Friday, March 29, 2024

ਵਾਹਿਗੁਰੂ

spot_img
spot_img

ਲੋਕਾਂ ਅਤੇ ਲੋਕਤੰਤਰ ਲਈ ਖ਼ਤਰਨਾਕ ਹਨ ਭਾਜਪਾ ਅਤੇ ਇਸਦੀਆਂ ‘ਏ, ਬੀ ਅਤੇ ‘ਸੀ’ ਟੀਮਾਂ: ਭਗਵੰਤ ਮਾਨ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 15 ਜਨਵਰੀ, 2022 –
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਦੀਆਂ ‘ਏ, ਬੀ ਅਤੇ ਸੀ’ ਟੀਮਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ, ਕਿਉਂਕਿ ਭਾਜਪਾ ਅਤੇ ਇਸ ਦੀਆਂ ‘ਏ, ਬੀ ਅਤੇ ਸੀ’ ਟੀਮਾਂ ਲੋਕਾਂ ਅਤੇ ਲੋਕਤੰਤਰ ਲਈ ਖ਼ਤਰਨਾਕ ਹਨ।

ਮਾਨ ਨੇ ਕਿਹਾ ਕਿ ਪਿਛਲੀਆਂ 2017 ਦੀਆਂ ਵਿਧਾਨ ਸਭਾ ਚੋਣਾ ਪੰਜਾਬੀਆਂ ਅੱਗੇ ਸਪਸ਼ੱਟ ਉਦਾਹਰਨ ਹਨ, ਜਦੋਂ ਕਾਂਗਰਸ ਤੇ ਕੈਪਟਨ ਅਮਰਿੰਦਰ ਸਿੰਘ ਨੂੰ ਰਾਜਸੱਤਾ ਸੌਂਪਣ ਲਈ ਅਕਾਲੀ ਦਲ ਬਾਦਲ ਅਤੇ ਭਾਜਪਾ ਨੇ ਕਾਂਗਰਸ ਨੂੰ ਵੋਟਾਂ ਪਾਈਆਂ ਸਨ ਤਾਂ ਜੋ ਆਮ ਆਦਮੀ ਪਾਰਟੀ ਨੂੰ ਸਰਕਾਰ ਬਣਾਉਣ ਤੋਂ ਰੋਕਿਆ ਜਾ ਸਕੇ।

ਸ਼ਨੀਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ, ‘‘ਭਾਜਪਾ ਦਾ ਪੰਜਾਬ,ਪੰਜਾਬੀ ਅਤੇ ਪੰਜਾਬੀਅਤ ਵਿਰੋਧੀ ਚਿਹਰਾ ਲੋਕਾਂ ਸਾਹਮਣੇ ਨੰਗਾ ਹੋ ਗਿਆ ਹੈ। ਭਾਜਪਾ ਆਗੂਆਂ ਦੇ ਅੱਤਿਆਚਾਰਾਂ ਕਾਰਨ ਪੰਜਾਬ ਦੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਨਾ ਕੇਵਲ ਸੜਕਾਂ ’ਤੇ ਰੁਲਣਾ ਪਿਆ, ਸਗੋਂ ਆਪਣੀਆਂ ਜਾਨਾਂ ਦੀ ਅਹੂਤੀ ਵੀ ਦੇਣੀ ਪਈ। ਪਰ ਅੱਜ ਲਾਲਚੀ ਅਤੇ ਭ੍ਰਿਸ਼ਟਾਚਾਰੀ ਸਿਆਸਤਦਾਨ ਅੰਦੋਲਨਕਾਰੀ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਕੁਰਬਾਨੀਆਂ ਨੂੰ ਭੁੱਲ ਕੇ ਪੰਜਾਬ ਵਿੱਚ ਭਾਜਪਾ (ਤਾਨਾਸ਼ਾਹਾਂ) ਦਾ ਰਾਜਭਾਗ ਸਥਾਪਤ ਕਰਨ ਤੱਕ ਗਿਰ ਗਏ ਹਨ।’’

ਮਾਨ ਨੇ ਦਾਅਵਾ ਕੀਤਾ ਕਿ ਜਦੋਂ ਵੀ ਪੰਜਾਬ ਵਾਸੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦੇ ਯਤਨ ਕਰਦੇ ਹਨ ਤਾਂ ਕਾਂਗਰਸ, ਕੈਪਟਨ, ਬਾਦਲ ਅਤੇ ਭਾਜਪਾ ਆਦਿ ਦੇ ਸਾਰੇ ਆਗੂ ਇਕੱਠੇ ਹੋ ਜਾਂਦੇ ਹਨ ਅਤੇ ਹੁਣ 2022 ਦੀਆਂ ਚੋਣਾ ਵਿੱਚ ‘ਆਪ’ ਦੇ ਵਿਰੁੱਧ ਕਾਂਗਰਸ, ਕੈਪਟਨ, ਢੀਂਡਸਾ ਅਤੇ ਬਾਦਲ ਦਲ ਅੰਦਰਖਾਤੇ ਭਾਜਪਾ ਨਾਲ ਚੋਣ ਗਠਜੋੜ ਕਰ ਚੁੱਕੇ ਹਨ। ਇਸੇ ਲਈ ਇਨਾਂ ਰਿਵਾਇਤੀ ਪਾਰਟੀਆਂ ਦੇ ਆਗੂ ਥੋਕ ਦੇ ਭਾਅ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ।

ਭਗਵੰਤ ਮਾਨ ਨੇ ਦੋਸ਼ ਲਾਇਆ ਕਿ ਅਕਾਲੀ ਦਲ ਬਾਦਲ ਦੀ ਭਾਜਪਾ ਨਾਲ ਦੋਸਤੀ ਜੱਗ ਜਾਹਿਰ ਹੈ ਅਤੇ ਬਾਦਲ ਪਰਿਵਾਰ ਹਮੇਸ਼ਾਂ ਹੀ ਭਾਜਪਾ ਦੀ ਏ ਟੀਮ ਵਜੋਂ ਪ੍ਰਸਿੱਧ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਅਤੇ ਸੁਖਦੇਵ ਸਿੰਘ ਢੀਂਡਸਾ ਭਾਜਪਾ ਲਈ ਬੀ ਟੀਮ ਵਜੋਂ ਜਾਣੇ ਗਏ ਹਨ, ਜਦੋਂ ਕਿ ਚੋਣਾ ਨਾ ਜਿੱਤਣ ਵਾਲੇ ਲੋਕ ਆਪਣੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਭਾਜਪਾ ਦੀ ‘ਸੀ’ ਟੀਮ ਵਜੋਂ ਕੰਮ ਕਰ ਰਹੇ ਹਨ।

ਮਾਨ ਨੇ ਕਿਹਾ ਕਿ ਜਿੱਥੇ ਇਖ਼ਲਾਕ ਤੋਂ ਗਿਰੇ ਲੋਕ ਕਿਸਾਨਾਂ ਦੀਆਂ ਕੁਰਬਾਨੀਆਂ ਤੋਂ ਲੰਘ ਕੇ ਭਾਜਪਾ ’ਚ ਸ਼ਾਮਲ ਹੋ ਰਹੇ ਹਨ, ਉਥੇ ਹੀ ਭ੍ਰਿਸ਼ਟਾਚਾਰੀ ਆਗੂਆਂ ਨੂੰ ਇਨਫੋਰਸਮੈਂਟ ਡਾਇਕਟੋਰੇਟ (ਈ.ਡੀ.) ਅਤੇ ਇਨਕਮ ਟੈਕਸ ਦਾ ਡਰਾ ਦਿਖਾ ਕੇ ਭਾਜਪਾ ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ।

‘ਆਪ’ ਆਗੂ ਨੇ ਕਿਹਾ ਕਿ ਜਿਉਂ- ਜਿਉਂ ਵਿਧਾਨ ਸਭਾ ਚੋਣਾ ਨਜ਼ਦੀਕ ਆ ਰਹੀਆਂ ਹਨ, ਤਿਉਂ- ਤਿਉਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਵਿਰੋਧੀ ਆਗੂਆਂ ਅਤੇ ਪਾਰਟੀਆਂ ਦੇ ਚਿਹਰੇ ਨੰਗੇ ਹੋ ਰਹੇ ਹਨ। ‘ਆਪ’ ਦੀ ਚੜ੍ਹਤ ਦੇਖਦਿਆਂ ਸਾਰੇ ਵਿਰੋਧੀ ਮਿਲ ਕੇ ਤਿਕੜਮਬਾਜੀਆਂ ਅਤੇ ਸਾਜਿਸ਼ਾਂ ’ਤੇ ਉਤਰ ਆਏ ਹਨ। ਉਨ੍ਹਾਂ ਕਿਹਾ ਕਿ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਸਮੇਤ ਕਿਸਾਨਾਂ ਦੀਆਂ ਕੁਰਬਾਨੀਆਂ ਦੀ ਦੁਹਾਈ ਦੇਣ ਵਾਲੇ ਕੁੱਝ ਲੋਕ ਵੀ ਭਾਜਪਾ ਦੀ ਬੇੜੀ ਵਿੱਚ ਸਵਾਰ ਹੋ ਰਹੇ ਹਨ ਅਤੇ ਉਨ੍ਹਾਂ ਦੇ ਦੋਹਰੇ ਕਿਰਦਾਰ ਲੋਕਾਂ ਸਾਹਮਣੇ ਆ ਗਏ ਹਨ।

ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਆਮ ਆਦਮੀ ਪਾਰਟੀ ਦੇਸ਼ ਦੀ ਰਾਜਨੀਤੀ ਵਿੱਚ ਪਰਿਵਾਰਤਨ ਦੀ ਮੁਦਈ ਹੈ ਅਤੇ ਚੰਗੀ ਸਿੱਖਿਆ, ਇਲਾਜ, ਪੀਣ ਦਾ ਪਾਣੀ ਅਤੇ ਹੋਰ ਸਹੂਲਤਾਂ ਦੇਣ ਲਈ ਵਚਨਬੱਧ ਹੈ। ਪੰਜਾਬ ਦੀ ਨਵੀਂ ਇਬਾਰਤ ਲਿਖਣ ਲਈ ਪੰਜਾਬ ਵਾਸੀ ਤਿਆਰ ਬਰ ਤਿਆਰ ਹਨ, ਤਾਂ ਜੋ ਸਰਕਾਰੀ ਸਾਧਨਾਂ ਦੀ ਲੁੱਟ ਘਸੁੱਟ ਨੂੰ ਬੰਦ ਕੀਤਾ ਜਾਵੇ ਅਤੇ ਪੰਜਾਬ ਨੂੰ ਮੁੱੜ ਸੋਹਣਾ ਤੇ ਖੁਸ਼ਹਾਲ ਪੰਜਾਬ ਬਣਾਇਆ ਜਾਵੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਅਹਿਮ ਮਤੇ ਪਾਸ

ਯੈੱਸ ਪੰਜਾਬ ਅੰਮ੍ਰਿਤਸਰ, ਮਾਰਚ 29, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਕਈ ਅਹਿਮ ਮਤੇ ਪਾਸ ਕੀਤੇ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ...

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,256FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...