Friday, April 26, 2024

ਵਾਹਿਗੁਰੂ

spot_img
spot_img

ਲੁਧਿਆਣਾ ’ਚ ਰੋਜ਼ਾਨਾ ਹੋਵੇਗੀ ਸਕੂਲ ਵਾਹਨਾਂ ਦੀ ਚੈਕਿੰਗ, ਇਕਬਾਲ ਸਿੰਘ ਸੰਧੂ ਵੱਲੋਂ ਹੁਕਮ ਜਾਰੀ

- Advertisement -

ਲੁਧਿਆਣਾ, 16 ਫਰਵਰੀ, 2020:

ਕਾਰਜਕਾਰੀ ਡਿਪਟੀ ਕਮਿਸ਼ਨਰ ਸ੍ਰੀ ਇਕਬਾਲ ਸਿੰਘ ਸੰਧੂ ਨੇ ਵੱਖ-ਵੱਖ ਸਕੂਲਾਂ ਅਤੇ ਵਿਦਿਅਕ ਅਦਾਰਿਆਂ ਤੋਂ ਸੇਫ਼ ਸਕੂਲ ਵਾਹਨ ਯੋਜਨਾ ਨੂੰ ਪ੍ਰਭਾਵੀ ਤਰੀਕੇ ਨਾਲ ਲਾਗੂ ਕਰਾਉਣ ਲਈ ਇੱਕ ਦਫ਼ਤਰੀ ਹੁਕਮ ਜਾਰੀ ਕੀਤਾ ਹੈ, ਜਿਸ ਤਹਿਤ ਵੱਖ-ਵੱਖ ਵਿਭਾਗਾਂ ਦੀ ਡਿਊਟੀ ਲਗਾ ਕੇ ਰੋਜ਼ਾਨਾ ਰਿਪੋਰਟ ਭੇਜਣ ਬਾਰੇ ਕਿਹਾ ਗਿਆ ਹੈ।

ਜਾਰੀ ਦਫ਼ਤਰੀ ਹੁਕਮ ਵਿੱਚ ਉਨ੍ਹਾਂ ਕਿਹਾ ਕਿ ਇਹ ਧਿਆਨ ਵਿੱਚ ਆਇਆ ਹੈ ਕਿ ਸਕੂਲ ਅਤੇ ਵਿਦਿਅਕ ਅਦਾਰੇ ਟਰਾਂਸਪੋਰਟ ਵਿਭਾਗ ਵੱਲੋਂ ਸੇਫ ਸਕੂਲ ਵਾਹਨ ਯੋਜਨਾ ਅਧੀਨ ਜਾਰੀ ਹਦਾਇਤਾਂ ਦੀ ਪਾਲਣਾ ਨਹੀਂ ਕਰਦੇ। ਇਸੇ ਕਰਕੇ ਹੀ ਇਹ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਸ੍ਰ. ਸੰਧੂ ਨੇ ਕਿਹਾ ਕਿ ਪੁਲਿਸ ਕਮਿਸ਼ਨਰੇਟ ਲੁਧਿਆਣਾ, ਲੁਧਿਆਣਾ (ਦਿਹਾਤੀ) ਅਤੇ ਖੰਨਾ ਪੁਲਿਸ, ਸਕੱਤਰ ਖੇਤਰੀ ਟਰਾਂਸਪੋਰਟ ਅਥਾਰਟੀ ਅਤੇ ਸਾਰੇ ਐੱਸ. ਡੀ. ਐੱਮਜ਼ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਰੋਜ਼ਾਨਾ ਸਾਰੇ ਸਕੂਲਾਂ ਦੀਆਂ ਬੱਸਾਂ/ਵਾਹਨਾਂ ਦੀ ਚੈਕਿੰਗ ਯਕੀਨੀ ਬਣਾਉਣਗੇ ਅਤੇ ਰੋਜ਼ਾਨਾ 5 ਵਜੇ ਤੋਂ ਪਹਿਲਾਂ ਰਿਪੋਰਟ ਜ਼ਿਲ੍ਹਾ ਪ੍ਰਸਾਸ਼ਨ ਨੂੰ ਭੇਜਣਗੇ।

ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਲੋੜੀਂਦੀ ਗਿਣਤੀ ਵਿੱਚ ਟੀਮਾਂ ਦਾ ਗਠਨ ਕਰਕੇ ਵੱਖ-ਵੱਖ ਸਕੂਲਾਂ ਦੀ ਜਾਂਚ ਕਰਾਉਣਗੇ ਕਿ ਉਹ ਸੇਫ਼ ਸਕੂਲ ਵਾਹਨ ਯੋਜਨਾ ਦਾ ਪਾਲਣ ਕਰ ਰਹੇ ਹਨ ਕਿ ਨਹੀਂ। ਉਹ ਵੀ ਰੋਜ਼ਾਨਾ ਸ਼ਾਮ ਨੂੰ ਰਿਪੋਰਟ ਭੇਜਣਗੇ।

ਇਸੇ ਤਰ੍ਹਾਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਦੀ ਵੀ ਡਿਊਟੀ ਲਗਾਈ ਗਈ ਹੈ ਕਿ ਉਹ ਵੀ ਰੋਜ਼ਾਨਾ ਵੱਖ-ਵੱਖ ਸਕੂਲਾਂ ਦੇ ਵਾਹਨਾਂ ਦੀ ਜਾਂਚ ਕਰਕੇ ਉਕਤ ਯੋਜਨਾ ਦੀ ਪਾਲਣਾ ਬਾਰੇ ਰਿਪੋਰਟ ਜ਼ਿਲ੍ਹਾ ਪ੍ਰਸਾਸ਼ਨ ਨੂੰ ਭੇਜਣਗੇ।

ਸ੍ਰ. ਸੰਧੂ ਨੇ ਸੰਬੰਧਤ ਅਧਿਕਾਰੀਆਂ ਅਤੇ ਸਕੂਲ ਪ੍ਰਬੰਧਕਾਂ ਨੂੰ ਸਖ਼ਤੀ ਨਾਲ ਹਦਾਇਤ ਜਾਰੀ ਕਰਦਿਆਂ ਕਿਹਾ ਹੈ ਕਿ ਜੋ ਵੀ ਸਕੂਲ ਇਸ ਯੋਜਨਾ ਨੂੰ ਸਹੀ ਮਾਅਨਿਆਂ ਵਿੱਚ ਲਾਗੂ ਨਹੀਂ ਕਰੇਗਾ, ਉਨ੍ਹਾਂ ‘ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ, ਇਸੇ ਤਰ੍ਹਾਂ ਜੋ ਅਧਿਕਾਰੀ ਇਸ ਦਿਸ਼ਾ ਵਿੱਚ ਅਣਗਹਿਲੀ ਵਰਤਣਗੇ, ਉਹ ਵੀ ਬਖ਼ਸ਼ੇ ਨਹੀਂ ਜਾਣਗੇ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...