Thursday, March 28, 2024

ਵਾਹਿਗੁਰੂ

spot_img
spot_img

ਲੁਧਿਆਣਾ, ਜਲੰਧਰ ਅਤੇ ਪਟਿਆਲਾ ਵਿਚ ਸ਼ਨੀਵਾਰ ਤੋਂ ਲੱਗੇਗਾ ਰਾਤ ਦਾ ਕਰਫ਼ਿਊ, ਕੈਪਟਨ ਅਮਰਿੰਦਰ ਨੇ ਕੀਤਾ ਐਲਾਨ

- Advertisement -

ਚੰਡੀਗੜ, 7 ਅਗਸਤ, 2020 –
ਸੂਬੇ ਵਿੱਚ ਕੋਵਿਡ ਦੇ ਵਧ ਰਹੇ ਕੇਸਾਂ ’ਤੇ ਚਿੰਤਾ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਭ ਤੋਂ ਵੱਧ ਪ੍ਰਭਾਵਿਤ ਸ਼ਹਿਰਾਂ ਲੁਧਿਆਣਾ, ਜਲੰਧਰ ਅਤੇ ਪਟਿਆਲਾ ਵਿੱਚ ਸ਼ਨਿਚਰਵਾਰ ਤੋਂ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਰਾਤ ਦਾ ਕਰਫਿਊ ਲਾਉਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਾਰੇ ਵੱਡੇ ਸ਼ਹਿਰਾਂ ਨੂੰ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਬਿਮਾਰੀ ਦੇ ਇਲਾਜ ਲਈ ਏਕੀਿਤ ਪ੍ਰਬੰਧਨ ਯੋਜਨਾ ਤਿਆਰ ਕਰਨ ਦੇ ਵੀ ਹੁਕਮ ਦਿੱਤੇ।

ਵੀਰਵਾਰ ਨੂੰ 1050 ਕੇਸ ਹੋਰ ਆਉਣ ਨਾਲ ਸੂਬੇ ਵਿੱਚ ਕੇਸਾਂ ਦੀ ਗਿਣਤੀ 20,891 ’ਤੇ ਪਹੁੰਚ ਗਈ ਹੈ। ਮੁੱਖ ਮੰਤਰੀ ਨੇ ਲਾਜ਼ਮੀ ਤੌਰ ’ਤੇ ਮਾਸਕ ਪਾਉਣ ਦੇ ਅਮਲ ਲਈ ਇਕ ਹਫ਼ਤੇ ਦੇ ਟਰਾਇਲ ਦਾ ਵੀ ਐਲਾਨ ਕੀਤਾ ਜਿਸ ਤਹਿਤ ਮਾਸਕ ਪਹਿਨਣ ਦੇ ਨੇਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਮੌਕੇ ’ਤੇ ਹੀ ਇਕ ਘੰਟਾ ਮਾਸਕ ਪਹਿਨ ਕੇ ਖੜਨਾ ਪਵੇਗਾ। ਮੁੱਖ ਮੰਤਰੀ ਦਾ ਮੰਨਣਾ ਹੈ ਕਿ ਉਲੰਘਣਾ ਕਰਨ ਵਾਲਿਆਂ ਇਹ ਅਹਿਸਾਸ ਕਰਵਾਏ ਜਾਣ ਨਾਲ ਇਸ ਸਬੰਧੀ ਉਲੰਘਣਾ ਨੂੰ ਰੋਕਣ ਵਿੱਚ ਸਫਲਤਾ ਮਿਲ ਸਕਦੀ ਹੈ ਜਦਕਿ ਇਹ ਗਿਣਤੀ ਹੁਣ 3.82 ਲੱਖ ਨੂੰ ਪਾਰ ਕਰ ਗਈ ਹੈ।

ਫੇਸਬੁੱਕ ’ਤੇ ਲਾਈਵ ਹਫ਼ਾਤਵਰੀ ਪ੍ਰੋਗਰਾਮ ‘ਕੈਪਟਨ ਨੂੰ ਸਵਾਲ’ ਨੂੰ ਇਸ ਵਾਰ ਇਕ ਦਿਨ ਅਗਾਊਂ ਕੀਤਾ ਗਿਆ ਤਾਂ ਕਿ ਮੁੱਖ ਮੰਤਰੀ ਤਰਨ ਤਾਰਨ ਜ਼ਿਲੇ ਵਿੱਚ ਨਕਲੀ ਸ਼ਰਾਬ ਦੁਖਾਂਤ ਦੇ ਪੀੜਤਾਂ ਨੂੰ ਮਿਲਣ ਲਈ ਅੱਜ ਕੀਤੇ ਆਪਣੇ ਦੌਰੇ ਬਾਰੇ ਲੋਕਾਂ ਨੂੰ ਜਾਣੰੂ ਕਰਵਾ ਸਕਣ।

ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਆਪਣੇ ਆਪ ਦਾ ਛੇਤੀ ਟੈਸਟ ਕਰਵਾਉਣ ਅਤੇ ਢੁਕਵੇਂ ਹਸਪਤਾਲ ਤੋਂ ਇਲਾਜ ਸ਼ੁਰੂ ਕਰਵਾਉਣ ਦੀ ਅਪੀਲ ਕੀਤੀ। ਉਨਾਂ ਨੇ ਲੋਕਾਂ ਨੂੰ ਸਿੱਧੇ ਪ੍ਰਾਈਵੇਟ ਹਸਪਤਾਲਾਂ ਵੱਲ ਵੀ ਨਾ ਭੱਜਣ ਦੀ ਅਪੀਲ ਕੀਤੀ ਕਿਉਂ ਜੋ ਸਰਕਾਰੀ ਹਸਪਤਾਲਾਂ ਵਿੱਚ ਵੀ ਬਿਹਤਰ ਇਲਾਜ ਉਪਲਬਧ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਟੈਸਟਿੰਗ ਦੀਆਂ ਢੁਕਵੀਆਂ ਸੁਵਿਧਾਵਾਂ ਮੌਜੂਦਾ ਹਨ ਅਤੇ ਚਾਰ ਹੋਰ ਟੈਸਟਿੰਗ ਲੈਬਜ਼ ਸੋਮਵਾਰ ਤੋਂ ਕਾਰਜਸ਼ੀਲ ਹੋ ਜਾਣਗੀਆਂ। ਟੈਸਟਿੰਗ ਅਤੇ ਇਲਾਜ ਲਈ ਦੇਰੀ ਹੋਣ ਨਾਲ ਕੋਵਿਡ ਦੀਆਂ ਮੌਤਾਂ ਦੀ ਗਿਣਤੀ ਵਧਣ ਨੂੰ ਮੁੱਖ ਕਾਰਨ ਦੱਸਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਬੀਤੇ ਦਿਨ 26 ਵਿਅਕਤੀਆਂ ਦੀ ਮੌਤ ਹੋ ਗਈ ਜਿਸ ਨਾਲ ਮੌਤਾਂ ਦੀ ਗਿਣਤੀ 517 (2.47 ਫੀਸਦੀ) ਤੱਕ ਪਹੁੰਚ ਗਈ ਹੈ।

ਮੁੱਖ ਮੰਤਰੀ ਨੇ ਸੂਬੇ ਵਿੱਚ ਕੋਵਿਡ ਦੀ ਲਾਗ ਅਤੇ ਪਾਜ਼ੇਟਿਵ ਕੇਸਾਂ ਦੇ ਵਾਧੇ ’ਤੇ ਫਿਕਰਮੰਦੀ ਜ਼ਾਹਰ ਕੀਤੀ ਜੋ ਪਿਛਲੇ ਇਕ ਹਫ਼ਤੇ ਵਿੱਚ ਲਏ ਸੈਂਪਲਾਂ ਵਿੱਚੋਂ 8.50 ਫੀਸਦੀ ਅਜਿਹੇ ਕੇਸ ਪਾਏ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਕੋਵਿਡ ਦਾ ਸਿਖਰ ਅਗਸਤ ਦੇ ਅਖੀਰ ਜਾਂ ਸਤੰਬਰ ਦੀ ਸ਼ੁਰੂਆਤ ਵਿੱਚ ਆਉਣ ਦੀ ਸੰਭਾਵਨਾ ਹੈ ਜਿਸ ਕਰਕੇ ਰੋਜ਼ਾਨਾ ਕੇਸ ਵਧਣ ਦੀ ਗਿਣਤੀ ਦੇ ਸਿਖਰ ਦਾ ਵੀ ਕਿਆਸ ਨਹੀਂ ਲਾਇਆ ਜਾ ਸਕਦੀ।

ਹਾਲ ਹੀ ਵਿੱਚ ਬਠਿੰਡਾ, ਬਰਨਾਲਾ, ਫਿਰੋਜ਼ਪੁਰ ਵਰਗੇ ਜ਼ਿਲਿਆਂ ਵਿੱਚ ਵੀ ਕੇਸ ਵਧਣ ਦਾ ਹਵਾਲਾ ਦਿੰਦਿਆਂ ਉਨਾਂ ਕਿਹਾ ਕਿ ਇਸ ਸਥਿਤੀ ਤੋਂ ਮੂੰਹ ਨਹੀਂ ਫੇਰਿਆ ਜਾ ਸਕਦਾ। ਉਨਾਂ ਨੇ ਲੋਕਾਂ ਨੂੰ ਇਸ ਔਖੀ ਸਥਿਤੀ ਵਿੱਚ ਤਕੜੇ ਹੋ ਕੇ ਰਹਿਣ ਅਤੇ ਬਿਮਾਰੀ ਦਾ ਮਜ਼ਬੂਤੀ ਤੇ ਦਿ੍ਰੜਤਾ ਨਾਲ ਸਾਹਮਣਾ ਕਰਨ ਦੀ ਅਪੀਲ ਵੀ ਕੀਤੀ।

ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿੱਚ ਗੈਰ-ਕੋਵਿਡ ਮਰੀਜ਼ ਡਾ. ਪਰਵਿੰਦਰ ਦੀ ਮੌਤ ਦੇ ਮਾਮਲੇ ਵਿੱਚ ਉਪ ਕੁਲਪਤੀ ਨੂੰ ਜਾਂਚ ਕਰਨ ਦੇ ਹੁਕਮ ਦਿੱਤੇ ਕਿਉਂ ਜੋ ਡਾਕਟਰਾਂ ਨੇ ਫਾਈਲ ਦਾ ਕੰਮ ਮੁਕੰਮਲ ਹੋਣ ਅਤੇ ਕੋਵਿਡ ਦੀ ਰਿਪੋਰਟ ਆਉਣ ਤੱਕ ਉਸ ਦਾ ਇਲਾਜ ਕਰਨ ਤੋਂ ਇਨਕਾਰ ਕਰ ਦਿੱਤਾ ਜਦਕਿ ਉਹ ਸਾਹ ਔਖਾ ਆਉਣ ਦੀ ਤਕਲੀਫ ਨਾਲ ਜੂਝ ਰਿਹਾ ਸੀ।

ਮਿ੍ਰਤਕ ਦੀ ਪਤਨੀ ਡਾ. ਨੀਤਾ ਪਾਂਡੂ ਜੋ ਅਬੋਹਰ ਤੋਂ ਹਨ, ਨਾਲ ਡੂੰਘੀ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਅਤੇ ਮਰੀਜ਼ਾਂ ਦਾ ਇਲਾਜ ਹਰ ਸੂਰਤ ਵਿੱਚ ਹੋਣਾ ਚਾਹੀਦਾ ਸੀ। ਉਨਾਂ ਕਿਹਾ ਕਿ ਜ਼ਿੰਮੇਵਾਰ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨਾਂ ਵੱਲੋਂ ਤਰਨਤਾਰਨ ਵਿੱਚ ਪਹਿਲਾਂ ਕੀਤੇ ਐਲਾਨਾ ਦੇ ਵੇਰਵੇ ਵੀ ਸਾਂਝੇ ਕੀਤੇ ਗਏ ਜਿਨਾਂ ਵਿੱਚ ਐਕਸਗ੍ਰੇਸ਼ੀਆ ਸਹਾਇਤਾ ਵਿਚ ਵਾਧੇ ਤੋਂ ਇਲਾਵਾ ਮਾਮਲੇ ਦੀ ਢੁੱਕਵੀਂ ਤੇ ਤੇਜ਼ ਕਾਨੂੰਨੀ ਪ੍ਰਿਆ ਲਈ ਵਿਸ਼ੇਸ਼ ਪਬਲਿਕ ਪ੍ਰਾਸੀਕਿਊਟਰ ਦੀ ਨਿਯੁਕਤੀ ਅਤੇ ਵਾਰ-ਵਾਰ ਕਾਨੂੰਨ ਤੋੜਨ ਵਾਲਿਆਂ ਖਿਲਾਫ ਸਿੰਕਜਾ ਕਸਣ ਲਈ ਆਬਕਾਰੀ ਐਕਟ ਵਿੱਚ ਸੋਧ ਦੇ ਫੈਸਲੇ ਸ਼ਾਮਲ ਹਨ। ਉਨਾਂ ਇਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਦੁਖਾਂਤਕ ਘਟਨਾ ਦੀ ਮੈਜਿਸਟ੍ਰੇਟੀ ਜਾਂਚ ਤਿੰਨ ਹਫਤਿਆਂ ਵਿੱਚ-ਵਿੱਚ ਮੁਕੰਮਲ ਹੋਵੇਗੀ ਅਤੇ ਇਸ ਵਿੱਚ ਮਿਲੀਭੁਗਤ ਵਾਲੇ ਸਾਰਿਆਂ ਖਿਲਾਫ ਕਾਨੂੰਨੀ ਕਾਰਵਾਈ ਹੋਵੇਗੀ।

ਤਰਨਤਾਰਨ ਦੇ ਵਾਸੀ ਵੱਲੋਂ ਕੀਤੇ ਸਵਾਲ ਕਿ ਨਕਲੀ ਸ਼ਰਾਬ ਦੁਖਾਂਤ ਦੇ ਪੀੜਤ ਪਰਿਵਾਰਾਂ ਵੱਲੋਂ ਉਨਾਂ ਨੂੰ ਮਿਲਣ ਸਮੇਂ ਕੀ ਦੱਸਿਆ ਗਿਆ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪਰਿਵਾਰ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਅਤੇ ਸਜ਼ਾ ਚਾਹੁੰਦੇ ਹਨ। ਭਾਵੇਂ ਪੀੜਤ ਪਰਿਵਾਰਾਂ ਵੱਲੋਂ ਇਹ ਮੰਗ ਨਹੀਂ ਕੀਤੀ ਗਈ ਪਰ ਉਨਾਂ ਵੱਲੋਂ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਗਿਆ ਅਤੇ ਡਿਪਟੀ ਕਮਿਸ਼ਨਰ ਨੂੰ ਇਹ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਗਏ ਹਨ ਕਿ ਉਨਾਂ ਨੂੰ ਜਿਸ ਚੀਜ਼ ਦੀ ਵੀ ਜ਼ਰੂਰਤ ਹੋਵੇ ਉਹ ਮੁਹੱਈਆ ਕਰਵਾਈ ਜਾਵੇ ਭਾਵੇਂ ਨੌਕਰੀਆਂ ਹੋਣ ਜਾਂ ਘਰਾਂ ਦੀ ਹਾਲਤ ਵਿੱਚ ਸੁਧਾਰ ।

ਉਨਾਂ ਕਿਹਾ ਕਿ, ‘‘ਅਸੀਂ ਪੀੜਤ ਪਰਿਵਾਰਾਂ ਲਈ ਵਿੱਤੀ ਸਹਾਇਤਾ ਤੋਂ ਵੀ ਵਧਕੇ ਸੋਚ ਰਹੇ ਹਾਂ‘‘। ਉਨਾਂ ਆਪਣੀ ਪ੍ਰਤੀਬੱਧਤਾ ਦੁਹਰਾਈ ਕਿ ਸੂਬੇ ਵਿੱਚੋਂ ਨਕਲੀ ਸ਼ਰਾਬ ਦੀ ਸਮੱਸਿਆ ਨੂੰ ਜੜੋਂ ਖਤਮ ਕੀਤਾ ਜਾਵੇਗਾ ਅਤੇ ਉਨਾਂ ਪੰਜਾਬ ਪੁਲੀਸ ਮੁੱਖੀ ਨੂੰ ਨਕਲੀ ਸ਼ਰਾਬ ਦੇ ਤਸਕਰਾਂ ਨੂੰ ਦਬੋਚਣ ਲਈ ਨਿਰਦੇਸ਼ ਦਿੱਤੇ।

ਸਮਾਜਿਕ ਦੂਰੀ ਅਪਣਾਏ ਬਿਨਾਂ ਬਿਜਲੀ ਬਿਲਾਂ ਨੂੰ ਭਰਨ ਲਈ ਲੱਗਦੀਆਂ ਲੰਮੀਆਂ ਕਤਾਰਾਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਉਹ ਸਥਿਤੀ ਸੁਧਾਰਨ ਲਈ ਬਿਜਲੀ ਬੋਰਡ ਦੇ ਚੇਅਰਮੈਨ ਨੂੰ ਹਦਾਇਤਾਂ ਜਾਰੀ ਕਰਨਗੇ। ਕੁਝ ਜ਼ਿਲਿਆਂ ਵਿੱਚ ਭਾਰੀ ਵਾਹਨਾਂ ਦੇ ਲਾਇਸੰਸ ਜਾਰੀ ਕਰਨ/ਨਵਿਆਉਣ ‘ਚ ਹੰੁਦੀ ਦੇਰੀ ਬਾਰੇ ਉਨਾਂ ਕਿਹਾ ਕਿ ਇਹ ਦੇਰੀ ਸਮਾਜਿਕ ਦੂਰੀ ਦੇ ਨੇਮਾਂ ਕਰਕੇ ਹੈ ਪਰ ਉਹ ਵਿਭਾਗ ਨੂੰ ਕੋਵਿਡ ਸੁਰੱਖਿਆ ਨੇਮਾਂ ਨਾਲ ਸਮਝੌਤਾ ਕੀਤੇ ਬਿਨਾਂ ਇਸ ਪ੍ਰਿਆ ਵਿੱਚ ਤੇਜ਼ੀ ਲਿਆਉਣ ਲਈ ਰਾਹ ਲੱਭਣ ਲਈ ਆਖਣਗੇ।

ਖੇਤੀਬਾੜੀ ਵਿਭਾਗ ਨੂੰ ਚੰਗੇ ਦਰਜੇ ਦੀਆਂ ਕੀੜੇਮਾਰ ਦਵਾਈਆਂ ਦੀ ਸਪਲਾਈ ਯਕੀਨੀ ਬਣਾਉਣ ਅਤੇ ਘਟੀਆ ਦਵਾਈਆਂ ਸਪਲਾਈ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਲਈ ਕੀਤੀ ਗਈ ਇਕ ਬੇਨਤੀ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਵੱਲੋਂ ਨਕਲੀ ਕੀੜੇਮਾਰ ਦਵਾਈਆਂ ਖਿਲਾਫ ਲਗਾਤਾਰ ਕਾਰਵਾਈ ਲਈ ਨਿਰਦੇਸ਼ ਦਿੱਤੇ ਗਏ ਹਨ। ਉਨਾਂ ਨੇ ਕਿਸਾਨਾਂ ਨੂੰ ਕੇਵਲ ਰਜਿਸਟਰਡ ਡੀਲਰਾਂ ਪਾਸੋਂ ਹੀ ਕੀੜੇਮਾਰ ਦਵਾਈਆਂ ਖ੍ਰੀਦਣ ਲਈ ਅਪੀਲ ਕੀਤੀ।

ਇਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੂੰ ਡੀ.ਏ.ਵੀ ਪਬਲਿਕ ਸਕੂਲ ਦੇ ਪਿ੍ਰੰਸੀਪਲ ਵੱਲੋਂ ਵਿਦਿਆਰਥੀਆਂ ‘ਤੇ ਫੀਸ ਦੇਣ ਲਈ ਦਬਾਓ ਬਣਾਉਣ ਅਤੇ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਕਿਤਾਬਾਂ-ਕਾਪੀਆਂ ਨਾ ਮੁਹੱਈਆ ਕਰਵਾਉਣ ਬਾਰੇ ਕੀਤੀ ਸ਼ਿਕਾਇਤ ਦੀ ਜਾਂਚ ਕਰਨ ਲਈ ਨਿਰਦੇਸ਼ ਦਿੱਤੇ ਗਏ। ਇਹ ਸਪੱਸ਼ਟ ਕਰਦਿਆਂ ਕਿ ਉਹ ਅਜਿਹਾ ਵਰਤਾਓ ਬਰਦਾਸ਼ਤ ਨਹੀਂ ਕਰਨਗੇ, ਉਨਾਂ ਅਜਿਹੇ ਕਦਮ ਚੁੱਕਣ ਵਾਲੇ ਸਕੂਲ ਖਿਲਾਫ ਕਾਰਵਾਈ ਦਾ ਭਰੋਸਾ ਦਿੱਤਾ। ਇਕ ਕਾਲਜ ਵੱਲੋਂ ਫੀਸ ਲਈ ਦਬਾਓ ਪਾਏ ਜਾਣ ਬਾਰੇ ਅਜਿਹੇ ਹੀ ਇਕ ਹੋਰਸਵਾਲ ਦੇ ਜਵਾਬ ਵਿੱਚ ਉਨਾਂ ਕਿਹਾ ਕਿ ਉੱਚ ਸਿੱਖਿਆ ਵਿਭਾਗ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾਵੇਗੀ।

ਫਤਿਹਗੜ ਸਾਹਿਬ ਦੇ ਵਾਸੀ ਵੱਲੋਂ ਪਸ਼ੂ ਮੰਡੀਆਂ, ਜਿਨਾਂ ਨੂੰ ਮਾਰਚ ਵਿਚ ਮੁਲਤਵੀ ਕੀੇਤੇ ਜਾਣ ਕਰਕੇ ਲੋਕਾਂ ਨੂੰ ਭਾਰੀ ਨੁਕਸਾਨ ਹੋਇਆ ਹੈ, ਨੂੰ ਮੁੜ ਚਾਲੂ ਕਰਨ ਬਾਰੇ ਕੀਤੀ ਬੇਨਤੀ ਸੰਬੰਧੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਵਿਭਾਗ ਨੂੰ ਮੰਡੀਆਂ ਮੁੜ ਚਾਲੂ ਕਰਨ ਬਾਰੇ ਨਿਰਦੇਸ਼ ਦੇਣਗੇ ਪਰ ਇਸ ਲਈ ਸੁਰੱਖਿਆ ਉਪਾਵਾਂ ਦੀ ਮੁਕੰਮਲ ਪਾਲਣਾ ਯਕੀਨੀ ਬਣਾਈ ਜਾਵੇਗੀ।

ਮੁੱਖ ਮੰਤਰੀ ਵੱਲੋਂ ਪਟਿਆਲਾ ਦੇ ਇਕ ਵਾਸੀ ਨੂੰ ਭਰੋਸਾ ਦਿੱਤਾ ਗਿਆ ਕਿ ਪਟਵਾਰੀ ਦੀਆਂ ਅਸਾਮੀਆਂ ਲਈ ਲੇਟ ਹੋਈ ਪ੍ਰੀਖਿਆ ਜਲਦ ਹੋਵੇਗੀ ਅਤੇ ਇਹ ਭਰਤੀ ਹੁਣ ਕੇਂਦਰ ਸਰਕਾਰ ਦੇ ਸਕੇਲਾਂ ‘ਤੇ ਹੋਵੇਗੀ ਜਿਸ ਖਾਤਰ ਐਸ.ਐਸ. ਬੋਰਡ ਨੂੰ ਸੌਂਪਣ ਲਈ ਪ੍ਰਸਤਾਵ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ।

ਇਕ ਹਸਪਤਾਲ ਵਿੱਚ ਦਾਖਲੇ ਲਈ ਸਰਬਤ ਸਿਹਤ ਬੀਮਾ ਯੋਜਨਾ ਦਾ ਕਾਰਡ ਕਬੂਲ ਨਾ ਕੀਤੇ ਜਾਣ ਬਾਰੇ ਪਠਾਨਕੋਟ ਦੇ ਇਕ ਵਾਸੀ ਵੱਲੋਂ ਕੀਤੀ ਸ਼ਿਕਾਇਤ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਦੱਸਿਆ ਗਿਆ ਹਸਪਤਾਲ ਅਧਿਕਾਰਤ ਕੀਤੇ ਗਏ ਹਸਪਤਾਲਾਂ ਦੀ ਸੂਚੀ ਵਿੱਚ ਨਹੀਂ ਸੀ ਅਤੇ ਕਾਰਡ ਧਾਰਕਾਂ ਨੂੰ ਕੇਵਲ ਅਧਿਕਾਰਤ ਹਸਪਤਾਲਾਂ ਵਿੱਚ ਹੀ ਜਾਣਾ ਚਾਹੀਦਾ ਹੈ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,260FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...