Saturday, May 11, 2024

ਵਾਹਿਗੁਰੂ

spot_img
spot_img

ਲਹਿਰਾ ਵਿਕਾਸ ਮੰਚ ਦੇ ਪ੍ਰਧਾਨ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਹੋਏ ‘ਆਪ’ ‘ਚ ਸ਼ਾਮਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 20 ਜਨਵਰੀ, 2022 –
ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੋ ਰਹੀ ਹੈ। ਹਰ ਵਰਗ ਦੇ ਲੋਕ ‘ਆਪ’ ਨੂੰ ਪਸੰਦ ਕਰਦੇ ਹਨ ਅਤੇ ਆਪਣਾ ਸਮਰਥਨ ਦਿੰਦੇ ਹਨ। ਵੀਰਵਾਰ ਨੂੰ ਪੰਜਾਬ ਵਿੱਚ ‘ਆਪ’ ਨੂੰ ਹੋਰ ਵੱਡੀ ਮਜ਼ਬੂਤੀ ਮਿਲੀ, ਜਦੋਂ ਲਹਿਰਾ ਵਿਕਾਸ ਮੰਚ ਦੇ ਪ੍ਰਧਾਨ ਅਤੇ ਸੁਨਾਮ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

‘ਆਪ’ ਦੇ ਸੂਬਾ ਪ੍ਰਧਾਨ ਅਤੇ ਮੁੱਖ ਮੰਤਰੀ ਦੇ ਉਮੀਦਵਾਰ ਭਗਵੰਤ ਮਾਨ ਨੇ ਗੋਇਲ ਨੂੰ ਪਾਰਟੀ ਵਿੱਚ ਰਸਮੀ ਤੌਰ ‘ਤੇ ਸ਼ਾਮਲ ਕੀਤਾ।

ਐਡਵੋਕੇਟ ਬਰਿੰਦਰ ਗੋਇਲ ਲਹਿਰਾ ਵਿਕਾਸ ਮੰਚ ਦੇ ਰਾਹੀਂ ਲਹਿਰਾਗਾਗਾ ਅਤੇ ਆਸਪਾਸ ਦੇ ਇਲਾਕੇ ‘ਚ ਰਹਿੰਦੇ ਲੋਕਾਂ ਦੀ ਆਵਾਜ਼ ਚੁੱਕ ਰਹੇ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪ੍ਰਸ਼ਾਸਨ ਅਤੇ ਸਰਕਾਰ ਤੱਕ ਪਹੁੰਚਾਉਣ ਦਾ ਕੰਮ ਕਰਦੇ ਹਨ।

ਗੋਇਲ ਸੁਨਾਮ ਬਾਰ ਐਸੋਸੀਏਸ਼ਨ ਦੇ ਤਿੰਨ ਵਾਰ ਪ੍ਰਧਾਨ ਰਹਿ ਚੁੱਕੇ ਹਨ ਅਤੇ ਇੱਕ ਚੰਗੇ ਵਕੀਲ ਦੇ ਰੂਪ ‘ਚ ਉਨ੍ਹਾਂ ਹਜ਼ਾਰਾਂ ਲੋਕਾਂ ਨੂੰ ਇਨਸਾਫ਼ ਦਿਵਾਉਣ ਦਾ ਕੰਮ ਵੀ ਕੀਤਾ ਹੈ। ਚੌਲ ਮਿੱਲ ਦੇ ਮਾਲਕ ਅਤੇ ਹੋਰ ਸਾਧਨਾਂ ਰਾਹੀਂ ਉਹ ਖੇਤੀ ਖੇਤਰ ‘ਚ ਵੀ ਯੋਗਦਾਨ ਪਾਉਂਦੇ ਹਨ ਅਤੇ ਕਿਸਾਨਾਂ ਦੀ ਮਦਦ ਕਰਦੇ ਹਨ। ਆਮ ਆਦਮੀ ਪਾਰਟੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਅਤੇ ਇਮਾਨਦਾਰ ਮੁੱਖ ਮੰਤਰੀ ਉਮੀਦਵਾਰ ਤੋਂ ਪ੍ਰਭਾਵਿਤ ਹੋ ਕੇ ਬਰਿੰਦਰ ਗੋਇਲ ਨੇ ‘ਆਪ’ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ।

ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਗ਼ਰੀਬਾਂ ਅਤੇ ਆਮ ਲੋਕਾਂ ਦੀ ਪਾਰਟੀ ਹੈ। ਇਸ ਪੰਜਾਬ ਦੇ ਹਰ ਵਰਗ ਦੇ ਲੋਕ ‘ਆਪ’ ਦਾ ਸਮਰਥਨ ਕਰ ਰਹੇ ਹਨ ਅਤੇ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਪੰਜਾਬ ਲਈ ਚੰਗੀ ਸੋਚ ਅਤੇ ਨੀਅਤ ਰੱਖਣ ਵਾਲੇ ਲੋਕਾਂ ਦਾ ਪਾਰਟੀ ਵਿੱਚ ਸਵਾਗਤ ਹੈ।

ਮਾਨ ਨੇ ਕਿਹਾ ਕਿ ਐਡਵੋਕੇਟ ਬਰਿੰਦਰ ਗੋਇਲ ਇੱਕ ਪ੍ਰਸਿੱਧ ਵਕੀਲ ਹਨ ਅਤੇ ਉਨ੍ਹਾਂ ਦਾ ਖੇਤੀ ਖੇਤਰ ਵਿੱਚ ਵੀ ਉੱਘਾ ਯੋਗਦਾਨ ਹੈ। ਅੱਜ ਪੰਜਾਬ ਨੂੰ ਅਜਿਹੇ ਇਮਾਨਦਾਰ ਅਤੇ ਸੰਘਰਸ਼ਸ਼ੀਲ ਲੋਕਾਂ ਦੀ ਬੇਹੱਦ ਜ਼ਰੂਰਤ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

ਮਨੋਰੰਜਨ

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸੋਸ਼ਲ ਮੀਡੀਆ

223,134FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...