Friday, March 29, 2024

ਵਾਹਿਗੁਰੂ

spot_img
spot_img

ਲਖੀਮਪੁਰ ਖੀਰੀ ਦੇ ਸ਼ਹੀਦਾਂ ਨਮਿਤ ਗੁਰਦੁਆਰਾ ਬੰਗਲਾ ਸਾਹਿਬ ਵਿਚ ਹੋਇਆ ਅਰਦਾਸ ਸਮਾਗਮ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 12 ਅਕਤੂਬਰ, 2021:
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਖੀਮਪੁਰ ਖੀਰੀ ਵਿਚ ਸ਼ਹੀਦ ਹੋਏ ਕਿਸਾਨਾਂ ਤੇ ਪੱਤਰਕਾਰ ਦੀ ਆਤਮਿਕ ਸ਼ਾਂਤੀ ਲਈ ਗੁਰਦੁਆਰਾ ਬੰਗਲਾ ਸਾਹਿਬ ਵਿਚ ਅਰਦਾਸ ਸਮਾਗਮ ਕਰਵਾਇਆ ਗਿਆ।

ਇਸ ਸਮਾਗਮ ਵਿਚ ਕਮੇਟੀ ਦੇ ਜਨਰਲ ਸਕੱਤਰ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਹੋਰ ਮੈਂਬਰ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਇਸ ਮੌਕੇ ਰਾਗੀ ਸਿੰਘਾਂ ਦੇ ਜੱਥਿਆਂ ਨੇ ਗੁਰੂ ਕੀ ਇਲਾਹੀ ਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਉਪਰੰਤ ਗਿਆਨੀ ਰਣਜੀਤ ਸਿੰਘ ਜੀ ਨੇ ਅਰਦਾਸ ਕੀਤੀ।

ਇਸ ਮੌਕੇ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਅਸੀਂ ਅੱਜ ਸਾਰੇ ਵਾਹਿਗੁਰੂ ਜੀ ਅੱਗੇ ਅਰਦਾਸ ਵਾਸਤੇ ਇਕੱਤਰ ਹੋਏ ਹਾਂ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਿਸ਼ ਕਰੇ ਤੇ ਪਿੱਛੇ ਪਰਿਵਾਰਾਂ ਨੁੰ ਭਾਣਾ ਮੰਨਣ ਦਾ ਬੱਲ ਬਖਸ਼ੇ। ਉਹਨਾਂ ਕਿਹਾ ਕਿ ਜੋ ਕੁਝ ਲਖੀਮਪੁਰ ਖੀਰੀ ਵਿਚ ਵਾਪਰਿਆ, ਉਸਦੀ ਕਲਪਨਾ ਨਾਲ ਵੀ ਰੂਹ ਕੰਬ ਉਠਦੀ ਹੈ।

ਸਰਦਾਰ ਕਾਲਕਾ ਨੇ ਕਿਹਾ ਕਿ ਲਖੀਮਪੁਰ ਖੀਰੀ ਘਟਨਾ ਇਤਿਹਾਸ ਵਿਚ ਉਸੇ ਤਰੀਕੇ ਦਰਜ ਕੀਤੀ ਜਾਵੇਗੀ ਜਿਸ ਤਰੀਕੇ ਅੰਗਰੇਜ਼ਾਂ ਤੇ ਮੁਗਲਾਂ ਦੇ ਸ਼ਾਸਨ ਕਾਲ ਦੌਰਾਨ ਹੋਈਆਂ ਵਧੀਕੀਆਂ ਦੇ ਸਾਕੇ ਦਰਜ ਹੋਏ ਹਨ। ਉਹਨਾਂ ਕਿਹਾ ਕਿ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਤੇ ਪੱਤਰਕਾਰ ਨੁੰ ਤੇਜ਼ ਰਫਤਾਰ ਗੱਡੀ ਥੱਲੇ ਦਰੜ ਕੇ ਮਾਰਨ ਬਹੁਤ ਵੱਡਾ ਗੁਨਾਹ ਹੀ ਨਹੀਂ ਬਲਕਿ ਪਾਪ ਹੈ ਤੇ ਅਜਿਹੇ ਕਾਰੇ ਦੀ ਜਿੰਨੀ ਨਿਖੇਧੀ ਕੀਤੀ ਜਾਵੇ ਥੋੜ੍ਹੀ ਹੈ।

ਉਹਨਾਂ ਕਿਹਾ ਕਿ ਦਿੱਲੀ ਕਮੇਟੀ ਹਮੇਸ਼ਾ ਕਿਸਾਨਾਂ ਨਾਲ ਡੱਟ ਕੇ ਖੜ੍ਹੀ ਹੈ ਤੇ ਅੱਗੇ ਵੀ ਖੜ੍ਹੀ ਹੋਵੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,257FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...