Thursday, April 25, 2024

ਵਾਹਿਗੁਰੂ

spot_img
spot_img

ਲੋਕਾਂ ਨੂੰ ਏਡਜ਼ ਨਾਲ ਸਬੰਧਤ ਭੇਦਭਾਵ ਮਿਟਾਉਣਾ ਚਾਹੀਦਾ ਹੈ: ਚੇਤਨ ਸਿੰਘ ਜੌੜਾਮਾਜਰਾ

- Advertisement -

ਯੈੱਸ ਪੰਜਾਬ
ਐੱਸ ਏ ਐੱਸ ਨਗਰ/ਮੋਹਾਲੀ, 1 ਦਸੰਬਰ, 2022:
ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਵਿਸ਼ਵ ਏਡਜ਼ ਦਿਵਸ ਸੰਬੰਧੀ ਰਾਜ ਪੱਧਰੀ ਸਮਾਗਮ ਕਿਸਾਨ ਵਿਕਾਸ ਚੈਂਬਰ ਵਿੱਚ ਕਰਵਾਇਆ ਗਿਆ। ਸਮਾਗਮ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸ. ਚੇਤਨ ਸਿੰਘ ਜੌੜਾਮਾਜਰਾ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ।

ਇਸ ਦੌਰਾਨ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਵਿਸ਼ਵ ਏਡਜ਼ ਦਿਵਸ 1 ਦਸੰਬਰ ਨੂੰ ਦੁਨੀਆਂ ਭਰ ਵਿੱਚ ਹਰ ਸਾਲ ਇਕ ਨਵੇਂ ਉਦੇਸ਼ ਨਾਲ ਮਨਾਇਆ ਜਾਂਦਾ ਹੈ। ਇਸ ਸਾਲ ਦਾ ਉਦੇਸ਼ ਹੈ : “ Equalize (ਸਮਾਨਤਾ)” । ਹਰ ਕਿਸੇ ਨੂੰ ਸਮਾਨਤਾ ਨਾਲ ਜ਼ਿੰਦਗੀ ਬਤੀਤ ਕਰਨ ਦਾ ਅਧਿਕਾਰ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਉਨ੍ਹਾਂ ਅਸਮਾਨਤਾਵਾ ਨੂੰ ਖਤਮ ਕਰਨ ਦੀ ਜ਼ਰੂਰਤ ਹੈ, ਜੋ ਏਡਜ਼ ਨੂੰ ਰੋਕਣ ਵਿੱਚ ਔਕੜਾਂ ਪੈਦਾ ਕਰਦੀਆਂ ਹਨ।

ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਐਚ.ਆਈ.ਵੀ. ਇੱਕ ਅਜਿਹਾ ਵਾਇਰਸ ਹੈ, ਜੋ ਆਮ ਲੋਕਾਂ ਨੂੰ ਉਸ ਸਮੇਂ ਤੱਕ ਪ੍ਰਭਾਵਿਤ ਨਹੀਂ ਕਰਦਾ, ਜਦੋਂ ਤੱਕ ਕੋਈ ਵਿਅਕਤੀ ਵਾਇਰਸ ਗ੍ਰਸਤ ਵਿਅਕਤੀ ਦੇ ਸੰਪਰਕ ਵਿੱਚ ਨਹੀਂ ਆਉਂਦਾ। ਭਾਰਤ ਵਿੱਚ ਐਚ.ਆਈ.ਵੀ. ਦਾ ਪਹਿਲਾ ਕੇਸ 1986 ਵਿੱਚ ਆਇਆ ਸੀ ਅਤੇ ਉਸ ਸਮੇਂ ਕੋਈ ਵੀ ਇਹ ਨਹੀਂ ਸੋਚ ਸਕਦਾ ਸੀ ਕਿ ਇਹ ਬਿਮਾਰੀ ਦੁਨੀਆਂ ਲਈ ਇੱਕ ਵੱਡੀ ਸਮੱਸਿਆ ਬਣ ਜਾਵੇਗੀ। ਅੱਜ ਇਹ ਬਿਮਾਰੀ ਐਚ.ਆਈ.ਵੀ. ਵਾਇਰਸ ਨਾਲ ਗ੍ਰਸਤ ਮਰੀਜਾਂ ਲਈ ਪਰੇਸ਼ਾਨੀ ਤਾਂ ਹੈ ਹੀ, ਇਸ ਦੇ ਨਾਲ ਨਾਲ ਸਮਾਜਿਕ ਅਤੇ ਆਰਥਿਕ ਸਮੱਸਿਆ ਨੂੰ ਵੀ ਵਧਾ ਰਹੀ ਹੈ।

ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਨੇ ਦੱਸਿਆ ਕਿ ਭਾਰਤ ਵਿੱਚ 24 ਲੱਖ 1 ਹਜ਼ਾਰ ਦੇ ਲਗਭਗ ਐਚ.ਆਈ.ਵੀ. ਦੇ ਮਰੀਜ਼ ਹਨ। ਪੰਜਾਬ ਵਿੱਚ 89 ਹਜ਼ਾਰ 979 ਐਚ.ਆਈ.ਵੀ ਪਾਜ਼ੀਟਿਵ ਕੇਸ ਰਜਿਸਟਰ ਹੋਏ, ਜਿਨ੍ਹਾਂ ਨੂੰ ਏ.ਆਰ.ਟੀ. ਨਾਲ ਜੋੜ ਕੇ ਦਵਾਈ ਸ਼ੁਰੂ ਕੀਤੀ ਗਈ ਹੈ।

ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ 6057 ਸਰਕਾਰੀ ਸਕੂਲਾਂ ਅਤੇ 700 ਕਾਲਜਾਂ ਵਿੱਚ 14-24 ਸਾਲ ਦੀ ਨੌਜਵਾਨ ਪੀੜੀ ਲਈ ਐਚ.ਆਈ. ਵੀ ਦੀ ਜਾਗਰੂਕਤਾ ਲਈ ਵੱਖ ਵੱਖ ਗਤੀਵਿਧੀਆ ਚਲਾਈਆਂ ਜਾ ਰਹੀਆਂ ਹਨ। ਇਨ੍ਹਾਂ ਦੇ ਨਾਲ ਨਾਲ ਹੋਰ ਵੱਖ-ਵੱਖ ਮਾਧਿਅਮਾਂ ਰਾਹੀਂ ਜਾਗਰੂਕ ਕੀਤਾ ਜਾਂਦਾ ਹੈ। ਐਚ.ਆਈ.ਵੀ ਗ੍ਰਸਤ ਲੋਕਾਂ ਦੀ ਸਿਹਤ ਅਤੇ ਸਮਾਜਿਕ ਸੁਰੱਖਿਆ ਯਕੀਨੀ ਬਣਾਉਣ ਲਈ ਸਰਕਾਰ ਦੁਆਰਾ ਵੱਖ ਵੱਖ ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਸਮਾਜਿਕ ਸੁਰੱਖਿਅਤ ਸਕੀਮਾਂ ਨਾਲ ਜੋੜਿਆ ਜਾ ਰਿਹਾ ਹੈ।

ਸ. ਚੇਤਨ ਜੌੜਾਮਾਜਰਾ ਨੇ ਦੱਸਿਆ ਕਿ ਮਰੀਜਾਂ ਦੇ ਮੁਫ਼ਤ ਟੈਸਟ ਤੇ ਸਲਾਹ ਲਈ ਪੰਜਾਬ ਵਿੱਚ ਸਰਕਾਰੀ ਹਸਪਤਾਲਾਂ ਤੇ ਮੈਡੀਕਲ ਕਾਲਜਾਂ ਵਿੱਚ 1069 ਇੰਨਟੀਗ੍ਰੇਟਿਡ ਕਾਊਸਲਿੰਗ ਟੈਸਟਿੰਗ ਸੈਂਟਰ (ਆਈ.ਸੀ.ਟੀ.ਸੀ) ਚਲਾਏ ਜਾ ਰਹੇ ਹਨ। ਜਾਂਚ ਵਿੱਚ ਪਾਜੀਟਿਵ ਆਏ ਮਰੀਜਾਂ ਦੇ ਮੁਫ਼ਤ ਇਲਾਜ ਲਈ ਪੰਜਾਬ ਵਿੱਚ 19 ਐਂਟੀਰੀਟਰੋਵਾਇਰਲ ਥੈਰੇਪੀ (ਏ.ਆਰ.ਟੀ) ਸੈਂਟਰ ਚਲਾਏ ਜਾ ਰਹੇ ਹਨ।

ਐਚ.ਆਈ.ਵੀ. ਗ੍ਰਸਤ ਵਿਅਕਤੀ ਲਗਾਤਾਰ ਨਿਯਮਿਤ ਢੰਗ ਨਾਲ ਦਵਾਈਆਂ ਲੈ ਕੇ ਲੰਬੀ ਜਿੰਦਗੀ ਬਤੀਤ ਕਰ ਸਕਦਾ ਹੈ। ਜ਼ਿਆਦਾ ਜ਼ੋਖ਼ਿਮ ਵਾਲੇ ਲੋਕਾਂ ਨੂੰ ਐਚ.ਆਈ.ਵੀ/ਏਡਜ਼ ਤੋਂ ਬਚਾਉਣ ਲਈ ਪੰਜਾਬ ਵਿੱਚ 64 ਟਾਰਗੈਟਿਡ ਪ੍ਰੋਜੈਕਟ ਚਲਾਏ ਜਾ ਰਹੇ ਹਨ। ਇਨ੍ਹਾਂ ਦੇ ਨਾਲ ਨਾਲ ਟੀਕੇ ਨਾਲ ਨਸ਼ਾ ਕਰਨ ਵਾਲੇ ਲੋਕਾਂ ਨੂੰ ਐਚ.ਆਈ.ਵੀ/ਏਡਜ਼ ਤੋਂ ਬਚਾਉਣ ਲਈ ਪੰਜਾਬ ਵਿੱਚ 41 ਓ.ਐਸ.ਟੀ. ਸੈਂਟਰ ਚਲਾਏ ਜਾ ਰਹੇ ਹਨ।

ਇਨ੍ਹਾਂ ਸੈਟਰਾਂ ਵਿੱਚ ਟੀਕੇ ਨਾਲ ਨਸ਼ਾ ਲੈਣ ਵਾਲੇ ਮਰੀਜ਼ਾਂ ਨੂੰ ਰੋਜ਼ਾਨਾ ਸਿਹਤ ਕਰਮਚਾਰੀਆਂ ਦੀ ਨਿਗਰਾਨੀ ਹੇਠ ਦਵਾਈ ਦਿੱਤੀ ਜਾਂਦੀ ਹੈ ਤਾਂ ਜੋ ਉਨ੍ਹਾਂ ਨੂੰ ਨਸ਼ੇ ਦੀ ਬਿਮਾਰੀ ਤੋਂ ਬਚਾਇਆ ਜਾ ਸਕੇ। ਪੰਜਾਬ ਵਿੱਚ ਸੁਰੱਖਿਅਤ ਖੂਨ ਲਈ 161 ਬਲੱਡ ਸੈਟਰ ਚਲਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਦਾਨ ਕੀਤੇ ਹੋਏ ਖ਼ੂਨ ਦਾ ਬਾਕੀ ਟੈਸਟਾਂ ਦੇ ਨਾਲ ਐਚ.ਆਈ.ਵੀ ਦਾ ਟੈਸਟ ਵੀ ਕੀਤਾ ਜਾਂਦਾ ਹੈ ਤਾਂ ਜੋ ਖ਼ੂਨ ਰਾਹੀਂ ਐਚ.ਆਈ.ਵੀ. ਦੀ ਬਿਮਾਰੀ ਨੂੰ ਫ਼ੈਲਣ ਤੋਂ ਰੋਕਿਆ ਜਾ ਸਕੇ।

ਰਾਜ ਵਿੱਚ 31 ਐਸ.ਟੀ.ਆਈ./ਆਰ.ਟੀ.ਆਈ ਕਲੀਨਿਕ (ਸੁਰੱਖਿਆ ਕੇਂਦਰ) ਚਲਾਏ ਜਾ ਰਹੇ ਹਨ। ਕਿਉਂਕਿ ਗੁਪਤ ਰੋਗਾਂ ਨਾਲ ਪੀੜ੍ਹਤ ਮਰੀਜ਼ਾਂ ਨੂੰ ਐਚ.ਆਈ.ਵੀ ਹੋਣ ਦੀ ਸੰਭਾਵਨਾ ਵੱਧ ਜਾਂਦੀ ਹੈ। ਇਸ ਲਈ ਐਸ.ਟੀ.ਆਈ ਕਲੀਨਿਕਾਂ ਵਿੱਚ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਗੁਪਤ ਰੋਗੀਆਂ ਨੂੰ ਐਚ.ਆਈ.ਵੀ. ਹੋਣ ਤੋਂ ਬਚਾਇਆ ਜਾ ਸਕੇ।

ਇਸ ਮੌਕੇ ਤੇ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੀ ਪ੍ਰੋਜੈਕਟ ਡਾਇਰੈਕਟਰ ਸ਼੍ਰੀਮਤੀ ਨੀਲਿਮਾ, ਡਿਪਟੀ ਕਮਿਸ਼ਨਰ ਮੋਹਾਲੀ ਸ਼੍ਰੀ ਅਮਿਤ ਤਲਵਾੜ, ਡਾਇਰੈਕਟਰ ਹੈਲਥ ਸਰਵਿਸਸ ਡਾ. ਰਣਜੀਤ ਸਿੰਘ ਘੋਤੜਾ, ਡਾਇਰੈਕਟਰ ਪਰਿਵਾਰ ਭਲਾਈ ਡਾ. ਰਵਿੰਦਰਪਾਲ ਕੌਰ, ਨੈਸ਼ਨਲ ਹੈਲਥ ਮਿਸ਼ਨ ਦੇ ਡਾਇਰੈਕਟਰ ਡਾ. ਐਸਪੀ ਸਿੰਘ ਅਤੇ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,180FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...