Wednesday, April 24, 2024

ਵਾਹਿਗੁਰੂ

spot_img
spot_img

ਲਾਰੈਂਸ ਬਿਸ਼ਨੋਈ ਅਤੇ ਕਾਲਾ ਜਠੇੜੀ ਗੈਂਗਜ਼ ਨਾਲ ਸੰਬੰਧਤ ਪੰਜਾਬ ਦੇ 2 ਹਥਿਆਰ ਸਪਲਾਇਰ ਗ੍ਰਿਫ਼ਤਾਰ, ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਕੀਤੀ ਗ੍ਰਿਫ਼ਤਾਰੀ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 27 ਨਵੰਬਰ, 2022:
ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਲਾਰੈਂਸ ਬਿਸ਼ਨੋਈ ਅਤੇ ਕਾਲਾ ਜਠੇੜੀ ਗੈਂਗਜ਼ ਨਾਲ ਸੰਬੰਧਤ ਪੰਜਾਬ ਦੇ 2 ਅਸਲਾ ਸਪਲਾਇਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਸਪੈਸ਼ਲ ਸੈੱਲ ਦੇ ਡੀ.ਸੀ.ਪੀ.ਸ੍ਰੀ ਰਾਜੀਵ ਰੰਜਨ ਸਿੰਘ ਅਨੁਸਾਰ ਦੋਹਾਂ ਦੀ ਪਛਾਣ ਮਨਪ੍ਰੀਤ ਸਿੰਘ ਮਨੀ ਅਤੇ ਪਵਨ ਕੁਮਾਰ ਪੰਮਾ ਵਜੋਂ ਹੋਈ ਹੈ।

ਇਨ੍ਹਾਂ ਦੇ ਕਬਜ਼ੇ ਵਿੱਚੋਂ 10 ਚੰਗੀ ਕੁਆਲਟੀ ਦੀਆਂ ਸੈਮੀ ਆਟੋਮੈਟਿਕ ਪਿਸਤੌਲਾਂ ਅਤੇ 10 ਕਾਰਤੂਸ ਬਰਾਮਦ ਕੀਤੇ ਗਏ ਹਨ।

ਪੁਲਿਸ ਨੇ ਦੱਸਆ ਕਿ ਇਹ ਖ਼ਬਰ ਮਿਲੀ ਸੀ ਕਿ ਦਿੱਲੀ ਦੀ ਆਊਟਰ ਰਿੰਗ ਰੋਡ ’ਤੇ ਤਿਲਕ ਨਗਰ ਵਿੱਚ ਪੇਸਟਰੀ ਪੈਲੇਸ ਦੇ ਨੇੜੇ ਹਥਿਆਰਾਂ ਦੀ ਇਕ ਵੱਡੀ ਖ਼ੇਪ ਆਉਣ ਵਾਲੀ ਹੈ ਜਿਹੜੀ ਦਿੱਲੀ ਵਿੱਚ ਸਪਲਾਈ ਕੀਤੀ ਜਾਣੀ ਹੈ। ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਟੀਮਾਂ ਬਣਾ ਕੇ ‘ਟਰੈਪ’ ਵਿਛਾਇਆ ਗਿਆ ਅਤੇ ਇਨ੍ਹਾਂ ਦੋਹਾਂ ਨੂੰ ਹਥਿਆਰਾਂ ਸਮੇਤ ਕਾਬੂ ਕਰ ਲਿਆ ਗਿਆ।

ਹੋਰ ਜਾਣਕਾਰੀ ਦਿੱਦਿਆਂ ਪੁਲਿਸ ਨੇਦੱਸਿਆ ਕਿ ਪਵਨ ਕੁਮਾਰ ਲਾਰੈਂਸ ਬਿਸ਼ਨੋਈ ਗੈਂਗ ਵਿੱਚ ਲਗਪਗ 3 ਸਾਲ ਪਹਿਲਾਂ ਸ਼ਾਮਲ ਹੋਇਆ ਸੀ ਅਤੇ ਉਸਦੇ ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ, ਰਾਜੂ ਬਿਛੋੜੀ, ਅਕਸ਼ਾ ਪਾਲੜਾ ਅਤੇ ਟੀਨੂੰ ਭਿਵਾਨੀ ਆਦਿ ਗੈਂਗਸਟਰਾਂ ਨਾਲ ਚੰਗੇ ਸੰਬੰਧ ਹਨ। ਪਵਨ ਕੁਮਾਰ ਆਪਣੇ ਦੋ ਸਾਥੀਆਂ ਨਾਲ ਅਪਰਾਧਕ ਸਰਗਰਮੀਆਂ ਵਿੱਚ ਸ਼ਾਮਲ ਸੀ ਅਤੇ ਰੰਗਦਾਰੀ ਮੰਗਣ ਸੰਬੰਧੀ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ।

ਉਹ ਹੀ ਮਨਪ੍ਰੀਤ ਸਿੰਘ ਮਨੀ ਨੂੰ ਵੱਖ ਵੱਖ ਥਾਈਂ ਹਥਿਆਰ ਅਤੇ ਅਸਲਾ ਲੈਣ ਲਈ ਅਤੇ ਫ਼ਿਰ ਸਪਲਾਈ ਕਰਨ ਲਈ ਵੱਖ-ਵੱਖ ਗੈਂਗਜ਼ ਕੋਲ ਭੇਜਦਾ ਸੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,184FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...