Saturday, April 20, 2024

ਵਾਹਿਗੁਰੂ

spot_img
spot_img

ਲਖੀਮਪੁਰ ਕਾਂਡ ਦੇ 5 ਸ਼ਹੀਦਾਂ ਦੀਆਂ ਅਸਥੀਆਂ ਭਲਕੇ ਹੁਸੈਨੀਵਾਲਾ ਵਿਖੇ ਜਲ ਪ੍ਰਵਾਹ ਕੀਤੀਆਂ ਜਾਣਗੀਆਂ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 21 ਅਕਤੂਬਰ, 2021:
ਨਰਮਾ ਤਬਾਹੀ ਤੋਂ ਪੀੜਤ 5 ਜ਼ਿਲ੍ਹਿਆਂ ਦੇ ਕਿਸਾਨਾਂ ਵੱਲੋਂ ਢੁੱਕਵਾਂ ਮੁਆਵਜ਼ਾ ਲੈਣ ਲਈ ਬਾਦਲ ਵਿਖੇ ਖ਼ਜ਼ਾਨਾ ਮੰਤਰੀ ਦੇ ਬੰਗਲੇ ਅੱਗੇ ਲਗਾਤਾਰ 15 ਦਿਨ ਕੀਤੇ ਗਏ ਧਰਨੇ/ਘਿਰਾਓ ਨੂੰ ਮਿਥ ਕੇ ਨਜ਼ਰਅੰਦਾਜ਼ ਕਰਨ ਵਾਲੀ ਪੰਜਾਬ ਸਰਕਾਰ ਦੀ ਅੜੀ ਭੰਨਣ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ 25 ਅਕਤੂਬਰ ਤੋਂ ਬਠਿੰਡਾ ਸਕੱਤਰੇਤ ਦਾ ਅਣਮਿਥੇ ਸਮੇਂ ਲਈ ਮੁਕੰਮਲ ਘਿਰਾਓ ਕਰਨ ਦੇ ਐਲਾਨੇ ਗਏ ਸੂਬਾ ਪੱਧਰੇ ਪ੍ਰੋਗਰਾਮ ਦੀਆਂ ਤਿਆਰੀਆਂ ਪੂਰੇ ਜ਼ੋਰਾਂ ਤੇ ਚੱਲ ਰਹੀਆਂ ਹਨ।

ਇੱਥੇ ਜਾਰੀ ਕੀਤੇ ਗਏ ਸੂਬਾਈ ਪ੍ਰੈੱਸ ਨੋਟ ਰਾਹੀਂ ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਕਿਸਾਨ ਆਗੂਆਂ ਨਾਲ ਅਫ਼ਸਰਸ਼ਾਹੀ ਦੁਆਰਾ ਮੁਆਵਜ਼ੇ ਬਾਰੇ ਮਖੌਲੀਆ ਟਿੱਪਣੀਆਂ ਵਾਲ਼ੀ ਇੱਕੋ ਇੱਕ ਮੀਟਿੰਗ ਤੋਂ ਇਲਾਵਾ ਕਿਸੇ ਵੀ ਮੰਤਰੀ ਸੰਤਰੀ ਨੇ ਕਿਸਾਨਾਂ ਦੀ ਗੱਲ ਸੁਣਨ ਦੀ ਲੋੜ ਵੀ ਨਹੀਂ ਸਮਝੀ।

ਉਨ੍ਹਾਂ ਦੱਸਿਆ ਕਿ ਵੱਖ-ਵੱਖ ਜ਼ਿਲ੍ਹਿਆਂ/ਬਲਾਕਾਂ ਦੀਆਂ ਤਿਆਰੀ ਮੀਟਿੰਗਾਂ ਕਰਕੇ ਪਿੰਡ ਪਿੰਡ ਜ਼ੋਰਦਾਰ ਮੁਹਿੰਮ ਆਰੰਭੀ ਜਾ ਚੁੱਕੀ ਹੈ। ਕਿਸਾਨ ਪੱਖੀ ਹੋਣ ਦੇ ਦਾਅਵੇ ਕਰਨ ਵਾਲੀ ਕਾਂਗਰਸ ਦੀ ਚੰਨੀ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਵੀ ਇਸ ਅੜੀ ਰਾਹੀਂ ਅਲਫ਼ ਨੰਗਾ ਹੋ ਜਾਣ ਨਾਲ ਕਿਸਾਨਾਂ ਮਜ਼ਦੂਰਾਂ ਅੰਦਰ ਇਹਦੇ ਵਿਰੁੱਧ ਅੰਤਾਂ ਦਾ ਰੋਹ/ਗੁੱਸਾ ਇਨ੍ਹਾਂ ਮੀਟਿੰਗਾਂ ਰੈਲੀਆਂ ‘ਚ ਹੋ ਰਹੇ ਵੱਡੇ ਇਕੱਠਾਂ ਰਾਹੀਂ ਸਾਫ਼ ਝਲਕ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਕਿਸਾਨ ਕਹਿ ਰਹੇ ਹਨ ਕਿ ਇਹ ਘਿਰਾਓ ਹੁਣ ‘ਕਰੋ ਜਾਂ ਮਰੋ’ ਪੈਂਤੜੇ ਵਾਲ਼ਾ ਫੈਸਲਾਕੁੰਨ ਸੰਘਰਸ਼ ਹੋਵੇਗਾ। ਪਰਵਾਰਾਂ ਸਮੇਤ ਹਜ਼ਾਰਾਂ ਕਿਸਾਨ ਮਜ਼ਦੂਰ ਇਸ ਘਿਰਾਓ ਵਿੱਚ ਰਾਸ਼ਨ ਤੇ ਬਿਸਤਰਿਆਂ ਸਮੇਤ ਸ਼ਾਮਲ ਹੋਣਗੇ। ਜੇਕਰ ਸਰਕਾਰ ਨੇ ਪੁਲਿਸ ਨਾਕਿਆਂ ਰਾਹੀਂ ਰੋਕਣ ਦਾ ਯਤਨ ਕੀਤਾ ਤਾਂ ਇਹ ਨਾਕੇ ਹਰ ਹਾਲਤ ਪਾਰ ਕਰਕੇ ਬਠਿੰਡਾ ਸਕੱਤਰੇਤ ਪੁੱਜਿਆ ਜਾਵੇਗਾ।

ਕਿਸਾਨ ਆਗੂ ਨੇ ਇਹ ਵੀ ਦੱਸਿਆ ਹੈ ਕਿ ਲਖੀਮਪੁਰ ਖੀਰੀ ਯੂ ਪੀ ਵਿਖੇ ਭਾਜਪਾ ਆਗੂਆਂ ਵੱਲੋਂ ਗੱਡੀਆਂ ਥੱਲੇ ਕੁਚਲ ਕੇ ਸ਼ਹੀਦ ਕੀਤੇ ਗਏ 5 ਕਿਸਾਨਾਂ ਦੀਆਂ ਅਸਥੀਆਂ ਲੈ ਕੇ ਜਥੇਬੰਦੀ ਵੱਲੋਂ ਕਿਸਾਨਾਂ ਮਜ਼ਦੂਰਾਂ ਦਾ ਸੈਂਕੜੇ ਵਹੀਕਲਾਂ ਦਾ ਵਿਸ਼ਾਲ ਕਾਫ਼ਲਾ ਭਲਕੇ 22 ਅਕਤੂਬਰ ਨੂੰ ਪਟਿਆਲੇ ਤੋੰ ਵੱਖ-ਵੱਖ ਜ਼ਿਲ੍ਹਿਆਂ ਰਾਹੀਂ ਹੁਸੈਨੀਵਾਲਾ ਪੁੱਜੇਗਾ ਅਤੇ ਕੌਮੀ ਸ਼ਹੀਦਾਂ ਭਗਤ ਸਿੰਘ ਰਾਜਗੁਰੂ ਸੁਖਦੇਵ ਦੀ ਯਾਦਗਾਰ ਸਾਹਵੇਂ ਨਤਮਸਤਕ ਹੋਣ ਉਪਰੰਤ ਅਸਥੀਆਂ ਨੂੰ ਸਤਲੁਜ ਦਰਿਆ ਵਿੱਚ ਜਲ ਪ੍ਰਵਾਹ ਕੀਤਾ ਜਾਵੇਗਾ।

ਜਥੇਬੰਦੀ ਵੱਲੋਂ ਐਲਾਨ ਕੀਤਾ ਗਿਆ ਹੈ ਕਿ 23 ਅਕਤੂਬਰ ਨੂੰ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਮੁੱਖ ਮੰਤਰੀ ਦੇ ਸ਼ਹਿਰ ਮੋਰਿੰਡਾ ਵਿਖੇ ਕੀਤੀ ਜਾ ਰਹੀ ਸੂਬਾਈ ਰੋਸ ਰੈਲੀ ਵਿੱਚ ਡਟਵੀਂ ਹਮਾਇਤ ਵਜੋਂ ਸੈਂਕੜੇ ਕਿਸਾਨਾਂ ਦੁਆਰਾ ਸੰਕੇਤਕ ਸ਼ਮੂਲੀਅਤ ਕੀਤੀ ਜਾਵੇਗੀ। ਉਨ੍ਹਾਂ ਦੀ ਯੋਗਤਾ ਅਨੁਸਾਰ ਪੂਰੀ ਤਨਖਾਹ ‘ਤੇ ਪੱਕੀ ਸਰਕਾਰੀ ਭਰਤੀ ਕਰਨ ਦੀ ਬਿਲਕੁਲ ਵਾਜਬ ਤੇ ਹੱਕੀ ਮੰਗ ਸਮੇਤ ਭਖਦੇ ਮਸਲਿਆਂ ਦੇ ਨਿਪਟਾਰੇ ਦੀ ਮੰਗ ਕੀਤੀ ਜਾਵੇਗੀ।

ਅੰਮ੍ਰਿਤਸਰ ਵਿਖੇ ਜਲ੍ਹਿਆਂਵਾਲੇ ਬਾਗ਼ ਦੇ ਮੋਦੀ ਸਰਕਾਰ ਵੱਲੋਂ ਫ਼ਿਰਕੂ ਕੌਮ ਵਿਰੋਧੀ ਪੈਂਤੜੇ ਤਹਿਤ ਵਿਗਾੜੇ ਗਏ ਮੂਲ ਸਰੂਪ ਨੂੰ ਮੁੜ ਬਹਾਲ ਕਰਵਾਉਣ ਲਈ 23 ਅਕਤੂਬਰ ਨੂੰ ਹੀ ਪੰਜਾਬ ਦੀਆਂ ਸਾਰੀਆਂ ਜਨਤਕ ਜਥੇਬੰਦੀਆਂ ਦੁਆਰਾ ਉੱਥੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਵਿੱਚ ਵੀ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ।

ਪ੍ਰੈੱਸ ਨੋਟ ਦੇ ਅੰਤ ਵਿੱਚ ਸਪਸ਼ਟ ਕੀਤਾ ਗਿਆ ਹੈ ਕਿ ਭਾਜਪਾ ਸਾਮਰਾਜੀ ਗੱਠਜੋੜ ਵਿਰੁੱਧ ਸੰਯੁਕਤ ਕਿਸਾਨ ਮੋਰਚੇ ਦੀ ਹੋਰ ਮਜ਼ਬੂਤੀ ਲਈ ਦਿੱਲੀ ਮੋਰਚੇ ਸਮੇਤ ਪੰਜਾਬ ਵਿੱਚ 40 ਥਾਂਵਾਂ’ਤੇ ਚੱਲ ਰਹੇ ਪੱਕੇ ਮੋਰਚਿਆਂ ਵਿੱਚ ਵੀ ਪਹਿਲਾਂ ਮਿਥੇ ਗਏ ਪ੍ਰੋਗ੍ਰਾਮਾਂ ਮੁਤਾਬਕ ਔਰਤਾਂ, ਨੌਜਵਾਨਾਂ, ਕਿਸਾਨਾਂ ਮਜ਼ਦੂਰਾਂ ਦੀਆਂ ਲਾਮਬੰਦੀਆਂ ਨੂੰ ਜ਼ਰ੍ਹਬਾਂ ਦੇਣ ਲਈ ਪਿੰਡ ਪਿੰਡ ਜ਼ੋਰਦਾਰ ਯਤਨ ਜੁਟਾਏ ਜਾ ਰਹੇ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...