Thursday, April 18, 2024

ਵਾਹਿਗੁਰੂ

spot_img
spot_img

ਰੁਜ਼ਗਾਰ ਦੀ ਮੰਗ ਨੂੰ ਲੈ ਕੇ ਦੋ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਟੈਂਕੀ ਤੇ ਚੜ੍ਹੇ

- Advertisement -

ਦਲਜੀਤ ਕੌਰ ਭਵਾਨੀਗੜ੍ਹ
ਖਰੜ, 21 ਅਕਤੂਬਰ, 2021:
ਆਪਣੇ ਹੱਕੀ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਪਿਛਲੇ ਸਾਢ਼ੇ ਚਾਰ ਸਾਲਾਂ ਤੋਂ ਸੂਬਾ ਸਰਕਾਰ ਖਿਲਾਫ਼ ਤਿੱਖਾ ਸੰਘਰਸ਼ ਕਰ ਰਹੇ ਈ.ਟੀ.ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਪਰਮ ਫਾਜ਼ਿਲਕਾ ਤੇ ਅਮਨ ਫ਼ਾਜ਼ਿਲਕਾ ਦੋ ਬੇਰੁਜ਼ਗਾਰ ਅਧਿਆਪਕ ਅੱਜ ਸਵੇਰੇ ਚਾਰ ਵਜੇ ਪੈਟਰੋਲ ਦੀਆਂ ਬੋਤਲਾਂ ਲੈ ਕੇ ਦੇਸੂਮਾਜਰਾ ਟੈਂਕੀ ਤੇ ਚੜ੍ਹ ਗਏ। ਇਸ ਬਾਰੇ ਜਦੋਂ ਖਰੜ ਪ੍ਰਸ਼ਾਸਨ ਨੂੰ ਪਤਾ ਲੱਗਿਆ ਤਾਂ ਪ੍ਰਸ਼ਾਸਨ ਨੂੰ ਭਾਜੜਾਂ ਪੈ ਗਈਆਂ।

ਪ੍ਰਸ਼ਾਸਨ ਵੱਲੋਂ ਮੌਕੇ ਤੇ ਪਹੁੰਚ ਕੇ ਦੋਹਾਂ ਬੇਰੁਜ਼ਗਾਰ ਅਧਿਆਪਕਾਂ ਨੂੰ ਟੈਂਕੀ ਤੋਂ ਹੇਠਾਂ ਉਤਰਨ ਲਈ ਵਾਰ-ਵਾਰ ਅਪੀਲ ਕੀਤੀ ਅਤੇ ਕਿਹਾ ਤੁਹਾਡਾ ਭਲਕੇ ਹੋਣ ਵਾਲੀ ਮੀਟਿੰਗ ਵਿੱਚ ਹੱਲ ਕੀਤਾ ਜਾਵੇਗਾ, ਪਰ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਕਿਹਾ ਕਿ ਜਦੋਂ ਤੱਕ ਬੇਰੁਜ਼ਗਾਰ ਦੀਆਂ ਮੰਗਾਂ ਦਾ ਠੋਸ ਹੱਲ ਨਹੀਂ ਕੀਤਾ ਜਾਂਦਾ ਤਾਂ ਉਦੋਂ ਤੱਕ ਬੇਰੁਜ਼ਗਾਰ ਅਧਿਆਪਕ ਟੈਂਕੀ ਉੱਪਰ ਹੀ ਸੰਘਰਸ਼ ਕਰਦੇ ਰਹਿਣਗੇ।

ਟੈਂਕੀ ਤੇ ਚੜ੍ਹੇ ਬੇਰੁਜ਼ਗਾਰ ਅਧਿਆਪਕ ਪਰਮ ਫਾਜ਼ਿਲਕਾ ਤੇ ਅਮਨ ਫ਼ਾਜ਼ਿਲਕਾ ਨੇ ਕਿਹਾ ਕਿ 2364 ਈਟੀਟੀ ਅਧਿਆਪਕਾਂ ਦੀ ਭਰਤੀ ਪੰਜਾਬ ਸਰਕਾਰ ਦੀਆਂ ਨਲਾਇਕੀਆਂ ਕਰਕੇ ਅੱਜ ਤਕ ਕੋਰਟ ਕੇਸਾਂ ਵਿਚ ਰੁਲ ਰਹੀ ਹੈ।

ਉਨ੍ਹਾਂ ਪੰਜਾਬ ਸਰਕਾਰ ਤੋਂ ਜ਼ੋਰਦਾਰ ਸ਼ਬਦਾਂ ‘ਚ ਮੰਗ ਕੀਤੀ ਕਿ ਸਭ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਈਟੀਟੀ ਅਧਿਆਪਕਾਂ ਦੀ ਭਰਤੀ ਵਿਚ ਸਿਰਫ਼ ਈਟੀਟੀ ਉਮੀਦਵਾਰਾਂ ਨੂੰ ਹੀ ਨਿਯੁਕਤੀ ਪੱਤਰ ਦਿੱਤੇ ਜਾਣ ਤੇ ਬਾਹਰੀ ਉਮੀਦਵਾਰਾਂ ਨੂੰ ਭਰਤੀ ਤੋਂ ਬਾਹਰ ਕੀਤਾ ਜਾਵੇ, 6635 ਈਟੀਟੀ ਅਧਿਆਪਕਾਂ ਦੀ ਭਰਤੀ ਦੇ ਵਿੱਚ ਕਿਸੇ ਵੀ ਸਿਲੈਕਟਡ ਉਮੀਦਵਾਰਾਂ ਨੂੰ ਦੁਬਾਰਾ ਮੌਕਾ ਨਾ ਦਿੱਤਾ ਜਾਵੇ, 6635 ਈਟੀਟੀ ਅਧਿਆਪਕਾਂ ਦੀ ਭਰਤੀ ਵਿਚ ਚਾਰ ਹਜ਼ਾਰ ਅਸਾਮੀਆਂ ਵਿੱਚ ਹੋਰ ਵਾਧਾ ਕੀਤਾ ਜਾਵੇ ਤਾਂ ਕਿ ਕੋਈ ਵੀ ਬੇਰੁਜ਼ਗਾਰ ਅਧਿਆਪਕ ਬੇਰੁਜ਼ਗਾਰ ਨਾ ਰਹੇ, 873 ਐਸਸੀ ਬੈਕਲਾਗ ਦੀਆਂ ਅਸਾਮੀਆਂ 6635 ਪੋਸਟਾਂ ਜੋੜੀਆਂ ਜਾਣ ਅਤੇ ਉਮਰ ਹੱਦ ਪਾਰ ਕਰ ਚੁੱਕੇ ਉਮੀਦਵਾਰਾਂ ਨੂੰ ਇਕ ਹੋਰ ਮੌਕਾ ਦਿੱਤਾ ਜਾਵੇ ਅਤੇ ਜਿਨ੍ਹਾਂ ਬੇਰੁਜ਼ਗਾਰ ਅਧਿਆਪਕਾਂ ਦੀ ਉਮਰ ਹੱਦ ਟੱਪ ਗਈ ਹੈ ਉਨ੍ਹਾਂ ਨੂੰ ਉਮਰ ਵਿੱਚ ਛੋਟ ਦਿੱਤੀ ਜਾਵੇ।

ਬੇਰੁਜ਼ਗਾਰ ਅਧਿਆਪਕਾਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਈ.ਟੀ.ਟੀ. ਦੇ ਹੱਕ ਵਿੱਚ ਜਲਦੀ ਕੋਈ ਫ਼ੈਸਲਾ ਨਹੀਂ ਲਿਆ ਗਿਆ ਤਾਂ ਜੋ ਵੀ ਜਾਨੀ ਮਾਲੀ ਨੁਕਸਾਨ ਹੋਵੇਗਾ ਉਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਹੋਵੇਗਾ। ਯੂਨੀਅਨ ਵੱਲੋਂ ਇਹ ਐਲਾਨ ਵੀ ਕੀਤਾ ਗਿਆ ਕਿ ਇਹ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਅਧਿਆਪਕਾਂ ਦੀਆਂ ਸਾਰੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,203FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...