Friday, April 19, 2024

ਵਾਹਿਗੁਰੂ

spot_img
spot_img

ਲੋਕਾਂ ਨੂੰ ਸਾਫ਼ ਸੁਥਰਾ ਮਹੌਲ ਦੇਣ ਲਈ ਹੁਣ ਤੱਕ 43 ਪਿੰਡਾਂ ਨੂੰ ਓ.ਡੀ.ਐਫ਼ ਪਲੱਸ ਮਾਡਲ ਪਿੰਡ ਬਣਾਇਆ: ਬ੍ਰਮ ਸ਼ੰਕਰ ਜਿੰਪਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 10 ਅਗਸਤ, 2022 –
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਪਿੰਡਾਂ ਦੀ ਕਾਇਆ-ਕਲਪ ਕਰਨ ਲਈ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਪੁੱਟੇ ਹਨ ਜਿਨ੍ਹਾਂ ਦੇ ਹੇਠ ਹੁਣ ਤੱਕ ਸੂਬੇ ਦੇ 43 ਪਿੰਡਾਂ ਨੂੰ ਓ.ਡੀ.ਐਫ਼ ਪਲੱਸ ਮਾਡਲ ਪਿੰਡ ਬਣਾ ਦਿੱਤਾ ਹੈ ਜਦਕਿ 662 ਪਿੰਡਾਂ ਨੇ ਓ. ਡੀ.ਐਫ਼ ਪਲੱਸ ਐਸਪਾਇਰਿੰਗ ਪਿੰਡਾਂ ਦਾ ਦਰਜਾ ਪ੍ਰਾਪਤ ਕਰ ਲਿਆ ਹੈ।

ਇਸ ਦੀ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਪਿੰਡਾਂ ਨੂੰ ਵਧੀਆ ਸਹੂਲਤਾਂ ਦੇਣ ਦੇ ਨਾਲ ਨਾਲ ਦਿਹਾਤੀ ਇਲਾਕਿਆਂ ਨੂੰ ਸਾਫ਼ ਸੁਥਰਾ ਬਨਾਉਣ ਦਾ ਟੀਚਾ ਨਿਰਧਾਰਤ ਕੀਤਾ ਹੈ ਤਾਂ ਜੋ ਪਿੰਡਾਂ ਵਿੱਚ ਰਹਿਣ ਵਾਲੇ ਲੋਕ ਵਧੀਆਂ ਜੀਵਨ ਬਤੀਤ ਕਰ ਸਕਣ। ਲੋਕਾਂ ਦੀਆਂ ਜੀਵਨ ਹਾਲਤਾਂ ਬੇਹਤਰ ਬਨਾਉਣ ਲਈ ਹੀ ਪਿੰਡਾਂ ਨੂੰ ਓ.ਡੀ.ਐਫ਼ (ਓਪਨ ਡੀਫੈਕਸ਼ਨ ਫ੍ਰੀ) ਪਲੱਸ ਮਾਡਲ ਬਣਾਇਆ ਜਾ ਰਿਹਾ ਹੈ।

ਓ.ਡੀ.ਐਫ਼ ਪਲੱਸ ਮਾਡਲ ਪਿੰਡ ਦਾ ਦਰਜਾ ਉਸ ਪਿੰਡ ਨੂੰ ਦਿੱਤਾ ਜਾਂਦਾ ਹੈ ਜੋ ਪੂਰੀ ਤਰ੍ਹਾਂ ਖੁਲ੍ਹੇ ਵਿੱਚ ਸ਼ੌਚ ਤੋਂ ਮੁਕਤ ਹੋਵੇ ਅਤੇ ਇਸ ਦੇ ਨਾਲ ਹੀ ਠੋਸ ਅਤੇ ਤਰਲ ਕੂੜੇ ਦਾ ਮੁਕੰਮਲ ਪ੍ਰਬੰਧ ਕੀਤਾ ਗਿਆ ਹੋਵੇ। ਓ. ਡੀ.ਐਫ਼ ਪਲੱਸ ਐਸਪਾਇਰਿੰਗ ਪਿੰਡ ਉਹ ਹੁੰਦੇ ਹਨ ਜੋ ਪੂਰੀ ਤਰ੍ਹਾਂ ਸ਼ੌਚ ਤੋਂ ਮੁਕਤ ਹੋਣ ਅਤੇ ਜਿਨ੍ਹਾਂ ਵਿੱਚ ਤਰਲ ਜਾਂ ਠੋਸ ਕੂੜੇ ਵਿੱਚੋਂ ਇੱਕ ਦਾ ਨਿਪਟਾਰਾ ਕਰ ਲਿਆ ਗਿਆ ਹੋਵੇ।

ਸ੍ਰੀ ਜਿੰਪਾ ਨੇ ਦੱਸਿਆ ਕਿ ਸਾਲ 2025 ਤੱਕ ਸੂਬੇ ਭਰ ਦੇ ਪਿੰਡਾਂ ਨੂੰ ਓ. ਡੀ.ਐਫ਼ ਪਲੱਸ ਮਾਡਲ ਪਿੰਡ ਬਨਾਉਣ ਦਾ ਟੀਚਾ ਨਿਰਧਾਰਤ ਗਿਆ ਹੈ ਅਤੇ ਇਸ ਵਾਸਤੇ ਸਰਕਾਰ ਵੱਲੋਂ ਠੋਸ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਸੂਬੇ ਦੇ ਪੇਂਡੂ ਖੇਤਰਾਂ ਵਿੱਚ 1852 ਕਮਿਊਨਿਟੀ ਸੈਨੇਟਰੀ ਕੰਪਲੈਕਸ (ਸਾਂਝੇ ਪਖਾਨੇ) ਬਣਾਏ ਜਾ ਰਹੇ ਹਨ। ਇਨ੍ਹਾਂ ਦੇ ਵਾਸਤੇ 38.89 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਸਾਂਝੇ ਪਖਾਨਿਆਂ ਦਾ ਉਦੇਸ਼ ਖੇਤੀ ਦੇ ਕੰਮ ਲਈ ਬਾਹਰੋਂ ਆਏ ਕਿਰਤੀਆਂ, ਘਰ ਵਿੱਚ ਪਖਾਨਾ ਬਨਾਉਣ ਲਈ ਥਾਂ ਨਾ ਹੋਣ ਵਾਲੇ ਵਸ਼ਿੰਦਿਆਂ, ਵਿਆਹ-ਸ਼ਾਦੀ ਜਾਂ ਹੋਰ ਇੱਕਠਾ ਦੇ ਸਮੇਂ ਲੋਕਾਂ ਨੂੰ ਸਹੂਲਤ ਮੁਹੱਈਆ ਕਰਵਾਉਣਾ ਹੈ ਤਾਂ ਜੋ ਉਨ੍ਹਾਂ ਨੂੰ ਖੁਲ੍ਹੇ ਵਿੱਚ ਸ਼ੌਚ ਜਾਣ ਲਈ ਮਜ਼ਬੂਰ ਨਾ ਹੋਣਾ ਪਏ।

ਉਨ੍ਹਾਂ ਦੱਸਿਆ ਕਿ ਹੁਣ ਤੱਕ 5.88 ਲੱਖ ਘਰੇਲੂ ਪਖਾਨਿਆਂ ਦਾ ਨਿਰਮਾਣ ਕੀਤਾ ਹੈ ਅਤੇ ਸੂਬੇ ਨੂੰ ਖੁਲ੍ਹੇ ਵਿੱਚ ਸ਼ੌਚ ਮੁਕਤ ਸੂਬਾ ਐਲਾਨਿਆ ਗਿਆ ਹੈ। ਇਸ ਦੇ ਬਾਵਜੂਦ ਵੱਖ ਵੱਖ ਇਕੱਠਾਂ ਅਤੇ ਖੇਤੀ ਲਈ ਬਾਹਰੋਂ ਆਉਣ ਵਾਲੇ ਕਿਰਤੀਆਂ ਲਈ ਵਾਸਤੇ ਪ੍ਰਬੰਧ ਕਰਨਾ ਬਾਕੀ ਹੈ ਜਿਸ ਦੇ ਵਾਸਤੇ ਸੂਬਾ ਸਰਕਾਰ ਨੇ ਕਦਮ ਪੁੱਟੇ ਹਨ ਤਾਂ ਜੋ ਸੂਬੇ ਨੂੰ ਪੂਰੀ ਤਰ੍ਹਾਂ ਸਾਫ਼ ਸੁਥਰਾ ਤੇ ਮਾਡਲ ਸੂਬਾ ਬਣਾਇਆ ਜਾ ਸਕੇ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਬੇਅਦਬੀ ਦੇ ਦੋਸ਼ੀਆਂ ਨੂੰ ਦੋ ਦਿਨ ’ਚ ਸਾਹਮਣੇ ਲਿਆਵੇ ਸਰਕਾਰ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 19 ਅਪ੍ਰੈਲ, 2024 ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਚੀਮਾ ਪੋਤਾ ਵਿਖੇ ਬੀਤੇ ਦਿਨੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਘਟਨਾ ਤੋਂ ਬਾਅਦ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,198FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...