਂਡਸਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 20 ਜਨਵਰੀ, 2022:
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ, ਵਿਧਾਇਕ ਅਤੇ ਸਾਬਕਾ ਵਿੱਤ ਮੰਤਰੀ ਸ: ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਬੀਤੇ ਦਿਨੀ ਈ.ਡੀ ਦੀ ਛਾਪੇਮਾਰੀ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਜਦੀਕੀ ਰਿਸ਼ਤੇਦਾਰ ਦੇ ਘਰੋਂ ਮਿਲੇ 10 ਕਰੋੜ ਰੁਪਏ ਦੀ ਵੱਡੀ ਰਕਮ, 21 ਲੱਖ ਰੁਪਏ ਦਾ ਸੋਨਾ ਅਤੇ 12 ਲੱਖ ਰੁਪਏ ਦੀ ਰੋਲੈਕਸ ਘੜੀ ਨੇ ਆਮ ਆਦਮੀ ਦਾ ਮਖੌਟਾ ਪਾ ਕੇ ਘੁੰਮ ਰਹੇ ਚਰਨਜੀਤ ਸਿੰਘ ਚੰਨੀ ਦੇ ਨਾਟਕਾਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ।

ਸ: ਪਰਮਿੰਦਰ ਸਿੰਘ ਢੀਂਡਸਾ ਨੇ ਦੋਸ਼ ਲਾਇਆ ਕਿ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਰਿਸ਼ਤੇਦਾਰ ਦੇ ਘਰ ਤੋਂ ਮਿਲੇ ਕਰੋੜਾਂ ਰੁਪਏ ਨੇ ਕਾਂਗਰਸ ਸਰਕਾਰ ਅਤੇ ਰੇਤ ਮਾਫ਼ੀਆ ਦਰਮਿਆਨ ਚੱਲ ਰਹੀ ਮਿਲੀਭੂਗਤ ਨੂੰ ਵੀ ਉਜਾਗਰ ਕਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਵੱਡੇ ਪੱਧਰ `ਤੇ ਗੈਰ-ਕਾਨੂੰਨੀ ਢੰਗ ਨਾਲ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਵੱਲੋਂ ਇਕੱਠਾ ਕੀਤਾ ਗਿਆ ਇਹ ਪੈਸਾ ਚੋਣਾਂ ਵਿੱਚ ਖਰਚ ਕੀਤਾ ਜਾ ਰਿਹਾ ਹੈ ਅਤੇ ਈ.ਡੀ ਦੀ ਛਾਪੇਮਾਰੀ ਦੌਰਾਨ ਬਰਾਮਦ 10 ਕਰੋੜ ਰੁਪਏ ਤਾਂ ਕੇਵਲ ਇਕ ਟਰੇਲਰ ਹੈ ਕਾਂਗਰਸ ਵੱਲੋਂ ਇਨ੍ਹਾਂ ਚੋਣਾਂ ਵਿੱਚ ਸੱਤਾ ਹਾਸਿਲ ਕਰਨ ਲਈ ਕਈਂ ਕਰੋੜ ਰੁਪਏ ਪਾਣੀ ਦੀ ਤਰ੍ਹਾਂ ਬਹਾਏ ਜਾ ਰਹੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਕਾਂਗਰਸ ਦੇ ਹੋਰ ਕਈਂ ਉਮੀਦਵਾਰਾਂ ਤੋਂ ਵੀ ਕਰੋੜਾਂ ਰੁਪਏ ਬਰਾਮਦ ਹੋਣ ਦੀ ਉਮੀਦ ਹੈ।

ਉਨ੍ਹਾਂ ਕਿਹਾ ਕਿ ਕਰੀਬੀ ਰਿਸ਼ਤੇਦਾਰ ਦੇ ਘਰ ਤੋਂ ਬਰਾਮਦ ਹੋਏ ਕਰੋੜਾਂ ਰੁਪਏ ਦੇ ਮਾਮਲੇ ਵਿੱਚ ਚਰਨਜੀਤ ਸਿੰਘ ਚੰਨੀ ਕੇਂਦਰ ਸਰਕਾਰ ਅਤੇ ਈ.ਡੀ ਕਾਰਗੁਜ਼ਾਰੀ `ਤੇ ਸਵਾਲ ਚੁੱਕ ਰਹੇ ਹਨ ਜਦਕਿ ਉਹ ਸੂਬੇ ਦੇ ਲੋਕਾਂ ਨੂੰ ਇਹ ਸਾਫ਼ ਕਰਨ ਕੀ ਇਨੀ ਵੱਡੀ ਰਕਮ ਉਨ੍ਹਾਂ ਦੇ ਰਿਸ਼ਤੇਦਾਰ ਦੇ ਘਰ ਆਈ ਕਿਵੇਂ?

ਸ: ਢੀਂਡਸਾ ਨੇ ਦੋਸ਼ ਲਾਇਆ ਕਿ ਚਰਨਜੀਤ ਸਿੰਘ ਚੰਨੀ ਆਏ ਦਿਨ ਪੰਜਾਬ ਦੇ ਲੋਕਾਂ ਨੂੰ ਆਮ ਆਦਮੀ ਹੋਣ ਦਾ ਡਰਾਮਾ ਕਰਕੇ ਗੁੰਮਰਾਹ ਕਰਦੇ ਰਹੇ ਹਨ ਅਤੇ ਅਸਲੀਅਤ ਵਿੱਚ ਪਿਛਲੇ ਤਿੰਨ ਮਹੀਨਿਆਂ ਦੌਰਾਨ ਬਤੌਰ ਮੁੱਖ ਮੰਤਰੀ ਉਨ੍ਹਾਂ ਵੱਲੋਂ ਕਰੋੜਾਂ ਰੁਪਏ ਇੱਕਠੇ ਕੀਤੇ ਗਏ ਹਨ ਅਤੇ ਇਹ ਸਾਰਾ ਪੈਸੇ ਆਪਣੇ ਰਿਸ਼ਤੇਦਾਰਾਂ ਕੋਲੇ ਸੰਭਾਲ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਗੱਲ ਵੀ ਹੁਣ ਸਪਸ਼ੱਟ ਹੋ ਚੁੱਕੀ ਹੈ ਕਿ ਕਾਂਗਰਸ ਪਾਰਟੀ ਇਨ੍ਹਾਂ ਚੋਣਾਂ ਵਿੱਚ ਪੈਸੇ ਦੇ ਜ਼ੋਰ `ਤੇ ਸੱਤਾ ਹਾਸਿਲ ਕਰਨਾ ਚਾਹੁੰਦੀ ਹੈ।

ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਆਮ ਆਦਮੀ ਦਾ ਮਹਿੰਗਾਈ ਕਾਰਨ ਗੁਜ਼ਾਰਾ ਬਹੁਤ ਮੁਸ਼ਕਿਲ ਨਾਲ ਚੱਲ ਰਿਹਾ ਹੈ ਪਰ ਦੂਜੇ ਪਾਸੇ ਆਏ ਦਿਨ ਆਪਣੇ-ਆਪ ਨੂੰ ਆਮ ਆਦਮੀ ਹੋਣ ਦਾ ਡਰਾਮਾ ਕਰਨ ਵਾਲੇ ਚਰਨਜੀਤ ਸਿੰਘ ਦੇ ਰਿਸ਼ਤੇਦਾਰ ਕੋਲੋਂ ਕਰੋੜਾਂ ਰੁਪਏ ਬਰਾਮਦ ਹੋ ਰਹੇ ਹਨ। ਸ: ਪਰਮਿੰਦਰ ਸਿੰਘ ਢੀਂਡਸਾ ਨੇ ਭਾਰਤੀ ਚੋਣ ਕਮਿਸ਼ਨ ਨੂੰ ਵੀ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨ ਦੀ ਮੰਗ ਕੀਤੀ ਹੈ ਤਾਂ ਜੋ ਇਸ ਪੈਸੇ ਦੀ ਵਰਤੋਂ ਬਾਰੇ ਵੀ ਪਤਾ ਲੱਗ ਸਕੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,175FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...