Friday, April 26, 2024

ਵਾਹਿਗੁਰੂ

spot_img
spot_img

ਰੂਪਨਗਰ ਪੁਲਿਸ ਵਲੋਂ ਗੈਰ-ਕਾਨੂੰਨੀ ਹਥਿਆਰਾਂ ਦੇ ਕਾਰੋਬਾਰ ਚਲਾ ਰਹੇ ਅੰਤਰਰਾਜੀ ਗੈਂਗ ਦਾ ਪਰਦਾਫਾਸ਼: ਐਸ.ਐਸ.ਪੀ. ਵਿਵੇਕ ਸ਼ੀਲ ਸੋਨੀ

- Advertisement -

ਯੈੱਸ ਪੰਜਾਬ
ਰੂਪਨਗਰ, 16 ਅਕਤੂਬਰ, 2021 –
ਜਿਲ੍ਹਾ ਰੂਪਨਗਰ ਪੁਲਿਸ ਵਲੋਂ ਚਲਾਈ ਗਈ ਵਿਸ਼ੇਸ਼ ਮੁਹਿੰਮ ਅਧੀਨ ਗੈਰ-ਕਾਨੂੰਨੀ ਹਥਿਆਰਾਂ ਦੇ ਕਾਰੋਬਾਰ ਚਲਾ ਰਹੇ ਅੰਤਰਰਾਜੀ ਗੈਂਗ ਦਾ ਪਰਦਾਫਾਸ਼ ਕੀਤਾ ਗਿਆ ਜਿਸ ਤਹਿਤ 5 ਦੇਸੀ ਪਿਸਟਲ ਬਰਾਮਦ ਕਰ 5 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ।

ਇਸ ਬਾਰੇ ਮੀਡੀਆ ਨੂੰ ਸੰਬੋਧਿਤ ਕਰਦਿਆਂ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ਼੍ਰੀ ਵਿਵੇਕ ਸ਼ੀਲ ਸੋਨੀ ਨੇ ਦੱਸਿਆ ਕਿ ਕਪਤਾਨ ਪੁਲਿਸ (ਡਿਟੈਕਟਿਵ) ਰੂਪਨਗਰ ਅਜਿੰਦਰ ਸਿੰਘ ਅਤੇ ਉਪ-ਕਪਤਾਨ ਪੁਲਿਸ (ਡਿਟੈਕਟਿਵ) ਜਰਨੈਲ ਸਿੰਘ ਦੀ ਅਗਵਾਈ ਹੇਠ ਇੰਸਪੈਕਟਰ ਸਤਨਾਮ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਰੂਪਨਗਰ ਤੇ ਪੁਲਿਸ ਟੀਮਾਂ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਸੂਚਨਾ ਦੇ ਅਧਾਰ ’ਤੇ ਬਾਹਰਲੇ ਸੂਬਿਆਂ ਤਂੋ ਨਜਾਇਜ਼ ਹਥਿਆਰ ਲਿਆ ਕੇ ਪੰਜਾਬ ਵਿੱਚ ਵੇਚਣ ਦਾ ਧੰਦਾ ਕਰਨ ਵਾਲੇ ਪੰਜ ਵਿਅਕਤੀਆਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ।

ਸ਼੍ਰੀ ਸੋਨੀ ਨੇ ਦੱਸਿਆ ਕਿ ਲਵਦੀਪ ਸਿੰਘ ਉਰਫ ਭਾਊ ਪੁੱਤਰ ਦਲਜੀਤ ਸਿੰਘ ਵਾਸੀ ਮਸੀਤਾ ਰੋਡ ਪਿੰਡ ਕੋਟ ਈਸੇ ਖਾਂ ਜਿਲ੍ਹਾ ਮੋਗਾ, ਪਰਦੀਪ ਸਿੰਘ ਉਰਫ ਬੱਬੂ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਬਗਲੀ ਕਲਾਂ ਥਾਣਾ ਸਮਰਾਲਾ ਜਿਲ੍ਹਾ ਲੁਧਿਆਣਾ ਅਤੇ ਹਰਪ੍ਰੀਤ ਸਿੰਘ ਉਰਫ ਹੈਪੀ ਪੁੱਤਰ ਸਰਬਜੀਤ ਸਿੰਘ ਵਾਸੀ ਪਿੰਡ ਮੀਰਾ ਕੋਟ ਥਾਣਾ ਕੰਬੋ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਨੂੰ ਗ੍ਰਿਫਤਾਰ ਕਰਕੇ ਉਨ੍ਹਾ ਪਾਸੋ 3 ਜਿੰਦਾ ਕਾਰਤੂਸ ਅਤੇ 3 ਦੇਸੀ ਪਿਸਟਲ .32 ਬੋਰ ਬਰਾਮਦ ਕੀਤੇ ਗਏ ਹਨ। ਇਨ੍ਹਾਂ ਤਿੰਨ ਦੋਸ਼ੀਆਂ ਖਿਲਾਫ ਅ/ਧ 25/54/59 ਆਰਮਜ਼ ਐਕਟ ਥਾਣਾ ਸਿਟੀ ਰੂਪਨਗਰ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ।

ੳੇੁਨ੍ਹਾਂ ਅੱਗੇ ਦੱਸਿਆ ਕਿ ਇੰਦਰਪ੍ਰੀਤ ਸਿੰਘ ਉਰਫ ਪ੍ਰੀਤ ਗੁਰਥੜੀ ਪੁੱਤਰ ਸੁਖਮੰਦਰ ਸਿੰਘ ਵਾਸੀ ਪਿੰਡ ਗੁਰਥੜੀ ਥਾਣਾ ਭੀਖੀ ਜਿਲ੍ਹਾ ਮਾਨਸਾ ਨੂੰ ਗ੍ਰਿਫਤਾਰ ਕਰਕੇ ਉਸ ਪਾਸੋ 01 ਕਾਰਤੂਸ ਜਿੰਦਾ ਅਤੇ 01 ਦੇਸੀ ਪਿਸਟਲ .32 ਬੋਰ ਬਰਾਮਦ ਕਰਕੇ ਅ/ਧ 25/54/59 ਆਰਮਜ਼ ਐਕਟ ਥਾਣਾ ਸਿੰਘ ਭਗਵੰਤਪੁਰ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਦੋਸ਼ੀਆਂ ਦੀ ਪੁੱਛ ਗਿੱਛ ’ਤੇ ਹਰਮਨਦੀਪ ਸਿੰਘ ਉਰਫ ਹਰਮਨ ਪੁੱਤਰ ਹਰਦੇਵ ਸਿੰਘ ਵਾਸੀ ਮਕਾਨ ਨੰਬਰ ਭ-5/64 ਪ੍ਰੀਤ ਨਗਰ ਜਡਿਆਲਾ ਰੋਡ ਤਰਨਤਾਰਨ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 01 ਕਾਰਤੂਸ ਅਤੇ 01 ਦੇਸੀ ਪਿਸਟਲ .32 ਬੋਰ ਬਰਾਮਦ ਕੀਤਾ ਗਿਆ।

ਐਸ.ਐਸ.ਪੀ. ਨੇ ਦੱਸਿਆ ਕਿ ਦੋਸ਼ੀਆਂ ਕੋਲੋਂ 5 ਪਿਸਟਲ ਦੇਸੀ .32 ਬੋਰ ਅਤੇ 5 ਕਾਰਤੂਸ ਜਿੰਦਾ .32 ਬੋਰ ਬਰਾਮਦ ਹੋਏ ਹਨ। ਦੋਸ਼ੀਆਂ ਨੇ ਪੁੱਛਗਿੱਛ ਦੋਰਾਨ ਦੱਸਿਆ ਕਿ ਉਹ ਇਹ ਹਥਿਆਰ ਬਲਵਾੜੀ (ਮੱਧ ਪ੍ਰਦੇਸ਼) ਤੋਂ ਪਾਸੋਂ 20,000 ਰੁਪਏ ਪ੍ਰਤੀ ਪਿਸਟਲ ਖਰੀਦ ਕਰਕੇ ਲਿਆਏ ਸਨ ਅਤੇ ਇਸ ਤਰ੍ਹਾਂ ਦੇ ਲਗਭਗ 25 ਹਥਿਆਰ ਪਹਿਲਾਂ ਵੇਚ ਚੁੱਕੇ ਸਨ।

ਸ਼੍ਰੀ ਜੋਸ਼ੀ ਨੇ ਦੱਸਿਆ ਕਿ ਦੋਸ਼ੀਆਂ ਕੋਲੋਂ ਹੋਰ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾ ਰਹੀ ਹੈ ਜਿਸ ਤੋਂ ਹੋਰ ਅਹਿਮ ਖੁਲਾਸੇ ਹੋਣ ਦੀ ਆਸ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...