Thursday, March 27, 2025
spot_img
spot_img
spot_img

ਲਾਲ ਡੋਰੇ ਅੰਦਰ ਆਉਂਦੇ ਪਲਾਟਾਂ ਦੇ ਕਬਜ਼ਾ ਧਾਰਕਾਂ ਨੂੰ ਮਾਲਕਾਨਾ ਹੱਕ ਦੇਣ ਦਾ ਕੰਮ ਅਗਲੇ ਸਾਲ ਤੱਕ ਮੁਕੰਮਲ ਹੋਵੇਗਾ: Mundian

ਯੈੱਸ ਪੰਜਾਬ
ਚੰਡੀਗੜ੍ਹ, 24 ਮਾਰਚ, 2025

Punjab ਦੇ ਮਾਲ ਤੇ ਮੁੜ ਵਸੇਬਾ ਮੰਤਰੀ Hardip Singh Mundian ਨੇ ਕਿਹਾ ਕਿ Punjab ਦੇ ਪੇਂਡੂ ਖੇਤਰ ਵਿੱਚ ਲਾਲ ਡੋਰੇ ਜਾਂ ਲਾਲ ਲਕੀਰ ਦੇ ਅੰਦਰ ਆਉਣ ਵਾਲੇ ਪਲਾਟ ਦੇ ਕਬਜ਼ਾ ਧਾਰਕਾਂ ਨੂੰ ਮਾਲਕਾਨਾ ਹੱਕ ਦੇਣ ਲਈ ਸੂਬੇ ਵਿੱਚ ‘ਮੇਰਾ ਘਰ ਮੇਰੇ ਨਾਮ’ (ਸਵਾਮਿਤਵਾ) ਸਕੀਮ ਲਾਗੂ ਕੀਤੀ ਜਾ ਰਹੀ ਹੈ। ਇਹ ਸਕੀਮ ਅਗਲੇ ਸਾਲ ਤੱਕ ਮੁਕੰਮਲ ਹੋਵੇਗੀ।

ਸ. Mundian ਨੇ ਅੱਜ Punjab ਵਿਧਾਨ ਸਭਾ ਵਿੱਚ ਅਮਰਗੜ੍ਹ ਤੋਂ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਕੀਤੇ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਸਵਾਮਿਤਵਾ ਇਕ ਕੇਂਦਰੀ ਸਕੀਮ ਹੈ ਜਿਸ ਦਾ ਉਦੇਸ਼ ਪਿੰਡਾਂ ਦੇ ਲਾਲ ਲਕੀਰ ਦੇ ਅੰਦਰ ਆਉਣ ਵਾਲੀਆਂ ਜਾਇਦਾਦਾਂ ਦੇ ਅਧਿਕਾਰ ਉਨ੍ਹਾਂ ਦੇ ਮਾਲਕਾਂ ਨੂੰ ਪ੍ਰਦਾਨ ਕਰਨਾ ਹੈ।

ਮਾਲ ਤੇ ਮੁੜ ਵਸੇਬਾ ਮੰਤਰੀ ਨੇ ਕਿਹਾ ਕਿ ਇਸ ਸਕੀਮ ਦਾ ਉਦੇਸ਼ ਪਿੰਡਾਂ ਦੇ ਆਬਾਦੀ ਦੇਹ ਖੇਤਰ ਦੇ ਕੰਪਿਊਟਰਾਈਜ਼ਡ ਰਿਕਾਰਡ ਆਫ਼ ਰਾਈਟ ਬਣਾਉਣਾ ਅਤੇ ਜੀ.ਆਈ.ਐਸ. ਨਕਸ਼ੇ ਬਣਾਉਣਾ ਹੈ। ਇਸ ਮੰਤਵ ਲਈ ਸਾਲ 2021 ਵਿੱਚ ਪੰਜਾਬ ਆਬਾਦੀ ਦੇਹ (ਰਿਕਾਰਡ ਆਫ਼ ਰਾਈਟ) ਐਕਟ ਅਤੇ ਨਿਯਮ ਲਾਗੂ ਕੀਤਾ ਗਿਆ ਹੈ ਜੋ ਇਸ ਸਕੀਮ ਦੇ ਤਹਿਤ ਤਿਆਰ ਕੀਤੇ ਗਏ ਅਧਿਕਾਰ ਦੇ ਰਿਕਾਰਡ ਨੂੰ ਕਾਨੂੰਨੀ ਮਾਨਤਾ ਪ੍ਰਦਾਨ ਕਰਦਾ ਹੈ। ਜੀ.ਆਈ.ਐਸ. ਨਕਸ਼ੇ ਸਰਵੇ ਆਫ਼ ਇੰਡੀਆ ਵੱਲੋਂ ਡਰੋਨ ਤਕਾਨਲੋਜੀ ਦੀ ਵਰਤੋਂ ਰਾਹੀਂ ਤਿਆਰ ਕੀਤੇ ਜਾਂਦੇ ਹਨ। ਇਸ ਸਬੰਧੀ ਇਕ ਸਾਫਟਵੇਅਰ/ਪੋਰਟਲ ਵਿਕਸਤ ਕੀਤਾ ਹੈ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ