Friday, March 29, 2024

ਵਾਹਿਗੁਰੂ

spot_img
spot_img

ਲਾਲ ਕਿਲੇ ਪੁੱਜੇ ਸੰਘਰਸ਼ਸ਼ੀਲ ਕਿਸਾਨ, ਲਾਲ ਕਿਲੇ ’ਤੇ ਲਹਿਰਾਏ ਖ਼ਾਲਸਾਈ, ਕਿਰਸਾਨੀ ਅੰਦੋਲਨ ਦੇ ਨਿਸ਼ਾਨ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 26 ਜਨਵਰੀ, 2021:
ਪਿਛਲੇ 2 ਮਹੀਨਿਆਂ ਤੋਂ ਦਿੱਲੀ ਦੇ ਬਾਰਡਰਾਂ ’ਤੇ ਕਿਸਾਨੀ ਮੰਗਾਂ ਦੇ ਹੱਕ ਵਿੱਚ ਦਿੱਲੀ ਦੇ ਬਾਰਡਰਾਂ ’ਤੇ ਧਰਨਾ ਲਾਈ ਬੈਠੇ ਕਿਸਾਨਾਂ ਵੱਲੋਂ ਅੱਜ ਪੁਲਿਸ ਨਾਲ ਸਹਿਮਤ ਹੋਏ ਰੂਟਾਂ ਵਿੱਚ ਆਪਣੇ ਪੱਧਰ ’ਤੇ ਬਦਲਾਅ ਕਰਦਿਆਂ ਦਿੱਲੀ ਵਿੱਚ ਪ੍ਰਵੇਸ਼ ਕੀਤਾ ਗਿਆ। ਕਿਸਾਨ ਰਾਹ ਵਿੱਚ ਪੁਲਿਸ ਵੱਲੋਂ ਲਗਾਏ ਸਾਰੇ ਬੈਰੀਕੇਡ ਅਤੇ ਹੋਰ ਰੋਕਾਂ ਹਟਾਉਂਦੇ ਹੋਏ, ਲਾਠੀਚਾਰਜ ਅਤੇ ਹੰਝੂ ਗੈਸ ਦਾ ਮੁਕਾਬਲਾ ਕਰਦੇ ਹੋਏ ਲ ਾਲ ਕਿਲੇ ਤਕ ਜਾ ਪੁੱਜੇ।

ਕਿਸਾਨਾਂ ਨੇ ਟਰੈਕਟਰ ਲਿਜਾ ਕੇ ਲਾਲ ਕਿਲੇ ਦੇ ਬਾਹਰ ਖੜ੍ਹੇ ਕਰ ਦਿੱਤੇ ਅਤੇ ਕੁਝ ਸਮਾਂ ਇੰਤਜ਼ਾਰ ਕਰਨ ਤੋਂ ਬਾਅਦ ਲਾਲ ਕਿਲੇ ਦੇ ਅੰਦਰ ਉਸ ਪ੍ਰਾਚੀਰ ’ਤੇ ਜਾ ਪੁੱਜੇ ਜਿੱਥੋਂ ਹਰ ਸਾਲ 15 ਅਗਸਤ ਨੂੰ ਪ੍ਰਧਾਨ ਮੰਤਰੀ ਵੱਲੋਂ ਰਾਸ਼ਟਰੀ ਝੰਡਾ ਫ਼ਹਿਰਾਇਆ ਜਾਂਦਾ ਹੈ।

ਇਸੇ ਦੌਰਾਨ ਕੁਝ ਨੌਜਵਾਨਾਂ ਨੇ ਪੋਲ ’ਤੇ ਚੜ੍ਹਦਿਆਂ ਪਹਿਲਾਂ ਖ਼ਾਲਸਾਈ ਝੰਡਾ ਲਹਿਰਾਇਆ। ਇਸ ਮਗਰੋਂ ਕਿਰਸਾਨੀ ਝੰਡਾ ਵੀ ਪੋਲ ’ਤੇ ਲਹਿਰਾ ਦਿੱਤਾ ਗਿਆ।

ਇਸ ਮਗਰੋਂ ਪੁਲਿਸ ਵੱਲੋਂ ਆਪਣਾ ਇਕ ਮੁਲਾਜ਼ਮ ਪੋਲ ’ਤੇ ਚੜ੍ਹਾ ਕੇ ਦੋਵੇਂ ਝੰਡੇ ਉਤਾਰਣ ਦੀ ਕੋਸ਼ਿਸ਼ ਕੀਤੀ ਗਈ ਪਰ ਆਖ਼ਰੀ ਖ਼ਬਰਾਂ ਮਿਲਣ ਤਕ ਉਹ ਉੱਪਰ ਚੜ੍ਹਣ ਵਿੱਚ ਕਾਮਯਾਬ ਨਹੀਂ ਹੋਇਆ।

ਇਸ ਮਗਰੋਂ ਵੱਡੀ ਗਿਣਤੀ ਵਿੱਚ ਪੁਲਿਸ ਪੋਲ ਵਾਲੇ ਰੈਂਪ ’ਤੇ ਪਹੁੰਚੀ ਅਤੇ ਸੰਘਰਸ਼ਸ਼ੀਲ ਕਿਸਾਨਾਂ ਨੂੰ ਹਟਾਇਆ ਗਿਆ ਪਰ ਖ਼ਬਰ ਲਿਖ਼ੇ ਜਾਣ ਤਕ ਦੋਵੇਂ ਝੰਡੇ ਪੋਲ ’ਤੇ ਝੂਲ ਰਹੇ ਸਨ।

ਇਸੇ ਦੌਰਾਨ ਇਹ ਵੀ ਹੋਇਆ ਹੈ ਕਿ ਲਾਲ ਕਿਲੇ ਦੇ ਕੁਝ ਗੁੰਬਦਾਂ ’ਤੇ ਵੀ ਖ਼ਾਲਸਾਈ ਨਿਸ਼ਾਨ ਫ਼ਹਿਰਾ ਦਿੱਤੇ ਗਏ ਹਨ।

- Advertisement -

ਸਿੱਖ ਜਗ਼ਤ

ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਅਹਿਮ ਮਤੇ ਪਾਸ

ਯੈੱਸ ਪੰਜਾਬ ਅੰਮ੍ਰਿਤਸਰ, ਮਾਰਚ 29, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਕਈ ਅਹਿਮ ਮਤੇ ਪਾਸ ਕੀਤੇ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ...

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,256FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...