Thursday, April 18, 2024

ਵਾਹਿਗੁਰੂ

spot_img
spot_img

ਲਖੀਮਪੁਰ ਖੀਰੀ ਵਿਖੇ ਤਿੰਨ ਰੋਜ਼ਾ ਪੱਕੇ ਮੋਰਚੇ ਲਈ ਭਾਕਿਯੂ ਉਗਰਾਹਾਂ ਵੱਲੋਂ ਕਿਸਾਨਾਂ ਮਜ਼ਦੂਰਾਂ ਦਾ ਵੱਡੇ ਕਾਫ਼ਲੇ ਪੰਜਾਬ ਤੋਂ ਰਵਾਨਾ

- Advertisement -

ਚੰਡੀਗੜ੍ਹ, 17 ਅਗਸਤ, 2022 (ਦਲਜੀਤ ਕੌਰ ਭਵਾਨੀਗੜ੍ਹ )
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਲਖੀਮਪੁਰ ਖੀਰੀ ਵਿਖੇ ਤਿੰਨ ਰੋਜ਼ਾ ਪੱਕੇ ਮੋਰਚੇ ਵਿੱਚ ਸ਼ਾਮਲ ਹੋਣ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਹੇਠ ਦੋ ਦਰਜਨ ਵੱਡੀਆਂ ਬੱਸਾਂ ਸਣੇ ਦਰਜਨਾਂ ਛੋਟੇ ਵੱਡੇ ਵਹੀਕਲਾਂ ‘ਚ ਸਵਾਰ ਹੋ ਕੇ ਭਾਰੀ ਗਿਣਤੀ ਔਰਤਾਂ ਤੇ ਨੌਜਵਾਨਾਂ ਸਮੇਤ 2000 ਦੇ ਕਰੀਬ ਕਿਸਾਨ ਮਜ਼ਦੂਰ ਅੱਜ ਸਵੇਰੇ ਪਾਤੜਾਂ, ਡੱਬਵਾਲੀ ਅਤੇ ਸ਼ੰਭੂ ਬਾਰਡਰਾਂ ਰਾਹੀਂ ਰਵਾਨਾ ਹੋਏ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਇਹ ਮੋਰਚਾ ਦਿੱਲੀ ਕਿਸਾਨ ਮੋਰਚੇ ਦੌਰਾਨ ਕੇਂਦਰੀ ਮੰਤਰੀ ਦੇ ਬੇਟੇ ਅਜੈ ਟੈਣੀ ਦੇ ਗੁੰਡਾ ਗ੍ਰੋਹ ਵੱਲੋਂ ਲਖੀਮਪੁਰ ਖੀਰੀ ਵਿਖੇ ਗੱਡੀਆਂ ਥੱਲੇ ਦਰੜ ਕੇ ਸ਼ਹੀਦ ਕੀਤੇ ਗਏ ਪੰਜ ਕਿਸਾਨਾਂ ਦੇ ਵਾਰਸਾਂ ਨੂੰ ਪੂਰਾ ਇਨਸਾਫ ਦਿਵਾਉਣ ਲਈ ਲਾਇਆ ਜਾ ਰਿਹਾ ਹੈ।

ਇਸ ਮੌਕੇ ਕਿਸਾਨਾਂ ਦੇ ਕਾਤਲਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਤੋਂ ਇਲਾਵਾ ਸ਼ਹੀਦਾਂ ਦੇ ਵਾਰਸਾਂ ਨੂੰ 10-10 ਲੱਖ ਰੁਪਏ ਦਾ ਮੁਆਵਜ਼ਾ ਅਤੇ ਉਲਟਾ ਕਿਸਾਨਾਂ ਸਿਰ ਮੜ੍ਹੇ ਗਏ ਪੁਲਿਸ ਕੇਸ ਵਾਪਸ ਲੈਣ ਉੱਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ। ਇਹ ਮੋਰਚਾ ਐਮ ਐੱਸ ਪੀ ਦੀ ਕਾਨੂੰਨੀ ਗਰੰਟੀ ਸਮੇਤ ਦਿੱਲੀ ਕਿਸਾਨ ਮੋਰਚੇ ਦੀਆਂ ਲਟਕਦੀਆਂ ਮੰਗਾਂ ਨੂੰ ਮੋਦੀ ਸਰਕਾਰ ਵੱਲੋਂ ਕੀਤੇ ਗਏ ਲਿਖਤੀ ਵਾਅਦੇ ਅਨੁਸਾਰ ਪੂਰੀ ਤਰ੍ਹਾਂ ਲਾਗੂ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ ਸ਼ੁਰੂ ਕੀਤੇ ਗਏ ਦੇਸ਼ ਵਿਆਪੀ ਸੰਘਰਸ਼ ਦਾ ਹੀ ਹਿੱਸਾ ਹੈ।

ਕਿਸਾਨ ਆਗੂਆਂ ਨੇ ਦੱਸਿਆ ਕਿ ਉਪਰੋਕਤ ਵੱਖ ਵੱਖ ਰੂਟਾਂ ਰਾਹੀਂ ਬਾਅਦ ਦੁਪਹਿਰ ਦਿੱਲੀ ਕੁੰਡਲੀ ਬਾਰਡਰ ਵਿਖੇ ਪਹੁੰਚ ਕੇ ਇਹ ਇੱਕਜੁਟ ਵਿਸ਼ਾਲ ਕਾਫ਼ਲਾ ਆਪਣੀ ਮੰਜ਼ਿਲ ਵੱਲ ਅੱਗੇ ਵਧੇਗਾ। ਕਿਸਾਨਾਂ ਪਾਸ ਆਪਣੇ ਹਿਫਾਜ਼ਤੀ ਦਸਤਿਆਂ ਸਮੇਤ ਲੰਗਰ ਅਤੇ ਹੋਰ ਜ਼ਰੂਰੀ ਸਾਮਾਨ ਦਾ ਇੰਤਜ਼ਾਮ ਕੀਤਾ ਹੋਇਆ ਹੈ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,201FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...