- Advertisement -
ਯੈੱਸ ਪੰਜਾਬ
ਨਵੀਂ ਦਿੱਲੀ, 3 ਦਸੰਬਰ, 2022:
ਸਿੱਧੂ ਮੂਸੇਵਾਲਾ ਕਤਲ ਕਾਂਡ ਸਣੇ ਕਈ ਹੋਰ ਮਾਮਲਿਆਂ ਦੇ ਮੁੱਖ ਦੋਸ਼ੀ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਐਨ.ਆਈ.ਏ. ਦੀ ਹਿਰਾਸਤ ਵਿੱਚ ਕਈ ਅਹਿਮ ਖ਼ੁਲਾਸੇ ਕੀਤੇ ਹਨ।
ਜਾਂਚ ਏਜੰਸੀ ਨੂੰ ਹੁਣ ਹੋਰ ਪੁੱਛ ਗਿੱਛ ਲਈ 4 ਦਿਨ ਦਾ ਹੋਰ ਰਿਮਾਂਡ ਮਿਲਿਆ ਹੈ ਹਾਲਾਂਕਿ ਐਨ.ਆਈ.ਏ. ਨੇ 10 ਦਿਨ ਦੇ ਹੋਰ ਰਿਮਾਂਡ ਦੀ ਮੰਗ ਕੀਤੀ ਸੀ।
ਲਾਰੈਂਸ ਬਿਸ਼ਨੋਈ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਦੇ ਸਾਹਮਣੇ ਪੇਸ਼ ਕੀਤਾ ਗਿਆ ਸੀ।
ਜ਼ਿਕਰਯੋਗ ਹੈ ਕਿ ਪਿਛਲੇ ਹਫ਼ਤੇ ਐਨ.ਆਈ.ਏ. ਨੇ ਲਾਰੈਂਸ ਦੀ ਗ੍ਰਿਫ਼ਤਾਰੀ ਪਾ ਕੇ ਉਸਨੂੰ ਪੰਜਾਬ ਤੋਂ ਦਿੱਲੀ ਲਿਆਂਦਾ ਸੀ।
ਇਸ ਤੋਂ ਇਲਾਵਾ ਲਾਰੈਂਸ ਦੇ ਅਤੇ ਉਸਦੇ ਕਰੀਬੀਆਂ ਦੇ ਕਈ ਟਿਕਾਣਿਆਂ ’ਤੇ ਚਾਰ ਰਾਜਾਂ ਵਿੱਚ ਛਾਪੇਮਾਰੀ ਕੀਤੀ ਗਈ ਸੀ।
ਹੋਰ ਵੇਰਵੇ ਪੜ੍ਹਣ ਲਈ ਇੱਥੇ ਕਲਿੱਕ ਕਰੋ
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ
- Advertisement -