Thursday, April 25, 2024

ਵਾਹਿਗੁਰੂ

spot_img
spot_img

ਰੂਪਨਗਰ ਪ੍ਰਸ਼ਾਸਨ ਨੇ ਝੁੱਗੀਆਂ ਨੂੰ ਅੱਗ ਲੱਗਣ ਨਾਲ ਪ੍ਰਭਾਵਿਤ ਪਰਿਵਾਰਾਂ ਨੂੰ ਰਾਸ਼ਨ ਤੇ ਹਾਈਜੀਨ ਕਿੱਟਾਂ ਉਪਲੱਬਧ ਕਰਵਾਈਆਂ

- Advertisement -

ਯੈੱਸ ਪੰਜਾਬ
ਰੂਪਨਗਰ, 5 ਅਕਤੂਬਰ, 2022 –
ਦੁਸਹਿਰੇ ਵਾਲੇ ਦਿਨ ਤੜਕੇ 12.30 ਵਜੇ ਦੇ ਕਰੀਬ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਘਨੌਲੀ ਜ਼ਿਲ੍ਹਾ ਰੂਪਨਗਰ ਅੰਦਰ ਕੋਲਾ ਪਲਾਂਟ ਦੇ ਬਿਲਕੁਲ ਨੇੜੇ ਸਥਿਤ ਮਜ਼ਦੂਰਾਂ ਦੀਆਂ ਝੁੱਗੀਆਂ ਨੂੰ ਅੱਗ ਲੱਗ ਗਈ। ਸੂਤਰਾਂ ਮੁਤਾਬਕ ਅੱਗ ਐਨੀ ਭਿਆਨਕ ਸੀ ਕਿ ਦੇਖਦਿਆਂ ਦੇਖਦਿਆਂ ਝੁੱਗੀਆਂ ਅਤੇ ਇਨ੍ਹਾਂ ਵਿੱਚ ਪਿਆ ਕੀਮਤੀ ਸਾਮਾਨ ਕੁਝ ਮਿੰਟਾਂ ਵਿਚ ਸੜ ਕੇ ਸੁਆਹ ਹੋ ਗਿਆ। ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਦੀਆਂ ਮੌਕੇ ਤੇ ਪਹੁੰਚੀਆਂ ਚਾਰ ਫਾਇਰ ਬ੍ਰਿਗੇਡ ਗੱਡੀਆਂ ਵੱਲੋਂ ਮੁਲਾਜ਼ਮਾਂ ਨੇ ਮੁਸ਼ੱਕਤ ਨਾਲ ਅੱਗ ਨੂੰ ਕਾਬੂ ਕੀਤਾ ਗਿਆ।

ਇਸ ਮੌਕੇ ਤੇ ਘਟਨਾ ਦਾ ਜਾਇਜ਼ਾ ਲੈਣ ਮੌਕੇ ਤਹਿਸੀਲਦਾਰ ਜਸਪ੍ਰੀਤ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿੰਨ ਦਿਨ ਦਾ ਰਾਸ਼ਨ, ਬੱਚਿਆਂ ਲਈ ਨਵੀਆਂ ਕਿਤਾਬਾਂ ਤੇ ਕਾਪੀਆਂ ਪੀੜਤਾਂ ਨੂੰ ਦਿੱਤੀਆਂ ਗਈਆਂ ਹਨ। ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ 15 ਦਿਨਾਂ ਦੀਆਂ ਰਾਸ਼ਨ ਕਿੱਟਾਂ, ਕਰਿਆਨਾ ਅਤੇ ਘਰੇਲੂ ਸਾਮਾਨ, ਬਰਤਨ ਹੋਰ ਸੁੱਖ ਸਹੂਲਤਾਂ ਦੇ ਰਹੇ ਹਨ ਤੇ ਆਉਣ ਵਾਲੇ ਕੁਝ ਦਿਨਾਂ ਚ ਇਨ੍ਹਾਂ ਨੂੰ ਪ੍ਰਸ਼ਾਸਨ ਵੱਲੋਂ ਇਨ੍ਹਾਂ ਦੇ ਸ਼ੈਲਟਰ ਬਣਾ ਕੇ ਵੀ ਦੇ ਦਿਤੇ ਜਾਣਗੇ।

ਇਸ ਮੌਕੇ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੀ ਮੌਕੇ ਉਤੇ ਪਹੁੰਚੇ ਅਤੇ ਪ੍ਰਭਾਵਿਤ ਪਰਿਵਾਰਾਂ ਦੀ ਮਦੱਦ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਇਸ ਮੌਕੇ ਸਮਾਜਿਕ ਸੰਸਥਾਵਾਂ ਅਤੇ ਸੇਵਕਾਂ ਨੂੰ ਵੀ ਲੋੜਵੰਦਾਂ ਦੀ ਮਦੱਦ ਕਰਨ ਦੀ ਅਪੀਲ ਕੀਤੀ।

ਜ਼ਿਕਰਯੋਗ ਹੈ ਕਿ ਇਸ ਭਿਆਨਕ ਅੱਗ ਲੱਗਣ ਕਾਰਨ ਮਜ਼ਦੂਰ ਆਪਣੇ ਪਰਿਵਾਰਕ ਮੈਂਬਰਾਂ ਤੇ ਬੱਚਿਆਂ ਨੂੰ ਇਸ ਅੱਗ ਦੀ ਲਪੇਟ ਤੋਂ ਬਚਾਅ ਤਾਂ ਕਰ ਸਕੇ ਪਰ ਅੱਗ ਲੱਗਣ ਕਾਰਨ 10 ਝੁੱਗੀਆਂ ਤੋਂ ਇਲਾਵਾ ਕਾਰ, ਮੋਟਰਸਾਈਕਲ, ਬੱਚਿਆਂ ਦੇ ਸਾਈਕਲ, ਕਿਤਾਬਾਂ, ਮਜ਼ਦੂਰਾਂ ਦੀ ਨਕਦੀ ਅਤੇ ਹੋਰ ਕੀਮਤੀ ਸਾਮਾਨ ਸੜ ਕੇ ਰਾਖ ਹੋ ਗਿਆ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,181FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...