Saturday, April 27, 2024

ਵਾਹਿਗੁਰੂ

spot_img
spot_img

ਰੌਸ਼ਨ ਪ੍ਰਿੰਸ ਅਤੇ ਸਾਇਰਾ ਵਾਜੋ ਦੀਆਂ ਭੂਮਿਕਾਵਾਂ ਵਾਲੀ ਫ਼ਿਲਮ, ‘ਬਿਨਾਂ ਬੈਂਡ ਚੱਲ ਇੰਗਲੈਂਡ’ ਦੀ ਸ਼ੂਟਿੰਗ ਸ਼ੁਰੂ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 4 ਦਿਸੰਬਰ, 2022:
ਪਿਛਲੇ ਕੁਝ ਸਾਲਾਂ ਵਿੱਚ ਪੰਜਾਬੀ ਇੰਡਸਟਰੀ ਵਿੱਚ ਲਗਭਗ ਇੱਕ ਤੋਂ ਇੱਕ ਹਿੱਟ ਫ਼ਿਲਮਾਂ ਪੇਸ਼ ਕੀਤੀਆਂ ਗਈਆਂ ਹਨ, ਇਸ ਹੀ ਲੜੀ ਨੂੰ ਅੱਗੇ ਵਧਾਉਂਦੇ ਹੋਏ V.I.P ਫ਼ਿਲਮਜ਼ USA, ਪਲਟਾ ਐਂਟਰਟੇਨਮੈਂਟ ਅਤੇ ਵਿਰਕ ਟ੍ਰਾਂਸ ਇੰਚ. ਨੇ ਦੋ ਪੰਜਾਬੀ ਫ਼ਿਲਮਾਂ ਅਨਾਊਂਸ ਕੀਤੀਆਂ ਹਨ, ਜਿਹਨਾਂ ਵਿੱਚੋਂ ਇੱਕ ਰੌਸ਼ਨ ਪ੍ਰਿੰਸ ਤੇ ਸਾਇਰਾ ਵਾਜੋਂ ਅਧਿਕਾਰਿਤ ਫਿਲਮ “ਬਿਨਾ ਬੈਂਡ ਚੱਲ ਇੰਗਲੈਂਡ” ਦੀ ਸ਼ੂਟਿੰਗ ਸ਼ੁਰੂ ਹੋ ਚੁੱਕੀ ਹੈ।

ਪੰਜਾਬੀ ਇੰਡਸਟਰੀ ਵਿੱਚ ਇੱਕ ਵੱਖਰਾ ਨਾਮ ਕਮਾਉਣ ਵਾਲੇ ਮਸ਼ਹੂਰ ਅਦਾਕਾਰ ਰੋਸ਼ਨ ਪ੍ਰਿੰਸ ਜਿਹਨਾਂ ਦੀ ਐਕਟਿੰਗ ਅਤੇ ਗਾਇਕੀ ਦੇ ਪ੍ਰਸ਼ੰਸਕ ਦੀਵਾਨੇ ਹਨ। ਹੁਣ ਦਰਸ਼ਕਾਂ ਨੂੰ ਜਲਦ ਹੀ ਉਹਨਾਂ ਦੀ ਨਵੀਂ ਪੰਜਾਬੀ ਫਿਲਮ “ਬਿਨਾ ਬੈਂਡ ਚੱਲ ਇੰਗਲੈਂਡ” ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ। ਇੰਨਾ ਹੀ ਨਹੀਂ ਅਸੀਂ ਰੌਸ਼ਨ ਪ੍ਰਿੰਸ ਨੂੰ ਮਸ਼ਹੂਰ ਐਂਕਰ ਅਤੇ ਆਰਟਿਸਟ “ਸਾਇਰਾ” ਨਾਲ ਦੇਖਾਂਗਾ। ਫਿਲਮ ਵਿੱਚ ਇਸ ਜੋੜੀ ਤੋਂ ਇਲਾਵਾ ਗੁਰਪ੍ਰੀਤ ਘੁੱਗੀ, ਬੀ.ਐਨ. ਸ਼ਰਮਾ, ਸੁੱਖੀ ਚਾਹਲ, ਹਾਰਬੀ ਸੰਘਾ, ਰਾਣਾ ਜੰਗ ਬਹਾਦਰ, ਰੁਪਿੰਦਰ ਰੂਪੀ ਅਤੇ ਹੋਰ ਕਲਾਕਾਰ ਮੁੱਖ ਭੂਮਿਕਾ ਵਿੱਚ ਦਿਖਾਈ ਦੇਣਗੇ ਜਿਸਦੇ ਅਗਜੇਕੁਟਿਵ ਨਿਦੇਸ਼ਕ ਪ੍ਰਵੀਨ ਕੁਮਾਰ ਸਨ।

ਫਿਲਮ ਬਾਰੇ ਗੱਲ ਕਰੀਏ ਤਾਂ ਇਹ ਫ਼ਿਲਮ, ਗੁਰਜੀਤ ਕੌਰ ਦੁਆਰਾ ਨਿਰਮਿਤ, ਸਤਿੰਦਰ ਸਿੰਘ ਦੇਵ ਦੁਆਰਾ ਨਿਰਦੇਸ਼ਿਤ ਅਤੇ ਰਾਜੂ ਵਰਮਾ ਦੁਆਰਾ ਲਿਖੀ ਹੋਈ ਹੈ। ਇਹ ਫਿਲਮ ਕਾਮੇਡੀ, ਹਾਸੇ ਅਤੇ ਦਰਸ਼ਕਾਂ ਦਾ ਮਨੋਰੰਜਨ ਕਰਨ ਤੇ ਸਕਰੀਨ ਉੱਤੇ ਧੁੱਮਾਂ ਪਾਉਣ ਦੀ ਪੂਰੀ ਤਿਆਰੀ ਵਿੱਚ ਹੈ। ਜਿਵੇਂ ਕਿ ਨਾਮ ਤੋਂ ਹੀ ਪਤਾ ਲਗਦਾ ਹੈ ਕਿ ਇਹ ਫਿਲਮ ਵਿਦੇਸ਼ ਜਾਣ ਉੱਤੇ ਹੈ, ਜਿੱਥੇ ਰੋਸ਼ਨ ਪ੍ਰਿੰਸ ਦੇ ਪਰਿਵਾਰ ਵਾਲੇ ਉਸਦਾ ਵਿਆਹ ਕਰਨ ਵਿਦੇਸ਼ ਪਹੁੰਚ ਜਾਂਦੇ ਹਨ। ਇਹ ਫਿਲਮ ਹਾਸੇ, ਮੌਜ-ਮਸਤੀ ਅਤੇ ਕਾਮੇਡੀ ਦੇ ਨਾਲ- ਨਾਲ ਰੌਸ਼ਨ ਪ੍ਰਿੰਸ ਤੇ ਸਾਇਰਾ ਵਿਚਕਾਰ ਰੋਮਾਂਸ ਦਾ ਤੜਕਾ ਵੀ ਪੇਸ਼ ਕਰੇਗੀ।

ਫ਼ਿਲਮ ਦੇ ਨਿਰਮਾਤਾ ਗੁਰਜੀਤ ਕੌਰ ਦਾ ਕਹਿਣਾ ਹੈ, “ਸਾਡੀ ਫ਼ਿਲਮ ਦਰਸ਼ਕਾਂ ਨੂੰ ਇੱਕ ਅਲੱਗ ਕਹਾਣੀ ਪੇਸ਼ ਕਰੇਗੀ, ਜੋ ਕਾਮੇਡੀ, ਰੋਮਾਂਸ ਅਤੇ ਭਰਪੂਰ ਮਨੋਰੰਜਨ ਨਾਲ ਦਰਸ਼ਕਾਂ ਨੂੰ ਇਸ ਫ਼ਿਲਮ ਦੇ ਨਾਲ ਜੋੜ ਕੇ ਰੱਖੇਗੀ। ਮੈਂ ਫ਼ਿਲਮ ਦੀ ਸ਼ੂਟਿੰਗ ਸ਼ੁਰੂ ਹੋਣ ਉੱਤੇ ਬੇਹੱਦ ਖੁਸ਼ ਹਾਂ ਅਤੇ ਮੈਨੂੰ ਉਮੀਦ ਹੈ ਕਿ ਦਰਸ਼ਕ ਸਾਡੀ ਆਉਣ ਵਾਲੀ ਫਿਲਮ ਨੂੰ ਪੂਰਾ ਪਿਆਰ ਦੇਣਗੇ।”

ਫ਼ਿਲਮ ਦੇ ਨਿਰਦੇਸ਼ਕ ਸਤਿੰਦਰ ਸਿੰਘ ਦੇਵ ਕਹਿੰਦੇ ਹਨ, “ਮੈਂ ਫਿਲਮ ਦੇ ਨਿਰਮਾਣ ਅਤੇ ਫ਼ਿਲਮ ਦਾ ਹਿੱਸਾ ਹੋਣ ਤੇ ਬਹੁਤ ਖੁਸ਼ ਹਾਂ। ਮੈਂ ਇਹ ਖੁਸ਼ੀ ਸ਼ਬਦਾਂ ਵਿੱਚ ਬਿਆਨ ਨਹੀਂ ਕਰ ਸਕਦਾ। ਇਹ ਫ਼ਿਲਮ ਬਹੁਤ ਹਾਸੇ, ਚੰਗੇ ਇਰਾਦੇ ਅਤੇ ਮਨੋਰੰਜਨ ਦੇ ਉਦੇਸ਼ ਨਾਲ ਬਣਾਈ ਗਈ ਹੈ। ਇਸ ਲਈ, ਅਸੀਂ ਉਮੀਦ ਕਰਦੇ ਹਾਂ ਕਿ ਦਰਸ਼ਕ ਸਾਡੀ ਇਸ ਵੱਖਰੀ ਕਹਾਣੀ ਨੂੰ ਆਪਣਾ ਪੂਰਾ ਪਿਆਰ ਦੇਣਗੇ।”

ਗਾਇਕ ਅਤੇ ਅਦਾਕਾਰ ਰੌਸ਼ਨ ਪ੍ਰਿੰਸ ਕਹਿੰਦੇ ਹਨ, “ਮੈਂ ਬਹੁਤ ਸਾਰੀਆਂ ਫ਼ਿਲਮਾਂ ਵਿੱਚ ਕੰਮ ਕੀਤਾ ਹੈ ਪਰ ਇਸ ਫ਼ਿਲਮ ਦੀ ਕਹਾਣੀ ਮੈਨੂੰ ਬਹੁਤ ਪਸੰਦ ਆਈ ਅਤੇ ਇਸ ਲਈ ਮੈਂ ਫ਼ਿਲਮ ਵਿੱਚ ਕੰਮ ਕਰਨ ਲਈ ਹਾਂ ਕਰ ਦਿੱਤੀ। ਮੈਨੂੰ ਬਹੁਤ ਖੁਸ਼ੀ ਹੈ ਕਿ ਮੈਨੂੰਇੱਕ ਵਾਰ ਫੇਰ ਇੰਡਸਟਰੀ ਦੇ ਬੇਹਤਰੀਨ ਕਲਾਕਾਰਾਂ ਨਾਲ ਕੰਮ ਕਰਨ ਦਾ ਮੌਕਾ ਮਿਲਿਆ। ਮੈਨੂੰ ਉਮੀਦ ਹੈ ਕਿ ਦਰਸ਼ਕ ਇਸ ਫਿਲਮ ਵਿੱਚ ਮੇਰੀ ਤੇ ਸਾਇਰਾ ਦੀ ਜੋੜੀ ਨੂੰ ਪਸੰਦ ਕਰਨਗੇ।”

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...