Thursday, April 18, 2024

ਵਾਹਿਗੁਰੂ

spot_img
spot_img

ਲਾਲ ਕਿਲੇ ਤੇ ਕੇਸਰੀ ਨਿਸ਼ਾਨ ਸਾਹਿਬ ਝੁਲਾਉਣਾ ਕਾਨੂੰਨ ਦੀ ਉਲਘਣਾ ਨਹੀਂ: ਜਥੇਦਾਰ ਹਵਾਰਾ ਕਮੇਟੀ

- Advertisement -

ਯੈੱਸ ਪੰਜਾਬ
ਅ੍ਰੰਮਿਤਸਰ, 27 ਜਨਵਰੀ, 2021 –
ਲਾਲ ਕਿਲੇ ਤੇ ਗਣਤੰਤਰ ਦਿਵਸ ਮੌਕੇ ਕੁਝ ਨੌਜਵਾਨਾਂ ਵੱਲੋਂ ਕੇਸਰੀ ਨਿਸ਼ਾਨ ਸਾਹਿਬ ਝੁਲਾਏਜਾਣ ਦੀ ਘਟਨਾ ਨੂੰ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਨੇ ਕਾਨੂੰਨ ਦੀ ਉਲਘਣਾ ਨਾਂ ਦੱਸਕੇ ਇਸਨੂੰ ਕਿਸਾਨਾਂ ਦੀ ਮੰਗਾਂ ਨਾਂ ਮੰਨੇ ਜਾਨ ਕਾਰਣ ਸਰਕਾਰ ਪ੍ਰਤੀ ਰੋਸ਼ ਦਸਿਆ ਹੈ।

ਹੁਣ ਤੱਕ 160 ਦੇ ਕਰੀਬ ਕਿਸਾਨ ਆਪਣੀਆਂ ਜਾਨਾਂ ਸੰਘਰਸ਼ ਦੇ ਲੇਖੇ ਲੱਗਾਉਣ ਦੇ ਬਾਵਜੂਦ ਸਰਕਾਰ ਨਾਲ ਹੋਈਆ ਗਿਆਰਾਂ ਬੈਠਕਾਂ ਬੇਸਿੱਟਾ ਰਹੀਆਂ ਹਨ ਜਿਸ ਕਾਰਣ ਨੌਜਵਾਨਾਂ ਨੇ ਸਰਕਾਰ ਦਾ ਧਿਆਨ ਖਿੱਚਣ ਲਈ ਇਹ ਕਦਮ ਪੁੱਟਿਆ ਹੈ। ਇਹ ਵਿਚਾਰ ਕਮੇਟੀ ਆਗੂ ਬਾਪੂ ਗੁਰਚਰਨ ਸਿੰਘ, ਪ੍ਰੋਫੈਸਰ ਬਲਜਿੰਦਰ ਸਿੰਘ, ਐਡਵੋਕੇਟ ਅਮਰ ਸਿੰਘ ਚਾਹਲ, ਐਡਵੋਕੇਟ ਦਿਲਸ਼ੇਰ ਸਿੰਘ ਜੰਡਿਆਲਾ, ਮਹਾਬੀਰ ਸਿੰਘ ਸੁਲਤਾਨਵਿੰਡ ਨੇ ਦਿੱਤੇ।

ਉਨ੍ਹਾ ਕਿਹਾ ਕਿ ਗੋਦੀ ਮੀਡੀਆ ਨੂੰ ਭੁੱਲ ਗਿਆ ਕਿ ਸਿੱਖ ਰੈਜੀਮੈਟ ਦੀ ਗੱਡੀਆਂ ਜੱਦ ਚੀਨ ਤੇ ਪਾਕਿਸਤਾਨ ਤੇ ਬਾਡਰ ਤੇ ਭੇਜੀਆਂ ਜਾਂਦੀਆਂ ਹਨ ਤਾਂ ਨਿਸ਼ਾਨ ਸਾਹਿਬ ਲਗਾਇਆ ਜਾਂਦਾ ਹੈ ਤੇ ਅੱਜ ਵੀ ਗਿਲਵਾਨ ਘਾਟੀ ਤੇ ਨਿਸ਼ਾਨ ਸਾਹਿਬ ਗੱਡਿਆ ਹੋਇਆ ਹੈ ਤਾਂ ਫਿਰ ਲਾਲ ਕਿਲੇ ਤੇ ਲਗਾਉਣ ਬਾਰੇ ਬੇਲੋੜਾ ਵਿਵਾਦ ਕਿਉਂ ?

ਨਿਸ਼ਾਨ ਸਾਹਿਬ ਤਾਂ ਸਮੁੱਚੀ ਮਾਨਵਤਾ ਨੂੰ ਬਰਾਬਰਤਾ, ਧਾਰਮਿਕ ਸਹਿਨਸ਼ੀਲਤਾ, ਭਾਈਚਾਰੇ, ਨਿਮਰਤਾ, ਤੇ ਸੇਵਾ ਦਾ ਸੁਨੇਹਾ ਦਿੰਦਾ ਹੈ। ਇਸ ਅਗਵਾਈ ਹੇਠ ਕਰੋਨਾ ਮਹਾਮਾਰੀ ਦੌਰਾਨ ਵਿਸ਼ਵ ਭਰ ਵਿੱਚ ਸਿੱਖਾਂ ਨੇ ਲੰਗਰ, ਦਵਾਈਆਂ, ਸੈਨੀਟਾਈਸਰ ਆਦਿ ਵੰਡ ਕੇ ਸੇਵਾ ਕੀਤੀ ਹੈ।

ਇਸ ਲਈ ਲਾਲ ਕਿਲੇ ਤੇ ਇਸਨੂੰ ਸੁਸ਼ੋਭਿਤ ਕਰਨਾ ਨਾਂ ਤਾਂ ਦੇਸ਼ ਵਿਰੋਧੀ ਕਾਰਵਾਈ ਹੈ ਤੇ ਨਾਂ ਹੀ ਕਾਨੂੰਨ ਦੀ ਉਲਘਣਾ। ਉਨ੍ਹਾ ਸਵਾਲ ਕੀਤਾ ਕਿ ਉਦੈਪੁਰ ਦੀ ਅਦਾਲਤ ਤੋਂ ਜੱਦੋ 2017 ਵਿੱਚ ਭਾਜਪਈਆ ਵੱਲੋਂ ਭਗਵਾ ਝੰਡਾਂ ਲਹਿਰਾਇਆ ਗਿਆ ਸੀ ਤਾਂ ਉਸ ਵੇਲੇ ਗੋਦੀ ਮੀਡੀਆ ਕਿੱਥੇ ਸੀ।

ਇਤਿਹਾਸ ਦਾ ਹਵਾਲਾ ਦਿੰਦੇ ਉਨ੍ਹਾਂ ਕਿਹਾ ਕਿ ਲਾਲਕਿਲੇ ਤੇ ਬਾਬਾ ਬਘੇਲ ਸਿੰਘ ਨੇ 1783 ਵਿੱਚ ਨਿਸ਼ਾਨ ਸਾਹਿਬ ਝੁਲਾਇਆ ਸੀ।

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,201FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...