Wednesday, April 24, 2024

ਵਾਹਿਗੁਰੂ

spot_img
spot_img

ਲੁਧਿਆਣਾ ਦਾ ਛਾਉਣੀ ਮੁਹੱਲਾ ਕੰਟੇਂਨਮੈਂਟ ਜ਼ੋਨ ਐਲਾਨਿਆ

- Advertisement -

ਲੁਧਿਆਣਾ, 5 ਜੂਨ, 2020 –

ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਕੋਵਿਡ 19 ਬਿਮਾਰੀ ਤੋਂ ਪੀੜਤ 16 ਹੋਰ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮਰੀਜ਼ਾਂ ਵਿੱਚੋਂ 5 ਮਰੀਜ਼ ਛਾਉਣੀ ਮੁਹੱਲਾ ਨਾਲ, 3 ਮਾਡਲ ਟਾਊਨ ਐਕਸਟੈਨਸ਼ਨ ਨਾਲ, 4 ਖੰਨਾ ਨਾਲ, 2 ਮਾਧੋਪੁਰੀ ਨਾਲ, 1 ਇਸਲਾਮਗੰਜ ਨਾਲ ਸੰਬੰਧਤ ਹਨ। ਇੱਕ ਮਰੀਜ਼ ਦਿੱਲੀ ਨਾਲ ਸੰਬੰਧਤ ਹੈ।

ਸ੍ਰੀ ਅਗਰਵਾਲ ਨੇ ਦੱਸਿਆ ਕਿ ਕਿਉਂਕਿ ਇਕੱਲੇ ਛਾਉਣੀ ਮੁਹੱਲੇ ਵਿੱਚੋਂ ਹੀ ਹੁਣ ਤੱਕ 15 ਪਾਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ ਤਾਂ ਇਸ ਇਲਾਕੇ ਨੂੰ ਜ਼ਿਲ੍ਹਾ ਪ੍ਰਸਾਸ਼ਨ ਅਤੇ ਸਿਹਤ ਵਿਭਾਗ ਵੱਲੋਂ ਕੰਟੇਨਮੈਂਟ ਜ਼ੋਨ ਐਲਾਨ ਦਿੱਤਾ ਗਿਆ ਹੈ।

ਜਿਸ ਨਾਲ ਇਸ ਇਲਾਕੇ ਵਿੱਚ ਕਰਫਿਊ/ਲੌਕਡਾਊਨ ਵਰਗੀ ਸਥਿਤੀ ਬਣਾ ਕੇ ਰੱਖੀ ਜਾਵੇਗੀ। ਇਸ ਖੇਤਰ ਵਿੱਚੋਂ ਨਾ ਹੀ ਕਿਸੇ ਵਿਅਕਤੀ ਨੂੰ ਬਾਹਰ ਜਾਣ ਅਤੇ ਨਾ ਹੀ ਅੰਦਰ ਆਉਣ ਦੀ ਆਗਿਆ ਹੋਵੇਗੀ। ਇਸ ਖੇਤਰ ਨੂੰ ਪੂਰੀ ਤਰਾਂ ਸੀਲ ਕਰ ਦਿੱਤਾ ਗਿਆ ਹੈ ਅਤੇ ਇਸ ਵਿੱਚ ਸਿਰਫ਼ ਘਰੇਲੂ ਅਤੇ ਜ਼ਰੂਰੀ ਸੇਵਾਵਾਂ ਹੀ ਚਾਲੂ ਰੱਖੀਆਂ ਜਾਣਗੀਆਂ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫਤਹਿ’ ਤਹਿਤ ਲੋਕਾਂ ਨੂੰ ਕੋਵਿਡ 19 ਬਿਮਾਰੀ ਤੋਂ ਬਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਚੱਲਦਿਆਂ ਜ਼ਿਲ੍ਹਾ ਲੁਧਿਆਣਾ ਵਿੱਚ ਠੀਕ ਹੋਣ ਵਾਲੇ ਵਿਅਕਤੀਆਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਮਿਤੀ 5 ਜੂਨ, 2020 ਤੱਕ ਜ਼ਿਲ੍ਹਾ ਲੁਧਿਆਣਾ ਨਾਲ ਸੰਬੰਧਤ 160 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਹਸਪਤਾਲ ਵਿੱਚੋਂ ਛੁੱਟੀ ਦੇ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਹੁਣ ਤੱਕ ਕੁੱਲ 9806 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿੱਚੋਂ 9121 ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਿਨ੍ਹਾਂ ਵਿੱਚੋਂ 8799 ਨਤੀਜੇ ਨੈਗੇਟਿਵ ਆਏ ਹਨ, ਜਦਕਿ 685 ਰਿਪੋਰਟਾਂ ਦੀ ਰਿਪੋਰਟ ਆਉਣੀ ਬਾਕੀ ਹੈ।

ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਜ਼ਿਲ੍ਹਾ ਲੁਧਿਆਣਾ ਨਾਲ ਸੰਬੰਧਤ 226 ਮਾਮਲੇ ਪਾਜ਼ੀਟਿਵ ਪਾਏ ਗਏ ਹਨ, ਜਦਕਿ 96 ਮਰੀਜ਼ ਹੋਰ ਜ਼ਿਲਿਆਂ ਨਾਲ ਸੰਬੰਧਤ ਹਨ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ 9 ਮੌਤਾਂ ਜ਼ਿਲ੍ਹਾ ਲੁਧਿਆਣਾ ਨਾਲ ਸੰਬੰਧਤ ਅਤੇ 7 ਹੋਰ ਜ਼ਿਲਿਆਂ ਨਾਲ ਸੰਬੰਧਤ ਹੋਈਆਂ ਹਨ। ਹੁਣ ਤੱਕ ਜ਼ਿਲ੍ਹਾ ਲੁਧਿਆਣਾ ਨਾਲ ਸੰਬੰਧਤ 160 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਹਸਪਤਾਲ ਵਿੱਚੋਂ ਛੁੱਟੀ ਦੇ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਹੁਣ 7576 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 1591 ਵਿਅਕਤੀ ਇਕਾਂਤਵਾਸ ਹਨ। ਅੱਜ ਵੀ 237 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸਾਸ਼ਨ ਅਤੇ ਸਿਹਤ ਵਿਭਾਗ ਲੁਧਿਆਣਾ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋਂ ਵੀ ਕੋਈ ਵਿਅਕਤੀ ਦੇ ਕੋਵਿਡ 19 ਦੇ ਪੀੜਤ ਹੋਣ ਜਾਂ ਸ਼ੱਕ ਹੋਣ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਨ੍ਹਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਂਕੜਿਆਂ ਵਿੱਚ ਹੈ। ਇਸੇ ਤਰਾਂ ਅੱਜ ਵੀ 603 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਜਿਨ੍ਹਾਂ ਦੇ ਨਤੀਜੇ ਜਲਦ ਮਿਲਣ ਦੀ ਸੰਭਾਵਨਾ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪੂਰਨ ਤੌਰ ‘ਤੇ ਪਾਲਣਾ ਕਰਨ। ਜੇਕਰ ਉਹ ਘਰਾਂ ਦੇ ਅੰਦਰ ਹੀ ਰਹਿਣਗੇ ਤਾਂ ਉਹ ਖੁਦ ਵੀ ਇਸ ਬਿਮਾਰੀ ਤੋਂ ਬਚਣਗੇ ਅਤੇ ਨਾਲ ਹੀ ਹੋਰਾਂ ਲੋਕਾਂ ਨੂੰ ਵੀ ਬਚਾਉਣ ਵਿੱਚ ਸਹਾਇਤਾ ਕਰਨਗੇ।

ਸਿਵਲ ਸਰਜਨ ਡਾ. ਰਾਜੇਸ਼ ਕੁਮਾਰ ਬੱਗਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਮਾਸਕ ਨਾ ਪਹਿਨਣ ਵਾਲੇ ਵਿਅਕਤੀ ਨੂੰ ਹੁਣ 500 ਰੁਪਏ, ਜੇਕਰ ਕੋਈ ਬੱਸ ਮਾਲਕ, ਕਾਰ ਮਾਲਕ ਜਾਂ ਆਟੋ ਮਾਲਕ ਜਾਂ ਦੋਪਹੀਆ ਮਾਲਕ ਸਮਾਜਿਕ ਦੂਰੀ ਦੀ ਉਲੰਘਣਾ ਕਰਦਾ ਹੈ ਤਾਂ ਬੱਸ ਮਾਲਕ ਨੂੰ 3000 ਰੁਪਏ, ਕਾਰ ਮਾਲਕ ਨੂੰ 2000 ਰੁਪਏ, ਆਟੋ ਰਿਕਸ਼ਾ ਅਤੇ ਦੋਪਹੀਆ ਚਾਲਕ ਨੂੰ 500 ਰੁਪਏ ਜੁਰਮਾਨਾ ਕੀਤਾ ਜਾਵੇਗਾ।

ਇਕਾਂਤਵਾਸ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਨੂੰ 2000 ਰੁਪਏ ਅਤੇ ਜਨਤਕ ਥਾਵਾਂ ‘ਤੇ ਥੁੱਕਣ ਵਾਲੇ ਲੋਕਾਂ ਨੂੰ 500 ਰੁਪਏ ਜੁਰਮਾਨਾ ਕੀਤਾ ਜਾਵੇਗਾ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,185FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...