Thursday, April 25, 2024

ਵਾਹਿਗੁਰੂ

spot_img
spot_img

ਲਾਈਟ ਐਂਡ ਸਾਊਂਡ ਸ਼ੋਅ ਅਤੇ ਡਿਜੀਟਲ ਮਿਊਜ਼ੀਅਮ ਨੂੰ ਲੁਧਿਆਣਾ ’ਚ ਮਿਲਿਆ ਭਰਵਾਂ ਹੁੰਗਾਰਾ, 3 ਦਿਨਾਂ ’ਚ 20 ਹਜ਼ਾਰ ਲੋਕ ਪੁੱਜੇ

- Advertisement -

ਲੁਧਿਆਣਾ, 13 ਅਕਤੂਬਰ, 2019:

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੇਲਾ ਗਰਾਂਊਂਡ ਵਿੱਚ ਆਯੋਜਿਤ ਕੀਤੇ ਗਏ ਡਿਜੀਟਲ ਮੋਬਾਈਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ ਸ਼ੋਅ ਦੀ ਅੱਜ ਸਮਾਪਤੀ ਹੋ ਗਈ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਬਾਰੇ ਜਾਣੂ ਕਰਾਉਣ ਲਈ ਤਿੰਨ ਦਿਨ ਤੱਕ ਆਯੋਜਿਤ ਕੀਤੇ ਗਏ ਇਸ ਸਮਾਗਮ ਨੂੰ 20 ਹਜ਼ਾਰ ਤੋਂ ਵਧੇਰੇ ਲੋਕਾਂ ਨੇ ਦੇਖਿਆ।

ਮਿਊਜ਼ੀਅਮ ਅਤੇ ਸ਼ੋਅਜ਼ ਦੇ ਸਫ਼ਲ ਆਯੋਜਨ ਨਾਲ ਲੁਧਿਆਣਾ ਅਤੇ ਨਾਲ ਲੱਗਦੇ ਇਲਾਕਿਆਂ ਦੀ ਸੰਗਤ ਪੂਰੀ ਤਰ੍ਹਾਂ ਰੂਹਾਨੀਅਤ ਦੇ ਰੰਗ ਵਿੱਚ ਰੰਗੀ ਗਈ ਅਤੇ ਇਹ ਸਮਾਗਮ ਸੰਗਤ ਨੂੰ ਰੂਹਾਨੀਅਤ ਨਾਲ ਜੋੜਨ ਦਾ ਸਿਖ਼ਰ ਹੋ ਨਿਬੜਿਆ।

ਅੱਜ ਦੇ ਆਯੋਜਨਾਂ ਦੌਰਾਨ ਸਵੇਰੇ 6.30 ਵਜੇ ਤੋਂ ਲੈ ਕੇ ਸ਼ਾਮ 6.00 ਵਜੇ ਤੱਕ 2600 ਤੋਂ ਵਧੇਰੇ ਲੋਕਾਂ ਨੇ ਦੇਖਿਆ। ਜਦਕਿ ਸ਼ਾਮ ਨੂੰ ਦਿਖਾਏ ਗਏ ਦੋ ਲਾਈਟ ਐਂਡ ਸਾਊਂਡ ਸ਼ੋਅਜ਼ ਵਿੱਚ 5600 ਤੋਂ ਵਧੇਰੇ ਸੰਗਤ ਨੇ ਸ਼ਿਰਕਤ ਕੀਤੀ।

ਦੱਸਣਯੋਗ ਹੈ ਕਿ ਪਹਿਲੇ ਦਿਨ ਅਤੇ ਦੂਜੇ ਦਿਨ ਵੀ 12 ਹਜ਼ਾਰ ਤੋਂ ਵਧੇਰੇ ਲੋਕਾਂ ਨੇ ਡਿਜੀਟਲ ਮਿਊਜ਼ੀਅਮ ਅਤੇ ਇਨ੍ਹਾਂ ਸ਼ੋਅਜ਼ ਨੂੰ ਦੇਖਿਆ ਸੀ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸੰਬੰਧਤ ਜੀਵਨ ਬ੍ਰਿਤਾਂਤ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਜਾਣਿਆ ਸੀ।

ਅੱਜ ਦਿਖਾਏ ਗਏ ਪਹਿਲੇ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰ. ਕਰਮਜੀਤ ਸਿੰਘ ਕੰਗ, ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰ. ਗੁਰਬੀਰ ਸਿੰਘ, ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ, ਦਾਖਾ ਵਿਧਾਨ ਸਭਾ ਜ਼ਿਮਨੀ ਚੋਣ ਲਈ ਖਰਚਾ ਨਿਗਰਾਨ ਸ੍ਰੀ ਅਰੂਲਾਨੰਦਨ ਸਮੇਤ ਕਈ ਸਿਵਲ, ਪੁਲਿਸ ਅਤੇ ਨਿਆਂਇਕ ਅਧਿਕਾਰੀ ਆਪਣੇ ਪਰਿਵਾਰਾਂ ਸਮੇਤ ਪੁੱਜੇ ਹੋਏ ਹਨ।

ਇਸ ਤਿਨ ਦਿਨ ਚੱਲੇ ਸਮਾਗਮ ਨੂੰ ਸਫ਼ਲ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਸੰਗਤ, ਅਧਿਕਾਰੀਆਂ ਅਤੇ ਵੱਖ-ਵੱਖ ਧਿਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਾਡੇ ਜੀਵਨ ਨੂੰ ਅਧਿਆਤਮਕਤਾ ਨਾਲ ਜੋੜਨ ਵਾਲਾ ਇਹ ਪ੍ਰਵਾਹ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਫਰਵਰੀ 2020 ਤੱਕ ਇਸੇ ਤਰ੍ਹਾਂ ਚੱਲਦਾ ਰਹੇਗਾ। ਉਨ੍ਹਾਂ ਇਸ ਆਯੋਜਨ ਲਈ ਪੰਜਾਬ ਸਰਕਾਰ ਦਾ ਵੀ ਧੰਨਵਾਦ ਕੀਤਾ।

ਸ੍ਰੀ ਅਗਰਵਾਲ ਨੇ ਕਿਹਾ ਕਿ ਇਸ ਤੋਂ ਇਲਾਵਾ ਮਿਤੀ 23 ਅਤੇ 24 ਅਕਤੂਬਰ ਨੂੰ ਸਥਾਨਕ ਲਾਡੋਵਾਲ ਸਥਿਤ ਸਤਲੁੱਜ ਦਰਿਆ ਵਿੱਚ ਵੀ ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਜਾਵੇਗਾ। ਇਸ ਪ੍ਰਤੀ ਵੀ ਦਰਸ਼ਕਾਂ ਵਿੱਚ ਭਾਰੀ ਉਤਸ਼ਾਹ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਆਯੋਜਨ ਦਾ ਵੀ ਵੱਧ ਤੋਂ ਵੱਧ ਲਾਭ ਲੈਣ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,180FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...