Friday, April 19, 2024

ਵਾਹਿਗੁਰੂ

spot_img
spot_img

ਲੈਂਡ ਸੀਲਿੰਗ ਐਕਟ ਲਾਗੂ ਕਰਾਉਣ ਲਈ ਸੈਂਕੜੇ ਔਰਤਾਂ ਵੱਲੋਂ ਰੋਸ ਪ੍ਰਦਰਸ਼ਨ, ਮੁੱਖ ਮੰਤਰੀ ਚੰਨੀ ਦੇ ਨਾਮ ਭੇਜਿਆ ਗਿਆ ਮੰਗ ਪੱਤਰ

- Advertisement -

ਦਲਜੀਤ ਕੌਰ ਭਵਾਨੀਗੜ੍ਹ
ਪਟਿਆਲਾ, 22 ਸਤੰਬਰ, 2021:
ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਔਰਤ ਵਿੰਗ ਵੱਲੋਂ ਸੈੰਕੜੇ ਔਰਤਾਂ ਨੇ ਅੱਜ ਇਕੱਠੇ ਹੋਕੇ ਲੈਂਡ ਸੀਲਿੰਗ ਐਕਟ ਮੁਤਾਬਿਕ 17 ਏਕੜ ਤੋਂ ਉੱਪਰਲੀ ਜਮੀਨ ਬੇਜ਼ਮੀਨੇ ਲੋਕਾਂ ਵਿੱਚ ਵੰਡਣ ਦੀ ਮੰਗ ਨੂੰ ਲੈ ਕੇ ਪਟਿਆਲਾ ਦੇ ਪੁੱਡਾ ਗਰਾਊਂਡ ਵਿੱਚ ਸੈਂਕੜੇ ਔਰਤਾਂ ਇਕੱਠੀਆਂ ਹੋਈਆਂ। ਇਸ ਤੋਂ ਬਾਅਦ ਰੋਸ ਮੁਜ਼ਾਹਰਾ ਕਰਦੇ ਹੋਏ ਡੀਸੀ ਦਫਤਰ ਸਾਹਮਣੇ ਧਰਨਾ ਲਗਾਇਆ ਗਿਆ।

ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ੋਨਲ ਸੈਕਟਰੀ ਪਰਮਜੀਤ ਕੌਰ ਲੌਂਗੋਵਾਲ ਅਤੇ ਪਟਿਆਲਾ ਜ਼ੋਨ ਦੇ ਪ੍ਰਧਾਨ ਗੁਰਵਿੰਦਰ ਸਿੰਘ ਬੌੜਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿੱਚ 1952 ਅਤੇ 1972 ਦੋ ਭੂਮੀ ਸੁਧਾਰ ਕਾਨੂੰਨ ਲਿਆਂਦੇ ਗਏ ਜਿਸ ਅਨੁਸਾਰ ਜਮੀਨਾਂ ਵੰਡੀਆਂ ਗਈਆ ਪਰ ਪੰਜਾਬ ਦੇ 35 ਪ੍ਰਤੀਸ਼ਤ ਦਲਿਤਾਂ ਦੇ ਹਿੱਸੇ ਸਿਰਫ ਡੇਢ ਤੋ ਦੋ ਪ੍ਰਤੀਸ਼ਤ ਜਮੀਨ ਹੀ ਆਈ, ਜਦੋਂ ਕਿ ਜਮੀਨਾਂ ਦੀਆਂ ਵੱਡੀਆਂ ਢੇਰੀਆਂ ਉੱਚ ਜਾਤੀ ਦੇ ਵਿੱਚ ਸ਼ਾਮਲ ਇੱਕ ਖਾਸ ਧਨਾਂਢ ਜਮਾਤ ਦੇ ਕੋਲ ਚਲੀਆਂ ਗਈਆਂ ਜੋ ਕਿ ਛੋਟੀ ਕਿਸਾਨੀ ਦੀਆਂ ਜਮੀਨਾਂ ਨੁੰ ਵੀ ਹੜੱਪ ਕਰ ਰਹੀਆਂ ਹਨ, ਜੋ ਕਿ 17 ਏਕੜ ਦੇ ਲੈੰਡ ਸੀਲਿੰਗ ਐਕਟ ਦੀ ਵੀ ਉਲੰਘਣਾ ਕਰਦੀ ਹੈ ਜੋ ਵੱਡੀਆਂ ਢੇਰੀਆਂ ਵਾਲਿਆਂ ਤੇ ਲਾਗੂ ਨਹੀਂ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਜੇਕਰ ਮਹਿਕਮੇ ਤੋ ਆਰ ਟੀ ਆਈ ਰਾਹੀਂ ਧਨਾਢਾਂ ਦਾ ਰਿਕਾਰਡ ਮੰਗਿਆ ਜਾਂਦਾ ਹੈ ਤਾਂ ਇਸ ਦੀ ਜਾਣਕਾਰੀ ਮਹਿਕਮਾ ਨਹੀਂ ਉਪਲਬਧ ਕਰਵਾਉਂਦਾ। ਜਮੀਨ ਦੀ ਇਹ ਕਾਣੀ ਵੰਡ ਕਾਰਨ ਹੀ ਦਲਿਤ ਪਿੰਡਾਂ ਅੰਦਰ ਜਾਤੀ ਦਾਬੇ ਨੂੰ ਲਗਾਤਾਰ ਹੰਢਾ ਰਹੇ ਹਨ। ਜਮੀਨ ਦੀ ਬਰਾਬਰ ਵੰਡ ਹੀ ਦਲਿਤਾਂ ਨੂੰ ਸਮਾਜ ਵਿੱਚ ਬਰਾਬਰਤਾ ਦਿਲਾ ਸਕਦੀ ਹੈ। ਜਿਸ ਜਾਤੀ ਦਾਬੇ ਅਤੇ ਆਰਥਿਕ ਦਾਬੇ ਦੀਆਂ ਸਭ ਤੋ ਵੱਧ ਸ਼ਿਕਾਰ ਦਲਿਤ ਔਰਤਾਂ ਹੁੰਦੀਆ ਹਨ।

ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪਟਿਆਲਾ ਬਲਾਕ ਦੀ ਆਗੂ ਛਿੰਦਰਪਾਲ ਕੌਰ ਅਤੇ ਕੁਲਜੀਤ ਕੌਰ ਨੇ ਕਿਹਾ ਕਿ ਜਮੀਨਾਂ ਨਾ ਹੋਣ ਕਾਰਨ ਉਹਨਾਂ ਨੂੰ ਕਰਜੇ ਵੀ ਸਰਕਾਰੀ ਸੰਸਥਾਵਾਂ ਤੋਂ ਨਹੀ ਮਿਲਦੇ ਸਗੋ ਉੱਚ ਵਿਆਜ ਤੇ ਨਿੱਜੀ ਕਰਜੇ ਚੁਕਣੇ ਪੈਂਦੇ ਹਨ ਜਿਸ ਵਿੱਚ ਦਲਿਤ ਅਤੇ ਛੋਟਾ ਕਿਸਾਨ ਅਜੇ ਵੀ ਸਰਕਾਰੀ ਕਰਜੇ ਤੋਂ ਦੂਰ ਹਨ ਜਿਸ ਵਿੱਚ ਔਰਤਾਂ ਬਿਲਕੁਲ ਹੀ ਪ੍ਰੋਪਰਟੀ ਲੈੱਸ ਹੋਣ ਕਾਰਨ ਮਾਇਕਰੋਫਾਇਨਾਂਸ ਕੰਪਨੀਆਂ ਦੇ ਮੱਕੜਜਾਲ ‘ਚ ਫਸ ਚੁੱਕੀਆਂ ਹਨ।

ਅੱਜ ਦੇ ਧਰਨੇ ਵਿੱਚ ਇਸਤਰੀ ਜਾਗਰਿਤੀ ਮੰਚ ਦੀ ਸੂਬਾਈ ਆਗੂ ਅਮਨਦੀਪ ਕੌਰ ਦਿਓਲ ਨੇ ਵੀ ਸਬੋਧਨ ਕਰਦਿਆਂ ਜਮੀਨ ਤੇ ਕਰਜੇ ਦੀ ਮੰਗ ਨੂੰ ਔਰਤਾਂ ਦੀ ਮਾਣ ਸਨਮਾਨ ਦੀ ਲੜਾਈ ਦੱਸਿਆ।

ਜਥੇਬੰਦੀ ਦੇ ਆਗੂ ਧਰਮਵੀਰ ਹਰੀਗਡ਼੍ਹ ਨੇ ਵੱਧ ਤੋਂ ਵੱਧ ਬੇਜਮੀਨੇ ਦਲਿਤ ਅਤੇ ਛੋਟੇ ਕਿਸਾਨਾਂ ਨੂੰ 17 ਏਕੜ ਦਾ ਜਮੀਨ ਹੱਦਬੰਦੀ ਕਾਨੂੰਨ ਲਾਗੂ ਕਰਾਉਣ ਲਈ ਘੋਲ ਨੂੰ ਤਿੱਖਾ ਕਰਨ ਦਾ ਸੱਦਾ ਦਿੱਤਾ।

ਅੱਜ ਦੇ ਧਰਨੇ ਨੂੰ ਸੁਖਵਿੰਦਰ ਕੌਰ, ਮਨਦੀਪ ਕੌਰ, ਬੇਅੰਤ ਕੌਰ, ਅਮਰਜੀਤ ਕੌਰ, ਗੁਰਮੀਤ ਕੌਰ, ਬਿਮਲ ਆਦਿ ਨੇ ਵੀ ਸੰਬੋਧਨ ਕੀਤਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,200FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...