Saturday, April 20, 2024

ਵਾਹਿਗੁਰੂ

spot_img
spot_img

‘ਰੈੱਡ ਐਂਟਰੀਆਂ’ ਨੂੰ ਵਾਪਸ ਲੈਣ ਬਾਰੇ ਨੋਟੀਫੀਕੇਸ਼ਨ ਜਾਰੀ, ਆਮ ਲੋਕਾਂ ਤੇ ਕਿਸਾਨਾਂ ਦੀ ਹੈ ‘ਆਮ ਆਦਮੀ ਪਾਰਟੀ’ ਦੀ ਸਰਕਾਰ: ਕੁਲਦੀਪ ਸਿੰਘ ਧਾਲੀਵਾਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 27 ਨਵੰਬਰ, 2022:
‘’ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਤੇ ਕਿਸਾਨਾਂ ਦੀ ਸਰਕਾਰ ਹੈ ਅਤੇ ਸਾਡੀ ਸਰਕਾਰ ਸਾਰੇ ਫੈਸਲੇ ਲੋਕ ਹਿੱਤ ‘ਚ ਹੀ ਕਰਦੀ ਆ ਰਹੀ ਹੈ ਤੇ ਭਵਿੱਖ ‘ਚ ਵੀ ਕਰਦੀ ਰਹੇਗੀ।’’ ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਕਿਸੇ ਵੀ ਕਿਸਾਨ ਦਾ ਨੁਕਸਾਨ ਨਹੀਂ ਹੋਣ ਦੇਵੇਗੀ।

ਸ. ਧਾਲੀਵਾਲ ਨੇ ਕੇਂਦਰ ਸਰਕਾਰ ਵੱਲੋਂ ਸੂਬੇ ਦੇ ਕਿਸਾਨਾਂ ਨੂੰ ਪਰਾਲੀ ਸਾੜਨ ਲਈ ਜਾਰੀ ਰੈੱਡ ਨੋਟਿਸ ਮਾਮਲੇ ਨੂੰ ਵਾਪਸ ਲੈਣ ਦੇ ਹੁਕਮ ਜਾਰੀ ਕਰ ਦਿੱਤੇ ਹਨ ਅਤੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਕੇਂਦਰੀ ਅਦਾਰੇ ਨੈਸ਼ਨਲ ਗਰੀਨ ਟ੍ਰਿਬਿਊਨਲ (ਐਨ.ਜੀ.ਟੀ.) ਦੀਆਂ ਹਦਾਇਤਾਂ ‘ਤੇ 4 ਅਕਤੂਬਰ, 2022 ਨੂੰ ਜਾਰੀ ਕੀਤੇ ਪੱਤਰ ਵਿੱਚ ਪਰਾਲੀ (ਪੈਡੀ ਸਟੱਬਲ) ਸਾੜਨ ਦੇ ਮਾਮਲੇ ‘ਚ ਸਬੰਧਤ ਜ਼ਮੀਨ ਦੇ ਮਾਲ ਰਿਕਾਰਡ ਦੇ ਖਸਰਾ ਨੰਬਰ ਵਿਰੁੱਧ ਲਾਲ ਇੰਦਰਾਜ ਕਰਨ ਆਦਿ ਹੁਕਮਾਂ ਨੂੰ ਵਾਪਸ ਲੈ ਲਿਆ ਗਿਆ ਹੈ।ਇਸ ਸਬੰਧੀ ਸਬੰਧਤ ਸਮੂਹ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।

ਸ. ਧਾਲੀਵਾਲ ਨੇ ਦੱਸਿਆ ਕਿ ਜ਼ਮੀਨਾਂ ਦੇ ਰਿਕਾਰਡ ‘ਚ ਲਾਲ ਇੰਦਰਾਜ਼ ਹੋਣਾ ਸੂਬੇ ਦੇ ਕਿਸਾਨਾਂ ਦੇ ਹਿੱਤ ‘ਚ ਨਹੀਂ। ਉਨ੍ਹਾਂ ਕਿਹਾ ਕਿ ਲਾਲ ਇੰਦਰਾਜ਼ ਹੋਣ ਨਾਲ ਕਿਸਾਨਾਂ ਨੇ ਲੋਨ, ਸਰਕਾਰੀ ਸਹੂਲਤਾਂ ਤੇ ਸਬਸਿਡੀਆਂ ਆਦਿ ਲੈਣ ਤੋਂ ਵਾਂਝੇ ਹੋ ਜਾਣਾ ਸੀ।

ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਪਰਾਲੀ ਦੇ ਪ੍ਰਬੰਧਨ ਲਈ ਬਦਲਵੇਂ ਢੰਗ ਅਪਣਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਅਜੋਕੇ ਦੌਰ ਵਿੱਚ ਪਰਾਲੀ ਜਾਂ ਹੋਰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਮਗਰੋਂ ਹੋਣ ਵਾਲੇ ਨੁਕਸਾਨ ਤੋਂ ਬਚਣ ਦੇ ਉਪਾਵਾਂ ਦੇ ਸਨਮੁੱਖ ਬਿਹਤਰ ਢੰਗ ਅਪਣਾਉਣ ਦੀਆਂ ਕੋਸ਼ਿਸ਼ਾਂ ‘ਚ ਸਰਕਾਰ ਦਾ ਸਾਥ ਦੇਣਾ ਅਤੀ ਜ਼ਰੂਰੀ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਦੌਰ ‘ਚ ਵਾਤਾਵਰਣ ਦਾ ਪ੍ਰਦੂਸ਼ਤ ਹੋਣਾ ਵੱਡੀ ਆਲਮੀ ਸਮੱਸਿਆ ਹੈ ਅਤੇ ਇਸ ਸਬੰਧੀ ਲਾਜ਼ਮੀ ਤੌਰ ‘ਤੇ ਕਦਮ ਚੁੱਕਣ ਦੀ ਜ਼ਰੂਰਤ ਹੈ।

ਕੈਬਨਿਟ ਮੰਤਰੀ ਨੇ ਪਰਾਲੀ ਦੇ ਪ੍ਰਬੰਧਨ ਦੇ ਬਦਲਵੇਂ ਢੰਗਾਂ ਬਾਰੇ ਗੱਲ ਕਰਦਿਆਂ ਅੱਗੇ ਕਿਹਾ ਕਿ ਭਾਰਤੀ ਖੇਤੀ ਖੋਜ ਸੰਸਥਾ ਨੇ ਪੂਸਾ ਨਾਮਕ ਬਾਇਓ-ਐਨਜ਼ਾਈਮ ਦੇ ਰੂਪ ਵਿੱਚ ਪਰਾਲੀ ਸਾੜਨ ਲਈ ਇੱਕ ਰੈਡੀਕਲ ਹੱਲ ਤਿਆਰ ਕੀਤਾ ਹੈ।ਉਨ੍ਹਾਂ ਕਿਹਾ ਕਿ ਜਦੋਂ ਛਿੜਕਾਅ ਕੀਤਾ ਜਾਂਦਾ ਹੈ, ਤਾਂ ਇਹ ਐਨਜ਼ਾਈਮ 20-25 ਦਿਨਾਂ ਵਿੱਚ ਪਰਾਲੀ ਨੂੰ ਨਸ਼ਟ ਕਰ ਦਿੰਦਾ ਹੈ ਅਤੇ ਇਸਨੂੰ ਖਾਦ ਵਿੱਚ ਬਦਲਦਾ ਹੈ, ਜਿਸ ਨਾਲ ਮਿੱਟੀ ਦੀ ਗੁਣਵੱਤਾ ਵਿੱਚ ਹੋਰ ਸੁਧਾਰ ਵੀ ਹੁੰਦਾ ਹੈ।

ਉਨ੍ਹਾਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਪਰਾਲੀ ਸਾੜਨ ਦੀ ਚਲੀ ਆ ਰਹੀ ਪ੍ਰਥਾ, ਜਿਸ ਵਿੱਚ ਅਗਲੀ ਫਸਲ ਬੀਜਣ ਤੋਂ ਪਹਿਲਾਂ ਖੇਤਾਂ ਨੂੰ ਸਾਫ਼ ਕਰਨ ਲਈ ਪਰਾਲੀ ਨੂੰ ਅੱਗ ਲਗਾਈ ਜਾਂਦੀ ਹੈ, ਨੂੰ ਬਦਲਵੇਂ ਢੰਗ ਅਪਣਾਉਂਦਿਆਂ ਖਤਮ ਕਰਨਾ ਸਮੇਂ ਦੀ ਜ਼ਰੂਰਤ ਹੈ।

ਖੇਤੀਬਾੜੀ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਇਸ ਸੰਬੰਧੀ ਗੰਭੀਰ ਹੈ ਅਤੇ ਚਾਲੂ ਸਾਲ ‘ਚ ਹੁਣ ਤਕ ਕਿਸਾਨਾਂ ਨੂੰ ਪਰਾਲ਼ੀ ਦੇ ਪ੍ਰਬੰਧਨ ਲਈ 19393 ਮਸ਼ੀਨਾਂ ਸਬਸਿਡੀ ‘ਤੇ ਦਿੱਤੀਆਂ ਜਾ ਚੁੱਕੀਆਂ ਹਨ, ਜਦਕਿ ਪਿਛਲੇ ਚਾਰ ਸਾਲਾਂ ਦੌਰਾਨ ਕਿਸਾਨਾਂ ਨੂੰ 90433 ਮਸ਼ੀਨਾਂ ਦਿੱਤੀਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨਾਂ ਕੋਲ ਕੁਲ 109815 ਮਸ਼ੀਨਾਂ ਉਪਲੱਬਧ ਹਨ।

ਉਨ੍ਹਾਂ ਦੱਸਿਆ ਕਿ 26 ਨਵੰਬਰ, 2022 ਦੀ ਸੈਟੇਲਾਈਟ ਜਾਣਕਾਰੀ ਅਨੁਸਾਰ ਸਾਲ 2020, 2021 ਅਤੇ 2022 ਦੌਰਾਨ 15 ਸਤੰਬਰ ਤੋਂ 26 ਨਵੰਬਰ ਤੱਕ ਕ੍ਰਮਵਾਰ 76619, 71122 ਅਤੇ 49876 ਆਦਿ ਅੱਗ ਲਗਾਉਣ ਦੇ ਮਾਮਲੇ ਦਰਜ਼ ਕੀਤੇ ਗਏ ਹਨ, ਜੋ ਕਿ ਪਿਛਲੇ ਸਾਲ ਨਾਲੋਂ 30 ਫੀਸਦੀ ਘੱਟ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ‘ਤੇ ਆਉਣ ਵਾਲੇ ਖਰਚੇ ਦੇ ਬਰਾਬਰ ਸਹਾਇਤਾ ਦੇਵੇ ਤਾਂ ਇਸ ਸਮੱਸਿਆ ਤੋਂ ਪੱਕੇ ਤੌਰ ‘ਤੇ ਨਿਜਾਤ ਪਾਉਣੀ ਸੰਭਵ ਹੋ ਸਕੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...