Friday, April 19, 2024

ਵਾਹਿਗੁਰੂ

spot_img
spot_img

ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ ਵਿੱਚ ਪ੍ਰਮੁੱਖ ਸ਼ਹਿਰੀ ਜਾਇਦਾਦਾਂ ਦੀ ਈ-ਨਿਲਾਮੀ 11 ਦਸੰਬਰ ਤੋਂ ਹੋਵੇਗੀ ਸ਼ੁਰੂ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 30 ਨਵੰਬਰ, 2022:
ਗ੍ਰੇਟਰ ਲੁਧਿਆਣਾ ਏਰੀਆ ਡਿਵੈੱਲਪਮੈਂਟ ਅਥਾਰਟੀ (ਗਲਾਡਾ) ਵੱਲੋਂ ਦਸੰਬਰ ਮਹੀਨੇ ਵਿੱਚ ਵਪਾਰਕ, ਰਿਹਾਇਸ਼ੀ ਅਤੇ ਸੰਸਥਾਗਤ ਸਾਈਟਾਂ ਦੀ ਈ-ਨਿਲਾਮੀ ਕੀਤੀ ਜਾਵੇਗੀ। ਇਹ ਈ-ਨਿਲਾਮੀ 11 ਦਸੰਬਰ ਨੂੰ ਸਵੇਰੇ 9 ਵਜੇ ਸ਼ੁਰੂ ਹੋਵੇਗੀ ਅਤੇ 20 ਦਸੰਬਰ, 2022 ਨੂੰ ਦੁਪਹਿਰ 1 ਵਜੇ ਸਮਾਪਤ ਹੋਵੇਗੀ।

ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਸ ਈ-ਨਿਲਾਮੀ ਵਿੱਚ ਜਾਇਦਾਦਾਂ ਵਾਜ਼ਿਬ ਦਰਾਂ ‘ਤੇ ਖਰੀਦ ਲਈ ਉਪਲਬਧ ਹੋਣਗੀਆਂ। ਕੁੱਲ 130 ਸਾਈਟਾਂ ਬੋਲੀ ਲਈ ਉਪਲਬਧ ਹੋਣਗੀਆਂ, ਜਿਨ੍ਹਾਂ ਵਿੱਚ 14 ਰਿਹਾਇਸ਼ੀ ਪਲਾਟ, 115 ਕਮਰਸ਼ੀਅਲ ਸਾਈਟਾਂ (41- ਐਸ.ਸੀ.ਓਜ਼., 28- ਐਸ.ਸੀ.ਐਫਜ਼., 24-ਬੂਥ ਅਤੇ 22-ਦੁਕਾਨਾਂ) ਅਤੇ ਇੱਕ ਸੰਸਥਾਗਤ ਸਾਈਟ ਸ਼ਾਮਲ ਹੈ। ਇਹ ਜਾਇਦਾਦਾਂ ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ ਦੇ ਵੱਖ-ਵੱਖ ਇਲਾਕਿਆਂ ਵਿੱਚ ਸਥਿਤ ਹਨ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਈਟਾਂ ਦੇ ਖਰੀਦਦਾਰਾਂ ਵਾਸਤੇ ਭੁਗਤਾਨ ਲਈ ਸੁਵਿਧਾਜਨਕ ਪਲਾਨ ਦਿੱਤਾ ਗਿਆ ਹੈ। ਸਫ਼ਲ ਬੋਲੀਕਾਰਾਂ ਨੂੰ ਕੁੱਲ ਕੀਮਤ ਦਾ 25 ਫ਼ੀਸਦ ਦਾ ਭੁਗਤਾਨ ਕਰਨ ‘ਤੇ ਜਾਇਦਾਦ ਦਾ ਕਬਜ਼ਾ ਸੌਂਪਿਆ ਜਾਵੇਗਾ ਅਤੇ ਬਕਾਇਆ ਰਾਸ਼ੀ 9.5 ਫ਼ੀਸਦ ਸਾਲਾਨਾ ਵਿਆਜ ਦਰ ‘ਤੇ ਕਿਸ਼ਤਾਂ ਵਿੱਚ ਭੁਗਤਾਨ ਕੀਤੀ ਜਾ ਸਕੇਗੀ।

ਜਾਇਦਾਦ ਸਬੰਧੀ ਵੇਰਵੇ ਜਿਵੇਂ ਰਾਖਵੀਂ ਕੀਮਤ, ਲੋਕੇਸ਼ਨ ਪਲਾਨ ਅਤੇ ਭੁਗਤਾਨ ਬਾਰੇ ਵੇਰਵੇ ਆਦਿ ਨੂੰ ਈ-ਨਿਲਾਮੀ ਸ਼ੁਰੂ ਹੋਣ ਤੋਂ ਪਹਿਲਾਂ ਪੋਰਟਲ puda.e-auctions.in ‘ਤੇ ਅਪਲੋਡ ਕੀਤਾ ਜਾਵੇਗਾ। ਬੁਲਾਰੇ ਨੇ ਦੱਸਿਆ ਕਿ ਇੱਛੁਕ ਬੋਲੀਕਾਰ ਬੋਲੀ ਵਿੱਚ ਹਿੱਸਾ ਲੈਣ ਤੋਂ ਪਹਿਲਾਂ ਵੇਰਵਿਆਂ ਨੂੰ ਆਨਲਾਈਨ ਦੇਖ ਸਕਦੇ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...