Saturday, May 4, 2024

ਵਾਹਿਗੁਰੂ

spot_img
spot_img

ਲੁਧਿਆਣਾ ‘ਚ 1700 ਏਕੜ ‘ਚ ਬਣੇਗੀ ਨਵੀਂ ਟਾਊਨਸ਼ਿਪ: ਅਮਨ ਅਰੋੜਾ

- Advertisement -

ਯੈੱਸ ਪੰਜਾਬ
ਜਰਖੜ (ਲੁਧਿਆਣਾ), 28 ਜਨਵਰੀ, 2023 –
ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਅਤੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਖੁਲਾਸਾ ਕੀਤਾ ਕਿ ਲੋਕਾਂ ਨੂੰ ਅਤਿਆਧੁਨਿਕ ਸਹੂਲਤਾਂ ਨਾਲ ਲੈਸ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਉਣ ਲਈ, ਲੁਧਿਆਣਾ ਵਿੱਚ 1700 ਏਕੜ ਜ਼ਮੀਨ ਵਿੱਚ ਫੈਲੀ ਇੱਕ ਨਵੀਂ ਟਾਊਨਸ਼ਿਪ ਦੀ ਸਥਾਪਨਾ ਕੀਤੀ ਜਾਵੇਗੀ ਜਦਕਿ ਪੰਜਾਬ ਭਰ ਵਿੱਚ ਆਰਥਿਕ ਪੱਖੋਂ ਕਮਜ਼ੋਰ ਵਰਗ (ਈ.ਡਬਲਿਊ.ਐਸ.) ਨਾਲ ਸਬੰਧਤ ਲੋਕਾਂ ਲਈ 25000 ਫਲੈਟ ਬਣਾਏ ਜਾਣਗੇ।

ਕੈਬਨਿਟ ਮੰਤਰੀ ਵਲੋਂ ਲੁਧਿਆਣਾ ਦੇ ਪਿੰਡ ਜਰਖੜ ਵਿਖੇ ਕਰਵਾਏ ਜਾ ਰਹੇ ਖੇਡ ਮੇਲੇ ਦੇ ਦੂਜੇ ਦਿਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਜਰਖੜ ਖੇਡ ਮੇਲੇ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਵਿੱਚ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਲਈ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਪਿਛਲੇ 10-15 ਸਾਲਾਂ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਕੁਝ ਵੀ ਸਾਕਾਰਾਤਮਕ ਨਹੀਂ ਕੀਤਾ ਗਿਆ। ਇਹ ਪਹਿਲੀ ਵਾਰ ਹੈ ਕਿ ਰਾਜ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਇੱਕ ਮੈਗਾ ਸਪੋਰਟਸ ‘ਖੇਡਾ ਵਤਨ ਪੰਜਾਬ ਦੀਆਂ’ ਦਾ ਆਯੋਜਨ ਕੀਤਾ ਗਿਆ ਹੈ ਅਤੇ ਇਸ ਨਾਲ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਖੇਡ ਹੁਨਰ ਨੂੰ ਨਿਖਾਰਨ ਲਈ ਵੱਡਾ ਪਲੇਟਫਾਰਮ ਮਿਲਿਆ ਹੈ। ਇਨ੍ਹਾਂ ਖੇਡਾਂ ਵਿੱਚ ਬਲਾਕ ਤੋਂ ਲੈ ਕੇ ਜ਼ਿਲ੍ਹਾ ਪੱਧਰ ਤੱਕ 3 ਲੱਖ ਦੇ ਕਰੀਬ ਖਿਡਾਰੀਆਂ ਨੇ ਭਾਗ ਲਿਆ ਅਤੇ ਕਰੋੜਾਂ ਰੁਪਏ ਦੀ ਇਨਾਮੀ ਰਾਸ਼ੀ ਮੈਡਲ ਜੇਤੂਆਂ ਦੇ ਖਾਤਿਆਂ ਵਿੱਚ ਟਰਾਂਸਫਰ ਕੀਤੀ ਗਈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਖੁਦ ਵੀ ਖੇਡ ਪ੍ਰੇਮੀ ਹਨ ਅਤੇ ਪੰਜਾਬ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੇ ਹਨ। ਇਸ ਤੋਂ ਇਲਾਵਾ ਪੰਜਾਬ ਵਿੱਚ ਖੇਡਾਂ ਦਾ ਬੁਨਿਆਦੀ ਢਾਂਚਾ ਅਤੇ ਸਹੂਲਤਾਂ ਵਿੱਚ ਵੀ ਵਾਧਾ ਕੀਤਾ ਜਾ ਰਿਹਾ ਹੈ।

ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਅਤੇ ਲੋਕ ਪੱਖੀ ਉਪਰਾਲੇ ਕਰਨ ਲਈ ਵਚਨਬੱਧ ਹੈ।

ਕੈਬਨਿਟ ਮੰਤਰੀ ਨੇ ਸੂਬੇ ਵਿੱਚ ਆਮ ਆਦਮੀ ਕਲੀਨਿਕ ਖੋਲ੍ਹਣ ਬਾਰੇ ਕੀਤੀਆਂ ਬੇਬੁਨਿਆਦ ਟਿੱਪਣੀਆਂ ਲਈ ਵਿਰੋਧੀ ਪਾਰਟੀਆਂ ਦੇ ਆਗੂਆਂ ਦੀ ਵੀ ਆਲੋਚਨਾ ਕੀਤੀ।

ਉਨ੍ਹਾਂ ਜਰਖੜ ਖੇਡ ਮੇਲੇ ਦੀ ਪ੍ਰਬੰਧਕੀ ਕਮੇਟੀ ਵੱਲੋਂ ਪਿਛਲੇ ਕਈ ਸਾਲਾਂ ਤੋਂ ਖੇਡਾਂ ਕਰਵਾਉਣ ਲਈ ਵੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਇਹ ਵੀ ਕਿਹਾ ਕਿ ਸਟੇਡੀਅਮ ਵਿੱਚ ਐਸਟ੍ਰੋਟਰਫ ਸਥਾਪਤ ਕਰਨ ਦੇ ਪ੍ਰਸਤਾਵ ਬਾਰੇ ਮੁੱਖ ਮੰਤਰੀ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,152FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...