Friday, March 29, 2024

ਵਾਹਿਗੁਰੂ

spot_img
spot_img

ਲੋਕਾਂ ਦੇ ਇੱਕਜੁੱਟ ਸੰਘਰਸ਼ ਦੀ ਜਿੱਤ ਹੈ ਮਨਜੀਤ ਧਨੇਰ ਦੀ ਸਜਾ ਮੁਆਫ਼ੀ: ਹਰਪਾਲ ਸਿੰਘ ਚੀਮਾ

- Advertisement -

ਚੰਡੀਗੜ੍ਹ, 14 ਨਵੰਬਰ, 2019 –
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਿਸਾਨ ਆਗੂ ਮਨਜੀਤ ਸਿੰਘ ਧਨੇਰ ਦੀ ਸਜਾ ਮੁਆਫ਼ੀ ਨੂੰ ਲੋਕਾਂ ਦੇ ਇੱਕਜੁੱਟ ਸੰਘਰਸ਼ ਦੀ ਜਿੱਤ ਕਰਾਰ ਦਿੱਤਾ ਹੈ।

‘ਆਪ’ ਹੈੱਡਕੁਆਟਰ ਵੱਲੋਂ ਜਾਰੀ ਬਿਆਨ ਰਾਹੀਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਬਰਨਾਲਾ ਤੋਂ ਵਿਧਾਇਕ ਮੀਤ ਹੇਅਰ, ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਸੂਬਾ ਜਨਰਲ ਸਕੱਤਰ ਮਾਸਟਰ ਪ੍ਰੇਮ ਕੁਮਾਰ ਨੇ ਕਿਹਾ ਕਿ ਲੋਕਾਂ ਦੇ ਸੰਘਰਸ਼ ਅਤੇ ਸੱਚ ਦੀ ਜਿੱਤ ਹੋਈ ਹੈ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੱਚ ਅਤੇ ਇਨਸਾਫ਼ ਲਈ ਸੂਬੇ ਦੋ ਲੋਕਾਂ ਅਤੇ ਖ਼ਾਸਕਰ ਕਿਸਾਨਾਂ ਦਾ ਇਮਤਿਹਾਨ ਲੈਣ ਦੀ ਥਾਂ ਸੂਬਾ ਸਰਕਾਰ ਨੂੰ ਇਹ ਫ਼ੈਸਲਾ ਪਹਿਲਾਂ ਹੀ ਲੈ ਲੈਣਾ ਚਾਹੀਦਾ ਸੀ। ਚੀਮਾ ਨੇ ਮਨਜੀਤ ਸਿੰਘ ਧਨੇਰ ਦੇ ਹੱਕ ‘ਚ ਹਾਂ ਦਾ ਨਾਅਰਾ ਮਾਰਨ ਵਾਲੇ ਸਾਰੇ ਲੋਕਾਂ, ਕਿਸਾਨ ਸੰਗਠਨਾਂ ਅਤੇ ਹੋਰ ਜਥੇਬੰਦੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੇਕਰ ਇਕਸੁਰਤਾ ਅਤੇ ਇੱਕਜੁੱਟਤਾ ਨਾਲ ਬੇਇਨਸਾਫ਼ੀਆਂ ਵਿਰੁੱਧ ਸੰਘਰਸ਼ ਕੀਤਾ ਜਾਵੇ ਤਾਂ ਆਖ਼ਰ ਸੱਚ ਅਤੇ ਲੋਕਾਂ ਦੀ ਜਿੱਤ ਹੁੰਦੀ ਹੈ।

ਮੀਤ ਹੇਅਰ ਕੁਲਵੰਤ ਸਿੰਘ ਪੰਡੋਰੀ ਅਤੇ ਮਾਸਟਰ ਪ੍ਰੇਮ ਨੇ ਕਿਹਾ ਕਿ ਜੋ ਲੋਕ ਦੂਸਰੇ ਲੋਕਾਂ ਦੇ ਹਿੱਤਾਂ ਲਈ ਬੇਝਿਜਕ ਅਤੇ ਨਿਡਰ ਹੋ ਕੇ ਲੜਾਈ ਲੜਦੇ ਹਨ, ਲੋਕ ਵੀ ਉਨ੍ਹਾਂ ਲਈ ਡਟ ਕੇ ਖੜਦੇ ਹਨ, ਮਨਜੀਤ ਸਿੰਘ ਧਨੇਰ ਦਾ ਮਾਮਲਾ ਇਸ ਦੀ ਤਾਜ਼ਾ ਮਿਸਾਲ ਹੈ।

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,258FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...