Friday, March 29, 2024

ਵਾਹਿਗੁਰੂ

spot_img
spot_img

ਰੋਪੜ ਦੇ ਚੋਣ ਅਧਿਕਾਰੀ ਵੱਲੋਂ ‘ਆਮ ਆਦਮੀ ਪਾਰਟੀ’ ਦੇ ਦਿਨੇਸ਼ ਚੱਢਾ ਨੂੰ ਕਾਰਨ ਦੱਸੋ ਨੋਟਿਸ ਜਾਰੀ

- Advertisement -

ਯੈੱਸ ਪੰਜਾਬ
ਰੂਪਨਗਰ, 13 ਜਨਵਰੀ, 2022 –
ਚੋਣ ਕਮਿਸ਼ਨ, ਭਾਰਤ ਵੱਲੋਂ ਕੋਵਿਡ ਸਬੰਧੀ ਜਾਰੀ ਕੀਤੀਆਂ ਹਦਾਇਤਾਂ ਦੀ ਉਲੰਘਣਾ ਅਤੇ ਬਿਨ੍ਹਾਂ ਪ੍ਰਵਾਨਗੀ ਤੋਂ ਰੈਲੀਆਂ/ਇਕੱਠ ਕਰਨ ਲਈ, ਰਿਟਰਨਿੰਗ ਅਫਸਰ ਰੂਪਨਗਰ ਸ. ਗੁਰਵਿੰਦਰ ਸਿੰਘ ਜੌਹਲ ਨੇ ਆਪ ਪਾਰਟੀ ਦੇ ਉਮੀਦਵਾਰ ਸ਼੍ਰੀ ਦਿਨੇਸ਼ ਚੱਢਾ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ 24 ਘੰਟੇ ਦੇ ਅੰਦਰ-ਅੰਦਰ ਸਪੱਸ਼ਟੀਕਰਨ ਦੇਣ ਦੇ ਆਦੇਸ਼ ਦਿੱਤੇ ਹਨ।

ਇਸ ਬਾਰੇ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫਸਰ ਨੇ ਦੱਸਿਆ ਕਿ ਸ਼੍ਰੀ ਦਿਨੇਸ਼ ਚੱਢਾ ਦੀ ਫੇਸਬੁੱਕ ਆਈ ਡੀ ਤੋਂ ਪਤਾ ਚਲਦਾ ਹੈ ਕਿ ਉਨ੍ਹਾਂ ਵਲੋਂ ਚੋਣ ਕਮਿਸ਼ਨ ਭਾਰਤ ਵਲੋਂ ਜਾਰੀ ਕੋਵਿਡ ਰਿਵਾਇਜ਼ਡ ਬਰੋਡ ਗਾਇਡਲਾਇਨਜ਼-2022 ਹਦਾਇਤਾਂ ਦੀ ਉਲੰਘਣਾ ਕੀਤੀ ਗਈ ਹੈ ਅਤੇ ਪਿੰਡ ਲਾਲਪੁਰਾ (ਨੂਰਪੁਰਬੇਦੀ) ਵਿਖੇ ਲੋਕਾਂ ਦਾ ਭਾਰੀ ਇਕੱਠ ਕੀਤਾ ਗਿਆ ।

ਇਸ ਤੋਂ ਇਲਾਵਾ, ਸ਼਼੍ਰੀ ਬਾਬਾ ਬਾਲਕ ਨਾਥ ਮੰਦਰ, ਘਨੌਲੀ ਵਿਖੇ ਵੀ ਚੋਣ ਕਮਿਸ਼ਨਰ ਵੱਲੋਂ ਨਿਰਧਾਰਤ ਗਿਣਤੀ ਤੋਂ ਜ਼ਿਆਦਾ ਲੋਕਾਂ ਦਾ ਇਕੱਠ ਕੀਤਾ ਗਿਆ ਹੈ। ਆਪ ਪਾਰਟੀ ਦੇ ਉਮੀਦਵਾਰ ਵਲੋਂ ਬਿਨ੍ਹਾਂ ਕਿਸੇ ਪੂਰਵ-ਪ੍ਰਵਾਨਗੀ ਦੇ ਅਜਿਹੇ ਇਕੱਠ ਕਰਨਾ ਚੋਣ ਜ਼ਾਬਤੇ ਦੀ ਸਰਾਸਰ ਉਲੰਘਣਾ ਹੈ। ਚੋਣ ਕਮਿਸ਼ਨ ਵੱਲੋਂ ਜਾਰੀ ਆਦੇਸ਼ ਅਨੁਸਾਰ 15 ਜਨਵਰੀ, 2022 ਅਜਿਹੇ ਇਕੱਠ ਕਰਨ ਦੀ ਮਨਾਹੀ ਹੈ।

ਸ. ਜੌਹਲ ਨੇ ਅੱਗੇ ਦੱਸਿਆ ਕਿ ਚੋਣਾਂ ਦੀ ਅਨਾਊਂਸਮੈਂਟ ਤੋਂ ਚੋਣਾਂ ਮੁਕੰਮਲ ਹੋਣ ਦੀ ਮਿਤੀ 12 ਮਾਰਚ, 2022 ਤੱਕ ਚੋਣ ਜ਼ਾਬਤਾ ਲਾਗੂ ਰਹੇਗਾ। ਜੇਕਰ ਕੋਈ ਵਿਅਕਤੀ ਆਦਰਸ਼ ਚੋਣ ਜ਼ਾਬਤੇ ਦੀ ਜਾਂ ਕੋਵਿਡ ਪ੍ਰੋਟੋਕੋਲ ਦੀ ਉਲੰਘਣਾ ਕਰਦਾ ਹੈ ਤਾਂ ਉਸਦੇ ਖ਼ਿਲਾਫ਼ ਡਾਇਜ਼ਾਜ਼ਟਰ ਮੈਨੇਜਮੈਂਟ ਐਕਟ-2005 ਅਤੇ ਆਦਰਸ਼ ਚੋਣ ਜ਼ਾਬਤੇ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕਦੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

SGPC ਦਾ 1260 ਕਰੋੜ 97 ਲੱਖ ਰੁਪਏ ਦਾ ਬਜਟ ਪਾਸ; ਧਰਮ ਪ੍ਰਚਾਰ, ਵਿੱਦਿਆ ਅਤੇ ਪੰਥਕ ਕਾਰਜਾਂ ਲਈ ਰੱਖੀ ਗਈ ਵਿਸ਼ੇਸ਼ ਰਾਸ਼ੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਦੌਰਾਨ ਸਾਲ 2024-25 ਲਈ 1260 ਕਰੋੜ 97 ਲੱਖ 38 ਹਜ਼ਾਰ ਰੁਪਏ ਦਾ ਬਜਟ ਪਾਸ ਕੀਤਾ ਗਿਆ।...

ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ 1 ਕਰੋੜ 43 ਲੱਖ ਰੁਪਏ ਦੇ ਵਜੀਫੇ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਪੜ੍ਹ ਰਹੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਸਾਲ 2023-24 ਲਈ 1 ਕਰੋੜ 43 ਲੱਖ 94...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...