Saturday, April 27, 2024

ਵਾਹਿਗੁਰੂ

spot_img
spot_img

ਰਿਹਾਇਸ਼ੀ ਪਲਾਟ ਦੇਣ ਦੀ ਯੋਜਨਾ ਵਿੱਚ ਸਿਆਸੀ ਦਖ਼ਲਅੰਦਾਜ਼ੀ ਬੰਦ ਹੋਵੇ, ਮਜ਼ਦੂਰ ਜਥੇਬੰਦੀਆਂ ਨੇ ਉੱਚ ਅਧਿਕਾਰੀਆਂ ਤੋਂ ਕੀਤੀ ਮੰਗ

- Advertisement -

ਯੈੱਸ ਪੰਜਾਬ
ਜਲੰਧਰ, 21 ਅਕਤੂਬਰ, 2021:
‘ਪੇਂਡੂ ਤੇ ਖੇਤ ਮਜ਼ਦੂਰ ਜੱਥੇਬੰਦੀਆਂ ਦੇ ਸਾਂਝੇ ਮੋਰਚੇ’ ਵੱਲੋਂ ਦਿਹਾਤੀ ਮਜ਼ਦੂਰ ਸਭਾ ਪੰਜਾਬ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਇੱਕ ਸਾਂਝੇ ਵਫ਼ਦ ਨੇ ਅੱਜ ਜਲੰਧਰ ਦੇ ਏਡੀਸੀ ਵਿਕਾਸ ਅਤੇ ਹੋਰਨਾਂ ਅਧਿਕਾਰੀਆਂ ਨਾਲ ਰਿਹਾਇਸ਼ੀ ਪਲਾਟਾਂ ਸਬੰਧੀ ਪਹਿਲਾਂ ਹੀ ਤਹਿਸ਼ੁਦਾ ਮੀਟਿੰਗ ਕੀਤੀ ,ਜਿਸਦੀ ਜਥੇਬੰਦੀਆਂ ਤਰਫੋਂ ਅਗਵਾਈ ਸਾਥੀ ਦਰਸ਼ਨ ਨਾਹਰ, ਹਰਮੇਸ਼ ਮਾਲੜੀ, ਬਲਦੇਵ ਸਿੰਘ ਨੂਰਪੁਰੀ, ਸਤਨਾਮ ਸਿੰਘ ਉੱਗੀ, ਨਿਰਮਲ ਸਿੰਘ ਮਲਸੀਆਂ, ਸੁਖਜਿੰਦਰ ਸਿੰਘ ਲਾਲੀ, ਨਿਰਮਲ ਸਿੰਘ ਆਧੀ ਸੁਰਿੰਦਰ ਟੋਨੀ ਅਤੇ ਹਰਪਾਲ ਸਿੰਘ ਬਿੱਟੂ ਨੇ ਕੀਤੀ।

ਆਗੂਆਂ ਨੇ ਲੋੜਵੰਦਾਂ ਨੂੰ ਰਿਹਾਇਸ਼ੀ ਪਲਾਟ ਦਿੱਤੇ ਜਾਣ ਸਮੇਂ ਕੀਤੀਆਂ ਜਾ ਰਹੀਆਂ ਬੇਨਿਯਮੀਆਂ ਅਤੇ ਪੱਖਪਾਤ ਤੋਂ ਅਫਸਰਾਂ ਨੂੰ ਜਾਣੂੰ ਕਰਵਾਉਂਦਿਆਂ ਸਮੁੱਚੇ ਲੋੜਵੰਦਾਂ ਨੂੰ ਸਰਲ ਵਿਧੀ ਨਾਲ ਪਲਾਟ ਅਲਾਟ ਕੀਤੇ ਜਾਣ ਦੀ ਮੰਗ ਕੀਤੀ।

ਉਨ੍ਹਾਂ ਕਿਹਾ ਕਿ ਸਰਕਾਰੀ ਹਿਦਾਇਤਾਂ ਦੇ ਉਲਟ ਨਾਂ ਮਾਤਰ ਪਿੰਡਾਂ ਵਿੱਚ ਹੀ ਗ੍ਰਾਮ ਸਭਾਵਾਂ ਸੱਦੀਆਂ ਗਈਆਂ ਹਨ ਅਤੇ ਭਾਰੀ ਬਹੁਗਿਣਤੀ ਪੰਚਾਇਤਾਂ ਨੇ ਮਨਮਰਜ਼ੀ ਦੀਆਂ ਸੂਚੀਆਂ ਬਣਾ ਕੇ ਉਤਾਂਹ ਭੇਜੀਆਂ ਹਨ। ਤਾਂਕਿ ਕਾਂਗਰਸ ਪਾਰਟੀ ਚੋਣਾਂ ਵੇਲੇ ਇਸ ਸਿਆਸੀ ਲਾਹਾ ਲੈ ਸਕੇ ।ਆਗੂਆਂ ਨੇ ਇਸ ‘ਤੇ ਸਖਤ ਇਤਰਾਜ਼ ਉਠਾਉਂਦਿਆਂ ਕਿਹਾ ਕਿ ਜੇਕਰ ਸਹੀ ਲੋੜਵੰਦ ਲੋਕਾਂ ਤੱਕ ਇਸ ਦਾ ਲਾਭ ਨਾ ਪਹੁੰਚਿਆ ਤਾਂ ਜਥੇਬੰਦੀਆਂ ਸ਼ੰਘਰਸ਼ ਹੋਰ ਤਿੱਖਾ ਕਰਨਗੀਆਂ।

ਅਧਿਕਾਰੀਆਂ ਨੇ ਭਰੋਸਾ ਦਿਵਾਇਆ ਕਿ ਮਜ਼ਦੂਰ ਜੱਥੇਬੰਦੀਆਂ ਹਕੀਕੀ ਲੋੜਵੰਦਾਂ ਦੀਆਂ ਸੂਚੀਆਂ ਆਪ ਤਿਆਰ ਕਰਕੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਤੀਕ ਪੁੱਜਦੀਆਂ ਕਰਨ ਤਾਂਕਿ ਅਸਲ ਗਰੀਬਾਂ ਨੂੰ ਇਸ ਯੋਜਨਾ ਦਾ ਲਾਭ ਮਿਲ ਸਕੇ।

ਇਹ ਵੀ ਤੈਅ ਹੋਇਆ ਕਿ ਬੀਤੇ ਸਾਲਾਂ ਵਿੱਚ ਅਲਾਟ ਕੀਤੇ ਗਏ ਪਲਾਟਾਂ ਦਾ ਕਬਜ਼ਾ ਛੇਤੀ ਤੋਂ ਛੇਤੀ ਲਾਭ ਪਾਤਰੀਆਂ ਨੂੰ ਦਿਵਾਇਆ ਜਾਵੇਗਾ।

ਵਫਦ ਦੇ ਆਗੂਆਂ ਨੇ ਪਲਾਟਾਂ ਦੀ ਅਲਾਟਮੈਂਟ ਲਈ ਫਾਰਮ ਪ੍ਰਾਪਤ ਕਰਨ ਹਿਤ 27 ਅਤੇ 28 ਅਕਤੂਬਰ ਨੂੰ ਲਾਏ ਜਾ ਰਹੇ ਕੈਂਪਾਂ ਦਾ ਸਮਾਂ ਵਧਾਉਣ ਦੀ ਮੰਗ ਕੀਤੀ ਜੋ ਅਧਿਕਾਰੀਆਂ ਵਲੋਂ ਪ੍ਰਵਾਨ ਕਰ ਲਈ ਗਈ ,ਤਾਂ ਕਿ ਹਰ ਲੋੜਵੰਦ ਦੀ ਅਰਜ਼ੀ ਵਿਭਾਗੀ ਅਧਿਕਾਰੀਆਂ ਤੱਕ ਪੁਚਾਈ ਜਾ ਸਕੇ।

ਆਗੂਆਂ ਨੇ ਐਲਾਨ ਕੀਤਾ ਕਿ ਬੇਜ਼ਮੀਨੇ-ਦਲਿਤਾਂ ਦੀਆਂ ਬਕਾਇਆ ਹੱਕੀ ਮੰਗਾਂ ਦੇ ਸਨਮਾਨ ਜਨਕ ਨਿਪਟਾਰੇ ਲਈ 29 ਅਕਤੂਬਰ ਨੂੰ ਸੱਤ ਮਜਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਮੋਰਿੰਡਾ ਵਿਖੇ ਸਾਂਝੀ ਰੋਸ ਰੈਲੀ ਕਰਨ ਉਪਰੰਤ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਵੱਲ ਰੋਹ ਭਰਪੂਰ ਮਜ਼ਦੂਰ ਮਾਰਚ ਕਰਨ ਦਾ ਨਿਰਣਾ ਅਟਲ ਹੈ। ਉਹਨਾਂ ਪੰਜਾਬ ਦੇ ਸਮੂਹ ਕਿਰਤੀਆਂ ਨੂੰ 29 ਅਕਤੂਬਰ ਨੂੰ ਪਰਿਵਾਰਾਂ ਸਮੇਤ ਮੋਰਿੰਡੇ ਪਹੁੰਚਣ ਦੀ ਅਪੀਲ ਕੀਤੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...