Thursday, April 25, 2024

ਵਾਹਿਗੁਰੂ

spot_img
spot_img

ਲਾਲ ਕਿਲੇ ’ਤੇ ਵਾਪਰੀ ਘਟਨਾ ਦੇਸ਼ ਦੇ ਇਤਿਹਾਸ ਵਿੱਚ ਕਾਲਾ ਦਿਨ, ਕਿਸਾਨਾਂ ’ਤੇ ਲਾਠੀਚਾਰਜ ਮੰਦਭਾਗਾ: ਕਮਲਦੀਪ ਸੈਣੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 26 ਜਨਵਰੀ, 2021 –
ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਕਮਲਦੀਪ ਸਿੰਘ ਸੈਣੀ ਨੇ 26 ਜਨਵਰੀ ਗਣਤੰਤਰ ਦਿਵਸ ਵਾਲੇ ਦਿਨ ਦਿੱਲੀ ਵਿੱਚ ਕਿਸਾਨਾਂ ਤੇ ਲਾਠੀਚਾਰਜ ਅਤੇ ਕੁੱਝ ਸ਼ਰਾਰਤੀ ਅਨਸਰਾਂ ਦੁਆਰਾ ਲਾਲ ਕਿਲ੍ਹੇ ਅੰਦਰ ਦਾਖਲ ਹੋ ਕੇ ਹੁੜਦੰਗ ਕਰਨ ਨੂੰ ਦੇਸ਼ ਦੇ ਇਤਿਹਾਸ ਵਿੱਚ ਸਭ ਤੋਂ ਮੰਦਭਾਗੀ ਘਟਨਾ ਕਰਾਰ ਦਿੱਤਾ ਹੈ।

ਪ੍ਰਤੀਕਰਮ ਦਿੰਦਿਆਂ ਸੈਣੀ ਨੇ ਕਿਹਾ ਕਿ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਵਿੱਚ ਗਣਤੰਤਰ ਦਿਵਸ ਵਾਲੇ ਦਿਨ ਦਿੱਲੀ ਦੀਆਂ ਸੜਕਾਂ ਤੇ ਕਿਸਾਨਾਂ ਵਲੋਂ ਕੱਢੇ ਜਾਣ ਵਾਲੇ ਟਰੈਕਰ ਮਾਰਚ ਦੌਰਾਨ ਕਿਸਾਨਾਂ ਤੇ ਦਿੱਲੀ ਪੁਲਿਸ ਦੁਆਰਾ ਕੀਤੇ ਗਏ ਲਾਠੀਚਾਰਜ ਅਤੇ ਟਰੈਕਟਰਾਂ ਦੀ ਕੀਤੀ ਗਈ ਭੰਨਤੋੜ ਬੇਹੱਦ ਮੰਦਭਾਗੀ ਗੱਲ ਹੈ। ਪ੍ਰੰਤੂ ਇਸ ਦੇ ਨਾਲ ਹੀ ਲਾਲ ਕਿਲ੍ਹੇ ਤੇ ਵਾਪਰੇ ਘਟਨਾਕ੍ਰਮ ਨੇ ਦੇਸ਼ ਨੂੰ ਪੂਰੀ ਦੁਨੀਆਂ ਅੱਗੇ ਸ਼ਰਮਿੰਦਾ ਕਰ ਕੇ ਰੱਖ ਦਿੱਤਾ ਅਤੇ ਸ਼ਾਤਮਈ ਚੱਲ ਰਹੇ ਕਿਸਾਨ ਅੰਦੋਲਨ ਨੂੰ ਵੀ ਵੱਡੀ ਢਾਹ ਲਾਈ ਹੈ।

ਉਨ੍ਹਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਦਿੱਲੀ ਪੁਲਿਸ ਵਲੋਂ ਜਾਣ ਬੁੱਝ ਕੇ ਪਹਿਲਾਂ ਰੂਟਾਂ ਬਾਰੇ ਭੰਬਲਭੂਸੇ ਵਾਲੀ ਸਥਿਤੀ ਪੈਦਾ ਕੀਤੀ ਗਈ। ਬੇਰੀਕੇਡਿੰਗ ਨੂੰ ਵੀ ਪਹਿਲਾਂ ਜਾਣ ਬੁੱਝ ਕੇ ਨਰਮ ਰੱਖਿਆ ਗਿਆ ਹੈ ਤਾਂ ਜੋ ਕਿਸਾਨ ਬੇਰੀਕੇਡਿੰਗ ਤੋੜਨ ਅਤੇ ਪੁਲਿਸ ਨੂੰ ਕਿਸਾਨਾਂ ਤੇ ਬਲ ਪ੍ਰਯੋਗ ਕਰਨ ਦਾ ਮੌਕਾ ਮਿਲ ਸਕੇ। ਉਨ੍ਹਾਂ ਦੋਸ਼ ਲਾਇਆ ਕਿ ਪੁਲਿਸ ਵਲੋਂ ਜਾਣ ਬੁੱਝ ਕੇ ਕਿਸਾਨਾਂ ਨੂੰ ਭੜਕਾਉਣ ਦਾ ਹੀ ਨਤੀਜਾ ਸੀ ਇਨ੍ਹਾਂ ਜਬਰਦਸਤ ਟਕਰਾਅ ਪੈਦਾ ਹੋ ਗਿਆ।

ਉਨ੍ਹਾਂ ਮੋਦੀ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਜੇਕਰ ਮੋਦੀ ਸਰਕਾਰ ਚਾਹੁੰਦੀ ਤਾਂ ਇਸ ਮਾਮਲੇ ਨੂੰ ਸਮਾਂ ਰਹਿੰਦੇ ਹੱਲ ਕਰ ਸਕਦੀ ਸੀ। ਅੱਜ ਦੇ ਘਟਨਾਕ੍ਰਮ ਲਈ ਕੇਵਲ ਅਤੇ ਕੇਵਲ ਭਾਜਪਾ ਸਰਕਾਰ ਦੀ ਨੀਅਤ ਅਤੇ ਜਿੱਦ ਜਿੰਮੇਵਾਰ ਹੈ। 9 ਦੌਰ ਦੀ ਗੱਲਬਾਤ ਦੌਰਾਨ ਕੇਂਦਰੀ ਖੇਤੀਬਾੜੀ ਨਰਿੰਦਰ ਤੋਮਰ ਕਿਸਾਨਾਂ ਨਾਲ ਕਿਸੇ ਨਤੀਜੇ ਤੇ ਪਹੁੰਚਣ ਵਿੱਚ ਨਾਕਾਮ ਰਹੇ।

ਸੈਣੀ ਨੇ ਕਿਹਾ ਕਿ 26 ਜਨਵਰੀ ਵਾਲੇ ਦਿਨ ਦਿੱਲੀ ਦੀਆਂ ਸੜਕਾਂ ਦੇ ਨਾਲ ਨਾਲ ਲਾਲ ਕਿਲ੍ਹੇ ਅੰਦਰ ਕੁੱਝ ਅਰਾਜਕ ਸ਼ਰਾਰਤੀ ਅਨਸਰਾਂ ਦੁਆਰਾ ਕੀਤਾ ਹੁੜਦੰਗ ਮੋਦੀ ਸਰਕਾਰ ਦੇ ਅਧੀਨ ਕੰਮ ਕਰਦੀ ਦਿੱਲੀ ਦੀ ਪੁਲਿਸ ਲਈ ਸ਼ਰਮਨਾਕ ਗੱਲ ਹੈ। ਉਨ੍ਹਾਂ ਲਾਲ ਕਿਲ੍ਹੇ ਵਿੱਚ ਹੋਏ ਵਰਤਾਰੇ ਦੀ ਘੋਰ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰਾਂ ਦੁਆਰਾ ਤਿਰੰਗੇ ਝੰਡੇ ਦਾ ਅਪਮਾਨ ਕਰਨ ਦੀ ਜਿੰਨੀ ਨਿੰਦਾ ਕੀਤੀ ਜਾਵੇ ਘੱਟ ਹੈ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,178FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...