Wednesday, April 17, 2024

ਵਾਹਿਗੁਰੂ

spot_img
spot_img

ਰੇਲ ਗੱਡੀਆਂ ਦੇ ਮੁੜ ਲੀਹੇ ਪੈਣ ਨਾਲ ਪੰਜਾਬ ਦੇ ਉਤਪਾਦਨ ਅਤੇ ਆਰਥਿਕਤਾ ਨੂੰ ਹੁਲਾਰਾ ਮਿਲੇਗਾ: ਲੁਧਿਆਣਾ ਦੇ ਉਦਯੋਗਪਤੀਆਂ ਨੇ ਕੀਤਾ ਸਵਾਗਤ

- Advertisement -

ਯੈੱਸ ਪੰਜਾਬ
ਲੁਧਿਆਣਾ, 24 ਨਵੰਬਰ, 2020 –
ਪੰਜਾਬ ਸੂਬੇ ਵਿੱਚ ਲਗਭਗ ਦੋ ਮਹੀਨਿਆਂ ਬਾਅਦ ਯਾਤਰੀ ਅਤੇ ਮਾਲ ਢੋਣ ਵਾਲੀਆਂ ਰੇਲ ਗੱਡੀਆਂ ਚੱਲਣ ਦੀ ਸ਼ੁਰੂਆਤ ਹੋਣ ਉਪਰੰਤ, ਜ਼ਿਲੇ ਦੇ ਉੱਘੇ ਉਦਯੋਗਪਤੀਆਂ ਵੱਲੋਂ ਅੱਜ ਰੇਲ ਗੱਡੀਆਂ ਦੀ ਸ਼ੁਰੂਆਤ ਦਾ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਪੰਜਾਬ ਦੇ ਉਤਪਾਦਨ ਨੂੰ ਵਧਾਉਣ ਅਤੇ ਆਰਥਿਕਤਾ ਨੂੰ ਹੁਲਾਰਾ ਦੇਣ ਵਿਚ ਸਹਾਈ ਸਿੱਧ ਹੋਣਗੀਆਂ।

ਉੱਤਰੀ ਭਾਰਤ ਇੰਡਕਸ਼ਨ ਫਰਨੇਸ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਕੇ.ਕੇ. ਗਰਗ ਨੇ ਪ੍ਰੈਸ ਕਾਨਫਰੰਸ ਰਾਹੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਨਿੱਜੀ ਤੌਰ ‘ਤੇ ਕੇਂਦਰ ਸਰਕਾਰ ਕੋਲ ਮੁੱਦਾ ਚੁੱਕਣ ਲਈ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਨਾਲ ਉਦਯੋਗਪਤੀ ਸ੍ਰੀ ਹਰੀਸ਼ ਦੂਆ, ਸ੍ਰੀ ਹਰੀਸ਼ ਸਿੰਗਲਾ, ਸ੍ਰੀ ਦੇਵ ਗੁਪਤਾ ਅਤੇ ਸ੍ਰ.ਕੁਲਵੰਤ ਸਿੰਘ ਵੀ ਹਾਜ਼ਰ ਸਨ।

ਉਦਯੋਗਪਤੀਆਂ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੀ ਬਿਹਤਰੀ ਲਈ ਕੀਤੀ ਅਪੀਲ ਨੂੰ ਪ੍ਰਵਾਨ ਕਰਨ ਲਈ ਕੇਂਦਰ ਅਤੇ ਕਿਸਾਨਾਂ ਦਾ ਵੀ ਧੰਨਵਾਦ ਕੀਤਾ।

ਸ੍ਰੀ ਗਰਗ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਕਰਕੇ ਕਾਰੋਬਾਰ ਬੁਰੀ ਤਰ੍ਹਾਂ ਪ੍ਰਭਾਵਤ ਹੋਏ ਹਨ ਅਤੇ ਹੁਣ ਉਹ ਖੁਸ਼ ਹਨ ਕਿ ਰੇਲ ਸੇਵਾਵਾਂ ਮੁੜ ਸ਼ੁਰੂ ਹੋਣ ਨਾਲ ਉਨ੍ਹਾਂ ਨੂੰ ਕੱਚਾ ਮਾਲ ਮਿਲੇਗਾ ਅਤੇ ਉਤਪਾਦਨ ਨੂੰ ਵੀ ਹੁਲਾਰਾ ਮਿਲੇਗਾ।

ਉਨ੍ਹਾਂ ਕਿਹਾ ਕਿ ਰੇਲ ਗੱਡੀਆਂ ਅਜੇ ਸ਼ੁਰੂ ਹੀ ਹੋਈਆਂ ਹਨ ਅਤੇ ਸਟੀਲ, ਸਕ੍ਰੈਪ ਅਤੇ ਹੋਰ ਕੱਚੇ ਮਾਲ ਦੀਆਂ ਕੀਮਤਾਂ ਪਹਿਲਾਂ ਹੀ ਘਟਣੀਆਂ ਸ਼ੁਰੂ ਹੋ ਗਈਆਂ ਹਨ, ਜੋ ਉਦਯੋਗਾਂ ਲਈ ਵੱਡੀ ਰਾਹਤ ਹੈ।

ਉਦਯੋਗਪਤੀਆਂ ਨੇ ਕਿਹਾ ਕਿ ਰੇਲਵੇ ਆਵਾਜਾਈ ਮੁੜ ਸ਼ੁਰੂ ਹੋਣ ਨਾਲ, ਛੱਠ ਪੂਜਾ ਲਈ ਆਪਣੇ ਘਰਾਂ ਲਈ ਗਈ ਹੋਈ ਲੇਬਰ ਵਾਪਸ ਆ ਸਕਦੀ ਹੈ, ਜਿਸ ਨਾਲ ਉਦਯੋਗਪਤੀਆਂ ਨੂੰ ਲੇਬਰ ਦੀ ਘਾਟ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

- Advertisement -

ਸਿੱਖ ਜਗ਼ਤ

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਢੀਡਸਾ ਗਰੁੱਪ ਦੇ ਨਰਾਜ ਆਗੂਆ ਨੇ ਬਣਾਈ ਨਵੀ ਪਾਰਟੀ, ਬੇਗਮਪੁਰਾ ਖਾਲਸਾ ਰਾਜ ਪਾਰਟੀ ਦਾ ਐਲਾਨ ਤਖਤ ਸ੍ਰੀ ਕੇਸ਼ਗੜ ਸਾਹਿਬ ਵਿਖੇ ਹੋਇਆ

ਯੈੱਸ ਪੰਜਾਬ 14 ਅਪ੍ਰੈਲ, 2024 ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਸਾਬਕਾ ਕੇਦਰੀ ਮੰਤਰੀ ਸੁਖਦੇਵ ਸਿੰਘ ਢੀਡਸਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,202FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...