Saturday, April 20, 2024

ਵਾਹਿਗੁਰੂ

spot_img
spot_img

ਲੁਧਿਆਣਾ ਦੇ ਪਿੰਡ ਭਮਾਂ ਕਲਾਂ ‘ਚ ਦਲਿਤਾਂ ਤੋਂ ਜ਼ਮੀਨ ਖਾਲੀ ਕਰਵਾਉਣ ਦਾ ਮਾਮਲਾ – ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਤੁਰੰਤ ਪ੍ਰਭਾਵ ਨਾਲ ਕਾਰਵਾਈ ਰੋਕੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 18 ਮਈ, 2022:
ਪੰਜਾਬ ਸਰਕਾਰ ਪੰਚਾਇਤੀ ਜ਼ਮੀਨਾਂ ਦੇ ਕਬਜ਼ੇ ਖਾਲੀ ਕਰਵਾਉਣ ਦੀ ਆੜ ਵਿੱਚ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਭਮਾਂ ਕਲਾਂ ਵਿੱਚ ਭਾਰਤ ਦੀ ਆਜ਼ਾਦੀ ਦੇ ਬਾਅਦ ਰਹਿੰਦੇ ਤੇ ਖੇਤੀ ਕਰਦੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਲੋਕਾਂ ਤੋਂ ਜ਼ਮੀਨ ਖਾਲੀ ਕਰਵਾਉਣ ਦੀ ਕਾਰਵਾਈ ਦਾ ਸਖ਼ਤ ਨੋਟਿਸ ਲੈਂਦਿਆਂ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ’ਤੇ ਐਨ.ਸੀ.ਐਸ.ਸੀ. ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ 15 ਦਿਨ ਅੰਦਰ ਜਵਾਬ ਮੰਗਿਆ ਹੈ। ਇਸ ਦੇ ਨਾਲ ਹੀ, ਐਨ.ਸੀ.ਐਸ.ਸੀ. ਨੇ ਪੰਜਾਬ ਸਰਕਾਰ ਨੂੰ ਜ਼ਮੀਨ ਖਾਲੀ ਕਰਵਾਨ ਦੀ ਕਾਰਵਾਈ ਨੂੰ ਤੁਰੰਤ ਪ੍ਰਭਾਵ ਨਾਲ ਰੋਕਣ ਅਤੇ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ ਦੇ ਹੁਕਮ ਦਿੱਤੇ ਹਨ।

ਦਿਲਬਾਗ ਸਿੰਘ ਸਮੇਤ 75 ਲੋਕਾਂ ਨੇ ਐੱਨ.ਸੀ.ਐੱਸ.ਸੀ. ਨੂੰ ਸ਼ਿਕਾਇਤ ਭੇਜ ਕੇ ਕਿਹਾ ਕਿ ਉਹ ਪਿੰਡ ਭਮਾਂ ਕਲਾਂ ‘ਚ 1947 ਤੋਂ ਖੇਤੀ ਕਰਕੇ ਗੁਜ਼ਾਰਾ ਕਰ ਰਹੇ ਹਨ ਅਤੇ ਇਨ੍ਹਾਂ ਜ਼ਮੀਨਾਂ ‘ਤੇ ਉਨ੍ਹਾਂ ਦੇ ਘਰ ਵੀ ਬਣੇ ਹੋਏ ਹਨ। ਬਿਜਲੀ-ਪਾਣੀ ਦੇ ਕੁਨੈਕਸ਼ਨ ਦੇ ਨਾਲ-ਨਾਲ ਇਨ੍ਹਾਂ ਘਰਾਂ ਦੇ ਪਤਿਆਂ ‘ਤੇ ਰਾਸ਼ਨ ਕਾਰਡ, ਵੋਟਰ ਕਾਰਡ, ਆਧਾਰ ਕਾਰਡ ਆਦਿ ਵੀ ਸਰਕਾਰ ਵਲੋਂ ਬਣੇ ਹੋਏ ਹਨ |

70 ਸਾਲਾਂ ਤੋਂ ਇਕ – ਇਕ ਪਰਿਵਾਰ ਦਾ ਇਨ੍ਹਾਂ ਜ਼ਮੀਨਾਂ ਤੇ ਕਬਜ਼ਾ ਹੈ। ਪੰਜਾਬ ਵਿੱਚ ਕੋਈ ਵੀ ਪਾਰਟੀ ਸੱਤਾ ਚ ਆਈ ਪਰ ਕਿਸੇ ਨੇ ਭੀ ਸਾਡੇ ਤੋਂ ਇਹ ਜ਼ਮੀਨਾਂ ਖਾਲੀ ਨਹੀਂ ਕਰਵਾਇਆਂ ਅਤੇ ਹੁਣ ਜਦੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਤਾਂ ਪੰਚਾਇਤੀ ਜ਼ਮੀਨਾਂ ਖਾਲੀ ਕਰਵਾਉਣ ਦੀ ਆੜ ਵਿੱਚ ਸਾਡੇ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ।

ਸਾਂਪਲਾ ਨੇ ਪੰਜਾਬ ਸਰਕਾਰ ਦੇ ਮੁੱਖ ਸਕੱਤਰ, ਪੁਲਿਸ ਦੇ ਡੀ.ਜੀ.ਪੀ. ਨਾਲ ਹੀ ਡੀ.ਸੀ.,ਕਮਿਸ਼ਨਰ ਪੁਲਿਸ ਕਮਿਸ਼ਨਰ, ਲੁਧਿਆਣਾ ਨੂੰ ਨੋਟਿਸ ਭੇਜ ਕੇ ਐਨਸੀਐਸਸੀ 7.2 ਧਾਰਾ vii ਤਹਿਤ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਜਿੰਨਾ ਚਿਰ ਪਿੰਡ ਭਮਾਂ ਕਲਾਂ ਦਾ ਮਾਮਲਾ ਕਮਿਸ਼ਨ ਕੋਲ ਵਿਚਾਰ ਅਧੀਨ ਹੈ, ਉਦੋਂ ਤੱਕ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖੀ ਜਾਵੇ ਅਤੇ ਜੇਕਰ ਸਰਕਾਰੀ ਅਧਿਕਾਰੀ ਇਸ ਦੀ ਉਲੰਘਣਾ ਕਰਦੇ ਹਨ ਤਾਂ ਕਮਿਸ਼ਨ ਵਲੋਂ ਅੱਤਿਆਚਾਰ ਰੋਕੂ ਐਕਟ 1989 ਤਹਿਤ ਦੋਸ਼ੀ ਅਧਿਕਾਰੀਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...