Friday, March 29, 2024

ਵਾਹਿਗੁਰੂ

spot_img
spot_img

ਲਿੰਕ ਸੜਕਾਂ ਦੀ ਮੁਰੰਮਤ ਦਾ ਕੰਮ ਵਿੱਤੀ ਸਾਲ 2020-21 ਦੇ ਅੰਤ ਤੱਕ ਮੁਕੰਮਲ ਕਰ ਲਿਆ ਜਾਵੇਗਾ, ਕੈਪਟਨ ਅਮਰਿੰਦਰ ਵੱਲੋਂ ਸਦਨ ਨੂੰ ਭਰੋਸਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 2 ਮਾਰਚ, 2021:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਦਨ ਨੂੰ ਭਰੋਸਾ ਦਿਵਾਇਆ ਕਿ ਲਿੰਕ ਸੜਕਾਂ ਦੀ ਮੁਰੰਮਤ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਅਗਲੇ ਇਕ ਸਾਲ ਦੇ ਅੰਦਰ ਸੂਬੇ ਵਿੱਚ ਆਵਾਜਾਈ ਨੂੰ ਬਿਹਤਰ ਬਣਾਉਣ ਲਈ ਇਹ ਕਾਰਜ ਮੁਕੰਮਲ ਕਰ ਲਏ ਜਾਣਗੇ।

ਬਜਟ ਸੈਸ਼ਨ ਦੇ ਦੂਜੇ ਦਿਨ ਵਿਧਾਨ ਸਭਾ ਵਿੱਚ ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀਆਂ ਕੁੱਲ 64878 ਕਿਲੋਮੀਟਰ ਲਿੰਕ ਸੜਕਾਂ ਵਿੱਚੋਂ 34977 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਦਾ ਕੰਮ ਅਪ੍ਰੈਲ ਦੇ ਅਖੀਰ ਤੱਕ ਮੁਕੰਮਲ ਕਰ ਲਿਆ ਜਾਵੇਗਾ ਅਤੇ ਇਸ ਕਾਰਜ ਲਈ 4112 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ 6162 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਦਾ ਕਾਰਜ ਵੀ ਸ਼ੁਰੂ ਕਰ ਦਿੱਤਾ ਗਿਆ ਅਤੇ ਅਗਲੇ ਵਿੱਤੀ ਵਰ੍ਹੇ ਵਿਚ ਪੂਰਾ ਕਰ ਦਿੱਤਾ ਜਾਵੇਗਾ। ਇਸ ਦੇ ਨਾਲ ਹੀ 82 ਕਰੋੜ ਰੁਪਏ ਦੀ ਲਾਗਤ ਨਾਲ 17600 ਕਿਲੋਮੀਟਰ ਲਿੰਕ ਸੜਕਾਂ ਵਿੱਚ ਪਏ ਟੋਇਆਂ ਦੀ ਮੁਰੰਮਤ ਲਈ ਪ੍ਰਵਾਨਗੀ ਦਿੱਤੀ ਗਈ ਹੈ।

ਆਮ ਆਦਮੀ ਪਾਰਟੀ (ਆਪ) ਦੀ ਵਿਧਾਇਕ ਰੁਪਿੰਦਰ ਕੌਰ ਰੂਬੀ ਦੁਆਰਾ ਬਠਿੰਡਾ ਦੇ ਪਿੰਡ ਤਿਉਣਾ ਤੋਂ ਪਿੰਡ ਬਾਹੋ ਸਿਵਾਨੀ ਲਿੰਕ ਸੜਕ ‘ਤੇ ਮੁਰੰਮਤ ਕੀਤੇ ਜਾਣ ਦੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਸ ਵੇਲੇ ਮਾਰਚ, 2014 ਤੋਂ ਪਹਿਲਾਂ ਮੁਰੰਮਤ ਕੀਤੀਆਂ ਸੜਕਾਂ ‘ਤੇ ਹੀ ਰੀਕਾਰਪੈਟਿੰਗ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ 3.50 ਕਿਲੋਮੀਟਰ ਦੇ ਵਿਸ਼ੇਸ਼ ਹਿੱਸੇ ਦੀ ਮੁਰੰਮਤ ਜੂਨ, 2016 ਵਿਚ ਕੀਤੀ ਗਈ ਸੀ ਅਤੇ 2014 ਤੋਂ ਪਹਿਲਾਂ ਦੀਆਂ ਸੜਕਾਂ ਦੀ ਮੁਰੰਮਤ ਮੁਕੰਮਲ ਕਰਨ ਉਪਰੰਤ ਪ੍ਰੋਗਰਾਮ ਦੇ ਅਗਲੇ ਪੜਾਅ ਵਿੱਚ ਇਸ ਹਿੱਸੇ ਦੀ ਰੀਕਾਰਪੀਟਿੰਗ ਕੀਤੀ ਜਾਵੇਗੀ।

- Advertisement -

ਸਿੱਖ ਜਗ਼ਤ

ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ 1 ਕਰੋੜ 43 ਲੱਖ ਰੁਪਏ ਦੇ ਵਜੀਫੇ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਪੜ੍ਹ ਰਹੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਸਾਲ 2023-24 ਲਈ 1 ਕਰੋੜ 43 ਲੱਖ 94...

ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਅਹਿਮ ਮਤੇ ਪਾਸ

ਯੈੱਸ ਪੰਜਾਬ ਅੰਮ੍ਰਿਤਸਰ, ਮਾਰਚ 29, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਕਈ ਅਹਿਮ ਮਤੇ ਪਾਸ ਕੀਤੇ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,256FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...