Tuesday, March 19, 2024

ਵਾਹਿਗੁਰੂ

spot_img
spot_img

ਰਿਹਾਈ ਮੋਰਚੇ ਦੇ ਵਫ਼ਦ ਨੇ ਪ੍ਰੋ: ਭੁੱਲਰ ਦੀ ਰਿਹਾਈ ਤੇ ਭਾਈ ਹਵਾਰਾ ਦੀ ਜੇਲ੍ਹ ਤਬਦੀਲੀ ਸੰਬੰਧੀ ਮੰਗ ਪੱਤਰ ਦਿੱਲੀ ਦੇ ਸਪੀਕਰ ਨੂੰ ਸੌਂਪਿਆ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 22 ਜਨਵਰੀ, 2022 –
ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ (ਦਿੱਲੀ) ਦੇ ਸੇਵਾਦਾਰਾਂ ਨੇ ਦਿੱਲੀ ਵਿਧਾਨਸਭਾ ਦੇ ਸਪੀਕਰ ਸ੍ਰੀ ਰਾਮ ਨਿਵਾਸ ਗੋਇਲ ਨੂੰ 2 ਮੰਗ ਪੱਤਰ ਦਿੱਤੇ ਹਨ। ਜਿਸ ਵਿੱਚ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਅਤੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਦਿੱਲੀ ਜੇਲ੍ਹ ਤੋਂ ਪੰਜਾਬ ਵਿੱਚ ਤਬਦੀਲ ਕਰਨ ਸਬੰਧੀ ਬੇਨਤੀਆਂ ਸਨ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਰਿਹਾਈ ਮੋਰਚੇ ਦੇ ਅੰਤ੍ਰਿੰਗ ਬੋਰਡ ਮੈਂਬਰ ਡਾਕਟਰ ਪਰਮਿੰਦਰ ਪਾਲ ਸਿੰਘ ਨੇ ਦੱਸਿਆ ਕਿ ਅਸੀਂ ਸਪੀਕਰ ਸਾਹਿਬ ਨੂੰ ਵਿਸਤਾਰ ਨਾਲ ਦੋਵਾਂ ਮਾਮਲਿਆਂ ਬਾਰੇ ਜਾਣਕਾਰੀ ਦਿੱਤੀ ਹੈ। ਨਾਲ ਹੀ ਵਫ਼ਦ ਨੇ ਸਪੀਕਰ ਸਾਹਿਬ ਨੂੰ ਜਾਣਕਾਰੀ ਦਿੱਤੀ ਕਿ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਮਤੇ ਨੂੰ 4 ਵਾਰ ਦਿੱਲੀ ਸਰਕਾਰ ਦਾ ‘ਸਜ਼ਾ ਸਮੀਖਿਆ ਬੋਰਡ’ ਰੱਦ ਕਰ ਚੁੱਕਿਆ ਹੈ।

ਜਦਕਿ ਭਾਈ ਭੁੱਲਰ 26 ਸਾਲ ਤੋਂ ਵੱਧ ਸਮੇਂ ਤੋਂ ਜੇਲ੍ਹ ਵਿਚ ਬੰਦ ਹਨ। ਕੇਂਦਰ ਸਰਕਾਰ ਵੱਲੋਂ ਵੀ 2019 ਵਿੱਚ ਉਨ੍ਹਾਂ ਦੀ ਰਿਹਾਈ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ ਤੇ ਸੁਪਰੀਮ ਕੋਰਟ ਨੇ ਵੀ 9 ਦਸੰਬਰ 2021 ਨੂੰ ਭਾਈ ਭੁੱਲਰ ਦੀ ਰਿਹਾਈ ਨੂੰ ਰੋਕਣ ਸਬੰਧੀ ਮਨਿੰਦਰਜੀਤ ਸਿੰਘ ਬਿੱਟਾ ਵੱਲੋਂ ਪਾਈ ਗਈ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ।

ਪਰ ਦਿੱਲੀ ਸਰਕਾਰ ਕਾਨੂੰਨੀ ਅੜਿੱਕੇ ਹਟਣ ਦੇ ਬਾਵਜੂਦ ਭਾਈ ਭੁੱਲਰ ਦੀ ਰਿਹਾਈ ਨੂੰ ਮਨਜ਼ੂਰੀ ਨਾਂ ਦੇ ਕੇ ਲਗਾਤਾਰ ਜਮਹੂਰੀ ਤੇ ਮਨੁੱਖੀ ਅਧਿਕਾਰਾਂ ਦੀ ਉਲੰਘਨਾਂ ਕਰ ਰਹੀ ਹੈ। ਕਿਉਂਕਿ ਆਪ ਦੇਸ਼ ਦੇ ਸੰਵਿਧਾਨ ਦੇ ਚੌਕੀਦਾਰ ਹੋ। ਇਸ ਲਈ ਆਪ ਜੀ ਨੂੰ ਬੇਨਤੀ ਹੈ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸਲਾਹ ਦੇ ਕੇ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਮੁੰਮਕਿਨ ਬਣਾਓ।

ਪਰਮਿੰਦਰ ਨੇ ਦੱਸਿਆ ਕਿ ਸਪੀਕਰ ਸਾਹਿਬ ਨੂੰ ਅਸੀਂ ਭਾਈ ਜਗਤਾਰ ਸਿੰਘ ਹਵਾਰਾ ਨੂੰ ਦਿੱਲੀ ਦੀ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੋਲ ਉਨਾਂ ਦੀ ਮਾਤਾ ਨਰਿੰਦਰ ਕੌਰ ਜੀ ਵੱਲੋਂ ਭੇਜੀ ਗਈ ਚਿੱਠੀ ਦੀ ਕਾਪੀ ਵੀ ਦਿੱਤੀ ਹੈ।

ਭਾਈ ਹਵਾਰਾ ਦੇ ਮਾਤਾ ਜੀ 77 ਸਾਲ ਦੀ ਉਮਰ ਦੇ ਹਨ ਅਤੇ ਹਰ 15 ਦਿਨਾਂ ਬਾਅਦ ਭਾਈ ਸਾਹਿਬ ਨੂੰ ਦਿੱਲੀ ਵਿਖੇ ਆਕੇ ਮੁਲਾਕਾਤ ਕਰਨ ਵਿੱਚ ਅਸਮਰਥ ਹਨ। ਇਸ ਤੋਂ ਇਲਾਵਾ ਭਾਈ ਹਵਾਰਾ ਦੇ ਖਿਲਾਫ ਦਿੱਲੀ ਦੀ ਅਦਾਲਤ ਵਿੱਚ ਕਿਸੇ ਕੇਸ ਦੀ ਸੁਣਵਾਈ ਵੀ ਨਹੀਂ ਚਲ ਰਹੀ ਹੈ, ਇੱਕੋ ਚਲ ਰਿਹਾ ਕੇਸ ਵੀ ਪੰਜਾਬ ਵਿੱਚ ਹੈ। ਇਸ ਲਈ ਜੇਲ੍ਹ ਤਬਦੀਲੀ ਐਕਟ 1955 ਤਹਿਤ ਭਾਈ ਹਵਾਰਾ ਦੀ ਜੇਲ੍ਹ ਤਬਦੀਲੀ ਲਾਜ਼ਮੀ ਹੈ।

ਇਸ ਦੇ ਨਾਲ ਹੀ ਸਪੀਕਰ ਸਾਹਿਬ ਨੇ ਸਾਨੂੰ ਜਾਣਕਾਰੀ ਦਿੱਤੀ ਹੈ ਕਿ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਧਰਮ ਪਤਨੀ ਬੀਬੀ ਨਵਨੀਤ ਕੌਰ ਭੁੱਲਰ ਪਹਿਲਾਂ ਉਨ੍ਹਾਂ ਕੋਲ ਆਏ ਸਨ, ਜਦੋਂ ਭਾਈ ਭੁੱਲਰ ਦਿੱਲੀ ਦੇ ਇਬਹਾਸ ਹਸਪਤਾਲ ਵਿਖੇ ਇਲਾਜ ਲਈ 2014 ਵਿੱਚ ਦਾਖਲ ਸਨ। ਤਾਂ ਨੀਂ ਉਨ੍ਹਾਂ ਦੀ ਮੈਂ ਮਦਦ ਕੀਤੀ ਸੀ ਤੇ ਹੁਣ ਵੀ ਕਰਨ ਦੀ ਪੂਰੀ ਕੋਸ਼ਿਸ਼ ਕਰਾਂਗਾ। ਇਸ ਵਫਦ ਵਿੱਚ ਰਾਜਾ ਸਿੰਘ, ਰਵਿੰਦਰ ਸਿੰਘ ਤੇ ਨਰਿੰਦਰ ਸਿੰਘ ਭਾਟੀਆ ਸ਼ਾਮਲ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਦੁਆਰਾ ਮੋਤੀ ਨਗਰ ਵੱਲੋਂ ਦਿੱਲੀ ਫਤਿਹ ਦਿਹਾੜਾ ਮਨਾਇਆ ਗਿਆ

ਯੈੱਸ ਪੰਜਾਬ ਨਵੀਂ ਦਿੱਲੀ, 15 ਮਾਰਚ, 2024 ਸਿੱਖ ਜਰਨੈਲਾਂ ਵੱਲੋਂ 15 ਮਾਰਚ 1783 ਨੂੰ ਕੀਤੀ ਗਈ ਦਿੱਲੀ ਫਤਿਹ ਨੁੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮੋਤੀ ਨਗਰ ਵੱਲੋਂ ਦਿੱਲੀ ਫਤਿਹ ਦਿਹਾੜਾ...

ਖ਼ਡੂਰ ਸਾਹਿਬ ਤੋਂ ਅਕਾਲੀ ਦਲ ਪੀਰਮੁਹੰਮਦ, ਵਲਟੋਹਾ ਜਾਂ ਭਾਈ ਮਨਜੀਤ ਸਿੰਘ ਨੂੰ ਉਮੀਦਵਾਰ ਬਣਾਵੇ: ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ

ਯੈੱਸ ਪੰਜਾਬ 14 ਮਾਰਚ, 2024 ਪੰਥਕ ਹਲਕੇ ਖਡੂਰ ਸਾਹਿਬ ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਆਪਣਾ ਦਾਅਵਾ ਅਕਾਲੀ ਲੀਡਰਸ਼ਿਪ ਅੱਗੇ ਰੱਖਿਆ---ਕਰਨੈਲ ਸਿੰਘ ਪੀਰਮੁਹੰਮਦ , ਵਿਰਸਾ ਸਿੰਘ ਵਲਟੋਹਾ ਜਾ ਭਾਈ ਮਨਜੀਤ...

ਮਨੋਰੰਜਨ

ਰੈਪਰ ਮੈਂਡੀਜ਼ ਦਾ ਨਵਾਂ ਟਰੈਕ “ਅੱਜ ਦੀ ਘੜੀ” ਰਿਲੀਜ਼

ਯੈੱਸ ਪੰਜਾਬ ਮਾਰਚ 16, 2024 VYRL ਹਰਿਆਣਵੀ ਮੈਂਡੀਜ਼ ਦੁਆਰਾ "ਅੱਜ ਦੀ ਘੜੀ" ਦੀ ਆਗਾਮੀ ਰਿਲੀਜ਼ ਦੀ ਘੋਸ਼ਣਾ ਕਰਨ ਲਈ ਬਹੁਤ ਖੁਸ਼ ਹੈ, ਜੋ ਕਿ ਸਮਕਾਲੀ ਸ਼ਹਿਰੀ ਹਰਿਆਣਵੀ ਰੈਪ ਅਤੇ ਕਲਾਸਿਕ ਲੋਕ ਧੁਨ ਦਾ ਸਦੀਵੀ ਤੱਤ ਹੈ। ਇਹ...

ਅੰਮ੍ਰਿਤਸਰ ਵਿੱਚ ਸੱਤ ਦਿਨ- ਸੱਤ ਵੱਡੇ ਕਲਾਕਾਰ ਕਰਨਗੇ ਲੋਕਾਂ ਦਾ ਮਨੋਰੰਜਨ

ਯੈੱਸ ਪੰਜਾਬ ਅੰਮ੍ਰਿਤਸਰ, 17 ਫਰਵਰੀ, 2024 ਪੰਜਾਬ ਸਰਕਾਰ ਵੱਲੋਂ ਰਾਜ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਸ਼ਵ ਭਰ ਵਿੱਚ ਪ੍ਰਸਿੱਧ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੰਮ੍ਰਿਤਸਰ ਨੂੰ ਰੰਗਲਾ ਪੰਜਾਬ ਮੇਲੇ ਲਈ ਚੁਣਿਆ ਗਿਆ ਹੈ ,...

ਬਾਲੀਵੁੱਡ ਗਾਇਕ ਸੁਖ਼ਵਿੰਦਰ ਸਿੰਘ ਦਾ ਚੰਡੀਗੜ੍ਹ ਵਿੱਚ ‘ਲਾਈਵ ਸ਼ੋਅ’ 24 ਫ਼ਰਵਰੀ ਨੂੰ

ਯੈੱਸ ਪੰਜਾਬ 15 ਫਰਵਰੀ, 2024 ਸਿਧਾਰਥ ਐਂਟਰਟੇਨਰਜ਼ ਅਤੇ ਹਿੰਦੁਸਤਾਨ ਹੋਲਡਿੰਗਜ਼, ਹਾਰਮੋਨੀ ਇੰਡੀਆ ਟਿਊਨਜ਼ ਦੇ ਸਹਿਯੋਗ ਨਾਲ, ਧੀਰ ਕੌਂਸਟ ਅਤੇ ਵਾਮਨ ਗਰੁੱਪ ਦੁਆਰਾ ਪੇਸ਼ ਕੀਤੇ ਜਾਣ ਵਾਲੇ ਗਾਇਕ ਸੁਖਵਿੰਦਰ ਸਿੰਘ ਮਿਊਜ਼ਿਕ ਮੈਜ਼ਿਕ ਲਾਈਵ ਕੰਸਰਟ ਦੀ ਘੋਸ਼ਣਾ ਕਰਨ...

ਸੋਸ਼ਲ ਮੀਡੀਆ

223,281FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...