Saturday, April 20, 2024

ਵਾਹਿਗੁਰੂ

spot_img
spot_img

ਲੈਫਟੀਨੈਂਟ ਜਨਰਲ ਮਨੋਜ ਮਾਗੋ ਨੇ ਨੈਸ਼ਨਲ ਡਿਫੈਂਸ ਕਾਲਜ ਦੇ ਕਮਾਂਡੈਂਟ ਵਜੋਂ ਅਹੁਦਾ ਸੰਭਾਲਿਆ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 30 ਨਵੰਬਰ, 2021 –
ਲੈਫਟੀਨੈਂਟ ਜਨਰਲ ਮਨੋਜ ਕੁਮਾਰ ਮਾਗੋ, ਵਾਈ.ਐਸ.ਐਮ., ਬਾਰ ਟੂ ਸੈਨਾ ਮੈਡਲ ਨੇ ਅੱਜ ਏਅਰ ਮਾਰਸ਼ਲ ਡੀ ਚੌਧਰੀ, ਏ.ਵੀ.ਐਸ.ਐਮ., ਵੀ.ਐਮ., ਵੀ.ਐਸ.ਐਮ. ਦੇ ਸੇਵਾਮੁਕਤ ਹੋਣ ਉਪਰੰਤ ਨੈਸ਼ਨਲ ਡਿਫੈਂਸ ਕਾਲਜ ਦੇ 34ਵੇਂ ਕਮਾਂਡੈਂਟ ਵਜੋਂ ਅਹੁਦਾ ਸੰਭਾਲ ਲਿਆ ਹੈ। ਕਮਾਂਡੈਂਟ ਐਨ.ਡੀ.ਸੀ. ਦਾ ਅਹੁਦਾ ਸੰਭਾਲਣ ਤੋਂ ਪਹਿਲਾਂ ਉਹ ਵੱਕਾਰੀ 10 ਕੋਰ ਦੀ ਕਮਾਂਡ ਸੰਭਾਲ ਰਹੇ ਸਨ।

ਲੁਧਿਆਣਾ ਦੇ ਰਹਿਣ ਵਾਲੇ ਲੈਫਟੀਨੈਂਟ ਜਨਰਲ ਮਾਗੋ ਭਾਰਤੀ ਮਿਲਟਰੀ ਅਕੈਡਮੀ, ਦੇਹਰਾਦੂਨ ਦੇ ਸਾਬਕਾ ਵਿਦਿਆਰਥੀ ਹਨ ਅਤੇ 15 ਦਸੰਬਰ, 1984 ਨੂੰ 7ਵੀਂ ਬਟਾਲੀਅਨ ਬ੍ਰਿਗੇਡ ਆਫ਼ ਦਿ ਗਾਰਡਜ਼ ਵਿੱਚ ਸ਼ਾਮਲ ਹੋਏ ਅਤੇ ਬਾਅਦ ਵਿੱਚ 16 ਗਾਰਡਜ਼ ਦੀ ਕਮਾਂਡ ਸੰਭਾਲੀ।

36 ਸਾਲਾਂ ਤੋਂ ਵੱਧ ਦੇ ਆਪਣੇ ਸ਼ਾਨਦਾਰ ਮਿਲਟਰੀ ਕਰੀਅਰ ਦੌਰਾਨ ਜਨਰਲ ਅਫਸਰ ਨੇ ਚੁਣੌਤੀਪੂਰਨ ਮਾਹੌਲ ਵਿੱਚ ਆਪਣੀਆਂ ਜ਼ਿੰਮੇਵਾਰੀਆਂ ਨੂੰ ਬਾਖ਼ੂਬੀ ਨਿਭਾਇਆ। ਉਹਨਾਂ ਨੇ ਜੰਮੂ ਅਤੇ ਕਸ਼ਮੀਰ ਵਿੱਚ ਲਾਈਨ ਆਫ਼ ਕੰਟਰੋਲ ‘ਤੇ ਸਭ ਤੋਂ ਵੱਡੀ ਅਤੇ ਚੁਣੌਤੀਪੂਰਨ ਇਨਫੈਂਟਰੀ ਬ੍ਰਿਗੇਡ ਅਤੇ ਇਨਫੈਂਟਰੀ ਡਿਵੀਜ਼ਨ ਦੀ ਵੀ ਕਮਾਂਡ ਸੰਭਾਲੀ।

ਲੈਫਟੀਨੈਂਟ ਜਨਰਲ ਮਨੋਜ ਕੁਮਾਰ ਮਾਗੋ ਡਿਫੈਂਸ ਸਰਵਿਸਿਜ਼ ਸਟਾਫ ਕਾਲਜ, ਵੈਲਿੰਗਟਨ ਦੇ ਸਾਬਕਾ ਵਿਦਿਆਰਥੀ ਹਨ ਅਤੇ ਵੱਕਾਰੀ ਹਾਇਰ ਕਮਾਂਡ ਅਤੇ ਨੈਸ਼ਨਲ ਡਿਫੈਂਸ ਕਾਲਜ ਕੋਰਸਾਂ ਵਿੱਚ ਸ਼ਾਮਲ ਹੋਏ। ਉਹਨਾਂ ਨੇ ਜੰਮੂ ਅਤੇ ਕਸ਼ਮੀਰ ਵਿੱਚ ਇੱਕ ਮਾਊਂਟੇਨ ਬ੍ਰਿਗੇਡ (ਕਾਊਂਟਰ ਇੰਸਰਜੈਂਸੀ ਆਪਰੇਸ਼ਨਸ) ਦੇ ਬ੍ਰਿਗੇਡ ਮੇਜਰ, ਮਿਲਟਰੀ ਆਪਰੇਸ਼ਨ ਡਾਇਰੈਕਟੋਰੇਟ ਵਿੱਚ ਡਾਇਰੈਕਟਰ ਅਤੇ ਹੈੱਡਕੁਆਰਟਰ ਦੱਖਣੀ ਕਮਾਂਡ ਦੇ ਡਿਪਟੀ ਮਿਲਟਰੀ ਸਕੱਤਰ, ਹੈੱਡਕੁਆਰਟਰ ਸਟ੍ਰੈਟਜਿਕ ਫੋਰਸਿਜ਼ ਕਮਾਂਡ ਵਿੱਚ ਪ੍ਰਿੰਸੀਪਲ ਡਾਇਰੈਕਟਰ ਅਤੇ ਐਮਓਡੀ (ਆਰਮੀ) ਦੇ ਏਕੀਕ੍ਰਿਤ ਮੁੱਖ ਦਫਤਰ ਵਿੱਚ ਡੀ.ਜੀ. ਓ.ਐਲ. ਅਤੇ ਐਸ.ਐਮ. ਵਜੋਂ ਆਪਰੇਸ਼ਨਲ ਲੌਜਿਸਟਿਕਸ ਦੀ ਜਿੰਮੇਵਾਰੀ ਨਿਭਾਈ।

ਇਸ ਤੋਂ ਇਲਾਵਾ ਉਹਨਾਂ ਨੇ ਡਾਇਰੈਕਟਿੰਗ ਸਟਾਫ, ਸੀਨੀਅਰ ਕਮਾਂਡ ਵਿੰਗ, ਆਰਮੀ ਵਾਰ ਕਾਲਜ, ਮਹੂ ਅਤੇ ਸਭ ਤੋਂ ਵੱਕਾਰੀ ਅਤੇ ਪ੍ਰਸਿੱਧ ਸੰਸਥਾ ਕਾਊਂਟਰ ਇਨਸਰਜੈਂਸੀ ਐਂਡ ਜੰਗਲ ਵਾਰਫੇਅਰ ਸਕੂਲ ਦੇ ਕਮਾਂਡੈਂਟ ਵਜੋਂ ਵੀ ਸੇਵਾਵਾਂ ਨਿਭਾਈਆਂ।

ਲੈਫਟੀਨੈਂਟ ਜਨਰਲ ਮਾਗੋ ਨੂੰ ਉਨ੍ਹਾਂ ਦੀਆਂ ਵਿਲੱਖਣ ਸੇਵਾਵਾਂ ਲਈ ਯੁੱਧ ਸੇਵਾ ਮੈਡਲ ਅਤੇ ਸੈਨਾ ਮੈਡਲ (ਦੋ ਵਾਰ) ਨਾਲ ਸਨਮਾਨਿਤ ਕੀਤਾ ਗਿਆ ਹੈ। ਜਨਰਲ ਅਫਸਰ ਨੇ ਸੋਮਾਲੀਆ (ਯੂ.ਐਨ.ਓ.ਐਸ.ਓ.ਐਮ-Il) ਵਿੱਚ ਸੰਯੁਕਤ ਰਾਸ਼ਟਰ ਦੀਆਂ ਦੋ ਸ਼ਾਂਤੀ ਰੱਖਿਅਕ ਅਸਾਈਨਮੈਂਟਾਂ ਵਿੱਚ ਅਤੇ ਕਾਂਗੋ (ਐਮ.ਓ.ਐਨ.ਯੂ.ਐਸ.ਸੀ.ਓ.) ਵਿੱਚ ਫੋਰਸ ਚੀਫ਼ ਆਫ਼ ਸਟਾਫ ਵਜੋਂ ਸ਼ਾਨਦਾਰ ਸੇਵਾਵਾਂ ਨਿਭਾਈਆਂ ਜਿੱਥੇ ਉਹਨਾਂ ਨੂੰ ਫੋਰਸ ਕਮਾਂਡਰ (ਐਮ.ਓ.ਐਨ.ਯੂ.ਐਸ.ਸੀ.ਓ.) ਕੋਮੈਂਡੇਸ਼ਨ ਨਾਲ ਸਨਮਾਨਿਤ ਕੀਤਾ ਗਿਆ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...